Skip to main content

Big stir in Panthic circles: Giani Raghbir Singh, who taught Sikh Rehat Maryada for 19 years, is himself in the midst of controversy

Big stir in Panthic circles: Giani Raghbir Singh, who taught Sikh Rehat Maryada for 19 years, is himself in the midst of controversy Amritsar 14 July ( PDL ) : A picture related to Giani Raghbir Singh, former Jathedar of Sri Akal Takht Sahib and former Head Granthi of Sachkhand Sri Harmandir Sahib, is rapidly going viral on social media. In the picture, an administrator is seen sitting on a chair next to the illumination of Sri Guru Granth Sahib Ji during a function, while Giani Raghbir Singh is addressing. Various comments are being made on social media regarding this picture regarding the violation of Sikh code of conduct. Questions are being raised about the alleged violation of etiquette in the presence of Giani Raghbir Singh, who has served in important positions in the Sikh panth. Currently, he seems to be embroiled in controversy due to this picture. It is noteworthy that Giani Raghbir Singh, who started his service as a Pathi Singh in the Shiromani Committee, taught the Sikh co...

ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਟਰੱਕ ਬਾਡੀ ਬਿਲਡਰਾਂ ਨੇ ਐਸ ਸੀ ਬੀਸੀ ਮੋਰਚੇ ਤੇ ਆਪਣੇ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਪ੍ਰੈਸ ਸਾਹਮਣੇ ਲਗਾਈ ਗੁਹਾਰ

ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਟਰੱਕ ਬਾਡੀ ਬਿਲਡਰਾਂ ਨੇ ਐਸ ਸੀ ਬੀਸੀ ਮੋਰਚੇ ਤੇ ਆਪਣੇ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਪ੍ਰੈਸ ਸਾਹਮਣੇ ਲਗਾਈ ਗੁਹਾਰ

ਵੱਡੀ ਗਿਣਤੀ ਵਿੱਚ ਪਹੁੰਚੇ ਟਰੱਕ ਬਾਡੀ ਬਿਲਡਰਾਂ ਨੇ ਰਾਜਪਾਲ ਪੰਜਾਬ, ਮੁੱਖ ਮੰਤਰੀ ਪੰਜਾਬ ਤੇ ਮੰਡੀਕਰਨ ਬੋਰਡ ਦੇ ਚੇਅਰਮੈਨ ਨੂੰ ਉਜਾੜਾ ਨਾ ਕਰਨ ਦੀ ਕੀਤੀ ਅਪੀਲ

ਜੇ 15 ਦਿਨਾਂ ਵਿੱਚ ਨਾ ਹੋਈ ਸੁਣਵਾਈ ਤਾਂ ਕੀਤਾ ਜਾਵੇਗਾ ਸ੍ਰੀ ਫਤਿਹਗੜ੍ਹ ਸਾਹਿਬ 'ਚ ਚੱਕਾਜਾਮ : ਬਲਵਿੰਦਰ ਕੁੰਭੜਾ

ਐਸ.ਏ.ਐਸ.ਨਗਰ 14 ਜੁਲਾਈ ( ਰਣਜੀਤ ਧਾਲੀਵਾਲ ) : ਇੱਕ ਪਾਸੇ ਲੈਂਡ ਪੋਲਿੰਗ ਨੂੰ ਲੈ ਕੇ ਕਿਸਾਨ ਸੜਕਾਂ ਤੇ ਉਤਰੇ ਹਨ ਤੇ ਅੱਜ ਐਸ ਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋ ਮੋਹਾਲੀ ਫੇਸ 7 ਦੀਆਂ ਲਾਈਟਾਂ ਕੋਲ ਚੱਲ ਰਹੇ ਐਸ ਸੀ ਬੀ ਸੀ ਮੋਰਚੇ ਤੇ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਆਕੇ ਟਰੱਕ ਬਾਡੀ ਬਿਲਡਰਾਂ ਨੇ ਆਪਣੇ ਨਾਲ ਹੋ ਰਹੇ ਧੱਕੇਸ਼ਾਹੀ ਲਈ ਇਨਸਾਫ ਦੀ ਗੁਹਾਰ ਲਗਾਈ। ਉਹਨਾਂ ਨੇ ਦੱਸਿਆ ਕਿ 40-50 ਸਾਲ ਪੁਰਾਣੇ ਸਾਡੇ ਕਾਰੋਬਾਰਾਂ ਨੂੰ ਉਜਾੜਿਆ ਜਾ ਰਿਹਾ ਹੈ, ਜਿਸ ਨਾਲ ਕਰੀਬ 10 ਹਜਾਰ ਲੋਕ ਪ੍ਰਭਾਵਿਤ ਹੋਣਗੇ ਤੇ ਉਹਨਾਂ ਦੀ ਚੱਲ ਰਹੀ ਰੋਜੀ ਰੋਟੀ ਬੰਦ ਹੋ ਜਾਵੇਗੀ। 

ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਰੋਜ਼ਗਾਰ ਦੇਣ ਦੀਆਂ ਵੱਡੀਆਂ ਵੱਡੀਆਂ ਡੀਗਾ ਮਾਰ ਰਹੀ ਹੈ ਤੇ ਦੂਜੇ ਪਾਸੇ ਚੱਲ ਰਹੇ ਕਾਰੋਬਾਰਾਂ ਨੂੰ ਜਬਰੀ ਉਠਾਇਆ ਜਾ ਰਿਹਾ ਹੈ ਤੇ ਉਨਾਂ ਦੇ ਨਾਲ ਸੰਬੰਧਿਤ ਪਰਿਵਾਰਾਂ ਦੇ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਜੋ ਸਾਡਾ ਮੋਰਚਾ ਕਦੇ ਬਰਦਾਸ਼ਤ ਨਹੀਂ ਕਰੇਗਾ ਤੇ ਅਸੀਂ ਸਰਕਾਰ ਨੂੰ 15 ਦਿਨ ਦਾ ਅਲਟੀਮੇਟਮ ਦਿੰਦੇ ਹਾਂ, ਜੇਕਰ ਉਸ ਦੇ ਦਰਮਿਆਨ ਨੋਟੀਫਿਕੇਸ਼ਨ ਰੱਦ ਨਾ ਕੀਤਾ ਗਿਆ ਤਾਂ 15 ਦਿਨਾਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਜਥੇਬੰਦੀਆਂ ਪਹੁੰਚਣਗੀਆਂ ਤੇ ਇੱਕ ਵਿਸ਼ਾਲ ਇਕੱਠ ਕਰਕੇ ਚੱਕਾ ਜਾਮ ਕੀਤਾ ਜਾਵੇਗਾ। 
ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਸੀਨੀਅਰ ਆਗੂਆਂ ਨੇ ਵੀ ਭਾਗ ਲਿਆ ਤੇ ਸਰਕਾਰ ਦੀ ਇਸ ਇਸ ਕਾਰਵਾਈ ਬਾਰੇ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ। ਇਸ ਮੌਕੇ ਪ੍ਰਧਾਨ ਤਿਲਕ ਰਾਜ ਸੱਗੂ , ਮਾਸਟਰ ਬਨਵਾਰੀ ਲਾਲ, ਕਰਮ ਸਿੰਘ ਕੁਰੜੀ, ਹਰਨੇਕ ਸਿੰਘ ਮਲੋਆ, ਚੇਅਰਮੈਨ ਬਲਵਿੰਦਰ ਸਿੰਘ, ਕੈਸ਼ੀਅਰ ਸੋਹਣ ਸਿੰਘ, ਜਨ ਸੈਕਟਰੀ ਜਸਪ੍ਰੀਤ ਸਿੰਘ, ਹਰਮੇਸ਼ ਸਿੰਘ ਸਾਬਕਾ ਪ੍ਰਧਾਨ, ਮੇਹਰਪਾਲ ਸਿੰਘ ਵਿੱਕੀ, ਕੁਲਵਿੰਦਰ ਸਿੰਘ ਬੰਟੀ, ਜਸਵਿੰਦਰ ਸਿੰਘ ਮਾਰਵਾ, ਹਰਭਜਨ ਸਿੰਘ ਗੁੱਡੂ, ਕੁਲਦੀਪ ਸਿੰਘ, ਤੇਜੲਇੰਦਰ ਸਿੰਘ ਗਾਲੇ, ਬਲਦੇਵ ਸਿੰਘ, ਇਸ਼ੂ ਗੁਪਤਾ, ਹਰਵਿੰਦਰ ਸਿੰਘ, ਬਲਵੀਰ ਸਿੰਘ, ਜਸਵਿੰਦਰ ਸਿੰਘ, ਕੰਚਨ ਸਿੰਘ, ਹਰਪਾਲ ਸਿੰਘ, ਬੱਬਲ ਚੋਪੜਾ, ਸ਼ਰਨਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਭਾਗ ਲਿਆ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

Request for re-hearing in Janta Darbar for implementation of HKRN policy for employment security of outsourcing employees.

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰੀ ਦਾ ਕੀਤਾ ਆਗਾਜ਼, ਰੋਡਮੈਪ ਕੀਤਾ ਜਾਰੀ