Skip to main content

Gurdwara Baba Jiwan Singh (Bhai Jaita) Ji Phase 3A, Mohali will hold committee elections on August

  Gurdwara Baba Jiwan Singh (Bhai Jaita) G Phase 3A, Mohali to hold committee election on August 9 S.A. A. Nagar 16 July (Ranjeet Singh Dhaliwal): The committee meeting of Gurdwara Baba Jiwan Singh (Bhai Jaita) G Phase 3A, Sector 53A Mohali was held on 06-07-2026, in which a resolution was unanimously passed that the election of the next committee of the committee should be held on 09-08-2026. So as per the decision taken in the meeting, a general meeting has been called at Gurdwara Sahib on 09-08-2026 at 11:00 am, in which the election of the management committee will be held. The nomination form for the election of the office bearers of the committee can be submitted to the Finance Secretary along with Rs. 10000/- from 01-08-2026 to 03-08-2026 till 5-00 PM, and the date for withdrawal of nomination form is 04 and 05-08-2026 till 5-00 PM. The nomination form can be filled only by the registered member of Gurdwara Sahib, no other member. This election will be held as per the Hukam ...

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਗਠਿਤ ਕੀਤੀ ਕਮੇਟੀ, ਕਿਹਾ ਕਿ ਉਹ ਇਸਨੂੰ ਕਾਨੂੰਨੀ ਦਸਤਾਵੇਜ਼ ਮੰਨੇਗੀ

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਗਠਿਤ ਕੀਤੀ ਕਮੇਟੀ, ਕਿਹਾ ਕਿ ਉਹ ਇਸਨੂੰ ਕਾਨੂੰਨੀ ਦਸਤਾਵੇਜ਼ ਮੰਨੇਗੀ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਕੋਰ ਕਮੇਟੀ ਨੇ ਆਪ ਸਰਕਾਰ ਦੇ ਖਿਲਾਫ ਚਾਰਜਸ਼ੀਟ ਤਿਆਰ ਕਰਨ ਦਾ ਕੀਤਾ ਫੈਸਲਾ

ਅਕਾਲੀ ਦਲ ਪ੍ਰਧਾਨ ਹੜ੍ਹ ਮਾਰੇ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਆਪਣਾ ਪੰਜਾਬ ਆਪ ਬਚਾਈਏ ਪ੍ਰੋਗਰਾਮ ਸ਼ੁਰੂ ਕਰਨਗੇ

ਪਾਰਟੀ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਨਾਲ-ਨਾਲ ਵਾਹਗਾ ਸਰਹੱਦ ਖੋਲ੍ਹਣ ਦੀ ਕੀਤੀ ਅਪੀਲ, ਨਾਲ ਹੀ ਮੰਗ ਕੀਤੀ ਕਿ ਪੰਜਾਬ ਦੌਰੇ ਦੌਰਾਨ ਸੂਬੇ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇ

ਚੰਡੀਗੜ੍ਹ 16 ਜੁਲਾਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ 2027 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਸਤੇ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਅਤੇ ਪਾਰਟੀ ਨੇ ਐਲਾਨ ਕੀਤਾ ਕਿ ਉਹ ਇਸ ਦਸਤਾਵੇਜ਼ ਨੂੰ ਕਾਨੂੰਨੀ ਦਸਤਾਵੇਜ਼ ਮੰਨੇਗੀ ਜੋ ਸਰਕਾਰ ਬਣਨ ਦੇ ਤੁਰੰਤ ਬਾਅਦ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਲਾਗੂ ਕੀਤਾ ਜਾਵੇਗਾ। ਪਾਰਟੀ ਨੇ ਇਹ ਵੀ ਫੈਸਲਾ ਕੀਤਾ ਕਿ ਉਹ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਖਿਲਾਫ ਚਾਰਜਸ਼ੀਟ ਤਿਆਰ ਕਰੇਗੀ ਜਿਸ ਰਾਹੀਂ ਇਹ ਪੋਲ੍ਹ ਖੋਲ੍ਹੀ ਜਾਵੇਗੀ ਕਿ ਆਪ ਨੇ ਕਿਵੇਂ ਪੰਜਾਬ ਅਤੇ ਇਸਦੇ ਸਰੋਤਾਂ ਨੂੰ ਲੁੱਟਿਆ ਅਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਤੇ ਸੂਬੇ ਦੀ ਅਰਥਚਾਰੇ ਦੀ ਤਬਾਹੀ ਦੀ ਪ੍ਰਧਾਨਗੀ ਕੀਤੀ। ਇਹ ਫੈਸਲੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੀ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀ ਵੱਖੋ ਵੱਖ ਮੀਟਿੰਗ ਜਿਹਨਾਂ ਦੀ ਪ੍ਰਧਾਨਗੀ ਸਰਦਾਰ ਬਾਦਲ ਨੇ ਕੀਤੀ, ਵਿਚ ਲਏ ਗਏ। ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਉਹਨਾਂ ਹਲਕਿਆਂ ਦਾ ਦੌਰਾ ਕਰਨਗੇ ਜਿਥੇ ਲੱਖਾਂ ਏਕੜ ਵਿਚ ਫਸਲ ਤਬਾਹ ਹੋਈ ਹੈ ਤੇ ਘਰਾਂ ਤੇ ਬੁਨਿਆਦੀ ਢਾਂਚੇ ਨੂੰ ਵੱਡਾ ਨੁਕਸਾਨ ਪੁੱਜਾ ਹੈ। ਉਹਨਾਂ ਕਿਹਾ ਕਿ ਇਹ ਫੈਸਲਾ ਉਦੋਂ ਲਿਆ ਗਿਆ ਜਦੋਂ ਪਾਰਟੀ ਆਗੂਆਂ ਨੇ ਬਾਦਲ ਦਾ ਧਿਆਨ ਇਸ ਵਾਸਤੇ ਦੁਆਇਆ ਕਿ ਆਪ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਜਦੋਂ ਸਰਕਾਰ ਹੜ੍ਹ ਰੋਕੂ ਕੰਮ ਕਰਨ ਵਿਚ ਨਾਕਾਮ ਰਹੀ ਸੀ, ਨਾਲ ਹੋਈ ਭਿਆਨਕ ਤਬਾਹੀ ਤੋਂ ਕੋਈ ਸਬਕ ਨਹੀਂ ਸਿੱਖੀ। ਇਹਨਾਂ ਆਗੂਆਂ ਨੇ ਦੱਸਿਆ ਕਿ ਨਾ ਤਾਂ ਕਿਸਾਨਾਂ ਨੂੰ ਹੜ੍ਹਾਂ ਨਾਲ ਹੋਏ ਫਲਾਂ ਦੇ ਨੁਕਸਾਨ ਦਾ ਕੋਈ ਮੁਆਵਜ਼ਾ ਦਿੱਤਾ ਗਿਆ ਤੇ ਨਾ ਹੀ ਇਸ ਸਾਲ ਵੀ ਹੜ੍ਹ ਰੋਕੂ ਇੰਤਜ਼ਾਮ ਕੀਤੇ ਗਏ ਅਤੇ ਭਾਰੀ ਬਰਸਾਤਾਂ ਕਾਰਨ ਭਾਰੀ ਤਬਾਹੀ ਹੋਣੀ ਤੈਅ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਕਾਰਨ ਇਹ ਫੈਸਲਾ ਲਿਆ ਗਿਆ ਕਿ ’ਆਪਣਾ ਪੰਜਾਬ ਆਪ ਬਚਾਈਏ’ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਅਕਾਲੀ ਦਲ ਦੇ ਪ੍ਰਧਾਨ ਹੜ੍ਹ ਮਾਰੂ ਇਲਾਕਿਆਂ ਦਾ ਦੌਰਾ ਕਰਨਗੇ, ਲੋਕਾਂ ਨਾਲ ਗੱਲਬਾਤ ਕਰਨਗੇ ਅਤੇ ਜਿਥੇ ਕਿਤੇ ਲੋੜ ਹੈ, ਹੋੜ੍ਹ ਰੋਕੂ ਕੰਮ ਕਰਵਾਉਣਗੇ। ਉਹਨਾਂ ਕਿਹਾ ਕਿ ਇਹ ਪਹਿਲਕਦਮੀ 18 ਜੁਲਾਈ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਇਹ ਮੁਹਿੰਮ 21, 22 ਅਤੇ 23 ਜੁਲਾਈ ਨੂੰ ਜਾਰੀ ਰਹੇਗੀ। ਅਕਾਲੀ ਆਗੂ ਨੇ ਇਹ ਵੀ ਦੱਸਿਆ ਕਿ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਲੀਡਰਸ਼ਿਪ ਹੇਠ ਹੋ ਰਹੇ ਉਸ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਹਿੱਸਾ ਲਵੇਗਾ ਜਿਸ ਵਿਚ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਸਾਹਿਬਾਨ ਦੀਕੀਤੀ  ਬੇਅਦਬੀ ਤੇ ਕੀਤੇ ਧਾਰਮਿਕ ਗੁਨਾਹਾਂ ਨੂੰ ਬੇਨਕਾਬ ਕੀਤਾ ਜਾਵੇਗਾ। ਉਹਨਾਂ ਕਿਹਾ ਕਿ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ’ਵਹੀਰ’ ਸ਼ੁਰੂ ਕੀਤੀ ਜਾਵੇਗੀ ਅਤੇ ਇਹ ਸ੍ਰੀ ਤਲਵੰਡੀ ਸਾਬੋ ਜਾਵੇਗੀ ਤੇ ਉਥੋਂ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗੀ। ਇਸ ਦੌਰਾਨ ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ 20 ਜੁਲਾਈ ਨੂੰ ਐਸ ਆਈ ਟੀ ਨੂੰ ਮਿਲਣਗੇ ਤੇ ਸਾਰੇ ਸਵਾਲਾਂ ਦੇ ਜਵਾਬ ਦੇਣਗੇ। ਉਹਨਾਂ ਸਪਸ਼ਟ ਕੀਤਾ ਕਿ ਇਹ ਸਿਆੀ ਬਦਲਾਖੋਰੀ ਹੈ ਕਿਉਂਕਿ ਅਕਾਲੀ ਦਲ ਦੇ ਪ੍ਰਧਾਨ ਦਾ ਬਹਿਬਲ ਕਲਾਂ ਗੋਲੀ ਕਾਂਡ ਨਾਲ ਕੋਈ ਸਰੋਕਾਰ ਨਹੀਂ ਹੈ, ਕਿਉਂਕਿ ਉਸ ਵੇਲੇ ਤਾਂ ਉਹ ਦੇਸ਼ ਵਿਚ ਵੀ ਨਹੀਂ ਸਨ।
ਅਕਾਲੀ ਦਲ ਲੀਡਰਸ਼ਿਪ ਨੇ ਇਹ ਵੀ ਫੈਸਲਾ ਲਿਆ ਕਿ 15 ਅਗਸਤ ਨੂੰ ਗੋਆ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ, 20 ਅਗਸਤ ਨੂੰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਅਤੇ 20 ਅਗਸਤ ਨੂੰ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ਵਿਸ਼ਾਲ ਕਾਨਫਰੰਸਾਂ ਕੀਤੀਆਂ ਜਾਣਗੀਆਂ। ਪਾਰਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਦੇ ਘਰ ਅੱਗੇ ਸ਼ਾਂਤਮਈ ਢੰਗ ਨਾਲ ’ਸਤਿਨਾਮ ਵਾਹਿਗੁਰੂ’ ਦਾ ਜਾਪ ਕਰਦਿਆਂ ਸ਼ਾਂਤਮਈ ਢੰਗ ਨਾਲ ਰੋਸ ਮੁਜ਼ਾਹਰਾ ਕਰ ਰਹੇ ਮਨਰੇਗਾ ਵਰਕਰਾਂ ਅਤੇ ਸਟਾਫ ’ਤੇ ’ਤੇ ਹੰਝੂ ਗੈਸ ਦੇ ਗੋਲੇ ਛੱਡਣ ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਨਿਖੇਧੀ ਕੀਤੀ। ਪਾਰਟੀ ਨੇ ਸਫਾਈ ਸੇਵਕਾਂ ਦੀ ਹੜਤਾਲ ਲਈ ਵੀ ਆਪ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਅਤੇ ਜ਼ੋਰ ਦੇ ਕੇ ਕਿਹਾ ਕਿ ਸਫਾਈ ਸੇਵਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਮਿਉਂਸਪਲ ਚੋਣਾਂ ਤੋਂ ਪਹਿਲਾਂ ਉਹਨਾਂ ਦੀਆਂ ਸ਼ਿਕਾਇਤਾਂ ਦੂਰ ਹੋ ਜਾਣਗੀਆਂ ਪਰ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ। ਉਹਨਾਂ ਕਿਹਾ ਕਿ ਜੇਕਰ ਸੂਬੇ ਵਿਚ ਕੋਈ ਮਹਾਂਮਾਰੀ ਫੈਲੀ ਤਾਂ ਆਪ ਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ।

ਡੱਬੀ

ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਆਪਣੇ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਦੇ ਨਾਲ-ਨਾਲ ਵਪਾਰ ਲਈ ਵਾਹਗਾ ਸਰਹੱਦ ਖੋਲ੍ਹਣ ਦਾ ਵੀ ਐਲਾਨ ਕਰਨ। ਪਾਰਟੀ ਨੇ ਜ਼ੋਰ ਦੇ ਕੇ ਇਹ ਵੀ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਅਤੇ ਅਪੀਲ ਕੀਤੀ ਕਿ ਸੂਬੇ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ਤਾਂ ਜੋ ਵਿਕਾਸ ਕਾਰਜ ਹੋ ਸਕਣ ਤੇ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਸਕੇ। ਇਹ ਵੀ ਅਪੀਲ ਕੀਤੀ ਕਿ ਸਰਹੱਦੀ ਇਲਾਕਿਆਂ ਲਈ ਵਿਸ਼ੇਸ਼ ਪੈਕੇਜ ਵੀ ਦਿੱਤਾ ਜਾਵੇ ਤੇ ਕੀਤੇ ਵਾਅਦੇ ਮੁਤਾਬਕ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਇਆ ਜਾਵੇ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

Request for re-hearing in Janta Darbar for implementation of HKRN policy for employment security of outsourcing employees.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰੀ ਦਾ ਕੀਤਾ ਆਗਾਜ਼, ਰੋਡਮੈਪ ਕੀਤਾ ਜਾਰੀ