Skip to main content

ਚੰਡੀਗੜ੍ਹ ਵਿਖੇ ਰਾਜ ਜੈਵ ਵਿਭਿੰਨਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ ਦੀ 16ਵੀਂ ਰਾਸ਼ਟਰੀ ਬੈਠਕ ਆਯੋਜਿਤ ਹੋਈ;

ਚੰਡੀਗੜ੍ਹ ਵਿਖੇ ਰਾਜ ਜੈਵ ਵਿਭਿੰਨਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ ਦੀ 16ਵੀਂ ਰਾਸ਼ਟਰੀ ਬੈਠਕ ਆਯੋਜਿਤ ਹੋਈ; ਵਿਚਾਰ-ਵਟਾਂਦਰੇ ਵਿੱਚ ਰਾਜ ਅਤੇ ਸਥਾਨਕ ਪੱਧਰ ‘ਤੇ ਜੈਵ ਵਿਭਿੰਨਤਾ ਸ਼ਾਸਨ ਢਾਂਚੇ ਦੇ ਪ੍ਰਭਾਵਸ਼ਾਲੀ ਲਾਗੂਕਰਨ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਜੈਵ ਵਿਭਿੰਨਤਾ-ਸੰਭਾਲ ਦੇ ਸਮਕਾਲੀ ਦ੍ਰਿਸ਼ਟੀਕੋਣਾਂ ਦੇ ਨਾਲ ਰਵਾਇਤੀ ਗਿਆਨ ਅਤੇ ਭਾਈਚਾਰਿਆਂ ਦੀ ਭਾਗੀਦਾਰੀ ਦੇ ਸੁਮੇਲ ਦੇ ਮਹੱਤਵ ‘ਤੇ ਚਾਨਣਾ ਪਾਇਆ ਕੇਂਦਰੀ ਵਾਤਾਵਰਣ ਮੰਤਰੀ ਨੇ ਕਿਹਾ ਕਿ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸੋਧੇ ਹੋਏ ਰਾਸ਼ਟਰੀ ਜੈਵ ਵਿਭਿੰਨਤਾ ਸ਼ਾਸਨ ਢਾਂਚੇ ਦੇ ਅਨੁਸਾਰ ਨਿਯਮ, ਸੰਸਥਾਗਤ ਵਿਧੀਆਂ ਅਤੇ ਲਾਗੂਕਰਨ ਪ੍ਰਕਿਰਿਆਵਾਂ ਬਣਾਉਣੀਆਂ ਹੋਣਗੀਆਂ ਭੂਪੇਂਦਰ ਯਾਦਵ ਨੇ ਕਿਹਾ ਕਿ ਟਿਕਾਊ ਵਿਕਾਸ ਵਿੱਚ ਯੋਗਦਾਨ ਦੇਣ ਵਾਲੇ ਸਥਾਨਕ ਜੈਵ ਵਿਭਿੰਨਤਾ ਅਤੇ ਰਵਾਇਤੀ ਗਿਆਨ ਦੇ ਦਸਤਾਵੇਜ਼ੀਕਰਣ ਲਈ ਗਤੀਸ਼ੀਲ ਸਥਾਨਕ ਪੱਧਰ ਦੀ ਯੋਜਨਾ ਲਾਜ਼ਮੀ ਚੰਡੀਗੜ੍ਹ 6 ਸਤੰਬਰ ( ਰਣਜੀਤ ਧਾਲੀਵਾਲ ) : ਰਾਜ ਜੈਵ ਵਿਭਿੰਨਤਾ ਬੋਰਡਾਂ (SBBs) ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਭਿੰਨਤਾ ਕੌਂਸਲਾਂ (UTBCs) ਦੀ 16ਵੀਂ ਰਾਸ਼ਟਰੀ ਬੈਠਕ ਦਾ ਉਦਘਾਟਨ ਅੱਜ ਚੰਡੀਗੜ੍ਹ ਵਿਖੇ ਹੋਇਆ। ਰਾਸ਼ਟਰੀ ਜੈਵ ਵਿਭਿੰਨਤਾ ਅਥਾਰਿਟੀ (NBA) ਦੁਆਰਾ ਆਯੋਜਿਤ ਇਹ ਦੋ ਦਿਨਾਂ ਰਾਸ਼ਟਰੀ ਬੈਠਕ 6-7 ਸਤੰਬਰ 2026 ਤੱਕ ਚੱਲੇਗੀ ਅਤੇ ਇਸ ਵਿੱਚ ਪ...

ਮਿਉਂਸੀਪਲ ਐਮਪਲਾਈ ਵੈਲਫੇਅਰ ਐਸੋਸੀਏਸ਼ਨ ਖਰੜ ਵੱਲੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਵਿਸ਼ਾਲ ਰੋਸ ਰੈਲੀ

ਮਿਉਂਸੀਪਲ ਐਮਪਲਾਈ ਵੈਲਫੇਅਰ ਐਸੋਸੀਏਸ਼ਨ ਖਰੜ ਵੱਲੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਵਿਸ਼ਾਲ ਰੋਸ ਰੈਲੀ

ਖਰੜ 13 ਜੁਲਾਈ ( ਰਣਜੀਤ ਧਾਲੀਵਾਲ ) : ਅੱਜ ਖਰੜ ਮਿਉਂਸੀਪਲ ਐਮਪਲਾਈ ਵੈਲਫੇਅਰ ਐਸੋਸੀਏਸ਼ਨ ਖਰੜ ਵੱਲੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਵਿਸ਼ਾਲ ਰੋਸ ਰੈਲੀ ਕੱਢੀ ਗਈ। ਇਸ ਰੈਲੀ 'ਚ ਵੱਡੀ ਗਿਣਤੀ 'ਚ ਮਿਉਂਸੀਪਲ ਕਰਮਚਾਰੀਆਂ, ਸੁਪਰਵਾਈਜ਼ਰਾਂ ਅਤੇ ਹੋਰ ਮੁਲਾਜ਼ਮਾਂ ਨੇ ਹਿੱਸਾ ਲਿਆ। ਰੈਲੀ ਨੂੰ ਸ਼ਹਿਰ ਦੇ ਮੇਨ ਬਾਜ਼ਾਰ ਅਤੇ ਵੱਖ-ਵੱਖ ਹਿੱਸਿਆਂ 'ਚੋਂ ਕੱਢਿਆ ਗਿਆ। ਪੱਤਰਕਾਰਾਂ ਨਾਲ ਗੱਲ ਕਰਦਿਆਂ ਯੂਨੀਅਨ ਦੇ ਪ੍ਰਧਾਨ ਅਮਿਤ ਕੁਮਾਰ ਨੇ ਦੱਸਿਆ ਕਿ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਸਰਕਾਰ ਅੱਗੇ ਕੁਝ ਮੰਗਾਂ ਰੱਖੀਆਂ ਗਈਆਂ ਸਨ, ਜੋ ਹੁਣ ਤੱਕ ਪੂਰੀਆਂ ਨਹੀਂ ਹੋਈਆਂ। ਇਸੇ ਕਾਰਨ ਅੱਜ ਅਸੀਂ ਰੋਸ ਵਜੋਂ ਇਹ ਰੈਲੀ ਕੱਢ ਰਹੇ ਹਾਂ।

ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ 'ਤੇ ਲਿਆ ਜਾਵੇ, ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਤਨਖਾਹ ਵਧਾਈ ਜਾਵੇ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੋ ਸਫ਼ਾਈ ਕਰਮਚਾਰੀ ਆਊਟਸੋਰਸ ਹਨ ਉਨ੍ਹਾਂ ਨੂੰ ਮਹੀਨੇ ਦੇ ਸਿਰਫ਼ 10 ਹਜ਼ਾਰ ਰੁਪਏ ਤਨਖਾਹ ਮਿਲਦੀ ਹੈ, ਜੋ ਕਿ ਇੱਕ ਪਰਿਵਾਰ ਦੇ ਗੁਜ਼ਾਰੇ ਲਈ ਵੀ ਕਾਫੀ ਨਹੀਂ ਹੈ। ਇੱਕ ਸਫ਼ਾਈ ਕਰਮਚਾਰੀ ਆਪਣੀ ਜ਼ਿੰਦਗੀ ਨੂੰ ਖ਼ਤਰੇ 'ਚ ਪਾ ਕੇ ਕੰਮ ਕਰਦਾ ਹੈ, ਪਰ ਉਸਨੂੰ ਵਾਜਬ ਮਿਹਨਤਾਨਾ ਵੀ ਨਹੀਂ ਮਿਲਦਾ। ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਡੀਆਂ ਮੰਗਾਂ ਜਲਦ ਤੋਂ ਜਲਦ ਮੰਨੀਆਂ ਜਾਣ।

ਇਸ ਮੌਕੇ ਅਮਿਤ ਕੁਮਾਰ ਪ੍ਰਧਾਨ, ਪ੍ਰਦੀਪ ਕੁਮਾਰ ਚੇਅਰਮੈਨ, ਰਣਜੀਤ ਸਿੰਘ ਮੁੱਖ ਸਲਾਹਕਾਰ, ਵਿਕਰਮ ਭੁੱਲਰ ਵਾਈਸ ਚੇਅਰਮੈਨ, ਵਿਕਰਮ ਵਾਈਸ ਪ੍ਰੈਜ਼ੀਡੈਂਟ, ਸੰਜੇ ਪੰਜਾਬ ਮੁੱਖ ਸਕੱਤਰ, ਮੁਕੇਸ਼ ਕੈਸ਼ੀਅਰ, ਅੰਗਰੇਜ ਸਿੰਘ ਸੈਕਟਰੀ ਸਮੇਤ ਸੁਪਰਵਾਈਜ਼ਰ ਅਤੇ ਵੱਡੀ ਗਿਣਤੀ 'ਚ ਕਰਮਚਾਰੀ ਹਾਜ਼ਰ ਸਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ