Skip to main content

Warring questions Mann, Kejriwal over justice in sacrilege cases

Warring questions Mann, Kejriwal over justice in sacrilege cases Reminds them of 24 hour deadline they set before elections Says, summoning people at fag end of term aimed at quid pro quo  Chandigarh 19 July ( Ranjeet Singh Dhaliwal ) : Punjab Congress president Amarinder Singh Raja Warring today questioned the Chief Minister Bhagwant Mann and the Aam Aadmi Party national convener Arvind Kerjiwal about denying justice in the sacrilege cases even after four and a half years of the completion of their government’s term. The PCC president reminded the AAP leaders of their “24-hour deadline” they had set before the elections to resolve the case and punish the guilty. He pointed out the AAP government is at the fag-end of its term left with just six months of its term. He pointed out how the AAP government let off the Akalis and targeted senior Congress leaders with fake cases which were later quashed by the Punjab and Haryana High Court. “You targeted the Congress leaders for no reason...

ਸਫਾਈ ਕਾਮਿਆਂ ਵਲੋਂ ਕੀਤੀ ਜਾ ਰਹੀ ਹੜਤਾਲ ਦਾ ਪ.ਸ.ਸ.ਫ. ਵਲੋਂ ਸਮਰਥਨ

ਸਫਾਈ ਕਾਮਿਆਂ ਵਲੋਂ ਕੀਤੀ ਜਾ ਰਹੀ ਹੜਤਾਲ ਦਾ ਪ.ਸ.ਸ.ਫ. ਵਲੋਂ ਸਮਰਥਨ

ਸਰਕਾਰ ਮੰਗਾਂ ਮੰਨਣ ਦੀ ਥਾਂ ਐਸਮਾ ਲਗਾਉਣ ਦੀ ਕਰ ਰਹੀ ਹੈ ਤਿਆਰੀ : ਵਿਰ

ਐਸ.ਏ.ਐਸ.ਨਗਰ 19 ਜੁਲਾਈ ( ਰਣਜੀਤ ਧਾਲੀਵਾਲ ) : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀ ਕਿਹਾ ਹੈ ਕਿ ਸੂਬੇ ਅੰਦਰ ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਤੇ ਸਰਕਾਰ ਦੀ ਵਾਅਦਾ-ਖਿਲਾਫੀ ਵਿਰੁੱਧ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਹੋਈ ਹੈ ਜਿਸਦਾ ਜੱਥੇਬੰਦੀ ਵਲੋਂ ਪੂਰਣ ਸਮਰਥਨ ਕੀਤਾ ਜਾਂਦਾ ਹੈ ਅਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਮੌਜੂਦਾ ਆਮ ਆਦਮੀਆਂ ਦੀ ਸਰਕਾਰ ਇਹਨਾਂ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਉਹਨਾਂ ਤੇ ਐਸਮਾ ਲਗਾਉਣ ਦੀ ਤਿਆਰੀ ਕਰ ਰਹੀ ਹੈ ਜਿਸਦਾ ਪ.ਸ.ਸ.ਫ. ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਜੱਥੇਬੰਦੀ ਦੇ ਆਗੂਆਂ ਕਰਮਜੀਤ ਸਿੰਘ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੀ ਸਫਾਈ ਸੇਵਕਾਂ ਵਲੋਂ ਲਗ-ਭਗ ਮਹੀਨਾ ਭਰ ਹੜਤਾਲ ਕਰਕੇ ਪੂਰਣ ਤੌਰ ਤੇ ਕੰਮ ਬੰਦ ਰੱਖਿਆ ਸੀ ਅਤੇ ਸੰਘਰਸ਼ ਦੇ ਦਬਾਅ ਸਦਕਾ ਸਰਕਾਰ ਵਲੌਂ ਕੀਤੀ ਮੀਟਿੰਗ ਵਿੱਚ ਕੋਈ ਵੀ ਮੰਗ ਪ੍ਰਵਾਨ ਨਹੀਂ ਕੀਤੀ ਗਈ ਜਿਸ ਕਾਰਣ ਮੁੜ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਵਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪਣੇ ਭਾਸ਼ਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਪਿਛਲੀ ਸਰਕਾਰ ਕੋਲੋਂ ਸਵਾਲ ਕਰਨ ਦੀ ਗੱਲ ਆਖੀ ਜਾ ਰਹੀ ਸੀ ਪ੍ਰੰਤੂ ਹੁਣ ਜਦੋਂ ਖੁਦ ਸੱਤਾ ਵਿੱਚ ਹਨ ਤਾਂ ਸਰਕਾਰ ਕੋਲੋਂ ਆਪਣੀਆਂ ਮੰਗਾਂ ਸਬੰਧੀ ਸਵਾਲ ਕਰਨ ਵਾਲਿਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਝੂਠੇ ਕੇਸਾਂ ਵਿੱਚ ਫਸਾ ਕੇ ਜੇਲਾਂ ਅੰਦਰ ਸੁੱਟਿਆ ਜਾ ਰਿਹਾ ਹੈ। 

ਆਗੂਆਂ ਨੇ ਕਿਹਾ ਕਿ ਜੇਕਰ ਹੜਤਾਲੀ ਸਫਾਈ ਸੇਵਕਾਂ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਜੱਥੇਬੰਦੀ ਵਲੋਂ ਇਸਨੂੰ ਆਪਣਾ ਸੰਘਰਸ਼ ਮੰਨਦਿਆਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਮਿਤੀ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਸੂਬਾਈ ਰੈਲੀ ਵਿੱਚ ਸੂਬੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਵਲੋਂ ਸਮੂਹ ਮੁਲਾਜ਼ਮ ਵਰਗ ਨੂੰ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ ਕਰਨ ਅਤੇ ਉਹਨਾਂ ਵਲੋਂ ਕੀਤੇ ਜਾਣ ਵਾਲੇ ਐਕਸ਼ਨਾਂ ਵਿੱਚ ਭਰਵੀ ਹਾਜਰੀ ਦੀ ਅਪੀਲ ਕੀਤੀ ਗਈ ਹੈ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

SBI Sewa Ambedkar Chandigarh Circle was held a important meeting in Sangrur.

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

Request for re-hearing in Janta Darbar for implementation of HKRN policy for employment security of outsourcing employees.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ