Skip to main content

Punjab Congress SC Department’s Agitation Enters Day 4

Punjab Congress SC Department’s Agitation Enters Day 4 Massive Demonstration at Congress Bhawan Against Vindictive FIR on Rahul Gandhi Slams BJP's Regressive Politics Chandigarh 4 September ( Ranjeet Singh Dhaliwal ) : The protest organized by the Scheduled Caste Department of the Punjab Pradesh Congress Committee against the vindictive FIR registered against Leader of Opposition Shri Rahul Gandhi entered its fourth consecutive day today, witnessing an overwhelming turnout of party workers and office-bearers at Punjab Congress Bhawan. The demonstration saw vigorous slogan-shouting and heavy mobilization, with leaders and workers reiterating their uncompromising stance against the politics of harassment and vendetta. The leaders made it categorically clear that the ongoing sit-in protest will not be lifted under any circumstances until the false case against Rahul Gandhi is unconditionally revoked and exemplary action is taken against those responsible for humiliating the Dalit comm...

ਸਮਾਰਟ ਸਿਟੀ ਮੋਹਾਲੀ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ: ਗਮਾਡਾ ਦੇ ਸੈਕਟਰ-88 ਵਿੱਚ ਥ੍ਰੀ-ਫੇਜ਼ ਬਿਜਲੀ ਨਹੀਂ, ਲੋਕਾਂ ਦੀ ਜਾਨ ਖ਼ਤਰੇ ਵਿੱਚ : ਹਰਦੇਵ ਸਿੰਘ ਉੱਭਾ

ਸਮਾਰਟ ਸਿਟੀ ਮੋਹਾਲੀ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ: ਗਮਾਡਾ ਦੇ ਸੈਕਟਰ-88 ਵਿੱਚ ਥ੍ਰੀ-ਫੇਜ਼ ਬਿਜਲੀ ਨਹੀਂ, ਲੋਕਾਂ ਦੀ ਜਾਨ ਖ਼ਤਰੇ ਵਿੱਚ : ਹਰਦੇਵ ਸਿੰਘ ਉੱਭਾ

ਐਸ.ਏ.ਐਸ.ਨਗਰ 9 ਜੁਲਾਈ ( ਰਣਜੀਤ ਧਾਲੀਵਾਲ ) : ਭਾਜਪਾ ਪੰਜਾਬ ਦੇ ਸਟੇਟ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਸਮਾਰਟ ਸਿਟੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਦੀ ਲਾਪਰਵਾਹੀ ਕਾਰਨ ਗਮਾਡਾ ਦੇ ਸੈਕਟਰ-88 ਦੇ ਵਸਨੀਕਾਂ ਅਤੇ ਵਪਾਰੀਆਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੈਕਟਰ-88 ਵਿੱਚ ਅੱਜ ਵੀ ਕੇਵਲ ਸਿੰਗਲ-ਫੇਜ਼ ਬਿਜਲੀ ਕੁਨੈਕਸ਼ਨ ਹੀ ਉਪਲਬਧ ਹਨ, ਜਦਕਿ ਵਪਾਰਕ ਅਦਾਰਿਆਂ, ਸ਼ੋਅਰੂਮਾਂ ਅਤੇ ਹੋਰ ਸਥਾਪਨਾਵਾਂ ਲਈ ਥ੍ਰੀ-ਫੇਜ਼ ਬਿਜਲੀ ਬਹੁਤ ਜ਼ਰੂਰੀ ਹੈ। ਇਸ ਕਾਰਨ ਵਪਾਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉੱਭਾ ਨੇ ਦੱਸਿਆ ਕਿ ਸੈਕਟਰ-88 ਦੀ ਮਾਰਕੀਟ ਵਿੱਚ ਕਈ ਥਾਵਾਂ 'ਤੇ ਖੁੱਲ੍ਹੀਆਂ ਅਤੇ ਨੰਗੀਆਂ ਬਿਜਲੀ ਦੀਆਂ ਤਾਰਾਂ, ਗੈਰ-ਕਾਰਜਸ਼ੀਲ ਟਰਾਂਸਫਾਰਮਰ ਅਤੇ ਟੁੱਟੇ ਹੋਏ ਬਿਜਲੀ ਬਾਕਸ ਲੋਕਾਂ ਦੀ ਜਾਨ ਅਤੇ ਮਾਲ ਲਈ ਵੱਡਾ ਖ਼ਤਰਾ ਬਣੇ ਹੋਏ ਹਨ। ਕਿਸੇ ਵੀ ਸਮੇਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਿਜਲੀ ਬੋਰਡ ਦੇ ਐਕਸੀਅਨ ਸਾਹਿਬ ਦੇ ਧਿਆਨ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਕਈ ਵਾਰ ਲਿਆਂਦਾ ਜਾ ਚੁੱਕਾ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਵਿਭਾਗ ਦੀ ਬੇਰੁਖ਼ੀ ਕਾਰਨ ਇਲਾਕੇ ਦੇ ਲੋਕ ਅਤੇ ਵਪਾਰੀ ਲਗਾਤਾਰ ਪ੍ਰੇਸ਼ਾਨ ਹਨ।

ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਫਾਇਰ NOC ਪ੍ਰਾਪਤ ਕਰਨ ਲਈ ਫਾਇਰ ਪੰਪ ਦਾ ਥ੍ਰੀ-ਫੇਜ਼ ਬਿਜਲੀ ਨਾਲ ਚੱਲਣਾ ਲਾਜ਼ਮੀ ਹੈ। ਜਦੋਂ ਸਰਕਾਰ ਅਤੇ ਬਿਜਲੀ ਵਿਭਾਗ ਹੀ ਥ੍ਰੀ-ਫੇਜ਼ ਬਿਜਲੀ ਦੀ ਸਹੂਲਤ ਉਪਲਬਧ ਨਹੀਂ ਕਰਵਾ ਰਹੇ, ਤਾਂ ਵਪਾਰੀਆਂ ਨੂੰ ਫਾਇਰ NOC ਕਿਵੇਂ ਮਿਲੇਗੀ? ਇਹ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਪੰਜਾਬ ਸਰਕਾਰ, PSPCL ਅਤੇ ਗਮਾਡਾ ਤੋਂ ਮੰਗ ਕੀਤੀ ਕਿ ਸੈਕਟਰ-88,ਵਿੱਚ ਤੁਰੰਤ ਥ੍ਰੀ-ਫੇਜ਼ ਬਿਜਲੀ ਕੁਨੈਕਸ਼ਨ ਦੀ ਸਹੂਲਤ ਉਪਲਬਧ ਕਰਵਾਈ ਜਾਵੇ, ਖਰਾਬ ਟਰਾਂਸਫਾਰਮਰਾਂ ਨੂੰ ਬਦਲਿਆ ਜਾਵੇ,ਵਾਰਡ ਨੰਬਰ 41 ਦੇ ਸੈਕਟਰ 86 ਪਿੰਡ ਸੰਭਾਲਕੀ, ਨਾਨੂੰ ਮਾਜਰਾ ਸੈਕਟਰ 88 ਵਿੱਚ ਖੁੱਲ੍ਹੀਆਂ ,ਨੰਗੀਆਂ ਬਿਜਲੀ ਤਾਰਾਂ ਅਤੇ ਟੁੱਟੇ ਬਿਜਲੀ ਬਾਕਸਾਂ ਦੀ ਤੁਰੰਤ ਮੁਰੰਮਤ ਕਰਕੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਜੇਕਰ ਜਲਦੀ ਕਾਰਵਾਈ ਨਾ ਹੋਈ ਤਾਂ ਵਸਨੀਕਾਂ ਅਤੇ ਵਪਾਰੀਆਂ ਨਾਲ ਮਿਲ ਕੇ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰਨ ਲਈ ਸਾਨੂੰ ਮਜਬੂਰ ਹੋਣਾ ਪਵੇਗਾ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਯੂਨਾਈਟਿਡ ਇੰਪਲਾਈਜ਼ ਫਰੰਟ ਦੀ ਰੋਸ ਰੈਲੀ ਸਫਲ ਰਹੀ, ਜਿਸ ਵਿੱਚ ਕਰਮਚਾਰੀਆਂ ਨੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali