Skip to main content

Support SAD which has always worked for your welfare – Bikram S Majithia to State employees.

Support SAD which has always worked for your welfare – Bikram S Majithia to State employees. (Party welcomes court verdict to release Rs 14,191 crore DA arrears, condemns AAP govt for doing its best to deny this benefit to the employees) (Party discloses how SAD govts had worked for employee welfare by hiking DA by 125 per cent and implementing the 3rd, 4th and 5th Pay Commissions) Chandigarh 3 August ( Ranjeet Singh Dhaliwal ) : The Shiromani Akali Dal (SAD) today appealed to government employees to support the party which has worked tirelessly for their welfare, even as it welcomed the Punjab and Haryana high court order directing the Punjab government to clear Dearness Allowance (DA) arrears of Rs 14,191 crore within fifteen days and condemned the Aam Aadmi Party (AAP) government for denying the same benefit to the employees. Addressing a press conference here, senior SAD leader Bikram Singh Majithia said the anti-employee attitude of the AAP government had also been exposed in cour...

ਪ੍ਰਦਰਸ਼ਨਕਾਰੀ ਵਿਦਿਆਰਥੀਆਂ 'ਤੇ ਅੰਨ੍ਹੇ ਜਬਰ ਨੇ ਲੋਕ ਰਾਜ ਦੀ ਅਸਲੀਅਤ ਨੰਗੀ ਕੀਤੀ : ਮਨਜੀਤ ਧਨੇਰ

ਪ੍ਰਦਰਸ਼ਨਕਾਰੀ ਵਿਦਿਆਰਥੀਆਂ 'ਤੇ ਅੰਨ੍ਹੇ ਜਬਰ ਨੇ ਲੋਕ ਰਾਜ ਦੀ ਅਸਲੀਅਤ ਨੰਗੀ ਕੀਤੀ : ਮਨਜੀਤ ਧਨੇਰ 

ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੁਰੰਤ ਅਸਤੀਫਾ ਦੇਵੇ : ਗੁਰਦੀਪ ਰਾਮਪੁਰਾ 

22 ਜੁਲਾਈ ਨੂੰ ਟੋਲ ਪਲਾਜੇ ਕੀਤੇ ਜਾਣਗੇ ਫਰੀ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ : ਗੁਰਦੇਵ ਸਿੰਘ ਮਾਂਗੇਵਾਲ

ਚੰਡੀਗੜ੍ਹ 21 ਜੁਲਾਈ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ, 20 ਜੁਲਾਈ ਨੂੰ ਜੰਤਰ ਮੰਤਰ ਤੋਂ ਸੰਸਦ ਵੱਲ ਮਾਰਚ/ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਕਾਕਰੋਚ ਜਨਤਾ ਪਾਰਟੀ ਦੇ ਹਮਾਇਤੀਆਂ ਤੇ ਕੀਤੇ ਅੰਨ੍ਹੇ ਜਬਰ ਦੀ ਸਖ਼ਤ ਨਿਖੇਧੀ ਕੀਤੀ ਹੈ। ਸੂਬਾ ਕਮੇਟੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਿਦਿਆਰਥੀਆਂ ਦੀ ਕੁੱਟ ਮਾਰ ਲਈ ਵੀ ਸਰਕਾਰ ਨੂੰ ਲਾਹਣਤਾਂ ਪਾਈਆਂ ਹਨ।

ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ 89 ਵਾਰ ਪੇਪਰ ਲੀਕ ਹੋਣ ਅਤੇ 17 ਵਿਦਿਆਰਥੀਆਂ ਵੱਲੋਂ ਖੁਦਕਸ਼ੀ ਕਰ ਜਾਣ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਿੱਖਿਆ ਮੰਤਰੀ ਨੂੰ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਖ਼ਾਰਜ ਨਾ ਕਰਨ ਲਈ ਅੜੇ ਹੋਏ ਹਨ। ਇੱਥੋਂ ਤੱਕ ਕਿ ਉਨ੍ਹਾਂ ਨੇ ਅੱਜ ਤੱਕ ਇਸ ਮਸਲੇ ਤੇ ਮੂੰਹ ਖੋਲ੍ਹਣਾ ਵੀ ਮੁਨਾਸਿਬ ਨਹੀਂ ਸਮਝਿਆ। ਪ੍ਰਧਾਨ ਮੰਤਰੀ ਦੇ ਰਵੱਈਏ ਨੇ ਲਖੀਮਪੁਰ ਖੀਰੀ ਦੀ ਘਟਨਾ ਯਾਦ ਕਰਵਾ ਦਿੱਤੀ ਹੈ ਜਦੋਂ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਕਤਲ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਨਾਮਜ਼ਦ ਕੀਤੇ ਹੋਣ ਦੇ ਬਾਵਜੂਦ, ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੇ ਸੁਸ਼ੋਭਿਤ ਰੱਖਿਆ ਗਿਆ ਸੀ। ਇਹੋ ਵਤੀਰਾ ਪਹਿਲਵਾਨ ਖਿਡਾਰੀਆਂ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਬ੍ਰਿਜ ਭੂਸ਼ਨ ਵੇਲੇ ਸਾਹਮਣੇ ਆਇਆ ਸੀ।

ਸੂਬਾ ਕਮੇਟੀ ਨੇ ਇਸ ਗੱਲ ਤੇ ਚਿੰਤਾ ਪ੍ਰਗਟ ਕੀਤੀ ਕਿ ਪਿਛਲੇ ਸਮੇਂ ਤੋਂ ਸਿਵਲ ਕੱਪੜਿਆਂ ਵਾਲੇ ਬੰਦੇ ਪੁਲਿਸ ਨਾਲ ਰਲਕੇ ਪ੍ਰਦਰਸ਼ਨਕਾਰੀਆਂ ਦੀ ਕੁੱਟਮਾਰ ਕਰਦੇ ਹਨ। ਦਿੱਲੀ ਦੇ ਇਤਿਹਾਸਿਕ ਕਿਸਾਨ ਘੋਲ ਵੇਲੇ 27 ਜਨਵਰੀ 2021 ਨੂੰ ਕਿਸਾਨ ਕੈਂਪ ਤੇ ਕੀਤੇ ਗਏ ਹਮਲੇ ਸਮੇਂ ਅਤੇ 2020 ਵਿੱਚ ਸ਼ਾਹੀਨ ਬਾਗ ਦੇ ਮੋਰਚੇ ਤੋਂ ਬਾਅਦ ਮੁਸਲਮਾਨ ਭਾਈਚਾਰੇ ਦੇ ਲੋਕਾਂ ਦੀ ਕੀਤੀ ਗਈ ਕੁੱਟਮਾਰ ਵਿੱਚ ਵੀ ਇਹ ਸਿਲਸਿਲਾ ਸਾਹਮਣੇ ਆਇਆ ਸੀ। ਸੂਬਾ ਕਮੇਟੀ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਦੀ ਕੁੱਟਮਾਰ ਕਰਨ ਵਾਲੇ ਇਨ੍ਹਾਂ ਵਿਅਕਤੀਆਂ ਦੀ ਪਛਾਣ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਧਰਮਿੰਦਰ ਪ੍ਰਧਾਨ ਨੂੰ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਤੁਰੰਤ ਫਾਰਗ ਕੀਤਾ ਜਾਵੇ।

ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਸ਼ਾਸਨ ਵੱਲੋਂ ਆਰਐਸਐਸ ਦੀ ਨਫਰਤੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਲਈ ਯੂਨੀਵਰਸਿਟੀ ਅੰਦਰ ਸ਼ਾਂਤੀ ਕੁਮਾਰੀ ਅਤੇ ਸਾਧਵੀ ਰਿਤੰਭਰਾ ਦੇ ਪ੍ਰੋਗਰਾਮ ਦੀ ਇਜਾਜ਼ਤ ਦੇਣ ਅਤੇ ਵਿਦਿਆਰਥੀਆਂ ਦੀ ਕੁੱਟਮਾਰ ਦੀ ਵੀ ਸਖ਼ਤ ਨਿਖੇਧੀ ਕੀਤੀ ਹੈ। ਸੂਬਾ ਕਮੇਟੀ ਨੇ ਕਿਹਾ ਕਿ ਪਿਛਲੇ ਦੋ ਤਿੰਨ ਸਾਲਾਂ ਤੋਂ ਪੰਜਾਬ ਸਰਕਾਰ ਵੀ ਕਦੇ ਕਿਸਾਨਾਂ, ਕਦੇ ਅਧਿਆਪਕਾਂ, ਕਦੇ ਅਪ੍ਰੈਂਟਿਸ਼ਸਿਪ ਲਾਈਨ ਮੈਨਾਂ ਹੁਣ ਮਨਰੇਗਾ ਮਜ਼ਦੂਰਾਂ ਤੇ ਜਬਰ ਢਾਹੁਣ ਦੇ ਮਾਮਲੇ ਵਿੱਚ ਮੋਦੀ ਸਰਕਾਰ ਦੀਆਂ ਪੈੜਾਂ ਤੇ ਚੱਲ ਰਹੀ ਹੈ।

ਆਗੂਆਂ ਨੇ ਕਿਹਾ ਕਿ 22 ਜੁਲਾਈ ਨੂੰ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਸਾਰੇ ਪੰਜਾਬ ਵਿੱਚ 12 ਵਜੇ ਤੋਂ 03 ਵਜੇ ਤੱਕ ਟੋਲ ਪਲਾਜੇ ਫਰੀ ਕੀਤੇ ਜਾਣਗੇ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਧਰਨੇ ਲਾਏ ਜਾਣਗੇ। ਇਸੇ ਦੌਰਾਨ ਵਿਦਿਆਰਥੀਆਂ ਤੇ ਕੀਤੇ ਜਬਰ ਲਈ ਮੋਦੀ ਸਰਕਾਰ ਦੇ ਪੁਤਲੇ ਵੀ ਫੂਕੇ ਜਾਣਗੇ। ਸੂਬਾ ਕਮੇਟੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਜ਼ੁਲਮ ਸਿਤਮ ਦੇ ਖ਼ਿਲਾਫ਼ ਆਪਣੀ ਜਥੇਬੰਦਕ ਏਕਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ ਵਿਗਿਆਨਕ ਲੀਹਾਂ ਤੇ ਸੰਘਰਸ਼ਾਂ ਨੂੰ ਅੱਗੇ ਵਧਾਉਣ ਦੇ ਰਾਹ ਪੈਣ।

Comments

Most Popular

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

RWA Sector 18A-B spreads message of environment protection by planting trees

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

Janglat Workers Union Punjab's meeting with the Forest Minister on 6 July brought fruition, 516 forest workers to be permanent on 13 July