ਯੂਨੀਵਰਸਿਟੀ 'ਚ ਆਰਐਸਐਸ ਦਾ ਦਾਖ਼ਲਾ ਨਿੰਦਣਯੋਗ : ਕਾਮਰੇਡ ਸੇਖੋਂ
ਚੰਡੀਗੜ੍ਹ 21 ਜੁਲਾਈ ( ਰਣਜੀਤ ਧਾਲੀਵਾਲ ) : ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਯੂਨੀਵਰਸਿਟੀਆਂ ਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਆਰਐਸਐਸ ਦਾ ਦਾਖ਼ਲਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਆਰਐਸਐਸ ਨਾਲ ਸਬੰਧਤ ਵਿਅਕਤੀਆਂ ਨੂੰ ਬੁਲਾਇਆ ਗਿਆ ਜੋਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਆਜ਼ਾਦ ਹੁੰਦੀਆਂ ਹਨ ਤੇ ਇਨ੍ਹਾਂ ਨੂੰ ਕਿਸੇ ਵਲਗਣ ਵਿੱਚ ਨਹੀਂ ਬੰਨ੍ਹਿਆ ਜਾ ਸਕਦਾ।
ਕਾਮਰੇਡ ਸੇਖੋਂ ਨੇ ਕਿਹਾ ਕਿ ਇੱਕ ਏਜੰਡੇ ਦੇ ਤਹਿਤ ਆਰਐਸਐਸ ਦਾ ਦਾਖ਼ਲਾ ਯੂਨੀਵਰਸਿਟੀਆਂ, ਰਾਜ ਭਵਨਾਂ ਤੇ ਹੋਰ ਅਦਾਰਿਆਂ ਵਿੱਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਟੜ ਤੇ ਫਿਰਕਾਪ੍ਰਸਤ ਆਰਐਸਐਸ ਦੇ ਅਜਿਹੇ ਅਮਲ ਦਾ ਤਿੱਖਾ ਵਿਰੋਧ ਹੋਣਾ ਚਾਹੀਦਾ ਹੈ ਤੇ ਹਰੇਕ ਧਰਮ ਨਿਰਪੱਖ ਤੇ ਜਮਹੂਰੀਅਤ ਪਸੰਦ ਦੇਸ਼ ਵਾਸੀ ਨੂੰ ਇਸ ਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਇਸ ਸਬੰਧੀ ਕੀਤੇ ਜਾ ਵਿਰੋਧ ਦਾ ਸੀਪੀਆਈ (ਐਮ) ਸਮਰਥਨ ਕਰਦੀ ਹੈ।

Comments
Post a Comment