Skip to main content

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ  ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ...

ਸੰਭਾਲਕੀ ਦੀ ਪੰਚਾਇਤੀ/ਸਰਕਾਰੀ ਜ਼ਮੀਨ 'ਤੇ ਬਿਨਾਂ ਬੋਲੀ ਕਥਿਤ ਨਾਜਾਇਜ਼ ਕਬਜ਼ੇ ਦੀ ਉੱਚ ਪੱਧਰੀ ਜਾਂਚ ਹੋਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਹਰਦੇਵ ਸਿੰਘ ਉੱਭਾ

ਸੰਭਾਲਕੀ ਦੀ ਪੰਚਾਇਤੀ/ਸਰਕਾਰੀ ਜ਼ਮੀਨ 'ਤੇ ਬਿਨਾਂ ਬੋਲੀ ਕਥਿਤ ਨਾਜਾਇਜ਼ ਕਬਜ਼ੇ ਦੀ ਉੱਚ ਪੱਧਰੀ ਜਾਂਚ ਹੋਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਹਰਦੇਵ ਸਿੰਘ ਉੱਭਾ

ਡੀਸੀ ਮੋਹਾਲੀ ਕੋਮਲ ਮਿੱਤਲ ਨੂੰ ਸੌਂਪਿਆ ਮੰਗ ਪੱਤਰ 

ਐਸ.ਏ.ਐਸ.ਨਗਰ 21 ਜੁਲਾਈ ( ਰਣਜੀਤ ਧਾਲੀਵਾਲ ) : ਭਾਜਪਾ ਪੰਜਾਬ ਦੇ ਸਟੇਟ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅੱਜ ਆਪਣੀ ਪਤਨੀ ਅਤੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਦੀ ਕੌਂਸਲਰ (ਐਮ.ਸੀ.) ਗੁਰਪ੍ਰੀਤ ਕੌਰ ਉੱਭਾ ਨਾਲ ਡਿਪਟੀ ਕਮਿਸ਼ਨਰ ਮੋਹਾਲੀ ਸ੍ਰੀਮਤੀ ਕੋਮਲ ਮਿੱਤਲ ਨਾਲ ਮੁਲਾਕਾਤ ਕਰਕੇ ਵਾਰਡ ਨੰਬਰ 41 ਅਤੇ ਸੰਭਾਲਕੀ ਨਾਲ ਸਬੰਧਤ ਅਹਿਮ ਜਨਤਕ ਮੁੱਦੇ ਉਠਾਏ। ਉਨ੍ਹਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਵਾਰਡ ਨੰਬਰ 41 ਅਧੀਨ ਵੇਵ ਐਸਟੇਟ ਸੈਕਟਰ-85, ਸੈਕਟਰ-86, ਸੈਕਟਰ-88, ਸੰਭਾਲਕੀ ਅਤੇ ਨਾਨੂ ਮਾਜਰਾ ਵਿੱਚ ਸੈਨੀਟੇਸ਼ਨ ਦੇ ਬਹੁਤ ਮਾੜੇ ਹਾਲਾਤ, ਸੀਵਰੇਜ ਦੀ ਸਮੱਸਿਆ, ਮੀਂਹ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਦੀ ਅਣਉਚਿਤ ਸਪਲਾਈ, ਖਰਾਬ ਸਟ੍ਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਪੱਕਾ ਹੱਲ ਕੀਤਾ ਜਾਵੇ।

ਇਸ ਮੌਕੇ ਸੰਭਾਲਕੀ ਦੀ ਪੰਚਾਇਤੀ/ਸਰਕਾਰੀ ਜ਼ਮੀਨ 'ਤੇ ਬਿਨਾਂ ਬੋਲੀ ਕਥਿਤ ਨਾਜਾਇਜ਼ ਕਬਜ਼ੇ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਹਰਦੇਵ ਸਿੰਘ ਉੱਭਾ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਇਹ ਕਥਿਤ ਕਬਜ਼ਾ ਕਿਸ ਨੇ ਅਤੇ ਕਿਸ ਦੀ ਸਰਪ੍ਰਸਤੀ ਜਾਂ ਸਹਿ ਨਾਲ ਕੀਤਾ। ਜੇਕਰ ਜਾਂਚ ਦੌਰਾਨ ਕੋਈ ਵਿਅਕਤੀ, ਅਧਿਕਾਰੀ ਜਾਂ ਹੋਰ ਕੋਈ ਧਿਰ ਇਸ ਕਥਿਤ ਸਾਜ਼ਿਸ਼ ਜਾਂ ਗੈਰ-ਕਾਨੂੰਨੀ ਕਾਰਵਾਈ ਵਿੱਚ ਸ਼ਾਮਲ ਪਾਈ ਜਾਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਰਕਾਰੀ/ਪੰਚਾਇਤੀ ਜ਼ਮੀਨ ਨੂੰ ਤੁਰੰਤ ਕਬਜ਼ਾ-ਮੁਕਤ ਕਰਵਾਇਆ ਜਾਵੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜਨਤਕ ਹਿੱਤ ਨਾਲ ਜੁੜੇ ਸਾਰੇ ਮਾਮਲਿਆਂ ਵਿੱਚ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਵਾਰਡ ਨੰਬਰ 41 ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਅਤੇ ਸਰਕਾਰੀ ਸੰਪਤੀ ਦੀ ਰੱਖਿਆ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ, ਪਾਰਦਰਸ਼ਤਾ ਅਤੇ ਵਿਕਾਸ ਲਈ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਜਨਹਿੱਤ ਨਾਲ ਜੁੜੇ ਹਰ ਮੁੱਦੇ ਨੂੰ ਹਰ ਮੰਚ 'ਤੇ ਪੂਰੀ ਦ੍ਰਿੜਤਾ ਨਾਲ ਉਠਾਇਆ ਜਾਂਦਾ ਰਹੇਗਾ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ