Skip to main content

Employees' union meets Punjab Mandi Board Chairman Harchand Singh Bursat; Employees submit memorandum regarding their demands

Employees' union meets Punjab Mandi Board Chairman Harchand Singh Bursat; Employees submit memorandum regarding their demands Punjab Mandi Board Chairman assures of prompt action S.A.S.Nagar 7 September ( Ranjeet Singh Dhaliwal ) : Punjab Mandi Board Chairman Harchand Singh Bursat was met today by the office bearers of Punjab Mandi Board Employees Union and all grade three employees. On this occasion, all the employees including Union President Surinder Singh, General Secretary Mukesh Kumar, Vice President Gurpreet Singh, Press Secretary Harish Prasad, Cashier Bhupinder Singh, Sukhwinder Singh Gill apprised the Chairman about their demands and various issues related to the employees and demanded their early resolution. The union representatives also raised the issue of service conditions of employees merged from Punjab Agro and the cases filed by them regarding their seniority. The union leaders brought to the notice of the chairman that in the orders of employees of Punjab Agro me...

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ 

ਚੰਡੀਗੜ੍ਹ 10 ਜੁਲਾਈ ( ਰਣਜੀਤ ਧਾਲੀਵਾਲ ) : ਅੱਜ ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੱਦੇ ਤੇ ਪੰਜਾਬ ਦੇ ਕੋਨੇ ਕੋਨੇ ਤੋਂ ਵਰ੍ਹਦੇ ਮੀਂਹ ਚ ਚੰਡੀਗੜ੍ਹ ਪੁੱਜੇ ਦਹਿ ਹਜ਼ਾਰਾਂ ਕਿਸਾਨਾਂ ਮਰਦ ਔਰਤਾਂ ਨੇ ਭਾਰਤ ਅਮਰੀਕਾ ਵਪਾਰ ਸਮਝੌਤੇ ਅਤੇ ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਤੇ ਨਾਲ ਹੀ ਇਰਾਨ 'ਤੇ ਅਮਰੀਕੀ ਹਮਲੇ ਖ਼ਿਲਾਫ਼ ਅਤੇ ਇਸ ਹਮਲੇ ਦੀ ਆੜ ਚ ਭਾਰਤੀ ਲੋਕਾਂ 'ਤੇ ਮਹਿੰਗਾਈ ਦੇ ਪਾਏ ਜਾ ਰਹੇ ਬੋਝ ਖਿਲਾਫ਼ ਅੱਜ ਸੈਕਟਰ 34 ਦੇ ਦੁਸਹਿਰਾ ਗਰਾਊਂਡ ਚ ਵਿਸ਼ਾਲ ਰੈਲੀ ਕੀਤੀ ਅਤੇ ਮਟਕਾ ਚੌਂਕ ਤੱਕ ਮੁਜ਼ਾਹਰਾ ਕਰਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਜ਼ੋਰਦਾਰ ਸੁਣਵਾਈ ਕੀਤੀ।

ਇਸ ਮੌਕੇ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਿਰੇ ਚਾੜ੍ਹਿਆ ਜਾ ਰਿਹਾ ਭਾਰਤ ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਦੇ ਨਾਲ ਨਾਲ ਸਮਾਜ ਦੇ ਸਭਨਾਂ ਮਿਹਨਤਕਸ਼ ਵਰਗਾਂ 'ਤੇ ਮਾਰ ਪਾਵੇਗਾ। ਅਮਰੀਕੀ ਮੰਡੀ ਚੋਂ ਆਉਣ ਵਾਲੇ ਖੇਤੀ ਉਤਪਾਦ ਭਾਰਤੀ ਕਿਸਾਨਾਂ ਦਾ ਉਜਾੜਾ ਕਰਨਗੇ ਅਤੇ ਹੋਰ ਸਨਅਤੀ ਤਿਆਰ ਮਾਲ ਛੋਟੇ ਸਨਅਤਕਾਰਾਂ ਤੇ ਛੋਟੇ ਵਪਾਰੀਆਂ/ਕਾਰੋਬਾਰੀਆਂ ਦਾ ਉਜਾੜਾ ਕਰੇਗਾ। ਉਹਨਾਂ ਕਿਹਾ ਕਿ ਮੋਦੀ ਹਕੂਮਤ ਅਮਰੀਕੀ ਸਾਮਰਾਜੀਆਂ ਦੇ ਦਬਾਅ ਮੂਹਰੇ ਝੁਕ ਕੇ ਦੇਸ਼ ਨਾਲ ਧਰੋਹ ਕਮਾ ਰਹੀ ਹੈ ਜਦਕਿ ਮੁਲਕ ਅੰਦਰ ਖਰੀ ਰਾਸ਼ਟਰਵਾਦੀ ਸਰਕਾਰ ਹੋਣ ਦੇ ਦਾਅਵੇ ਕਰਦੀ ਰਹੀ ਹੈ। ਅਸਲੀਅਤ ਵਿੱਚ ਇਹ ਸਰਕਾਰ ਆਪਣੀ ਫਿਰਕੂ ਰਾਸ਼ਟਰਵਾਦੀ ਸਿਆਸਤ ਦੇ ਜ਼ਰੀਏ ਸਾਮਰਾਜੀਆਂ ਦੀ ਸੇਵਾ ਕਮਾ ਰਹੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਸਖਤ ਵਿਰੋਧ ਦੇ ਮਗਰੋਂ ਰੱਦ ਕੀਤੀ ਗਈ ਲੁਟੇਰੀ ਲੈਂਡ ਪੂਲਿੰਗ ਨੀਤੀ ਮੁੜ ਲਿਆ ਕੇ ਕਾਰਪੋਰੇਟ ਕਾਰੋਬਾਰੀਆਂ ਤੇ ਰੀਅਲ ਅਸਟੇਟ ਦੀਆਂ ਜੋਕਾਂ ਨੂੰ ਹਰ ਹਾਲ ਕਿਸਾਨਾਂ ਦੀਆਂ ਜ਼ਮੀਨਾਂ ਲੁਟਾਉਣਾ ਚਾਹੁੰਦੀ ਹੈ। ਉਹਨਾਂ ਐਲਾਨ ਕੀਤਾ ਕਿ ਪੰਜਾਬ ਦੇ ਕਿਸਾਨ ਅਜਿਹੀ ਖੇਤੀ ਉਜਾੜੂ ਤੇ ਕਿਸਾਨ ਉਜਾੜੂ ਨੀਤੀ ਨੂੰ ਲਾਗੂ ਨਹੀਂ ਹੋਣ ਦੇਣਗੇ।
ਇਸ ਮੌਕੇ ਸੰਬੋਧਨ ਕਰਦਿਆਂ ਝੰਡਾ ਸਿੰਘ ਜੇਠੂਕੇ ਅਤੇ ਗੁਰਦੀਪ ਸਿੰਘ ਰਾਮਪੁਰਾ ਨੇ ਇਰਾਨ 'ਤੇ ਅਮਰੀਕੀ ਸਾਮਰਾਜ ਵੱਲੋਂ ਵਿੱਢੇ ਹੋਏ ਫੌਜੀ ਹਮਲੇ ਦੀ ਸਖਤ ਨਿੰਦਾ ਕੀਤੀ। ਉਹਨਾਂ ਕਿਹਾ ਕਿ ਇਹ ਹਮਲਾ ਇਰਾਨ ਨੂੰ ਲੁੱਟਣ ਅਤੇ ਸਾਰੇ ਮੱਧ ਪੂਰਬ ਅੰਦਰ ਤੇਲ 'ਤੇ ਕਬਜ਼ਾ ਜਮਾ ਕੇ ਰੱਖਣ ਲਈ ਇਰਾਨੀ ਟਾਕਰਾ ਖਤਮ ਕਰਨ ਲਈ ਕੀਤਾ ਗਿਆ ਹੈ। ਅਮਰੀਕੀ ਸਾਮਰਾਜੀ ਹੁਕਮਰਾਨ ਦੁਨੀਆਂ ਭਰ ਦੇ ਦੇਸ਼ਾਂ ਨੂੰ ਲੁੱਟਣ ਲਈ ਆਪਣੇ ਸਮਝੌਤੇ ਤੇ ਲੋਟੂ ਨੀਤੀਆਂ ਮੜ੍ਹ ਰਹੇ ਹਨ ਅਤੇ ਇਹਨਾਂ ਨੀਤੀਆਂ ਖਿਲਾਫ ਆਵਾਜ਼ ਉਠਾਉਣ ਵਾਲੇ ਦੇਸ਼ਾਂ ਦੇ ਹੁਕਮਰਾਨਾਂ ਨੂੰ ਕਤਲ ਕਰਨ ਤੇ ਮੁਲਕਾਂ ਤੇ ਹਮਲੇ ਕਰਨ ਤੱਕ ਜਾ ਰਹੇ ਹਨ। ਮੋਦੀ ਸਰਕਾਰ ਹੱਕੀ ਜੰਗ ਲੜ ਰਹੇ ਇਰਾਨ ਨਾਲ ਖੜਨ ਦੀ ਥਾਂ ਅਮਰੀਕੀ ਸਾਮਰਾਜੀਆਂ ਦੀ ਚਾਕਰੀ ਵਿੱਚ ਇਜ਼ਰਾਈਲ ਤੇ ਅਮਰੀਕਾ ਦਾ ਸਾਥ ਦੇ ਰਹੀ ਹੈ। ਇਸ ਜੰਗ ਦੀ ਆੜ ਲੈ ਕੇ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਧੇ ਰਾਹੀਂ ਲੋਕਾਂ ਤੇ ਭਾਰੀ ਬੋਝ ਪਾਇਆ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਇਹਨਾਂ ਕੀਮਤਾਂ 'ਚ ਕੀਤੇ ਵਾਧੇ ਵਾਪਸ ਲਏ ਜਾਣ ਅਤੇ ਬਹੁਕੌਮੀ ਕੰਪਨੀਆਂ,ਵੱਡੇ ਸਰਮਾਏਦਾਰਾਂ ਤੇ ਭੌਂ-ਸਰਦਾਰਾਂ 'ਤੇ ਸਿੱਧੇ ਭਾਰੀ ਟੈਕਸ ਲਾ ਕੇ ਖਜ਼ਾਨਾ ਭਰਿਆ ਜਾਵੇ ਅਤੇ ਖਜ਼ਾਨੇ ਦਾ ਮੂੰਹ ਲੋਕਾਂ ਵੱਲ ਖੋਲਿਆ ਜਾਵੇ। 
ਔਰਤ ਆਗੂ ਹਰਿੰਦਰ ਬਿੰਦੂ ਨੇ ਆਪਣੇ ਭਾਸ਼ਣ ਰਾਹੀਂ ਔਰਤਾਂ ਨੂੰ ਸੰਘਰਸ਼ਾਂ ਦੇ ਪਿੜ ਮੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਮਾਜ ਅੰਦਰ ਸਭ ਤੋਂ ਵੱਧ ਮਹਿੰਗਾਈ ਦੀ ਮਾਰ ਔਰਤ ਭੈਣਾਂ ਝੱਲਦੀਆਂ ਹਨ। ਇਸ ਲਈ ਇਸ ਵਰਗ ਨੂੰ ਵੱਧ ਜ਼ੋਰ ਨਾਲ ਲੜਾਈ ਦੇ ਮੈਦਾਨ ਵਿੱਚ ਨਿੱਤਰਨਾ ਪਊ। ਬੀਕੇਯੂ (ਏਕਤਾ ਡਕੌਂਦਾ) ਦੇ ਆਗੁ ਅੰਗਰੇਜ ਸਿੰਘ ਭਦੌੜ ਨੇ ਸਾਰੇ ਤਬਕਿਆਂ ਨੂੰ ਸਾਂਝੇ ਘੋਲਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ । ਸਟੇਜ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਨਿਭਾਏ। ਅੱਜ ਦੇ ਇਕੱਠ ਦੌਰਾਨ ਸਤਲੁਜ ਫਿਲਮ 'ਤੇ ਲਗਾਈ ਪਾਬੰਦੀ ਹਟਾਉਣ ਦੀ ਮੰਗ ਕਰਦਾ ਮਤਾ ਪੇਸ਼ ਕੀਤਾ ਤੇ ਲੋਕਾਂ ਵੱਲੋਂ ਹੱਥ ਖੜ੍ਹੇ ਕਰਕੇ ਮਤਾ ਪਾਸ ਕੀਤਾ ਗਿਆ ਅਤੇ ਨਾਲ ਹੀ ਲੋਕਾਂ ਨੂੰ ਫਿਰਕੂ ਵੋਟ ਸਿਆਸਤਦਾਨਾਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਗਿਆ। ਅੱਜ ਦੇ ਇਕੱਠ ਨੂੰ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਹਰਿਆਣੇ ਤੋਂ ਸੂਬਾ ਪ੍ਰਧਾਨ ਕੰਵਰਜੀਤ ਸਿੰਘ ,ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਦਰਸ਼ਨ ਸਿੰਘ‌, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਗੁਰਦੇਵ ਸਿੰਘ ਮਾਂਗੇਵਾਲ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਰ ਯੂਨੀਅਨ ਦੇ ਕੁਲਦੀਪ ਸਿੰਘ ਨੇ ਵੀ ਸੰਬੋਧਨ ਕੀਤਾ। 

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ