Skip to main content

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ  ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ...

ਵੇਵ ਐਸਟੇਟ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ – ਮੰਦਰ ਨਿਰਮਾਣ ਲਈ ਭੂਮੀ ਪੂਜਨ ਸੰਪੰਨ

ਵੇਵ ਐਸਟੇਟ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ – ਮੰਦਰ ਨਿਰਮਾਣ ਲਈ ਭੂਮੀ ਪੂਜਨ ਸੰਪੰਨ

ਐਸ.ਏ.ਐਸ.ਨਗਰ 11 ਜੁਲਾਈ ( ਰਣਜੀਤ ਧਾਲੀਵਾਲ ) : ਅੱਜ ਵੇਵ ਅਸਟੇਟ ਵਿਖੇ ਸਨਾਤਨ ਧਰਮ ਸਭਾ ਵੱਲੋਂ ਮੰਦਰ ਨਿਰਮਾਣ ਲਈ ਭੂਮੀ ਪੂਜਨ ਦਾ ਪਵਿੱਤਰ ਸਮਾਗਮ ਸ਼ਰਧਾ ਅਤੇ ਧਾਰਮਿਕ ਰਸਮਾਂ ਨਾਲ ਸੰਪੰਨ ਹੋਇਆ। ਇਸ ਮੌਕੇ 'ਤੇ ਭਾਜਪਾ ਪੰਜਾਬ ਦੇ ਸਟੇਟ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਅਤੇ ਵਾਰਡ ਨੰਬਰ 41 ਦੀ ਕੌਂਸਲਰ (ਐਮ.ਸੀ.) ਗੁਰਪ੍ਰੀਤ ਕੌਰ ਉੱਭਾ ਨੇ ਸ਼ਮੂਲੀਅਤ ਕਰਦਿਆਂ ਸਮੂਹ ਵੇਵ ਅਸਟੇਟ ਨਿਵਾਸੀਆਂ ਅਤੇ ਸਨਾਤਨ ਧਰਮ ਸਭਾ ਨੂੰ ਦਿਲੋਂ ਵਧਾਈ ਦਿੱਤੀ।

ਹਰਦੇਵ ਸਿੰਘ ਉੱਭਾ ਅਤੇ ਐਮ.ਸੀ. ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਵੇਵ ਅਸਟੇਟ ਦੇ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਇਲਾਕੇ ਵਿੱਚ ਇੱਕ ਭਵਿਆ ਮੰਦਰ ਦਾ ਨਿਰਮਾਣ ਹੋਵੇ। ਅੱਜ ਭੂਮੀ ਪੂਜਨ ਨਾਲ ਇਸ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਇਤਿਹਾਸਕ ਸ਼ੁਰੂਆਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਕੇਵਲ ਮੰਦਰ ਦਾ ਨਿਰਮਾਣ ਨਹੀਂ, ਸਗੋਂ ਸਮਾਜਿਕ ਅਤੇ ਸੱਭਿਆਚਾਰਕ ਏਕਤਾ ਦਾ ਵੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੰਦਰ ਆਸਥਾ, ਸੇਵਾ, ਸੱਭਿਆਚਾਰ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਕੇਂਦਰ ਹੁੰਦੇ ਹਨ। ਅਜਿਹੇ ਧਾਰਮਿਕ ਸਥਾਨ ਸਮਾਜ ਨੂੰ ਆਪਸੀ ਭਾਈਚਾਰੇ ਅਤੇ ਸਦਭਾਵਨਾ ਦੇ ਸੂਤਰ ਵਿੱਚ ਜੋੜਨ ਦਾ ਮਹੱਤਵਪੂਰਨ ਕੰਮ ਕਰਦੇ ਹਨ।

ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਮੰਦਰ ਦਾ ਨਿਰਮਾਣ ਕਾਰਜ ਜਲਦ ਤੋਂ ਜਲਦ ਸੰਪੂਰਨ ਹੋਵੇ ਅਤੇ ਇਹ ਪਵਿੱਤਰ ਧਾਮ ਸਮੂਹ ਵੇਵ ਅਸਟੇਟ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਆਸਥਾ ਅਤੇ ਸੇਵਾ ਦਾ ਕੇਂਦਰ ਬਣੇ। ਇਸ ਮੌਕੇ 'ਤੇ ਸਨਾਤਨ ਧਰਮ ਸਭਾ ਦੇ ਅਹੁਦੇਦਾਰ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿੱਚ ਵੇਵ ਅਸਟੇਟ ਦੇ ਨਿਵਾਸੀ ਮੌਜੂਦ ਸਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ