Skip to main content

SAD demands Harjot Bains and Balbir Singh take accountability for paper leaks and resign

SAD demands Harjot Bains and Balbir Singh take accountability for paper leaks and resign (Arshdeep S Kler says six paper leaks have taken place in Punjab in four years affecting five lakh students) Chandigarh 25 July ( Ranjeet Singh Dhaliwal ) : The Shiromani Akali Dal (SAD) today demanded the resignation of education minister Harjot Bains and health minister Balbir Singh, asserting both ministers should take accountability for paper leaks under their charge in the same manner in which union education minister Dharmendra Pradhan had resigned in the NEET exam paper leak case. In a statement here, party chief spokesperson Arshdeep Singh Kler said the Aam Aadmi Party should not practice politics of deceit. “There cannot be two yard sticks for the same issue. While on the one hand Arvind Kejriwal and Manish Sisodia demanded the resignation of Dharmendra Pradhan, they have nothing to say about the repeated paper leaks in Punjab and are yet to remove Harjot Bains and Balbir Singh from the St...

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਮਹੱਤਵਪੂਰਨ ਐਲਾਨ

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਮਹੱਤਵਪੂਰਨ ਐਲਾਨ 

ਜੰਤਰ ਮੰਤਰ ਦੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਹੱਕ ਵਿੱਚ 27 ਜੁਲਾਈ ਨੂੰ ਜ਼ਿਲਾ ਕੇਂਦਰਾਂ ਤੇ ਸਾਂਝੇ ਮੁਜ਼ਾਹਰੇ 

28 ਜੁਲਾਈ ਨੂੰ ਦਿੱਲੀ ਵਿਖੇ ਐਸਕੇਐਮ ਦੀ ਕਨਵੈਨਸ਼ਨ ਤੇ ਜਾਣਗੇ ਵੱਡੇ ਜੱਥੇ 

10 ਅਗਸਤ ਨੂੰ ਕਾਰਪੋਰੇਟੋ ਭਾਰਤ ਛੱਡੋ ਦਿਨ ਮਨਾਇਆ ਜਾਵੇਗਾ।

ਇਕ ਸਤੰਬਰ ਤੋਂ ਚੰਡੀਗੜ੍ਹ ਵਿਖੇ ਪੰਜਾਬ ਦੀਆਂ ਮੰਗਾਂ ਤੇ ਲੱਗੇਗਾ ਮੋਰਚਾ

ਲੁਧਿਆਣਾ 25 ਜੁਲਾਈ ( ਪੀ ਡੀ ਐਲ ) : ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਇੱਕ ਮਹੱਤਵਪੂਰਨ ਮੀਟਿੰਗ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹਰਿੰਦਰ ਸਿੰਘ ਲੱਖੋਵਾਲ, ਅੰਗਰੇਜ਼ ਸਿੰਘ ਭਦੌੜ, ਨਛੱਤਰ ਸਿੰਘ ਜੈਤੋ ਅਤੇ ਪਿਰਥਪਾਲ ਸਿੰਘ ਗੁਰਾਇਆ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨ ਆਗੂਆਂ ਨੇ, ਕੇਂਦਰ ਸਰਕਾਰ ਦੇ ਇਸ਼ਾਰੇ ਤੇ ਜੰਤਰ ਮੰਤਰ ਤੇ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਜਬਰ ਕਰਨ ਦਾ ਸਖਤ ਨੋਟਿਸ ਲਿਆ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਵਿਦਿਆਰਥੀ ਅੰਦੋਲਨ, ਕੇਂਦਰ ਸਰਕਾਰ ਦੀ ਕੌਮੀ ਸਿੱਖਿਆ ਨੀਤੀ ਅਤੇ ਰੁਜ਼ਗਾਰ ਦਾ ਉਜਾੜਾ ਕਰਨ ਵਾਲੀਆਂ ਕਾਰਪੋਰੇਟ ਪੱਖੀ ਨੀਤੀਆਂ ਦਾ ਲਾਜ਼ਮੀ ਨਤੀਜਾ ਹੈ। ਸੰਯੁਕਤ ਕਿਸਾਨ ਮੋਰਚਾ 27 ਜੁਲਾਈ ਨੂੰ ਪੰਜਾਬ ਦੇ ਸਾਰੇ ਜ਼ਿਲਾ ਕੇਂਦਰਾਂ ਤੇ ਵਿਦਿਆਰਥੀਆਂ ਦੀ ਹਮਾਇਤ ਵਿੱਚ ਵਿਦਿਆਰਥੀਆਂ, ਨੌਜਵਾਨਾਂ, ਮਜ਼ਦੂਰਾਂ ਅਤੇ ਹੋਰ ਇਨਸਾਫ ਪਸੰਦ ਤਬਕਿਆਂ ਨਾਲ ਸਾਂਝੇ ਵਿਸ਼ਾਲ ਮਾਰਚ ਕਰੇਗਾ। ਸੰਯੁਕਤ ਕਿਸਾਨ ਮੋਰਚੇ ਨੇ ਸਾਰੀਆਂ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਜਮਹੂਰੀ ਜਥੇਬੰਦੀਆਂ ਨੂੰ ਇਹਨਾਂ ਮੁਜਾਹਰਿਆਂ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।

ਇਕ ਸਤੰਬਰ ਤੋਂ ਚੰਡੀਗੜ੍ਹ ਵਿਖੇ ਘੱਟੋ ਘੱਟ ਸੱਤ ਦਿਨ ਦਾ ਲਗਾਤਾਰ ਧਰਨਾ ਦੇ ਕੇ ਮੁੱਖ ਤੌਰ ਤੇ ਪੰਜਾਬ ਦੀਆਂ ਮੰਗਾਂ ਦੇ ਸਬੰਧ ਵਿੱਚ ਆਵਾਜ਼ ਉਠਾਈ ਜਾਵੇਗੀ। ਇਸ ਵਿੱਚ ਪੰਜਾਬ ਦੀਆਂ ਹੋਰ ਮੰਗਾਂ ਤੋਂ ਇਲਾਵਾ ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਅਤੇ ਪਾਣੀ ਨਾਲ ਸੰਬੰਧਿਤ ਹੋਰ ਮਸਲੇ ਹੱਲ ਕਰਵਾਉਣ ਲਈ ਅਤੇ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਸੰਘਰਸ਼ ਕੀਤਾ ਜਾਵੇਗਾ। 28 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ ਮੁਕਤ ਵਪਾਰ ਸਮਝੌਤੇ ਅਤੇ ਹੋਰ ਮੰਗਾਂ ਲਈ ਦਿੱਲੀ ਵਿਖੇ ਕਨਵੈਨਸਨ ਕਰ ਰਿਹਾ ਹੈ। ਪੰਜਾਬ ਵਿੱਚੋਂ ਭਾਰੀ ਗਿਣਤੀ ਵਿੱਚ ਕਿਸਾਨ ਇਸ ਕਨਵੈਂਨਸਨ ਵਿੱਚ ਸ਼ਾਮਿਲ ਹੋਣਗੇ। 10 ਅਗਸਤ ਨੂੰ ਭਾਰਤ ਛੱਡੋ ਦਿਵਸ ਦੇ ਮੌਕੇ ਤੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਸਾਰੇ ਜਿਲਾ ਅਤੇ ਤਹਿਸੀਲ ਕੇਂਦਰਾਂ ਤੇ ਮਾਰਚ ਕਰਕੇ ਮੁਕਤ ਵਪਾਰ ਸਮਝੌਤੇ ਦੇ ਖਿਲਾਫ, ਜੰਤਰ ਮੰਤਰ ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ, ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ, ਮਗਨਰੇਗਾ ਕਾਮਿਆਂ ਅਤੇ ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਹੋਏ ਜਬਰ ਦੇ ਖਿਲਾਫ ਆਵਾਜ਼ ਬੁਲੰਦ ਕਰਕੇ ਮੰਗ ਪੱਤਰ ਦੇਵੇਗਾ। 

ਸੰਯੁਕਤ ਕਿਸਾਨ ਮੋਰਚੇ ਨੇ ਬਿਜਲੀ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਤੁਰੰਤ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਸੰਘਰਸ਼ ਨੂੰ ਖਤਮ ਕਰਵਾਵੇ ਕਿਉਂਕਿ ਮੀਂਹ ਨਾ ਪੈਣ ਕਾਰਨ ਬਿਜਲੀ ਦੀ ਭਾਰੀ ਮੰਗ ਹੈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚ ਟ੍ਰਾਂਸਫਾਰਮਰ ਸੜ ਰਹੇ ਹਨ ਜੋ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਬਦਲੇ ਨਹੀਂ ਜਾ ਰਹੇ ਅਤੇ ਕਿਸਾਨਾਂ ਦਾ ਝੋਨਾ ਸੁੱਕ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ , ਮਨਜੀਤ ਸਿੰਘ ਧਨੇਰ , ਬੂਟਾ ਸਿੰਘ ਬੁਰਜ ਗਿੱਲ , ਰਮਿੰਦਰ ਸਿੰਘ ਪਟਿਆਲਾ, ਗੁਰਨਾਮ ਸਿੰਘ ਭੀਖੀ, ਪਵਿੱਤਰ ਸਿੰਘ ਲਾਲੀ, ਸਤਨਾਮ ਸਿੰਘ ਅਜਨਾਲਾ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਬਲਵਿੰਦਰ ਸਿੰਘ ਰਾਜੂ, ਪ੍ਰੇਮ ਸਿੰਘ ਭੰਗੂ, ਕਿਰਨਜੀਤ ਸਿੰਘ ਸੇਖੋ, ਰਘਵੀਰ ਸਿੰਘ ਮਿਹਰਵਾਲ , ਜਸਕਰਨ ਸਿੰਘ ਗੋਲੇ ਵਾਲਾ, ਮੇਜਰ ਸਿੰਘ ਭਿੱਖੀ ਵਿੰਡ , ਕੈਪਟਨ ਮੇਜਰ ਸਿੰਘ, ਗੁਰਤੇਜ ਸਿੰਘ ਬੱਲੋਂ, ਕੁਲਵੰਤ ਸਿੰਘ ਮੌਲਵੀ ਵਾਲਾ, ਹਰਪ੍ਰੀਤ ਸਿੰਘ ਭੱਟੋਂ, ਝੰਡਾ ਸਿੰਘ ਜੇਠੂ ਕੇ, ਜਗਮੋਹਨ ਸਿੰਘ ਪਟਿਆਲਾ, ਮੁਕੇਸ਼ ਚੰਦਰ ਸ਼ਰਮਾ, ਅਵਤਾਰ ਸਿੰਘ ਮਹਿਮਾ ਅਤੇ ਬਲਕਾਰ ਸਿੰਘ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ। 

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

Request for re-hearing in Janta Darbar for implementation of HKRN policy for employment security of outsourcing employees.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ