Skip to main content

Electricity employees' protest deferred for 15 days following CPDL's agreement to most demands.

Electricity employees' protest deferred for 15 days following CPDL's agreement to most demands. Chandigarh 21 July ( Ranjeet Singh Dhaliwal ) : The union has deferred the protest scheduled for tomorrow, July 22, 2026, for the next 15 days after the CPDL management agreed to most of the demands and assured their implementation within a specific timeframe. During a two-and-a-half-hour meeting held today between CPDL and union office-bearers, assurances were given regarding employee promotions, absorbing contract workers onto the company rolls, implementing circulars for time-bound promotion scales and ACP, converting part-time staff to full-time roles, and providing uniforms, education allowances, safety equipment, and raincoats. Commitments were also made to implement revised DC rates, resolve issues related to APAR filing, provide risk duty and shift duty allowances along with electricity allowances to field staff, and immediately clear all outstanding employee dues. Following ...

ਵਿਦਿਆਰਥੀਆਂ ਤੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਹਨਾਂ ਦੇ ਮਸਲੇ ਹੱਲ ਕਰੋ ਨਾ ਕਿ ਉਹਨਾਂ ਦੀ ਆਵਾਜ਼ ਕੁਚਲਣ ਦਾ ਯਤਨ ਕਰੋ : ਹਰਸਿਮਰਤ ਕੌਰ ਬਾਦਲ ਨੇ ਕੇਂਦਰ ਨੂੰ ਆਖਿਆ

 ਵਿਦਿਆਰਥੀਆਂ ਤੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਹਨਾਂ ਦੇ ਮਸਲੇ ਹੱਲ ਕਰੋ ਨਾ ਕਿ ਉਹਨਾਂ ਦੀ ਆਵਾਜ਼ ਕੁਚਲਣ ਦਾ ਯਤਨ ਕਰੋ : ਹਰਸਿਮਰਤ ਕੌਰ ਬਾਦਲ ਨੇ ਕੇਂਦਰ ਨੂੰ ਆਖਿਆ

ਕਿਹਾ ਕਿ ਸਿੱਖਿਆ ਖੇਤਰ ਵਿਚ ਸੁਧਾਰਾਂ ਦੀ ਜ਼ਰੂਰਤ, ਕਿਸਾਨਾਂ ਨੂੰ ਖਦਸ਼ਾ ਕਿ ਖੇਤੀਬਾੜੀ ’ਤੇ ਭਾਰਤ-ਅਮਰੀਕਾ ਵਪਾਰ ਸੌਦੇ ਨਾਲ ਉਹਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚੇਗਾ

ਚੰਡੀਗੜ੍ਹ  21 ਜੁਲਾਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਅਤੇ ਕਿਸਾਨਾਂ ਦੋਵਾਂ ਨਾਲ ਗੱਲਬਾਤ ਕਰਨ ਜੋ ਚਾਹੁੰਦੇ ਹਨਕਿ ਉਹਨਾਂ ਦੇ ਮਸਲਿਆਂ ਦੇ ਹੱਲ ਵਾਸਤੇ ਉਹ ਉਹਨਾਂ ਤੱਕ ਪਹੁੰਚ ਕਰਨ ਅਤੇ ਜ਼ੋਰ ਦੇ ਕੇ ਕਿਹਾ ਉਹਨਾਂ ਦੀ ਆਵਾਜ਼ ਕੁਚਲਣ ਵਾਸਤੇ ਤਾਕਤ ਦੀ ਵਰਤੋਂ ਕਰਨਾ ਲੋਕਤੰਤਰ ਵਾਸਤੇ ਚੰਗਾ ਨਹੀਂ। ਬਠਿੰਡਾ ਦੇ ਐਮ ਪੀ, ਜੋ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਨੇ ਕਿਹਾ ਕਿ ਸਾਡੀ ਸਿੱਖਿਆ ਪ੍ਰਣਾਲੀ ਵਿਚ ਪੇਪਰ ਲੀਕ ਅਤੇ ਮੁੱਦੇ ਅਸਲੀ ਹਨ। ਉਹਨਾਂ ਕਿਹਾ ਕਿ ਨੀਟ ਪੇਪਰ ਲੀਕ, ਸੀ ਬੀ ਐਸ ਈ ਦੀ ਆਨ ਸਕਰੀਨ ਮਾਰਕਿੰਗ ਪ੍ਰਣਾਲੀ ਅਤੇ ਜੇ ਈ ਈ ਮੇਨਜ਼ ਪ੍ਰੀਖਿਆ ਕਰਵਾਉਣ ਵਿਚ ਤਕਨੀਕੀ ਮੁਸ਼ਕਿਲਾਂ ਸਭ ਹੱਲ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਮਾਪੇ ਆਪਣੇ ਸਾਰੀ ਉਮਰ ਦੀ ਕਮਾਈ ਆਪਣੇ ਬੱਚਿਆਂ ਦੀ ਸਿੱਖਿਆ ’ਤੇ ਖਰਚ ਦਿੰਦੇ ਹਨ ਅਤੇ ਜੇਕਰ ਇਹ ਪ੍ਰਣਾਲੀ ਹੀ ਫੇਲ੍ਹ ਹੋ ਗਈ ਤਾਂ ਇਹ ਬਹੁਤ ਵੱਡੀ ਚਿੰਤਾ ਦਾ ਕਾਰਨ ਹੈ।

ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪਣੀਆਂ ਸ਼ਿਕਾਇਤਾਂ ਨੂੰ ਉਜਾਗਰ ਕਰਨ ਵਾਸਤੇ ਸੰਸਦ ਵੱਲ ਮਾਰਚ ਕਰਨ ਵੇਲੇ ਵਿਦਿਆਰਥੀਆਂ ’ਤੇ ਵਰਤੀ ਗਈ ਬੇਰਹਿਮੀ ਹੈਰਾਨ ਕਰਨ ਵਾਲੀ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਡਾਂਗਾ ਸੋਟੇ ਲੈ ਕੇ ਸੰਸਦ ਵੱਲ ਮਾਰਚ ਨਹੀਂ ਕੀਤਾ। ਉਹ ਸਿੱਖਿਆ ਪ੍ਰਣਾਲੀ ਵਿਚ ਬਹੁਤ ਚਿਰਾਂ ਤੋਂ ਲੋੜੀਂਦੇ ਸੁਧਾਰਾਂ ਦੀ ਮੰਗ ਕਰ ਰਹੇ ਹਨ। ਉਹ ਨੀਟ ਪੇਪਰ ਲੀਕ ਕਾਰਨ ਮੰਦੇ ਭਾਗਾਂ ਨੂੰ ਮੌਤ ਦੇ ਮੂੰਹ ਜਾ ਪਏ ਵਿਦਿਆਰਥੀਆਂ ਵਾਸਤੇ ਮੁਆਵਜ਼ਾ ਵੀ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਹ ਵਾਜਬ ਮੰਗ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਰੋਸ ਪ੍ਰਤੀ ਬੇਰੁਖੀ ਨਹੀਂ ਅਪਣਾਉਣੀ ਚਾਹੀਦੀ। ਉਹਨਾਂ ਕਿਹਾ ਕਿ ਸਰਕਾਰ ਨੂੰ ਵਿਦਿਆਰਥੀਆਂ ਨਾਲ ਨਤੀਜਾ ਮੁਖੀ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਹਨਾਂ ਨੂੰ ਉਹਨਾਂ ਦੇ ਮਸਲੇ ਚੁੱਕਣ ਦੇਣੇ ਚਾਹੀਦੇ ਹਨ।

ਸਰਦਾਰਨੀ ਬਾਦਲ ਨੇ ਖੇਤੀਬਾੜੀ ਬਾਰੇ ਭਾਰਤ-ਅਮਰੀਕਾ ਸਮਝੌਤੇ ਖਿਲਾਫ ਸ਼ਾਂਤਮਈ ਢੰਗ ਨਾਲ ਦਿੱਲੀ ਆ ਕੇ ਆਪਣਾ ਰੋਸ ਪ੍ਰਦਰਸ਼ਨ ਕਰਨ ਦੇ ਇੱਛੁਕ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਵਿਚ ਬੈਰੀਕੇਡ ਲਗਾਏ ਜਾਣ ਦੇ ਤਰੀਕੇ ਦੀ ਵੀ ਨਿਖੇਧੀ ਕੀਤੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਪਿਛਲੇ ਦੋ ਸੈਸ਼ਨਾਂ ਤੋਂ ਪਾਰਲੀਮੈਂਟ ਵਿਚ ਇਹ ਮੁੱਦਾ ਚੁੱਕ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਾਲੇ ਤੱਕ ਇਸ ਸੌਦੇ ਦੇ ਵੇਰਵੇ ਸੰਸਦ ਵਿਚ ਜਾਂ ਲੋਕਾਂ ਸਾਹਮਣੇ ਨਸ਼ਰ ਨਹੀਂ ਕੀਤੇ। ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਸੌਦੇ ਬਾਰੇ ਵ੍ਹਾਈਟ ਹਾਊਸ ਤੋਂ ਉਸ ਵੇਲੇ ਪਤਾ ਲੱਗਾ ਜਦੋਂ ਅਮਰੀਕੀ ਰਾਸ਼ਟਰਪਤੀ ਨੇ ਐਲਾਨ ਕੀਤਾ ਕਿ ਅਜਿਹਾ ਸਮਝੌਤਾ ਦੋਵਾਂ ਮੁਲਕਾਂ ਦਰਮਿਆਨ ਹੋਇਆ ਹੈ।

ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਖੇਤਰ ਦੇਸ਼ ਦੀ ਰੀੜ੍ਹ ਦੀ ਹੱਡੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਦਸ਼ਾ ਹੈ ਕਿ  ਵਪਾਰਕ ਸੌਦੇ ਕਾਰਨ ਭਾਰਤ ਵਿਚ ਸਸਤੇ ਖੇਤੀਬਾੜੀ ਉਤਪਾਦ ਅਤੇ ਡੇਅਰੀ ਉਤਪਾਦ ਆਉਣੇ ਸ਼ੁਰੂ ਹੋ ਜਾਣਗੇ। ਉਹ ਮਹਿਸੂਸ ਕਰਦੇ ਹਨ ਕਿ ਅਮਰੀਕਾ ਦੇ ਕਿਸਾਨਾਂ ਨੂੰ ਬਹੁਤ ਵੱਡੀਆਂ ਸਬਸਿਡੀਆਂ ਮਿਲਦੀਆਂ ਹਨ ਤੇ 80 ਫੀਸਦੀ ਤੱਕ ਵੀ ਸਬਸਿਡੀ ਮਿਲਦੀ ਹੈ ਜਿਸ ਕਾਰਨ ਉਹ ਉਹਨਾਂ ਦਾ ਮੁਕਾਬਲਾ ਨਹੀਂ ਕਰ ਸਕਣਗੇ ਤੇ ਇਸਦਾ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਇਸਦਾ ਅਸਰ ਖੇਤੀਬਾੜੀ ਅਰਥਚਾਰੇ ’ਤੇ ਵੀ ਪੈ ਸਕਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਹਨਾਂ ਦੇ ਖਦਸ਼ੇ ਦੂਰ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਦੇਸ਼ ਨੇ ਕਿਸਾਨ ਅੰਦੋਲਨ ਦੌਰਾਨ ਸਿੱਖਿਆ ਹੈ ਕਿ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਸੂਬੇ ਦੀ ਸਰਹੱਦ ’ਤੇ ਰੋਕਣਾ ਕੋਈ ਹੱਲ ਨਹੀਂ ਹੈ ਬਲਕਿ ਉਹਨਾਂ ਦੀਆਂ ਸ਼ਿਕਾਇਤਾਂ ਦੂਰ ਕਰਨਾ ਹੀ ਹੱਲ ਹੈ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

Request for re-hearing in Janta Darbar for implementation of HKRN policy for employment security of outsourcing employees.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ