Skip to main content

SAD demands Harjot Bains and Balbir Singh take accountability for paper leaks and resign

SAD demands Harjot Bains and Balbir Singh take accountability for paper leaks and resign (Arshdeep S Kler says six paper leaks have taken place in Punjab in four years affecting five lakh students) Chandigarh 25 July ( Ranjeet Singh Dhaliwal ) : The Shiromani Akali Dal (SAD) today demanded the resignation of education minister Harjot Bains and health minister Balbir Singh, asserting both ministers should take accountability for paper leaks under their charge in the same manner in which union education minister Dharmendra Pradhan had resigned in the NEET exam paper leak case. In a statement here, party chief spokesperson Arshdeep Singh Kler said the Aam Aadmi Party should not practice politics of deceit. “There cannot be two yard sticks for the same issue. While on the one hand Arvind Kejriwal and Manish Sisodia demanded the resignation of Dharmendra Pradhan, they have nothing to say about the repeated paper leaks in Punjab and are yet to remove Harjot Bains and Balbir Singh from the St...

ਸਰਕਾਰਾਂ ਨੂੰ ਦੇਸ਼ ਦੇ ਭਵਿੱਖ ਨੌਜਵਾਨਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ : ਰਵੀਇੰਦਰ ਸਿੰਘ

ਸਰਕਾਰਾਂ ਨੂੰ ਦੇਸ਼ ਦੇ ਭਵਿੱਖ ਨੌਜਵਾਨਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ : ਰਵੀਇੰਦਰ ਸਿੰਘ

ਸੰਘਰਸ਼ ਨੂੰ ਜਿੱਤਣ 'ਤੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ 25 ਜੁਲਾਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਅਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ, ਜੇ ਉਹਨਾਂ ਦੇ ਕੋਈ ਗਿਲੇ-ਸ਼ਿਕਵੇ ਹਨ ਤਾਂ ਉਹਨਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਵਿਚਾਰਿਆ ਜਾਣਾ ਚਾਹੀਦਾ ਹੈ, ਨਾ ਕਿ ਪੁਲਸ ਦੀ ਵਰਤੋਂ ਨਾਲ ਉਹਨਾਂ ਨੂੰ ਦਬਾਉਣਾ ਚਾਹੀਦਾ ਹੈ। ਰਵੀਇੰਦਰ ਸਿੰਘ ਨੇ ਕਿਹਾ ਕਿ ਦੇਸ਼ ਭਰ ਦੇ ਨੌਜਵਾਨਾਂ ਦਾ ਜੰਤਰ-ਮੰਤਰ 'ਤੇ ਇਕੱਠੇ ਹੋ ਕੇ ਆਪਣੇ ਹੱਕ ਲਈ ਸ਼ਾਂਤਮਈ ਤਰੀਕੇ ਨਾਲ ਆਵਾਜ ਉਠਾਉਣਾ, ਲੋਕਤੰਤਰ ਲਈ ਸ਼ੁਭ ਸੰਕੇਤ ਹੈ।  ਸਰਕਾਰਾਂ ਨੂੰ ਇਸ ਨੂੰ ਇਕ ਚੈਲੰਜ ਵਾਂਗ ਲੈਣ ਦੀ ਬਜਾਏ ਇਹ ਭਰੋਸਾ ਕਰਨਾ ਚਾਹੀਦਾ ਹੈ ਕਿ ਸਾਡੇ ਬੱਚੇ ਜਾਗਰੂਕ ਹੋ ਰਹੇ ਹਨ। ਜਿਸ ਤਰਾਂ ਬਾਰ ਬਾਰ ਪੇਪਰ ਲੀਕ ਵਰਗੀਆਂ ਘਟਨਾਵਾਂ ਹੋਈਆਂ ਹਨ, ਉਸ ਨਾਲ ਮਿਹਨਤੀ ਵਿਦਿਆਰਥੀਆਂ ਦਾ ਸਿਸਟਮ ਤੋਂ ਭਰੋਸਾ ਟੁੱਟਿਆ ਹੈ। ਇਸ ਦੀ ਬਹਾਲੀ ਲਈ ਸਰਕਾਰ ਨੂੰ ਪੁਲਿਸ ਦੀ ਵਰਤੋਂ ਕਰਨ ਦੀ ਬਜਾਇ ਗੱਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਸੀ। 

ਸੋਨਮ ਵਾਂਗਚੁਕ ਵਰਗੇ ਸਮਾਜਿਕ ਕਾਰਕੁੰਨ ਦੀ ਜਿੰਦਗੀ ਨੂੰ ਦਾਅ 'ਤੇ ਲਗਾ ਕੇ ਵੀ ਸਰਕਾਰ ਇਹਨਾਂ ਵਿਦਿਆਰਥੀਆਂ ਤੋਂ ਜਿੱਤ ਨਹੀਂ ਸਕੀ ਅਤੇ ਆਖਿਰ ਉਹਨਾਂ ਦੀਆਂ ਮੰਗਾਂ ਅੱਗੇ ਝੁਕਣਾ ਪਿਆ। ਜੇ ਸਿਖਿਆ ਮੰਤਰੀ ਨੂੰ ਪਹਿਲਾਂ ਹੀ ਬਰਖਾਸਤ ਕਰਕੇ ਜਵਾਬਦੇਹੀ ਦਾ ਸਬੂਤ ਦਿੱਤਾ ਜਾਂਦਾ ਤਾਂ ਸਰਕਾਰ ਇਸ ਬਦਨਾਮੀ ਅਤੇ ਅਰਾਜਕਤਾ ਵਾਲੇ ਮਾਹੌਲ ਤੋਂ ਬਚ ਸਕਦੀ ਸੀ। ਰਵੀਇੰਦਰ ਸਿੰਘ ਨੇ ਕਿਹਾ ਕਿ ਹੁਣ ਵੀ ਸਰਕਾਰ ਨੂੰ ਕੁਦਕੁਸ਼ੀ ਕਰਨ ਵਾਲੇ ਅਤੇ ਪੁਲਸ ਤਸ਼ੱਦਦ ਨਾਲ ਜਖਮੀ ਵਿਦਿਆਰਥੀਆਂ ਤੋਂ ਮਾਫੀ ਮੰਗਣੀ ਚਾਹੀਦੀ ਹੈ ਅਤੇ ਪੂਰਾ ਮੁਆਵਜਾ ਦੇ ਕੇ ਪੀੜਤ ਲੋਕਾਂ ਦੇ ਜਖਮਾਂ ਤੇ ਮੱਲ੍ਹਮ ਲਾਉਣੀ ਚਾਹੀਦੀ ਹੈ। ਰਵੀਇੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਉਹਨਾਂ ਵੱਲੋਂ ਪੂਰੇ ਜਾਬਤੇ ਨਾਲ ਏਨਾ ਵੱਡਾ ਅੰਦੋਲਨ ਚਲਾਉਣ ਅਤੇ ਜਿੱਤ ਪ੍ਰਾਪਤ ਕਰਨ 'ਤੇ ਵਧਾਈ ਵੀ ਦਿੱਤੀ। ਪ੍ਰੈੱਸ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

Request for re-hearing in Janta Darbar for implementation of HKRN policy for employment security of outsourcing employees.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ