Skip to main content

Punjab Congress SC Department Condemns Brutal Lathi Charge on Safai Karamcharis, Gives Government Two-Day Ultimatum

Punjab Congress SC Department Condemns Brutal Lathi Charge on Safai Karamcharis, Gives Government Two-Day Ultimatum Chandigarh 24 July ( Ranjeet Singh Dhaliwal ) : The Punjab Pradesh Congress Scheduled Caste Department has strongly condemned the brutal lathi charge on protesting safai karamcharis in Barnala, calling it an inhuman assault on the dignity, constitutional rights and self-respect of Dalit workers. The Department alleged that, on the orders of Chief Minister Bhagwant Mann, Punjab Police used excessive force against peacefully protesting safai karamcharis, leaving several injured. The Department demanded the immediate suspension and strict legal action against all police officers responsible for the brutality. It issued a two-day ultimatum to the Bhagwant Mann government, warning that if action is not taken within 48 hours, the Punjab Pradesh Congress Scheduled Caste Department will launch a statewide protest across Punjab. It also announced that it will move the Punjab and H...

ਸ਼ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਵਿੰਗ ਦਾ ਕੀਤਾ ਗਿਆ ਗਠਨ : ਵਡਾਲਾ

ਸ਼ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਵਿੰਗ ਦਾ ਕੀਤਾ ਗਿਆ ਗਠਨ : ਵਡਾਲਾ

ਚੰਡੀਗੜ੍ਹ 24 ਜੁਲਾਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਇਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਬੰਦੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਪਾਰਟੀ ਪਲੇਟਫਾਰਮ ਨਾਲ ਜੋੜ ਕੇ ਜਥੇਬੰਦ ਕਰਨ ਲਈ ਯੂਥ ਅਕਾਲੀ ਦਲ ਦੇ ਜਥੇਬੰਧਕ ਢਾਂਚੇ ਦਾ ਐਲਾਨ ਕੀਤਾ ਗਿਆ ਹੈ। ਜੋ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਯੂਥ ਅਕਾਲੀ ਦਲ ਨੂੰ ਸੂਬਾ ਪੱਧਰ ਤੋਂ ਲੈ ਕੇ ਜਿਲ੍ਹਾ ਅਤੇ ਬੂਥ ਪੱਧਰ ਤੱਕ ਸੰਗਠਿਤ ਕਰੇਗਾ। ਵਡਾਲਾ ਨੇ ਦੱਸਿਆ ਕਿ ਗੁਰਜੀਤ ਸਿੰਘ ਤਲਵੰਡੀ ਨੂੰ ਯੂਥ ਅਕਾਲੀ ਦਲ ਦੀ ਕਮਾਂਡ ਸੌਪੀ ਗਈ ਹੈ। ਗੁਰਜੀਤ ਸਿੰਘ ਤਲਵੰਡੀ ਦਾ ਪਿਛੋਕੜ ਸ਼੍ਰੋਮਣੀ ਅਕਾਲੀ ਦਲ ਨਾਲ ਕਈ ਪੀੜੀਆ ਤੋ ਜੁੜਿਆ ਹੋਇਆ ਹੈ। ਤਲਵੰਡੀ ਸ਼੍ਰੋਮਣੀ ਅਕਾਲੀ ਦਲ ਅਤੇ ਐੱਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਦੋਹਤੇ ਅਤੇ ਰਣਧੀਰ ਸਿੰਘ ਚੀਮਾ ਸਾਬਕਾ ਮੰਤਰੀ ਅਤੇ ਮੈਂਬਰ ਐੱਸ.ਜੀ.ਪੀ ਸੀ ਦੇ ਪੋਤੇ ਹਨ। ਤਲਵੰਡੀ ਪਾਰਟੀ ਦੇ ਮੁੱਖ ਬੁਲਾਰੇ ਦੇ ਤੌਰ ਤੇ ਬੜੀ ਮਿਹਨਤ ਨਾਲ ਕੰਮ ਕਰਦੇ ਰਹੇ ਹਨ। ਉਸਨੇ ਲਾਅ ਗ੍ਰੈਜੂਏਟ ਹੋਣ ਦੇ ਨਾਲ ਐਮ.ਏ ਇੰਟਰਨੈਸ਼ਨਲ ਪੋਲੀਟੀਕਲ ਰਿਲੇਸ਼ਨਸ ਲੰਡਨ ਯੂਨੀਵਰਸਿਟੀ ਤੋਂ ਪਾਸ ਕੀਤੀ ਹੈ। ਅਕਾਲੀ ਪਿਛੋਕੜ ਅਤੇ ਪੜ੍ਹਿਆ ਲਿਖਿਆ ਨੌਜਵਾਨ ਹੋਣ ਕਰਕੇ ਸਮੁੱਚੀ ਪਾਰਟੀ ਨੇ ਭਰੋਸਾ ਜਤਾਉਂਦਿਆ ਉਸ ਨੂੰ ਅਕਾਲੀ ਦਲ ਦੇ ਹਰਾਵਲ ਦਸਤੇ ਨੂੰ ਪ੍ਰਫੁੱਲਤ ਕਰਨ ਦੀ ਜਿੰਮੇਵਾਰੀ ਸੌਂਪੀ ਹੈ। 

ਵਡਾਲਾ ਨੇ ਅੱਗੇ ਦੱਸਿਆ ਕਿ ਇਸਦੇ ਨਾਲ ਪੰਜਾਬ ਤੋ ਹੋਰ ਮਿਹਨਤੀ ਤੇ ਇਮਾਨਦਾਰ ਨੌਜਵਾਨਾਂ ਦੀ ਨਿਯੁਕਤੀ ਵੀ ਕੀਤੀ ਗਈ ਹੈ, ਜੋ ਗੁਰਜੀਤ ਸਿੰਘ ਤਲਵੰਡੀ ਦੀ ਅਗਵਾਈ ਚ ਇਕ ਟੀਮ ਵਾਂਗ ਪੰਜਾਬ ਭਰ ਦਾ ਚੱਕਰ ਲਾਉਣਗੇ ਅਤੇ ਨੌਜੁਆਨਾਂ ਨੂੰ ਪਾਰਟੀ ਲਈ ਲਾਮਬੰਦ ਕਰਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਸਲਾਹ ਨਾਲ ਯੂਥ ਅਕਾਲੀ ਦਲ ਦਾ ਸੂਬਾ ਪੱਧਰੀ ਤੇ ਜਿਲਾ ਪੱਧਰੀ ਜਥੇਬੰਧਕ ਢਾਂਚਾ ਤਿਆਰ ਕਰਨਗੇ। ਨਵੀਂ ਬਣਾਈ ਗਈ ਇਸ ਟੀਮ ਵਿੱਚ ਪ੍ਰਧਾਨ ਸ ਗੁਰਜੀਤ ਸਿੰਘ ਤਲਵੰਡੀ ਤੋਂ ਇਲਾਵਾ ਐਡਵੋਕੇਟ ਸੁਰਤੇਜ ਸਿੰਘ ਬਾਸੀ ਨੂੰ ਜਨਰਲ ਸਕੱਤਰ ਤੇ ਮੁੱਖ ਬੁਲਾਰਾ ਬਣਾਇਆ ਗਿਆ ਹੈ। ਸੀਨੀਅਰ ਮੀਤ ਪ੍ਰਧਾਨਾਂ ਵਿੱਚ ਸ ਜਤਿੰਦਰ ਸਿੰਘ ਪਹਾੜੀਪੁਰ, ਗੁਰਸੇਵਕ ਸਿੰਘ ਮਨਿਆਣਾ, ਚਰਨਜੀਤ ਸਿੰਘ ਮਾਵੀ, ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਵਰਿੰਦਰ ਸਿੰਘ ਚਾਹਲ ਹੋਣਗੇ। ਇਸੇ ਤਰਾਂ ਜਨਰਲ ਸਕੱਤਰਾਂ ਵਿੱਚ ਗੁਰਜੀਤ ਸਿੰਘ ਸੋਨਾ (ਨਿਹਾਲ ਸਿੰਘ ਵਾਲਾ), ਰਵਿੰਦਰ ਸਿੰਘ ਸ਼ਾਹਪੁਰ, ਸਤਨਾਮ ਸਿੰਘ ਸੱਤਾ, ਅਮਿਤ ਸੇਠੀ ਬਲਾਚੌਰ, ਸਤਿੰਦਰ ਸਿੰਘ ਰਿਆੜ ਨੂੰ ਸ਼ਾਮਲ ਕੀਤਾ ਗਿਆ। ਵਡਾਲਾ ਨੇ ਆਸ ਪ੍ਰਗਟਾਈ ਹੈ ਕਿ ਇਹ ਟੀਮ ਅਕਾਲੀ ਦਲ ਦੇ ਪਰਿਵਾਰ ਵਿੱਚ ਵਾਧਾ ਕਰਨ ਲਈ ਤਨਦੇਹੀ ਨਾਲ ਕੰਮ ਕਰੇਗੀ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

Request for re-hearing in Janta Darbar for implementation of HKRN policy for employment security of outsourcing employees.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ