Skip to main content

ਪੀਯੂ ਰਿਸਰਚ ਸਕਾਲਰ ਦੀ ਮੌਤ: ਪੋਸਟਮਾਰਟਮ ਬਿਜਲੀ ਦੇ ਕਰੰਟ ਦੀ ਪੁਸ਼ਟੀ ਨਹੀਂ ਕਰਦਾ, ਹੁਣ ਹਿਸਟੋਪੈਥੋਲੋਜੀਕਲ ਜਾਂਚ 'ਤੇ ਧਿਆਨ ਕੇਂਦਰਿਤ

ਪੀਯੂ ਰਿਸਰਚ ਸਕਾਲਰ ਦੀ ਮੌਤ: ਪੋਸਟਮਾਰਟਮ ਬਿਜਲੀ ਦੇ ਕਰੰਟ ਦੀ ਪੁਸ਼ਟੀ ਨਹੀਂ ਕਰਦਾ, ਹੁਣ ਹਿਸਟੋਪੈਥੋਲੋਜੀਕਲ ਜਾਂਚ 'ਤੇ ਧਿਆਨ ਕੇਂਦਰਿਤ  ਚੰਡੀਗੜ੍ਹ 30 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਯੂਨੀਵਰਸਿਟੀ (ਪੀਯੂ) ਦੇ ਮਾਈਕ੍ਰੋਬਾਇਓਲੋਜੀ ਵਿਭਾਗ ਵਿੱਚ ਇੱਕ ਖੋਜ ਵਿਦਵਾਨ ਜੋਤੀ ਦੀ ਮੌਤ ਸੰਬੰਧੀ ਇੱਕ ਵੱਡਾ ਅਪਡੇਟ ਆਇਆ ਹੈ। ਡਾਕਟਰਾਂ ਦੇ ਇੱਕ ਪੈਨਲ ਨੇ ਬੁੱਧਵਾਰ ਨੂੰ ਜੀਐਮਐਸਐਚ-16 ਵਿਖੇ ਪੋਸਟਮਾਰਟਮ ਕੀਤਾ। ਪੋਸਟਮਾਰਟਮ ਦੌਰਾਨ, ਮਾਹਰ ਮੌਤ ਦੇ ਕਾਰਨ ਬਿਜਲੀ ਦੇ ਕਰੰਟ ਦੀ ਪੁਸ਼ਟੀ ਕਰਨ ਵਿੱਚ ਅਸਮਰੱਥ ਰਹੇ। ਮ੍ਰਿਤਕ ਦੇ ਮਹੱਤਵਪੂਰਨ ਅੰਗਾਂ ਨੂੰ ਹੁਣ ਹਿਸਟੋਪੈਥੋਲੋਜੀਕਲ ਜਾਂਚ ਲਈ ਜੀਐਮਸੀਐਚ-32 ਭੇਜਿਆ ਗਿਆ ਹੈ। ਇਸ ਜਾਂਚ ਤੋਂ ਬਾਅਦ ਹੀ ਅੰਤਿਮ ਪੋਸਟਮਾਰਟਮ ਰਿਪੋਰਟ ਜਾਰੀ ਕੀਤੀ ਜਾਵੇਗੀ, ਅਤੇ ਉਸ ਤੋਂ ਬਾਅਦ ਹੀ ਮੌਤ ਦਾ ਅਸਲ ਕਾਰਨ ਪਤਾ ਲੱਗੇਗਾ। ਇਸ ਮਾਮਲੇ ਵਿੱਚ, ਯੂਨੀਵਰਸਿਟੀ ਪ੍ਰਸ਼ਾਸਨ ਨੇ ਬਿਜਲੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਨਿਲ ਠਾਕੁਰ ਅਤੇ ਸਬ-ਡਿਵੀਜ਼ਨਲ ਅਧਿਕਾਰੀ ਲਖਵਿੰਦਰ ਸਿੰਘ ਧਨੋਆ ਨੂੰ ਮੁਅੱਤਲ ਕਰ ਦਿੱਤਾ ਹੈ। ਵਿਦਿਆਰਥੀਆਂ ਦੇ ਲਗਾਤਾਰ ਵਿਰੋਧ ਪ੍ਰਦਰਸ਼ਨਾਂ ਅਤੇ ਪਰਿਵਾਰ ਨਾਲ ਮੀਟਿੰਗਾਂ ਤੋਂ ਬਾਅਦ, ਪ੍ਰਸ਼ਾਸਨ ਨੇ ਮ੍ਰਿਤਕ ਦੇ ਪਰਿਵਾਰ ਨੂੰ ₹16 ਲੱਖ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਅਤੇ ਉਸਦੇ ਭਰਾ ਨੂੰ ਇਲੈਕਟ੍ਰੀਸ਼ੀਅਨ ਵਜੋਂ ਨੌਕਰੀ ਦੇਣ ਦਾ ਫੈਸਲਾ ਕੀਤਾ ਹੈ। ਉਸ ਕੋਲ 10+2 ਡਿਗਰੀ ਅਤੇ ਆਈਟੀਆਈ ਦੀ ਡਿਗਰੀ ਹੈ ਅਤ...

ਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

ਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

ਐਸ.ਏ.ਐਸ.ਨਗਰ 29 ਜੁਲਾਈ ( ਰਣਜੀਤ ਧਾਲੀਵਾਲ ) : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ-66, ਮੋਹਾਲੀ ਦਾ ਦੌਰਾ ਕਰਕੇ ਇਲਾਕੇ ਵਿੱਚ ਲੱਗੇ ਗੰਦਗੀ ਦੇ ਢੇਰਾਂ, ਫੈਲੀ ਬਦਬੂ ਅਤੇ ਬਦਤਰ ਸਫ਼ਾਈ ਪ੍ਰਬੰਧ 'ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਅੱਜ ਮੋਹਾਲੀ ਦੇ ਕਈ ਇਲਾਕਿਆਂ ਵਿੱਚ ਗੰਦਗੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਅਤੇ ਹਰ ਪਾਸੇ ਫੈਲੀ ਬਦਬੂ ਕਾਰਨ ਲੋਕ ਨਰਕ ਵਰਗੇ ਹਾਲਾਤਾਂ ਵਿੱਚ ਜਿਊਣ ਲਈ ਮਜਬੂਰ ਹਨ। ਸਿੱਧੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸਾਫ਼-ਸੁਥਰੇ ਅਤੇ ਵਿਕਸਤ ਮੋਹਾਲੀ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅੱਜ ਉਹੀ ਮੋਹਾਲੀ ਗੰਦਗੀ ਦੇ ਢੇਰਾਂ ਅਤੇ ਬਦਬੂ ਦੀ ਪਹਿਚਾਣ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੋਹਾਲੀ ਦਾ ਵਿਧਾਇਕ ਵੀ ਆਮ ਆਦਮੀ ਪਾਰਟੀ ਦਾ ਹੈ, ਮੇਅਰ ਵੀ ਉਸੇ ਪਾਰਟੀ ਦਾ ਹੈ ਅਤੇ ਪੰਜਾਬ ਵਿੱਚ ਸਰਕਾਰ ਵੀ ਉਸੇ ਪਾਰਟੀ ਦੀ ਹੈ, ਤਾਂ ਫਿਰ ਇਸ ਸ਼ਰਮਨਾਕ ਹਾਲਤ ਦੀ ਜ਼ਿੰਮੇਵਾਰੀ ਕੌਣ ਲਵੇਗਾ? ਕੀ ਹੁਣ ਵੀ ਆਮ ਆਦਮੀ ਪਾਰਟੀ ਦੂਜਿਆਂ 'ਤੇ ਦੋਸ਼ ਮੜ੍ਹੇਗੀ ਜਾਂ ਆਪਣੀ ਨਾਕਾਮੀ ਸਵੀਕਾਰੇਗੀ?

ਸਿੱਧੂ ਨੇ ਕਿਹਾ ਕਿ ਅੱਜ ਸੈਕਟਰ-66 ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਆਵਾਰਾ ਪਸ਼ੂ ਖੁੱਲ੍ਹੇਆਮ ਸੜਕਾਂ 'ਤੇ ਘੁੰਮ ਰਹੇ ਹਨ, ਜਿਸ ਕਾਰਨ ਲੋਕਾਂ ਦੀ ਸੁਰੱਖਿਆ ਵੀ ਖਤਰੇ ਵਿੱਚ ਪੈ ਗਈ ਹੈ ਅਤੇ ਟ੍ਰੈਫਿਕ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਗਊਸ਼ਾਲਾ ਬਣਾਈ ਗਈ ਸੀ ਤਾਂ ਜੋ ਆਵਾਰਾ ਪਸ਼ੂਆਂ ਨੂੰ ਸੁਰੱਖਿਅਤ ਥਾਂ ਮਿਲ ਸਕੇ ਅਤੇ ਸ਼ਹਿਰ ਦੀਆਂ ਸੜਕਾਂ ਨੂੰ ਪਸ਼ੂਆਂ ਤੋਂ ਮੁਕਤ ਕੀਤਾ ਜਾ ਸਕੇ। ਪਰ ਉਸ ਵੇਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਇਸ ਗਊਸ਼ਾਲਾ 'ਤੇ ਹੀ ਸਵਾਲ ਖੜ੍ਹੇ ਕੀਤੇ ਸਨ। ਅੱਜ ਇਨ੍ਹਾਂ ਵੱਲੋਂ ਨਾ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੋਇਆ ਅਤੇ ਨਾ ਹੀ ਸ਼ਹਿਰ ਦੀ ਸਫ਼ਾਈ ਸੁਧਰੀ। ਇਹ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਨਹੀਂ, ਸਗੋਂ ਸਿਰਫ਼ ਸਿਆਸਤ ਕਰਨੀ ਸੀ। ਜੇਕਰ ਗਊਸ਼ਾਲਾ ਬਣਾਉਣ 'ਤੇ ਇਤਰਾਜ਼ ਸੀ ਤਾਂ ਹੁਣ ਆਪਣੀ ਸਰਕਾਰ ਦੌਰਾਨ ਇਸ ਸਮੱਸਿਆ ਦਾ ਸਥਾਈ ਹੱਲ ਕਿਉਂ ਨਹੀਂ ਕੀਤਾ ਗਿਆ?

ਸਿੱਧੂ ਨੇ ਕਿਹਾ ਕਿ ਜੇਕਰ ਵਿਧਾਇਕ ਸ. ਕੁਲਵੰਤ ਸਿੰਘ ਆਪਣੀ ਹੀ ਸਰਕਾਰ ਤੋਂ ਲੋਕਾਂ ਨੂੰ ਸਫ਼ਾਈ ਵਰਗੀ ਬੁਨਿਆਦੀ ਸਹੂਲਤ ਵੀ ਨਹੀਂ ਦਿਵਾ ਸਕਦੇ, ਤਾਂ ਫਿਰ ਉਨ੍ਹਾਂ ਦੀ ਨੁਮਾਇੰਦਗੀ ਦਾ ਕੀ ਫ਼ਾਇਦਾ? ਜਨਤਾ ਨੂੰ ਭਾਸ਼ਣ ਨਹੀਂ, ਸਾਫ਼-ਸੁਥਰਾ ਸ਼ਹਿਰ ਅਤੇ ਜਵਾਬਦੇਹ ਪ੍ਰਸ਼ਾਸਨ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੰਦਗੀ ਦੇ ਢੇਰਾਂ ਕਾਰਨ ਇਲਾਕੇ ਵਿੱਚ ਬਦਬੂ ਫੈਲ ਰਹੀ ਹੈ, ਮੱਖੀਆਂ-ਮੱਛਰਾਂ ਦੀ ਭਰਮਾਰ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ, ਪਰ ਸਰਕਾਰ ਅਤੇ ਨਗਰ ਨਿਗਮ ਦੇ ਜ਼ਿੰਮੇਵਾਰ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ। ਇਹ ਹਾਲਾਤ ਆਮ ਆਦਮੀ ਪਾਰਟੀ ਦੇ "ਬਦਲਾਅ" ਦੀ ਅਸਲੀ ਤਸਵੀਰ ਪੇਸ਼ ਕਰਦੇ ਹਨ। ਸਿੱਧੂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾ ਕੇ ਗੰਦਗੀ ਦੇ ਢੇਰ ਨਾ ਚੁੱਕੇ ਗਏ ਅਤੇ ਸਫ਼ਾਈ ਪ੍ਰਬੰਧ ਵਿੱਚ ਸੁਧਾਰ ਨਾ ਕੀਤਾ ਗਿਆ, ਤਾਂ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਇਸ ਜਨਤਕ ਮੁੱਦੇ ਨੂੰ ਹੋਰ ਜ਼ੋਰਦਾਰ ਢੰਗ ਨਾਲ ਚੁੱਕੇਗੀ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ