Skip to main content

Punjab and Punjabis are making important contributions to Canada's politics and economy

Punjab and Punjabis are making important contributions to Canada's politics and economy Efforts are being made to solve every problem of Punjabis : MP Sonia Sidhu Toronto/Punjab 23 July ( Hardev Chuhan/Ranjeet Singh Dhaliwal ) : During the 12th World Punjabi Conference organized by Jagat Punjabi Sabha and Ontario Friends Club, delegates from all over the country and abroad were taken on a tour from Brampton to the House of Commons, Ottawa.Under the supervision of Chairman Ajaib Singh Chatha, MP from Brampton Sonia Sidhu felicitated all the delegates at Ottawa. After the tea service, there was a detailed discussion about the problems faced by Punjabis in Canada. MP Madam said that like the previous conferences, this conference will also further strengthen the relations between Canada and India. He praised Ajaib Singh Chatha and said that through conferences, not only are educational, political, cultural and economic needs resolved, but our relations are also strengthened at the inte...

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

ਚੰਡੀਗੜ੍ਹ 23 ਜੁਲਾਈ ( ਰਣਜੀਤ ਧਾਲੀਵਾਲ ) : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਵਫ਼ਦ ਦੀ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਹੋਈ। ਇਸ ਮੀਟਿੰਗ ਦੀ ਅਗਵਾਈ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕੀਤੀ। ਯੂਨੀਅਨ ਵੱਲੋਂ ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਅਤੇ ਸੁਬਾਈ ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ ਹਾਜ਼ਰ ਸਨ। ਵਿਭਾਗ ਵੱਲੋਂ ਡਾਇਰੈਕਟਰ ਸੀਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸੁਮਨਦੀਪ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਯੂਨੀਅਨ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। 

ਯੂਨੀਅਨ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਤੁਰੰਤ ਦੁੱਗਣਾ ਕੀਤਾ ਜਾਵੇ, ਸਾਲਾਨਾ ਇੰਕਰੀਮੈਂਟ ਵਿੱਚ ਵਾਧਾ ਕੀਤਾ ਜਾਵੇ, ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਗ੍ਰੈਚੁਟੀ ਲਾਗੂ ਕਰਦੇ ਹੋਏ ਐਕਸ ਗਰੇਸ਼ੀਆ ਵਿੱਚ ਵਾਧਾ ਕੀਤਾ ਜਾਵੇ ਅਤੇ ਹੈਲਪਰਾਂ ਦੀ ਪ੍ਰਮੋਸ਼ਨ ਬੇਸਿਕ ਤਜਰਬੇ ਦੇ ਅਧਾਰ ਤੇ ਕੀਤੀ ਜਾਵੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿੱਚ ਹੈਲਪਰ ਨੂੰ ਵੀ ਵਰਕਰ ਦੀ ਤਰ੍ਹਾਂ ਪ੍ਰਤੀ ਫਾਰਮ ਇੰਸੈਂਟਿਵ ਦਿਤਾ ਜਾਵੇ । ਇਸ ਤੋਂ ਇਲਾਵਾ ਦਸਵੀਂ ਪਾਸ ਹੈਲਪਰਾਂ ਦੇ ਤਜਰਬੇ ਨੂੰ ਮਾਨਤਾ ਦੇ ਕੇ ਉਨ੍ਹਾਂ ਨੂੰ ਵਰਕਰ ਵਜੋਂ ਤਰੱਕੀ ਦੇਣ ਦਾ ਮਾਮਲਾ ਵੀ ਜ਼ੋਰ ਨਾਲ ਉਠਾਇਆ ਗਿਆ।

ਯੂਨੀਅਨ ਨੇ ਕਿਹਾ ਕਿ ਆਂਗਣਵਾੜੀ ਮੁਲਾਜ਼ਮ ਸਾਲਾਂ ਤੋਂ ਨਿਗੂਣੇ ਮਾਣ-ਭੱਤੇ 'ਤੇ ਸਰਕਾਰ ਦੀਆਂ ਅਨੇਕਾਂ ਯੋਜਨਾਵਾਂ ਨੂੰ ਇਮਾਨਦਾਰੀ ਨਾਲ ਲਾਗੂ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਵਿੱਤ ਮੰਤਰੀ ਅਤੇ ਅਧਿਕਾਰੀਆਂ ਵੱਲੋਂ ਮੰਗਾਂ 'ਤੇ ਕੋਈ ਠੋਸ ਫ਼ੈਸਲਾ ਜਾਂ ਸਮਾਂਬੱਧ ਭਰੋਸਾ ਨਹੀਂ ਦਿੱਤਾ ਗਿਆ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਿਰਫ਼ ਭਰੋਸੇ ਅਤੇ ਲਾਰੇ ਹੀ ਮਿਲੇ, ਜਿਸ ਕਾਰਨ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ 10 ਅਗਸਤ ਦੇ ਜੇਲ ਭਰੋ ਅੰਦੋਲਨ ਕੀਤਾ ਜਾਵੇਗਾ ਹੋਰ ਤੇਜ਼ । ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

Request for re-hearing in Janta Darbar for implementation of HKRN policy for employment security of outsourcing employees.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ