Skip to main content

YAD and SOI hold massive dharna outside PSSSB office to protest against irregularities in ETO paper results and cancellation of the selection of 343 psychologists.

YAD and SOI hold massive dharna outside PSSSB office to protest against irregularities in ETO paper results and cancellation of the selection of 343 psychologists. S.A.S.Nagar 10 July ( Ranjeet Singh Dhaliwal ) : The Youth Akali Dal (YAD) and the Students Organization of India (SOI) today held a massive dharna outside the office of the Punjab Subordinate Services Selection Board (PSSSB) headquarters here to protest against large scale irregularities in the conduct of the paper for selection of 197 Excise and Taxation Inspectors besides the cancellation of the selection of 343 psychologists for de-addiction and rehabilitation centres. The dharna, which was led by YAD president Sarabjit Singh Jhinjer and SOI president Ranbir Singh Rana, witnessed youth protesting outside the PSSSB office for two hours. The youth leaders said there were malpractices, security lapses, database anomalies and a lack of transparency in the result of the Excise and Taxation Inspector examination but no effecti...

ਡੀ ਟੀ ਐੱਫ ਵੱਲੋਂ ਅਧਿਆਪਕਾਂ ਨੂੰ ਛੁੱਟੀ ਵਾਲੇ ਦਿਨ ਸਕੂਲ ਖੋਲ੍ਹਣ ਦੇ ਹੁਕਮ ਦੀ ਸਖ਼ਤ ਨਿੰਦਾ

ਡੀ ਟੀ ਐੱਫ ਵੱਲੋਂ ਅਧਿਆਪਕਾਂ ਨੂੰ ਛੁੱਟੀ ਵਾਲੇ ਦਿਨ ਸਕੂਲ ਖੋਲ੍ਹਣ ਦੇ ਹੁਕਮ ਦੀ ਸਖ਼ਤ ਨਿੰਦਾ

ਐਸ.ਏ.ਐਸ.ਨਗਰ 10 ਜੁਲਾਈ ( ਰਣਜੀਤ ਧਾਲੀਵਾਲ ) : ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ ਟੀ ਐੱਫ) ਪੰਜਾਬ ਨੇ ਸਿੱਖਿਆ ਵਿਭਾਗ ਵੱਲੋਂ 11 ਅਤੇ 12 ਜੁਲਾਈ ਨੂੰ ਛੁੱਟੀ ਵਾਲੇ ਦਿਨ ਵੀ ਸਕੂਲ ਖੋਲ੍ਹਣ ਅਤੇ ਸਮੂਹ ਅਧਿਆਪਕਾਂ ਨੂੰ ਹਾਜ਼ਰ ਰਹਿਣ ਦੇ ਹੁਕਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਥੇਬੰਦੀ ਨੇ ਇਸ ਫ਼ੈਸਲੇ ਨੂੰ ਗੈਰ-ਤਰਕਸੰਗਤ, ਅਵਿਵਹਾਰਕ ਅਤੇ ਅਧਿਆਪਕਾਂ ਨਾਲ ਬੇਲੋੜੀ ਖੱਜਲ-ਖੁਆਰੀ ਕਰਵਾਉਣ ਵਾਲਾ ਕਰਾਰ ਦਿੱਤਾ ਹੈ। ਡੀ ਟੀ ਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪ੍ਰੈਸ ਬਿਆਨ ਵਿੱਚ ਕਿਹਾ ਕਿ 25 ਜੂਨ ਤੋਂ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਰਸਰੀ ਗਹਿਨ ਸੁਧਾਈ (SIR) ਮੁਹਿੰਮ ਅਧੀਨ ਸੂਬੇ ਦੇ ਲਗਭਗ 25 ਹਜ਼ਾਰ ਅਧਿਆਪਕ ਬੀ ਐੱਲ ਓ ਅਤੇ ਸੁਪਰਵਾਈਜ਼ਰ ਵਜੋਂ ਡਿਊਟੀ ਨਿਭਾ ਰਹੇ ਹਨ। ਇਸ ਤੋਂ ਇਲਾਵਾ, ਇਨਯੂਮੇਰੇਸ਼ਨ ਫਾਰਮ ਭਰਵਾਉਣ ਅਤੇ ਉਨ੍ਹਾਂ ਦੇ ਡਿਜ਼ੀਟਲਾਈਜ਼ੇਸ਼ਨ ਲਈ ਵੱਡੀ ਗਿਣਤੀ ਵਿੱਚ ਸਹਾਇਕ ਬੀ ਐੱਲ ਓ ਵੀ ਅਧਿਆਪਕਾਂ ਵਿਚੋਂ ਹੀ ਲਗਾਏ ਗਏ ਹਨ। ਇਸ ਕਾਰਨ ਪਹਿਲਾਂ ਹੀ ਕਈ ਸਕੂਲ ਅਧਿਆਪਕਾਂ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ।

ਆਗੂਆਂ ਨੇ ਕਿਹਾ ਕਿ ਗੈਰ ਵਿੱਦਿਅਕ ਕੰਮਾਂ ਤੋਂ ਛੁਟਕਾਰਾ ਦੁਆਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਲਗਭਗ ਇੱਕ ਸਾਲ ਤੋਂ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਵਿੱਚ ਹੀ ਉਲਝਾਇਆ ਹੋਇਆ ਹੈ, ਜਿਸ ਕਾਰਣ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਭਾਰੀ ਵਿੱਦਿਅਕ ਨੁਕਸਾਨ ਹੋਇਆ ਹੈ। ਸਤੰਬਰ 2025 ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ, ਉਸ ਤੋਂ ਬਾਅਦ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ, ਮਈ 2026 ਵਿੱਚ ਮਰਦਮਸ਼ੁਮਾਰੀ ਅਤੇ ਸਮਾਜਿਕ-ਆਰਥਿਕ ਸਰਵੇਖਣ ਵਰਗੀਆਂ ਗੈਰ ਵਿੱਦਿਅਕ ਡਿਊਟੀਆਂ ਇੱਕ ਤੋਂ ਬਾਅਦ ਇੱਕ ਕਰਕੇ ਅਜੇ ਵੀ ਜਾਰੀ ਹਨ। ਇਸ ਦੌਰਾਨ ਐੱਸ.ਆਈ.ਆਰ. ਦੀ ਡਿਊਟੀ ਵੀ ਅਧਿਆਪਕਾਂ ਨੂੰ ਸੌਂਪ ਦਿੱਤੀ ਗਈ, ਜਿਸ ਕਾਰਨ ਪੜ੍ਹਾਈ ਦਾ ਕੰਮ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ।

ਡੀ ਟੀ ਐੱਫ ਆਗੂਆਂ ਨੇ ਕਿਹਾ ਕਿ ਜੇਕਰ ਬੀ ਐੱਲ ਓ ਦੀ ਸਹਾਇਤਾ ਲਈ ਕੁਝ ਅਧਿਆਪਕਾਂ ਦੀ ਲੋੜ ਸੀ ਤਾਂ ਹਰ ਸਕੂਲ ਵਿੱਚ ਇੱਕ ਜਾਂ ਦੋ ਅਧਿਆਪਕਾਂ ਦੀ ਡਿਊਟੀ ਲਗਾਈ ਜਾ ਸਕਦੀ ਸੀ। ਪਰੰਤੂ ਸਮੂਹ ਅਧਿਆਪਕਾਂ ਨੂੰ ਛੁੱਟੀ ਵਾਲੇ ਦਿਨ ਵੀ ਸਕੂਲ ਬੁਲਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਹ ਹੁਕਮ ਵਿਭਾਗ ਦੀ ਯੋਜਨਾਬੰਦੀ ਦੀ ਕਮੀ ਅਤੇ ਪ੍ਰਸ਼ਾਸਨਿਕ ਨਾਕਾਮੀ ਨੂੰ ਦਰਸਾਉਂਦਾ ਹੈ। ਡੀ ਟੀ ਐੱਫ ਨੇ ਮੰਗ ਕੀਤੀ ਕਿ ਸਿੱਖਿਆ ਵਿਭਾਗ ਅਜਿਹੇ ਨਾਦਰਸ਼ਾਹੀ ਅਤੇ ਗੈਰ-ਵਿਵਹਾਰਕ ਹੁਕਮ ਤੁਰੰਤ ਵਾਪਸ ਲਵੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਮੁੱਖ ਫ਼ਰਜ਼, ਅਰਥਾਤ ਵਿਦਿਆਰਥੀਆਂ ਦੀ ਪੜ੍ਹਾਈ, ਲਈ ਸਮਰਪਿਤ ਰਹਿਣ ਦਾ ਮੌਕਾ ਦਿੱਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਅਜਿਹੇ ਫ਼ੈਸਲਿਆਂ 'ਤੇ ਮੁੜ ਵਿਚਾਰ ਨਾ ਕੀਤਾ ਤਾਂ ਡੀ ਟੀ ਐੱਫ ਵੱਲੋਂ ਵਿਰੋਧ ਦੇ ਸੁਰ ਤਿੱਖੇ ਹੋਣਗੇ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

Request for re-hearing in Janta Darbar for implementation of HKRN policy for employment security of outsourcing employees.

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰੀ ਦਾ ਕੀਤਾ ਆਗਾਜ਼, ਰੋਡਮੈਪ ਕੀਤਾ ਜਾਰੀ

Fake Colonel Sexually Exploited Martyr Soldier’s Widow, Later Extorted ₹1.75 Crore Through Blackmail

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਂਝੇ ਸੰਘਰਸ਼ਾਂ ਨੂੰ ਅਮਲੀ ਰੂਪ ਦੇਣ ਲਈ ਕੀਤੀ ਹਗਾਮੀ ਵਰਚੂਆਲ ਮੀਟਿੰਗ