Skip to main content

Central University of Punjab Celebrates Sixth Anniversary of NEP 2020 with Expert Lectures and Quiz Competition

Central University of Punjab Celebrates Sixth Anniversary of NEP 2020 with Expert Lectures and Quiz Competition Bathinda 29 July ( PDL ) : The NEP SAARTHI Cell of the Central University of Punjab (CU Punjab) organized a series of academic activities, including expert lectures and the NEP-2020 Knowledge Quest Quiz, to commemorate the sixth anniversary of the National Education Policy (NEP) 2020. The celebrations commenced on July 28, 2026, with an expert lecture by Prof. S.K. Bawa, Former Vice-Chancellor of Guru Kashi University. Addressing the newly appointed faculty members on the theme "Best Practices in Higher Education Institutions as per NEP 2020," she emphasized that teaching should go beyond one-way lectures and encourage dialogue and active participation in the classroom. She urged teachers to act as mentors, build students' confidence, and create a positive learning environment where learners feel comfortable expressing their ideas, asking questions, and learning...

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ : ਹਰਚੰਦ ਸਿੰਘ ਬਰਸਟ

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਨਵੀਆਂ ਤਕਨੀਕਾਂ ਅਪਣਾਉਣ ਦਾ ਦਿੱਤਾ ਸੁਨੇਹਾ

ਚੰਡੀਗੜ੍ਹ 29 ਜੁਲਾਈ ( ਰਣਜੀਤ ਧਾਲੀਵਾਲ ) : ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਕਿਸਾਨ ਭਵਨ, ਸੈਕਟਰ 35 ਵਿਖੇ ਆਯੋਜਿਤ ਕੀਤੇ ਗਏ ਦੋ-ਦਿਨੀਂ ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ਦਾ ਅੱਜ ਉਤਸ਼ਾਹਪੂਰਵਕ ਅਤੇ ਸਫ਼ਲਤਾਪੂਰਵਕ ਸਮਾਪਨ ਹੋਇਆ। ਇਸ ਵਿਸ਼ਾਲ ਪ੍ਰਦਰਸ਼ਨੀ ਦੇ ਦੂਜੇ ਦਿਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੇ ਦੂਜੇ ਦਿਨ ਦੀ ਸ਼ੁਰੂਆਤ ਮੁੱਖ ਮਹਿਮਾਨ ਹਰਚੰਦ ਸਿੰਘ ਬਰਸਟ ਵੱਲੋਂ ਦੀਪ ਜਗਾ ਕੇ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਪੂਰੀ ਪ੍ਰਦਰਸ਼ਨੀ ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨੀ ਵਿੱਚ ਪ੍ਰਦਰਸ਼ਿਤ.ਕੀਤੀਆਂ ਗਈਆਂ ਤਸਵੀਰਾਂ, ਆਧੁਨਿਕ ਫੋਟੋਗ੍ਰਾਫੀ ਤਕਨੀਕਾਂ, ਨਵੇਂ ਕੈਮਰਿਆਂ, ਵੀਡੀਓਗ੍ਰਾਫੀ ਗੇਜੇਟਸ ਅਤੇ ਡਿਜੀਟਲ ਨਵੀਨਤਾਵਾਂ ਨੂੰ ਬਹੁਤ ਬਾਰੀਕੀ ਨਾਲ ਦੇਖਿਆ ਅਤੇ ਪ੍ਰਬੰਧਕਾਂ ਸਮੇਤ ਨੌਜਵਾਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਮੌਕੇ ਬਰਸਟ ਨੇ ਕਿਹਾ ਕਿ ਫੋਟੋਗ੍ਰਾਫੀ ਮਹਿਜ਼ ਇੱਕ ਪੇਸ਼ਾ ਨਹੀਂ, ਬਲਕਿ ਇੱਕ ਬਹੁਤ ਹੀ ਖੂਬਸੂਰਤ ਕਲਾ ਹੈ। ਅੱਜ ਦੇ ਡਿਜੀਟਲ ਯੁੱਗ ਵਿੱਚ ਆਈਆਂ ਨਵੀਆਂ ਤਕਨੀਕਾਂ ਨੇ ਫੋਟੋਗ੍ਰਾਫੀ ਦੇ ਖੇਤਰ ਨੂੰ ਬਦਲ ਕੇ ਰੱਖ ਦਿੱਤਾ ਹੈ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਨਵੇਂ ਤੇ ਸੁਨਹਿਰੀ ਅਵਸਰ ਪੈਦਾ ਕੀਤੇ ਹਨ। ਉਨ੍ਹਾਂ ਨੇ ਮੌਜੂਦ ਸਾਰੇ ਫੋਟੋਗ੍ਰਾਫਰਾਂ ਅਤੇ ਵੀਡੀਓਗ੍ਰਾਫਰਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਇਨ੍ਹਾਂ ਨਵੀਆਂ ਅਤੇ ਆਧੁਨਿਕ ਤਕਨੀਕਾਂ ਨੂੰ ਵੱਧ ਤੋਂ ਵੱਧ ਅਪਣਾਉਣ। ਉਨ੍ਹਾਂ ਨੇ ਫੋਟੋਗ੍ਰਾਫੀ ਦੇ ਮਹੱਤਵ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਬਿਹਤਰੀਨ ਤਸਵੀਰ ਖਿੱਚਣ ਲਈ ਪੂਰੀ ਏਕਾਗਰਤਾ ਅਤੇ ਲਗਨ ਦੀ ਲੋੜ ਹੁੰਦੀ ਹੈ। ਫੋਟੋਗ੍ਰਾਫਰ ਆਪਣੀ ਕਲਾ ਦੇ ਜ਼ਰੀਏ ਜ਼ਿੰਦਗੀ ਦੇ ਅਣਮੋਲ ਪਲਾਂ ਨੂੰ ਕੈਮਰੇ ਵਿੱਚ ਕੈਦ ਕਰਦੇ ਹਨ, ਤਾਂ ਜੋ ਇਨ੍ਹਾਂ ਯਾਦਾਂ ਨੂੰ ਲੰਬੇ ਸਮੇਂ ਤੱਕ ਸੰਜੋ ਕੇ ਰੱਖਿਆ ਜਾ ਸਕੇ। ਉਨ੍ਹਾਂ ਨੇ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹੇ ਐਕਸਪੋ ਇੱਕੋ ਛੱਤ ਹੇਠ ਵਿਸ਼ਵ ਪੱਧਰੀ ਤਕਨੀਕਾਂ ਨੂੰ ਸਮਝਣ ਦਾ ਵਧੀਆ ਮੰਚ ਪ੍ਰਦਾਨ ਕਰਦੇ ਹਨ।
ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਹਰਚੰਦ ਸਿੰਘ ਬਰਸਟ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀ.ਐਮ.ਓ. ਕਿਸਾਨ ਭਵਨ ਅਜੈਪਾਲ ਸਿੰਘ ਬਰਾੜ, ਮੰਡੀ ਬੋਰਡ ਦੇ ਅਮਲਾ ਅਫ਼ਸਰ ਸੁਰਮੁੱਖ ਸਿੰਘ ਅਤੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਜੇ.ਪੀ.ਐਸ. ਗਰਚਾ, ਪ੍ਰਧਾਨ ਸਰੋਜ ਸਿੰਘ ਚੌਹਾਨ, ਕੈਸ਼ੀਅਰ ਸੁਭਾਸ਼ ਭਾਟੀਆ, ਸੀਨੀਅਰ ਮੀਤ ਪ੍ਰਧਾਨ ਮੋਹਿੰਦਰ ਸਿੰਘ ਰਾਣਾ, ਜਨਰਲ ਸਕੱਤਰ ਸੁਨੀਲ ਭੱਟ, ਸੀਨੀਅਰ ਐਡਵਾਈਜਰ ਸੁੰਦਰ ਸਮੇਤ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸਿਏਸ਼ਨ ਦੇ ਅਹੁਦੇਦਾਰ, ਵੱਖ-ਵੱਖ ਕੰਪਨੀਆਂ ਦੇ ਨੁਮਾਇੰਦੇ, ਫੋਟੋਗ੍ਰਾਫਰ ਅਤੇ ਵੀਡੀਓਗ੍ਰਾਫਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ