Skip to main content

ਪ੍ਰਿੰਸੀਪਲ ਦੀਆਂ ਤਰੱਕੀਆਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਫਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ

ਪ੍ਰਿੰਸੀਪਲ ਦੀਆਂ ਤਰੱਕੀਆਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਫਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ ਚੰਡੀਗੜ੍ਹ 7 ਜੁਲਾਈ ( ਰਣਜੀਤ ਧਾਲੀਵਾਲ ) : ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫਦ ਲੈਕਚਰਾਰ ਤੋਂ ਬਤੌਰ ਪ੍ਰਿੰਸੀਪਲ ਤਰੱਕੀਆਂ ਦੇ ਸੰਬੰਧ ਵਿੱਚ ਮਾਨਯੋਗ ਡਾਇਰੈਕਟਰ ਸਕੂਲ ਸਿੱਖਿਆ (ਸ ਸ ) ਸ. ਸਕੱਤਰ ਸਿੰਘ ਬੱਲ ਨੂੰ ਮਿਲਿਆ |ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਸਮੇਂ ਰਾਜ ਵਿੱਚ ਤਕਰੀਬਨ 1200 ਪ੍ਰਿੰਸੀਪਲ ਦੀਆਂ ਅਸਾਮੀਆਂ ਖ਼ਾਲੀ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈਇਸ ਦੇ ਨਾਲ਼ ਹੀਮਾਨਯੋਗ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਵੱਲੋਂ ਤਰੱਕੀਆਂ ਉੱਤੇ ਚੱਲ ਰਿਹਾ ਸਟੇਅ ਖ਼ਤਮ ਕਰ ਦਿੱਤਾ ਗਿਆ ਹੈ ਜਿਸ ਨਾਲ਼ ਤਰੱਕੀਆਂ ਦਾ ਰਸਤਾ ਸਾਫ਼ ਹੋ ਗਿਆ ਹੈ, ਅਤੇ ਬੇਨਤੀ ਕੀਤੀ ਗਈ ਕਿ ਤਰੱਕੀਆਂ ਜਲਦੀ ਤੋਂ ਜਲਦੀ ਕੀਤੀਆਂ ਜਾਣ |ਇਸ ਸੰਬੰਧੀ ਡਾਇਰੈਕਟਰ ਸਾਹਿਬ ਨੇ ਭਰੋਸਾ ਤਰੱਕੀਆਂ ਜਲਦੀ ਕਰਨ ਦਾ ਭਰੋਸਾ ਦਿੱਤਾ।  ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਕਿਹਾ ਕਿ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਤਰੱਕੀਆਂ ਲਈ ਜਦੋਂ-ਜਹਿਦ ਕਰ ਰਹੀ ਸੀ, ਮਾਨਯੋਗ ਕੋਰਟ ਵੱਲੋਂ ਬੀਤੇ ਕੱਲ੍ਹ 2018 ਦੇ ਨਿਯਮਾਂ ਸੰਬੰਧੀ ਅਤੇ ਸਿੱਧੀਆਂ ਅਸਾਮੀਆਂ ਸੰਬੰਧੀ ਚੱਲ ਰਹੇ ਸੁਖਪ੍ਰੀਤ ਸਿੰਘ ਬਨਾਮ ਸਿੱਖਿਆ ਵਿਭਾ...

ਪੰਜਾਬ ’ਚ ਸਿਆਸੀ ਸਰਪ੍ਰਸਤੀ ਹੇਠ ਪੰਜਾਬ ਪੁਲਿਸ ਚਲਵਾ ਰਹੀ ਹੈ ਨਸ਼ਿਆਂ ਦਾ ਗੋਰਖ ਧੰਦਾ : ਅਕਾਲੀ ਦਲ

ਪੰਜਾਬ ’ਚ ਸਿਆਸੀ ਸਰਪ੍ਰਸਤੀ ਹੇਠ ਪੰਜਾਬ ਪੁਲਿਸ ਚਲਵਾ ਰਹੀ ਹੈ ਨਸ਼ਿਆਂ ਦਾ ਗੋਰਖ ਧੰਦਾ : ਅਕਾਲੀ ਦਲ

ਪਾਰਟੀ ਦੇ ਆਰ ਟੀ ਆਈ ਮੁਖੀ ਪਰਮਜੀਤ ਸਿੰਘ ਸਨੀ ਨੇ ਆਰ ਟੀ ਆਈ ਸੂਚਨਾ ਜਾਰੀ ਕਰ ਕੇ ਸਾਬਤ ਕੀਤਾ ਕਿ ਸੂਬੇ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪ ਲਾਈਨ ਕਿਸੇ ਕੰਮ ਦੀ ਨਹੀਂ

ਚੰਡੀਗੜ੍ਹ 6 ਜੁਲਾਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਆਰ ਟੀ ਆਈ ਸੈਲ ਦੇ ਚੇਅਰਪਰਸਨ ਪਰਮਜੀਤ ਸਿੰਘ ਸਨੀ ਨੇ ਅੱਜ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਸਿਆਸੀ ਸਰਪ੍ਰਸਤੀ ਹੇਠ ਪੁਲਿਸ ਫੋਰਸ ਨਸ਼ਿਆਂ ਦਾ ਗੋਰਖ ਧੰਦਾ ਚਲਾਉਣ ਵਿਚ ਮਦਦ ਕਰ ਰਹੀ ਹੈ ਅਤੇ ਇਹ ਗੱਲ ਇਥੋਂ ਵੀ ਸਾਬਤ ਹੁੰਦੀ ਹੈ ਕਿ ਹੁਸ਼ਿਆਰਪੁਰ ਜੇਲ੍ਹ ਦੇ ਕੈਦੀ ਵੱਲੋਂ ਲਾਈਵ ਹੋ ਕੇ ਪਾਈ ਵੀਡੀਓ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਸਰਕਾਰ ਜੇਲ੍ਹ ਦੇ ਡਿਪਟੀ ਸੁਪਰਡੈਂਟ ਸਮੇਤ ਦੋ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਨ ਵਾਸਤੇ ਮਜਬੂਰ ਹੋਈ ਹੈ। ਪਰਮਜੀਤ ਸਿੰਘ ਬੰਨੀ ਨੇ ਕਿਹਾ ਕਿ ਇਹੀ ਆਪ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਅਸਲ ਚੇਹਰਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਇਕੱਲੇ ਲੁਧਿਆਣਾ ਵਿਚ ਪ੍ਰਚਾਰ ਮੁਹਿੰਮ ’ਤੇ 6.10 ਕਰੋੜ ਰੁਪਏ ਖਰਚ ਕੀਤੇ ਹਨ ਜਦੋਂ ਕਿ ਪੰਜਾਬ ਵਿਚ ਨਸ਼ੇ ਆਰਡਰਾਂ ’ਤੇ ਘਰਾਂ ਵਿਚ ਡਲੀਵਰ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹੁਸ਼ਿਆਰਪੁਰ ਜੇਲ੍ਹ ਮਾਮਲੇ ਵਿਚ ਇਹ ਸਾਬਤ ਹੋ ਗਿਆ ਹੈ ਕਿ ਜੇਲ੍ਹਰ ਖੁਦ ਹੀ ਕੈਦੀਆਂ ਨੂੰ ਨਸ਼ੇ ਸਪਲਾਈ ਕਰ ਰਹੇ ਹਨ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਸਗੋਂ ਅਪਰਾਧੀਆਂ ਨੂੰ ਜੇਲ੍ਹਾਂ ਵਿਚ ਖੁੱਲ੍ਹੀ ਛੋਟ ਮਿਲੀ ਹੋਈ ਹੈ ਜਿਸ ਕਾਰਨ ਸੂਬੇ ਵਿਚ ਫਿਰੌਤੀਆਂ ਤੇ ਮਿਥ ਕੇ ਕਤਲਾਂ ਦੀਆਂ ਘਟਨਾਵਾਂ ਨਿਰੰਤਰ ਵੱਧ ਰਹੀਆਂ ਹਨ।

ਪਰਮਜੀਤ ਸਿੰਘ ਸਨੀ ਨੇ ਇਕ ਹੋਰ ਖੁਲ੍ਹਾਸਾ ਕੀਤਾ ਜਿਸਨੇ ਸਰਕਾਰ ਦੀ ਅਖੌਤੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦਾ ਪਰਦਾਫਾਸ਼ ਕਰ ਕੇ ਰੱਖ ਦਿੱਤਾ। ਉਹਨਾਂ ਦੱਸਿਆ ਕਿ ਆਰ ਟੀ ਆਈ ਦੇ ਇਕ ਜਵਾਬ ਮੁਤਾਬਕ ਸਰਕਾਰ ਨੇ ਦਾਅਵਾ ਕੀਤਾ ਹੈ ਕਿ 2022 ਤੋਂ 2026 ਤੱਕ ਸਰਕਾਰ ਨੂੰ 5.33 ਲੱਖ ਸ਼ਿਕਾਇਤਾਂ ਇਸ ਹੈਲਪਲਾਈਨ ’ਤੇ ਪ੍ਰਾਪਤ ਹੋਈਆਂ ਹਨ। ਇੰਨੀ ਵੱਡੀ ਗਿਣਤੀ ਗਿਣਤੀ ਵਿਚ ਸ਼ਿਕਾਇਤਾਂ ਪ੍ਰਾਪਤ ਹੋਣ ਦੇ ਬਾਵਜੂਦ ਸਰਕਾਰ ਨੇ ਜਵਾਬ ਵਿਚ ਦੱਸਿਆ ਕਿ 1394 ਕੇਸਾਂ ਵਿਚ ਕਾਰਵਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਸਰਕਾਰ ਨੇ ਮੰਨਿਆ ਹੈ ਕਿ ਸਿਰਫ ਇਕ ਵਿਅਕਤੀ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਕਿਸੇ ਵਿਧਾਇਕ ਜਾਂ ਮੰਤਰੀ ਦੇ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਇਸ ਤੋਂ ਸਾਬਤ ਹੁੰਦਾ ਹੈ ਕਿ ਭ੍ਰਿਸ਼ਟਾਚਾਰ ਵਿਰੋਧੀ ਹੈਲਪ ਲਾਈਨ ਕਿਸੇ ਕੰਮ ਦੀ ਨਹੀਂ ਤੇ ਆਪ ਸਰਕਾਰ ਦਾ ਕੀਤੇ ਵਾਅਦੇ ਮੁਤਾਬਕ ਭ੍ਰਿਸ਼ਟਾਚਾਰ ਖਤਮ ਕਰਨ ਦਾ ਕੋਈ ਇਰਾਦਾ ਨਹੀਂ ਹੈ।

ਇਕ ਹੋਰ ਖੁਲ੍ਹਾਸੇ ਵਿਚ ਸਰਦਾਰ ਸਨੀ ਨੇ ਦੱਸਿਆ ਕਿ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਬੋਰਡ ਲਗਾਉਣ ’ਤੇ ਕਰੋੜਾਂ ਰੁਪਏ ਖਰਚ ਕੇ ਦਾਅਵਾ ਕੀਤਾ ਹੈ ਕਿ ਆਪ ਸਰਕਾਰ ਨੇ ਸੂਬੇ ਵਿਚ 6 ਹਜ਼ਾਰ ਖੇਡ ਮੈਦਾਨ ਬਣਾਏ ਹਨ। ਉਹਨਾਂ ਕਿਹਾ ਕਿ ਜਦੋਂ ਇਸ ਮਾਮਲੇ ਵਿਚ ਆਰ ਟੀ ਆਈ ਪਾਈ ਗਈ ਤਾਂ ਸਪਸ਼ਟ ਹੋਇਆ ਕਿ ਇਹ ਖੇਡ ਮੈਦਾਨ ਬਣਾਉਣ ਦੀ ਤਜਵੀਜ਼ ਪਿਛਲੇ ਸਾਲ ਦੇ ਬਜਟ ਸੈਸ਼ਨ ਵਿਚ ਲਿਆਂਦੀ ਗਈ ਸੀ ਤੇ ਮਾਮਲਾ ਹਾਲੇ ਵਿਚਾਰ ਅਧੀਨ ਹੈ। ਉਹਨਾਂ ਕਿਹਾ ਕਿ ਇਸ ਤੋਂ ਇਕ ਵਾਰ ਫਿਰ ਸਾਬਤ ਹੁੰਦਾ ਹੈ ਕਿ ਆਪ ਸਰਕਾਰ ਆਪਣੀਆਂ ਪ੍ਰਾਪਤੀਆਂ ਬਾਰੇ ਝੂਠਾ ਬਿਰਤਾਂਤ ਸਿਰਜਣ ’ਤੇ ਜਨਤਕ ਪੈਸੇ ਦੇ ਕਰੋੜਾਂ ਰੁਪਏ ਬਰਬਾਦ ਕਰ ਰਹੀ ਹੈ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

Request for re-hearing in Janta Darbar for implementation of HKRN policy for employment security of outsourcing employees.

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

Haryana PWD Contractors Association Submits Memorandum to Chief Minister, Warns of Work Suspension from June 15

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰੀ ਦਾ ਕੀਤਾ ਆਗਾਜ਼, ਰੋਡਮੈਪ ਕੀਤਾ ਜਾਰੀ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਂਝੇ ਸੰਘਰਸ਼ਾਂ ਨੂੰ ਅਮਲੀ ਰੂਪ ਦੇਣ ਲਈ ਕੀਤੀ ਹਗਾਮੀ ਵਰਚੂਆਲ ਮੀਟਿੰਗ