Skip to main content

ਪ੍ਰਿੰਸੀਪਲ ਦੀਆਂ ਤਰੱਕੀਆਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਫਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ

ਪ੍ਰਿੰਸੀਪਲ ਦੀਆਂ ਤਰੱਕੀਆਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਫਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ ਚੰਡੀਗੜ੍ਹ 7 ਜੁਲਾਈ ( ਰਣਜੀਤ ਧਾਲੀਵਾਲ ) : ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫਦ ਲੈਕਚਰਾਰ ਤੋਂ ਬਤੌਰ ਪ੍ਰਿੰਸੀਪਲ ਤਰੱਕੀਆਂ ਦੇ ਸੰਬੰਧ ਵਿੱਚ ਮਾਨਯੋਗ ਡਾਇਰੈਕਟਰ ਸਕੂਲ ਸਿੱਖਿਆ (ਸ ਸ ) ਸ. ਸਕੱਤਰ ਸਿੰਘ ਬੱਲ ਨੂੰ ਮਿਲਿਆ |ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਸਮੇਂ ਰਾਜ ਵਿੱਚ ਤਕਰੀਬਨ 1200 ਪ੍ਰਿੰਸੀਪਲ ਦੀਆਂ ਅਸਾਮੀਆਂ ਖ਼ਾਲੀ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈਇਸ ਦੇ ਨਾਲ਼ ਹੀਮਾਨਯੋਗ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਵੱਲੋਂ ਤਰੱਕੀਆਂ ਉੱਤੇ ਚੱਲ ਰਿਹਾ ਸਟੇਅ ਖ਼ਤਮ ਕਰ ਦਿੱਤਾ ਗਿਆ ਹੈ ਜਿਸ ਨਾਲ਼ ਤਰੱਕੀਆਂ ਦਾ ਰਸਤਾ ਸਾਫ਼ ਹੋ ਗਿਆ ਹੈ, ਅਤੇ ਬੇਨਤੀ ਕੀਤੀ ਗਈ ਕਿ ਤਰੱਕੀਆਂ ਜਲਦੀ ਤੋਂ ਜਲਦੀ ਕੀਤੀਆਂ ਜਾਣ |ਇਸ ਸੰਬੰਧੀ ਡਾਇਰੈਕਟਰ ਸਾਹਿਬ ਨੇ ਭਰੋਸਾ ਤਰੱਕੀਆਂ ਜਲਦੀ ਕਰਨ ਦਾ ਭਰੋਸਾ ਦਿੱਤਾ।  ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਕਿਹਾ ਕਿ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਤਰੱਕੀਆਂ ਲਈ ਜਦੋਂ-ਜਹਿਦ ਕਰ ਰਹੀ ਸੀ, ਮਾਨਯੋਗ ਕੋਰਟ ਵੱਲੋਂ ਬੀਤੇ ਕੱਲ੍ਹ 2018 ਦੇ ਨਿਯਮਾਂ ਸੰਬੰਧੀ ਅਤੇ ਸਿੱਧੀਆਂ ਅਸਾਮੀਆਂ ਸੰਬੰਧੀ ਚੱਲ ਰਹੇ ਸੁਖਪ੍ਰੀਤ ਸਿੰਘ ਬਨਾਮ ਸਿੱਖਿਆ ਵਿਭਾ...

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ


ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਮੀਟਿੰਗ ਵਿਚ ਵਣ ਮੰਤਰੀ ਜੀ ਵਲੋ 516 ਜੰਗਲਾਤ ਕਾਮਿਆ ਨੂੰ ਜਲਦੀ ਪੱਕਿਆ ਕਰਨ ਦਾ ਦਿੱਤਾ ਵਿਸ਼ਵਾਸ*

ਪਟਿਆਲਾ/ਐਸ.ਏ.ਐਸ.ਨਗਰ 6 ਜੁਲਾਈ ( ਰਣਜੀਤ ਧਾਲੀਵਾਲ ) : ਅੱਜ 6 ਜੁਲਾਈ ਨੂੰ ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਮਾਨਯੋਗ ਲਾਲ ਚੰਦ ਕਟਾਰੂਚੱਕ ਵਣ ਮੰਤਰੀ ਪੰਜਾਬ ਅਤੇ ਪ੍ਰਧਾਨ ਮੁੱਖ ਵਣਪਾਲ ਧਰਮਿੰਦਰ ਸ਼ਰਮਾ, ਵਧੀਕ ਮੁੱਖ ਵਣ ਪਾਲ ਚਰਚਿਲ ਕੁਮਾਰ ਵਧੀਕ ਮੁੱਖ ਵਣਪਾਲ ਸੋਰਵ ਗੁਪਤਾ ਤੇ ਸੁਪਰਡੈਂਟ ਇੰਦਰਜੀਤ ਸਿੰਘ ਅਤੇ ਪ੍ਰਬੰਧਕੀ ਆਮਲਾ ਦੇ ਨਾਲ ਵਣ ਭਵਨ ਮੌਹਾਲੀ ਵਿਖੇ ਮੀਟਿੰਗ ਹੋਈ। ਮੀਟਿੰਗ ਵਿੱਚ ਮਾਨਯੋਗ ਵਣ ਮੰਤਰੀ ਵੱਲੋਂ ਜੰਥੇਬੰਦੀ ਨੂੰ ਵਿਸ਼ਵਾਸ ਦਵਾਇਆ ਗਿਆ ਕਿ 14 ਵਰਕਰਾਂ ਨੂੰ ਪੱਕਿਆ ਕਰਨ ਲਈ ਆਉਣ ਵਾਲੀ ਕੈਬਨਿਟ ਵਿੱਚ ਵਿਚਾਰਿਆ ਜਾਵੇਗਾ ਅਤੇ 516 ਅਨਪੜ ਕਾਮਿਆ ਦੇ ਮੈਡੀਕਲ ਅਤੇ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਲਈ ਪੰਜਾਬ ਦੇ ਸਮੂਹ ਵਣ ਮੰਡਲ ਅਫਸਰਾਂ ਨੂੰ ਪੱਤਰ ਜਾਰੀ ਕੀਤਾ ਜਾਵੇਗਾ। 

ਜੁਲਾਈ ਮਹੀਨੇ ਵਿੱਚ ਉਹਨਾਂ 516 ਵਰਕਰਾਂ ਨੂੰ ਮੁੱਖ ਮੰਤਰੀ ਪੰਜਾਬ ਜੀ ਰਾਂਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ ਅਤੇ ਫਨੈਸਲੀ ਲਿਬਰਟੀ ਏਰੀਅਰ ਬਕਾਇਆ ਤੇ ਰਹਿੰਦਿਆਂ ਤਨਖਾਹਾਂ ਬਜਟ ਜਲਦ ਹੀ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ ਤੇ 16.05.2023 ਦੀ ਸੀਨੀਅਰਤਾ ਸੂਚੀ ਵਿਚ ਸੋਧ ਕਰਨ ਲਈ ਸਕਰਿੰਨਗ ਰਵਿੳ ਕੁਮੇਟੀ ਅਦੇਸ ਜਾਰੀ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਵਿਭਾਗ ਵਿਚ ਨਵੇ ਕੰਮ ਚਲਾਉਣ ਲਈ ਅਤੇ 31ਮਾਰਚ 2026ਤੱਕ ਸੀਨੀਅਰਤਾ ਸੂਚੀ ਤਿਆਰ ਕਰਨ ਸਮੂਹ ਅਫਸਰਾਂ ਨੂੰ ਮੌਕੇ ਤੇ ਹਦਾਇਤ ਕੀਤੀ ਗਈ ਹੋਰ ਅਹਿਮ ਮੰਗਾਂ ਤੇ ਸਹਿਮਤੀ ਹੋਈ। 
ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜੰਥੇਬੰਦੀ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ,ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ,ਸਕੱਤਰ ਜਸਬੀਰ ਸਿੰਘ ਸੀਰਾ. ਵਿਤ ਸਕੱਤਰ ਅਮਨਦੀਪ ਸਿੰਘ ਛੱਤ ਸੀਨੀਅਰ ਮੀਤ ਪ੍ਰਧਾਨ ਰਣਜੀਤ ਗੁਰਦਾਸਪੁਰ,ਸੇਰ ਸਿੰਘ ਸਰਹਿੰਦ, ਕੇਵਲ ਗੜਸ਼ੰਕਰ, ਰਵੀਕਾਂਤ ਰੋਪੜ, ਸੁਲੱਖਣ ਸਿੰਘ, ਸਤਨਾਮ ਸੰਗਰੂਰ, ਬੱਬੂ ਸਿੰਘ ਸਮਾਓ, ਰਵੀ ਲੁਧਿਆਣਾ ਭੁਪਿੰਦਰ ਸਿੰਘ ਸਾਧੋਹੇੜੀ ਅਤੇ PSSF ਦੇ ਸੁਬਾਈ ਆਗੂ ਗੁਰਵਿੰਦਰ ਸਿੰਘ ਖਮਾਣੋ ਤੇ ਹੋਰ ਵੱਖ ਵੱਖ ਜਿਲਿਆ ਦੇ ਸੁਬਾਈ ਆਗੂ ਮੀਟਿੰਗ ਵਿਚ ਹਾਜਰ ਹੋਏ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

Request for re-hearing in Janta Darbar for implementation of HKRN policy for employment security of outsourcing employees.

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ

Haryana PWD Contractors Association Submits Memorandum to Chief Minister, Warns of Work Suspension from June 15

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰੀ ਦਾ ਕੀਤਾ ਆਗਾਜ਼, ਰੋਡਮੈਪ ਕੀਤਾ ਜਾਰੀ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਂਝੇ ਸੰਘਰਸ਼ਾਂ ਨੂੰ ਅਮਲੀ ਰੂਪ ਦੇਣ ਲਈ ਕੀਤੀ ਹਗਾਮੀ ਵਰਚੂਆਲ ਮੀਟਿੰਗ