Skip to main content

Sukhbir S Badal to blow election bugle by launching a door to door campaign on October 6 and bus yatra from November 10.

Sukhbir S Badal to blow election bugle by launching a door to door campaign on October 6 and bus yatra from November 10. (Harsimrat K Badal to start second phase of anti-drug women campaign from October 5) Party will release its election manifesto on November 1 and hold a mammoth public rally on December 8 on Parkash Singh Badal’s birthday at historic Killi Chahlan village in Moga. Chandigarh 1 October ( Ranjeet Singh Dhaliwal ) : The Shiromani Akali Dal (SAD) today announced an intensive campaign programme for the forthcoming assembly elections centered on a door to door campaign starting from October 6 and a Statewide bus-yatra led by party president Sukhbir Singh Badal from November 10 from Talwandi Sabo. The door to door campaign will also be kicked off by the SAD president and will be initiated from Attari and will be organized simultaneously in all assembly constituencies to take suggestions for formulating the SAD’s election manifesto whose launch date has been fixed for Novembe...

ਸ਼੍ਰੋਮਣੀ ਅਕਾਲੀ ਦਲ ਪ੍ਰੀਖਿਆ ਪੇਪਰ ਲੀਕ ਦੀ ਨਿਰਪੱਖ ਜਾਂਚ ਅਤੇ ਬਰਨਾਲਾ ਵਿਚ ਐਸ ਸੀ ਸਫਾਈ ਸੇਵਕਾਂ ਨਾਲ ਕੁੱਟਮਾਰ ਦੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਰਾਜਪਾਲ ਕੋਲ ਚੁੱਕੇਗਾ

ਸ਼੍ਰੋਮਣੀ ਅਕਾਲੀ ਦਲ ਪ੍ਰੀਖਿਆ ਪੇਪਰ ਲੀਕ ਦੀ ਨਿਰਪੱਖ ਜਾਂਚ ਅਤੇ ਬਰਨਾਲਾ ਵਿਚ ਐਸ ਸੀ ਸਫਾਈ ਸੇਵਕਾਂ ਨਾਲ ਕੁੱਟਮਾਰ ਦੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਰਾਜਪਾਲ ਕੋਲ ਚੁੱਕੇਗਾ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ  ਹੇਠ ਭਲਕੇ ਪਾਰਟੀ ਵਫਦ ਰਾਜਪਾਲ ਨੂੰ ਮੰਗ ਪੱਤਰ ਸੌਂਪੇਗਾ

ਚੰਡੀਗੜ੍ਹ 30 ਜੁਲਾਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਭਲਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਸੂਬੇ ਵਿਚ ਹੋਏ ਪ੍ਰੀਖਿਆਵਾਂ ਦੇ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਅਤੇ ਬਰਨਾਲਾ ਵਿਚ ਐਸ ਸੀ ਸਫਾਈ ਸੇਵਕਾਂ ਦੀ ਬੇਰਹਿਮੀ ਨਾਲ ਕੁੱਟਮਾਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕਰੇਗਾ। ਇਸ ਬਾਬਤ ਫੈਸਲਾ ਅੱਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।

ਇਸ ਬਾਰੇ ਵੇਰਵੇ ਦਿੰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦਾ ਵਫਦ ਰਾਜਪਾਲ ਦੇ ਘਿਆਨ ਵਿਚ ਲਿਆਵੇਗਾ ਕਿ ਕਿਵੇਂ ਸੂਬੇ ਵਿਚ ਵਾਰ-ਵਾਰ ਪੇਪਰ ਲੀਕ ਹ! ਰਹੇ ਹਨ ਤੇ ਨਾਲ ਹੀ ਦੱਸੇਗਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੇਪਰ ਲੀਕ ਦੀ ਜਾਂਚ ਦੇ ਰਾਹ ਵਿਚ ਅੜਿਕੇ ਲਗਾ ਰਹੀ ਹੈ ਤੇ ਇਸ ਲਈ ਜ਼ਿੰਮੇਵਾਰੀ ਤੈਅ ਕਰਨ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਵਫਦ ਰਾਜਪਾਲ ਦੇ ਇਹ ਵੀ ਧਿਆਨ ਵਿਚ ਲਿਆਵੇਗਾ ਕਿ ਕਿਵੇਂ ਹਾਲ ਹੀ ਵਿਚ ਫਾਰਮੇਸੀ ਅਫਸਰ ਦਾ ਪੇਪਰ ਲੀਕ ਹੋਇਆ ਤੇ ਹੋਰ ਪੇਪਰ ਲੀਕ ਹੋਏ ਤੇ ਬੇਨਤੀ ਕਰੇਗਾ ਕਿ ਨਿਆਂ ਦੇ ਹੱਕ ਵਿਚ ਇਹ ਸਾਰੀਆਂ ਭਰਤੀਆਂ ਰੱਦ ਕੀਤੀਆਂ ਜਾਣ।

ਅਕਾਲੀ ਆਗੂ ਨੇ ਕਿਹਾ ਕਿ ਜਿਸ ਤਰੀਕੇ ਬਰਨਾਲਾ ਵਿਚ ਦਲਿਤ ਮਹਿਲਾ ਸਫਾਈ ਸੇਵਕਾਂ ਦੀ ਡਾਂਗਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਉਹਨਾਂ ਦੇ ਸਿਰਾਂ ’ਤੇ ਡਾਂਗਾ ਮਾਰੀਆਂ ਗਈਆਂ, ਇਹ ਇਸ ਗੱਲ ਦਾ ਸਬੂਤ ਹੈ ਕਿ ਆਪ ਸਰਕਾਰ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਨਾਲ ਨਜਿੱਠਣ ਵਾਸਤੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਅਸੀਂ ਦੋਸ਼ੀ ਪੁਲਿਸ ਅਫਸਰਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਅਤੇ ਐਸ ਸੀ ਤੇ ਐਸ ਟੀ ਐਕਟ ਦੀਆਂ ਸਬੰਧਤ ਧਾਰਾਵਾਂ ਦੇ ਖਿਲਾਫ ਕੇਸ ਦਰਜ ਕਰਨ ਦੀ ਮੰਗ ਵੀ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਮੰਗ ਕਰਾਂਗੇ ਕਿ ਆਪ ਸਰਕਾਰ ਨੇ ਲੋਕਤੰਤਰੀ ਰੋਸ ਵਿਖਾਵਿਆਂ ਨੂੰ ਕੁਚਲਣ ਵਾਸਤੇ ਜਿਥੇ ਕਿਤੇ ਵੀ ਨਜਾਇਜ਼ ਤਾਕਤ ਦੀ ਵਰਤੋਂ ਕੀਤੀ ਹੈ, ਉਹਨਾਂ ਸਾਰੇ ਕੇਸਾਂ ਵਿਚ ਕਾਰਵਾਈ ਹੋਵੇ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ