Skip to main content

Electricity employees' protest deferred for 15 days following CPDL's agreement to most demands.

Electricity employees' protest deferred for 15 days following CPDL's agreement to most demands. Chandigarh 21 July ( Ranjeet Singh Dhaliwal ) : The union has deferred the protest scheduled for tomorrow, July 22, 2026, for the next 15 days after the CPDL management agreed to most of the demands and assured their implementation within a specific timeframe. During a two-and-a-half-hour meeting held today between CPDL and union office-bearers, assurances were given regarding employee promotions, absorbing contract workers onto the company rolls, implementing circulars for time-bound promotion scales and ACP, converting part-time staff to full-time roles, and providing uniforms, education allowances, safety equipment, and raincoats. Commitments were also made to implement revised DC rates, resolve issues related to APAR filing, provide risk duty and shift duty allowances along with electricity allowances to field staff, and immediately clear all outstanding employee dues. Following ...

ਫੀਲਡ ਕਾਮਿਆਂ ਵੱਲੋਂ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਕੀਤੀ ਵਿਸ਼ਾਲ ਰੋਸ ਰੈਲੀ

ਫੀਲਡ ਕਾਮਿਆਂ ਵੱਲੋਂ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਕੀਤੀ ਵਿਸ਼ਾਲ ਰੋਸ ਰੈਲੀ

ਵਿੱਤ ਮੰਤਰੀ ਵੱਲੋਂ 5 ਅਗਸਤ ਦਾ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦੇ ਕੇ ਮੁਲਾਜ਼ਮ ਕੀਤੇ ਸ਼ਾਤ

ਦਿੜ੍ਹਬਾ(ਸੰਗਰੂਰ) 21 ਜੁਲਾਈ ( ਪੀ ਡੀ ਐਲ ) : ਅੱਜ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਪੱਧਰੀ ਰੈਲੀ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੂਰੀ ਦੀ ਪ੍ਰਧਾਨਗੀ ਹੇਠ ਦਿੱੜਬਾ ਦਾਣਾ ਮੰਡੀ ਵਿੱਚ ਕੀਤੀ ਗਈ ਇਸ ਬਾਰੇ ਜਾਣਕਾਰੀ ਦੇਂਦੇ ਪ੍ਰੈੱਸ ਸਕੱਤਰ ਸੰਜੀਵ ਕੌਂਡਲ ਨੇ ਦੱਸਿਆ ਕਿ ਇਸ ਰੈਲੀ ਵਿਚ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਸਾਥੀਆਂ ਨੇ ਸ਼ਮੂਲੀਅਤ ਕੀਤੀ ਸੂਬਾ ਪ੍ਰਧਾਨ ਮੱਖਣ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਹੀ ਢੀਠ ਸਰਕਾਰ ਅਤੇ ਮੁਲਾਜ਼ਮ ਵਿਰੋਧੀ ਸਰਕਾਰ ਹੈ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਈ ਵਾਰ ਮੀਟਿੰਗ ਕੀਤੀ ਪਰ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਤੇ ਇਹ ਸਰਕਾਰ ਸਿਰਫ ਇਸ਼ਤਿਹਾਰ ਵਾਲੀ ਸਰਕਾਰ ਹੈ ਤੇ ਅਸਲੀਅਤ ਵਿੱਚ ਇਸ ਸਰਕਾਰ ਨੇ ਅੱਜ ਤਕ ਮੁਲਾਜ਼ਮਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ। 

ਯੂਨੀਅਨ ਦੀਆਂ ਮੁੱਖ ਮੰਗਾਂ ਜਿਨ੍ਹਾਂ ਵਿੱਚ ਮਹਿਕਮੇ ਦੇ ਇੰਲਿਸਟਮੇਂਟ ਕਾਮੇ, ਆਊਟਸੌਰਸ ਕਾਮਿਆਂ, ਮਸਟਰੋਲ ਕਾਮਿਆਂ ਨੂੰ ਰੈਗੂਲਰ ਕਰਨਾ, 18% ਡੀ ਏ ਜਾਰੀ ਕਰਨਾ, ਦਰਜਾ ਤਿੰਨ ਅਤੇ ਚਾਰ ਕਾਮਿਆਂ ਨੂੰ ਤਰਕੀ ਦੇਣਾ, ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਲਾਗੂ ਕਰਨਾ, ਡਿਪਲੋਮਾ ਪਾਸ ਮੁਲਾਜ਼ਮਾਂ ਨੂੰ ਜੂਨੀਅਰ ਇੰਜੀਨੀਅਰ ਪ੍ਰਮੋਟ ਕੀਤਾ ਜਾਵੇ ਅਤੇ ਮਹਿਕਮੇ ਵਿਚ ਰੈਗੂਲਰ ਭਰਤੀ ਕਰਨਾ ਆਦਿ ਮੰਗਾਂ ਹਨ। ਸੂਬਾ ਜਰਨਲ ਸਕੱਤਰ ਫੁੱਮਣ ਸਿੰਘ ਕਾਠਗੜ੍ਹ ਨੇ ਕਿਹਾ ਜੇਕਰ ਸਰਕਾਰ ਨੇ ਇਹ ਮੰਗਾਂ ਜਲਦੀ ਪੂਰੀਆਂ ਨਾਂ ਕੀਤੀਆਂ ਤਾਂ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਆਰ ਪਾਰ ਦਾ ਸ਼ੰਘਰਸ਼ ਉਲੀਕਿਆ ਜਾਵੇਗਾ। 

ਅੱਜ ਰੈਲੀ ਤੋਂ ਬਾਅਦ ਯੂਨੀਅਨ ਵੱਲੋਂ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵੱਲ ਮਾਰਚ ਕੀਤਾ ਗਿਆ ਅਤੇ ਪ੍ਰਸ਼ਾਸ਼ਨ ਵੱਲੋਂ ਯੂਨੀਅਨ ਨੂੰ 05/08/2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਦਾ ਸਮਾਂ ਦਿਵਾਇਆ ਗਿਆ ਅਤੇ ਇਸ ਤੋਂ ਬਾਅਦ ਯੂਨੀਅਨ ਵੱਲੋਂ ਰੈਲੀ ਸਮਾਪਤ ਕੀਤੀ ਗਈ ਇਸ ਰੈਲੀ ਵਿਚ ਸੀਨੀਅਰ ਮੀਤ ਪ੍ਰਧਾਨ ਬਲਰਾਜ ਮੋੜ, ਲਖਵਿੰਦਰ ਖਾਨਪੁਰ, ਤੇਜਵੰਤ ਫਰੀਦਕੋਟ, ਹਰਜੀਤ ਮੋਗਾ, ਰਾਜਪਾਲ ਲਸੋਈ,ਅਮਰਜੀਤ ਹੁਸ਼ਿਆਰਪੁਰ, ਸਤਨਾਮ ਸਿੰਘ ਤਰਨਤਾਰਨ, ਹਰਪ੍ਰੀਤ ਗਰੇਵਾਲ, ਚੰਦ ਸਿੰਘ ਰਸੂਲੜਾ, ਜਸਵਿੰਦਰ ਸਿੰਘ ਸੋਜਾ,ਪ ਸਸ ਫ, ਕਿਸ਼ੋਰ ਚੰਦ ਗਾਜ਼, ਸੁਖਚੈਨ ਸਿੰਘ ਬਠਿੰਡਾ, ਸੁਖਦੇਵ ਚੰਗਾਲੀਵਾਲਾ, ਮਲਵਿੰਦਰ ਸੰਧੂ, ਰਾਕੇਸ਼ ਪ੍ਰੋਚਾ, ਹਰਵੀਰ ਸਿੰਘ, ਦਰਸ਼ਨ ਸੰਧੂ, ਧਰਮਪਾਲ ਲੋਟ, ਸਤਿਅਮ ਪ੍ਰਕਾਸ਼, ਰਾਜਨ ਕੁਮਾਰ ਜਲੰਧਰ, ਲਖਵੀਰ ਭਾਗੀਵਾਂਦਰ, ਚਰਨਜੀਤ ਸਿੰਘ ਮੋਗਾ, ਰਾਜ ਕੁਮਾਰ ਜੈਤੋ ਅਤੇ ਰਾਜਿੰਦਰ ਕੁਮਾਰ ਪਠਾਨਕੋਟ ਆਦਿ ਸ਼ਾਮਿਲ ਹੋਏ। 

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

Request for re-hearing in Janta Darbar for implementation of HKRN policy for employment security of outsourcing employees.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ