Skip to main content

Bhagwant Mann trying to divert attention from his sacrilegious conduct against the Guru Sahiban : Sukhbir S Badal

Bhagwant Mann trying to divert attention from his sacrilegious conduct against the Guru Sahiban : Sukhbir S Badal (Asserts he answered all questions asked by the SIT during the two hour session, says SIT not formed to bring the accused to justice but to politicize the issue) (Thousands braved heavy rain to express solidarity with the SAD president, announce they would take the vendetta exercise head on) Chandigarh 20 July ( Ranjeet Singh Dhaliwal ) : Shiromani Akali Dal (SAD) president Sukhbir Singh Badal today said chief minister Bhagwant Mann wanted to divert attention from his sacrilegious conduct against the Guru Sahiban and Sant Jarnail Singh Bhindrawala by summoning him for questioning in a eleven year old firing case in Behbal Kalan which was still under investigation after all these years.The SAD president, who answered all the questions asked by the SIT during a two hour questioning session, said “the SIT is asking the same questions again and again. This is the fourth time I ...

ਭਗਵੰਤ ਮਾਨ ਗੁਰੂ ਸਾਹਿਬਾਨ ਦੇ ਖਿਲਾਫ ਕੀਤੀਆਂ ਬੇਅਦਬੀ ਵਾਲੀਆਂ ਕਾਰਵਾਈਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਯਤਨਸ਼ੀਲ : ਸੁਖਬੀਰ ਸਿੰਘ ਬਾਦਲ

ਭਗਵੰਤ ਮਾਨ ਗੁਰੂ ਸਾਹਿਬਾਨ ਦੇ ਖਿਲਾਫ ਕੀਤੀਆਂ ਬੇਅਦਬੀ ਵਾਲੀਆਂ ਕਾਰਵਾਈਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਯਤਨਸ਼ੀਲ : ਸੁਖਬੀਰ ਸਿੰਘ ਬਾਦਲ

ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਦੋ ਘੰਟਿਆਂ ਤੱਕ ਹੋਈ ਪੁੱਛ-ਗਿੱਛ ਦੌਰਾਨ ਐਸ ਆਈ ਟੀ ਵੱਲੋਂ ਪੁੱਛੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ, ਕਿਹਾ ਕਿ ਐਸ ਆਈ ਟੀ ਦਾ ਗਠਨ ਦੋਸ਼ੀਆਂ ਨੂੰ ਸਜ਼ਾ ਦੁਆਉਣ ਲਈ ਨਹੀਂ ਬਲਕਿ ਮੁੱਦੇ ਦਾ ਸਿਆਸੀਕਰਨ ਕਰਨ ਵਾਸਤੇ ਕੀਤਾ

ਹਜ਼ਾਰਾਂ ਲੋਕਾਂ ਨੇ ਭਾਰੀ ਮੀਂਹ ਦੀ ਪਰਵਾਹ ਨਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨਾਲ ਇਕਜੁੱਟਤਾ ਪ੍ਰਗਟਾਈ ਤੇ ਐਲਾਨ ਕੀਤਾ ਕਿ ਉਹ ਬਦਲਾਖੋਰੀ ਦੀ ਇਸ ਕਾਰਵਾਈ ਨਾਲ ਸਿੱਧੇ ਹੋਰ ਕੇ ਨਜਿੱਠਣਗੇ

ਚੰਡੀਗੜ੍ਹ 20 ਜੁਲਾਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਵੱਲੋਂ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਖਿਲਾਫ ਕੀਤੀਆਂ ਬੇਅਦਬੀ ਵਾਲੀਆਂ ਕਾਰਵਾਈਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ 11 ਸਾਲ ਪੁਰਾਣੇ ਬਹਿਬਲ ਕਲਾਂ ਕੇਸ ਵਿਚ ਉਹਨਾਂ ਨੂੰ ਤਲਬ ਕਰ ਰਹੇ ਹਨ ਅਤੇ ਹੁਣ ਤੱਕ ਇਸਦੀ ਜਾਂਚ ਚਲ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਦੋ ਘੰਟੇ ਦੀ ਪੁੱਛ ਗਿੱਛ ਦੌਰਾਨ ਐਸ ਆਈ ਟੀ ਦੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ, ਨੇ ਕਿਹਾ ਕਿ ਐਸ ਆਈ ਟੀ ਵਾਰ-ਵਾਰ ਉਹੋ ਹੀ ਸਵਾਲ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਚੌਥੀ ਵਾਰ ਹੈ ਜਦੋਂ ਉਹਨਾਂ ਨੂੰ ਤਲਬ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੈਨੂੰ ਪੁੱਛੇ ਗਏ ਸਾਰੇ ਸਵਾਲ ਤੇ ਮੇਰੇ ਜਵਾਬ ਪਹਿਲਾਂ ਹੀ ਪਿਛਲੀਆਂ ਐਸ ਆਈ ਟੀ ਵੱਲੋਂ ਕੈਮਰੇ ਵਿਚ ਰਿਕਾਰਡ ਹਨ ਅਤੇ ਦਸਤਾਵੇਜ਼ੀ ਤੌਰ ’ਤੇ ਉਪਲਬਧ ਹਨ। ਉਹਨਾਂ ਕਿਹਾ ਕਿ ਅੱਜ ਜੋ ਸਵਾਲ ਪੁੱਛੇ ਗਏ, ਉਹ ਸਾਰੇ ਸਿਆਸਤ ਤੋਂ ਪ੍ਰੇਰਿਤ ਸਨ ਤੇ ਦਿੱਲੀ ਦੀ ਆਪ ਟੀਮ ਨੇ ਤਿਆਰ ਕੀਤੇ ਸਨ ਤਾਂ ਜੋ ਇਸ ਮੰਦਭਾਗੀ ਘਟਨਾ ਤੋਂ ਸਿਆਸੀ ਲਾਹਾ ਲਿਆ ਜਾ ਸਕੇ। ਉਹਨਾਂ ਕਿਹਾ ਕਿ ਜਦੋਂ ਵੀ ਮੈਨੂੰ ਤਲਬ ਕੀਤਾ ਗਿਆ, ਮੈਂ ਤੁਰੰਤ ਫੁਰਤੀ ਨਾਲ ਜਵਾਬ ਦਿੱਤਾ ਕਿਉਂਕਿ ਮੈਂ ਚਾਹੁੰਦਾ ਹਾਂ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਮਿਲੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨਹੀਂ ਚਾਹੁੰਦੀ ਕਿ ਦੋਸ਼ੀਆਂ ਨੂੰ ਸਜ਼ਾ ਮਿਲੇ ਤੇ ਇਸਨੇ ਐਸ ਆਈ ਟੀ ਦਾ ਗਠਨ ਦੋਸ਼ੀਆਂ ਨੂੰ ਸਜ਼ਾ ਦੁਆਉਣ ਵਾਸਤੇ ਨਹੀਂ ਬਲਕਿ ਮਾਮਲੇ ਦੇ ਸਿਆਸੀਕਰਨ ਵਾਸਤੇ ਕੀਤਾ ਹੈ।

ਅੱਜ ਹਜ਼ਾਰਾਂ ਅਕਾਲੀ ਸਮਰਥਕ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ (ਪੀ ਪੀ ਓ ਆਈ) ਦੇ ਬਾਹਰ ਇਕੱਤਰ ਹੋਏ ਜਿਹਨਾਂ ਸੁਖਬੀਰ ਸਿੰਘ ਬਾਦਲ ਨਾਲ ਇਕਜੁੱਟਤਾ ਪ੍ਰਗਟ ਕੀਤੀ। ਇਸ ਮੌਕੇ ਉਹਨਾਂ ’ਤਖ਼ਤ ਬਦਲ ਦੋ, ਤਾਜ ਬਦਲ ਦਿਓ, ਬੇਈਮਾਨਾਂ ਦਾ ਰਾਜ ਬਦਲ ਦੋ’ ਦੇ ਨਾਅਰੇ ਵੀ ਲਗਾਏ ਅਤੇ ਅਕਾਲੀ ਕੇਡਰ ਨੇ ਸਪਸ਼ਟ ਕੀਤਾ ਕਿ ਉਹ ਬਦਲਾਖੋਰੀ ਦੀ ਇਸ ਕਾਰਵਾਈ ਨਾਲ ਸਿੱਧੇ ਹੋ ਕੇ ਨਿਬੜਨਗੇ। ਬਾਦਲ ਨੇ ਕੇਡਰ ਨਾਲ ਗੱਲਬਾਤ ਕਰਦਿਆਂ ਭਾਰੀ ਮੀਂਹ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿਚ ਆਉਣ ਲਈ ਉਹਨਾਂ ਦਾ ਧੰਨਵਾਦ ਕੀਤਾ ਜਿਹਨਾਂ ਆਪ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਝੂਠ ਦੀ ਰਾਜਨੀਤੀ ਬਰਦਾਸ਼ਤ ਨਹੀਂ ਕਰਨਗੇ। ਬਾਦਲ ਨੇ ਅੱਜ ਉਹਨਾਂ ਨੂੰ ਤਲਬ ਕਰਨ ਦੀ ਕਾਰਵਾਈ ਨੂੰ ਨਿਰੋਲ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਸੱਚਾਈ ਇਹ ਹੈ ਕਿ ਇਹ ਸਿਰਫ ਲੋਕਾਂ ਦਾ ਧਿਆਨ ਪਾਸੇ ਕਰਨ ਵਾਲੀ ਕਾਰਵਾਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਅਕਾਲੀ ਦਲ ਤੋਂ ਡਰ ਲੱਗਦਾ ਹੈ। ਇਸੇ ਲਈ ਉਹਨਾਂ ਨੂੰ ਤਲਬ ਕੀਤਾ ਗਿਆ ਤਾਂ ਜੋ ਮੁੱਖ ਮੰਤਰੀ ਵੱਲੋਂ ਗੁਰੂ ਸਾਹਿਬਾਨ ਦੀ ਤਸਵੀਰ ’ਤੇ ਸ਼ਰਾਬ ਦੇ ਛਿੱਟੇ ਮਾਰਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ’ਤੇ ਪਿਸ਼ਾਬ ਕਰਨ ਦੀ ਕੀਤੀ ਕੋਸ਼ਿਸ਼ ਨਾਲ ਕੀਤੀ ਬੇਅਦਬੀ ਤੋਂ ਲੋਕਾਂ ਦਾ ਧਿਆਨ ਪਾਸੇ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਾਂ ਵਿਚ ਮੁੱਖ ਮੰਤਰੀ ਪ੍ਰਤੀ ਗੁੱਸੇ ਤੇ ਰੋਸ ਨੂੰ ਘੱਟ ਨਹੀਂ ਕਰ ਸਕਦੀਆਂ। ਉਹਨਾਂ ਕਿਹਾ ਕਿ ਅਕਾਲੀ ਦਲ ਉਹਨਾਂ ਦੇ ਗੁਨਾਹਾਂ ਨੂੰ ਬੇਨਕਾਬ ਕਰਦਾ ਰਹੇਗਾ ਅਤੇ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲਾ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਇਹਨਾਂ ਸਾਰੇ ਗੁਨਾਹਾਂ ਲਈ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਵਾਂਗੇ। ਉਹਨਾਂ ਕਿਹਾਕਿ  ਉਹਨਾਂ ਨੂੰ ਇਸੇ ਤਰੀਕੇ ਇਹਨਾਂ ਹੀ ਅਫਸਰਾਂ ਸਾਹਮਣੇ ਤਲਬ ਕੀਤਾ ਜਾਵੇਗਾ ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
ਬਾਦਲ ਨੇ ਸਪਸ਼ਟ ਕੀਤਾ ਕਿ ਪੰਜਾਬੀ ਆਪ ਤੋਂ ਅੱਕ ਚੁੱਕੇ ਹਨ। ਉਹਨਾਂ ਕਿਹਾ ਕਿ ਇਸ ਪਾਰਟੀ ਨੇ ਸੂਬੇ ਅਤੇ ਇਸਦੇ ਸਰੋਤਾਂ ਨੂੰ ਲੁੱਟਣ ਤੋਂ ਇਲਾਵਾ ਕੱਖ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬੀ ਆਉਂਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਇਸਨੂੰ ਕਰਾਰਾ ਸਬਕ ਸਿਖਾਇਆ ਜਾ ਸਕੇ। ਉਹਨਾਂ ਨੇ ਮੁੱਖ ਮੰਤਰੀ ਵੱਲੋਂ ਸੂਬੇ ਵਿਚ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਾਸਤੇ ਕੱਖ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਬੇਅਦਬੀ ਦੀਆਂ 597 ਘਟਨਾਵਾਂ ਵਾਪਰ ਚੁੱਕੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਤਾਂ ਇਹਨਾਂ ਦੀ ਜਾਂਚ ਵੀ ਨਹੀਂ ਕਰਵਾਈ ਜਿਸ ਕਾਰਨ ਦੋਸ਼ੀ ਬਰੀ ਹੋ ਗਏ ਤੇ ਕੇਸ ਰੱਦ ਹੋ ਗਏ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਤਾਂ ਆਪ ਸੁਲਤਾਨਪੁਰ ਲੋਧੀ ਵਿਚ ਗੁਰੂ ਘਰ ਦੇ ਅੰਦਰ ਪੁਲਿਸ ਭੇਜੀ ਜਿਸ ਕਾਰਨ ਸ੍ਰੀ ਆਖੰਡ ਪਾਠ ਸਾਹਿਬ ਵਿਚ ਵਿਘਨ ਪਿਆ ਤੇ ਉਹਨਾਂ ਵੱਡੀ ਬੇਅਦਬੀ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਗਵੰਤ ਮਾਨ ਨੇ ਇਸ ਸਭ ਨੂੰ ਰੋਕਿਆ ਨਹੀਂ। ਹੁਣ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾ ਰਹੇ ਹਨ। ਉਹਨਾਂ ਕਿਹਾ ਕਿ ਮੈਂ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਜੋ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਉਂਦਾ ਹੈ, ਉਸਦਾ ਕੱਖ ਵੀ ਨਹੀਂ ਰਹਿੰਦਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਸਰਨਾ, ਐਨ ਕੇ ਸ਼ਰਮਾ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

SBI Sewa Ambedkar Chandigarh Circle was held a important meeting in Sangrur.

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

Request for re-hearing in Janta Darbar for implementation of HKRN policy for employment security of outsourcing employees.

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ