Skip to main content

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ  ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ...

ਆਮ ਆਦਮੀ ਪਾਰਟੀ ਦੇ ਆਗੂ ਜਸਬੀਰ ਸਿੰਘ ਖਹਿਰਾ ਭਾਜਪਾ ਵਿੱਚ ਸ਼ਾਮਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕੀਤਾ ਨਿੱਘਾ ਸਵਾਗਤ

ਆਮ ਆਦਮੀ ਪਾਰਟੀ ਦੇ ਆਗੂ ਜਸਬੀਰ ਸਿੰਘ ਖਹਿਰਾ ਭਾਜਪਾ ਵਿੱਚ ਸ਼ਾਮਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕੀਤਾ ਨਿੱਘਾ ਸਵਾਗਤ

ਐਸ.ਏ.ਐਸ.ਨਗਰ 25 ਜੁਲਾਈ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਅੱਜ ਆਮ ਆਦਮੀ ਪਾਰਟੀ ਮੋਹਾਲੀ ਦੇ ਟਰੇਡ ਵਿੰਗ ਦੇ ਜਨਰਲ ਸਕੱਤਰ ਜਸਬੀਰ ਸਿੰਘ ਖਹਿਰਾ ਤੇ ਕਰਨਵੀਰ ਸਿੰਘ ਖਹਿਰਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਦੀ ਪ੍ਰੇਰਣਾ ਅਤੇ ਯਤਨਾਂ ਸਦਕਾ ਜਸਬੀਰ ਸਿੰਘ ਖਹਿਰਾ ਨੇ ਭਾਜਪਾ ਦਾ ਦਾਮਨ ਫੜਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਜੀ ਨੇ ਉਨ੍ਹਾਂ ਨੂੰ ਪਾਰਟੀ ਦਾ ਪਟਕਾ ਪਾ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਕੀਤਾ ਅਤੇ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਅਤੇ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਕਾਰਨ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਕਾਫ਼ਲਾ ਦਿਨੋਂ-ਦਿਨ ਵਧ ਰਿਹਾ ਹੈ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਜਸਬੀਰ ਸਿੰਘ ਖਹਿਰਾ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਯੋਗਤਾ, ਤਜਰਬੇ ਅਤੇ ਲੋਕ ਸੇਵਾ ਦੀ ਭਾਵਨਾ ਦਾ ਪੂਰਾ ਸਨਮਾਨ ਕਰਦਿਆਂ ਸੰਗਠਨ ਵਿੱਚ ਉਚਿਤ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।

ਇਸ ਮੌਕੇ ਜਸਬੀਰ ਸਿੰਘ ਖਹਿਰਾ ਨੇ ਕਿਹਾ ਕਿ ਉਹ ਭਾਜਪਾ ਦੀਆਂ ਰਾਸ਼ਟਰਵਾਦੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪੰਜਾਬ ਵਿੱਚ 2027 ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਇਸ ਮੌਕੇ ਸਰਕਲ ਪ੍ਰਧਾਨ ਜਸਮਿੰਦਰ ਪਾਲ ਸਿੰਘ,ਜਨਰਲ ਸਕੱਤਰ ਗੁਲਸ਼ਨ ਸੂਦ,ਓਬੀਸੀ ਮੋਰਚਾ ਦੇ ਸਰਕਲ ਪ੍ਰਧਾਨ ਰਿਤੇਸ਼ ਸੈਣੀ, ਸ਼ਾਮ ਲਾਲ, ਸੀਉਲੀ ਚੌਧਰੀ,ਪ੍ਰੋ ਅਸ਼ੀਮ ਕੁਮਾਰ ਚੌਧਰੀ,ਵਿਸ਼ਾਲ ਸ਼ਰਮਾ,ਗੋਪਾਲ ਕ੍ਰਿਸ਼ਨ ਸ਼ਰਮਾ ਅਤੇ ਧਰਮਪਾਲ ਸਿੰਘ ਆਦਿ ਮੌਜੂਦ ਸਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ