Skip to main content

ਪੀਯੂ ਰਿਸਰਚ ਸਕਾਲਰ ਦੀ ਮੌਤ: ਪੋਸਟਮਾਰਟਮ ਬਿਜਲੀ ਦੇ ਕਰੰਟ ਦੀ ਪੁਸ਼ਟੀ ਨਹੀਂ ਕਰਦਾ, ਹੁਣ ਹਿਸਟੋਪੈਥੋਲੋਜੀਕਲ ਜਾਂਚ 'ਤੇ ਧਿਆਨ ਕੇਂਦਰਿਤ

ਪੀਯੂ ਰਿਸਰਚ ਸਕਾਲਰ ਦੀ ਮੌਤ: ਪੋਸਟਮਾਰਟਮ ਬਿਜਲੀ ਦੇ ਕਰੰਟ ਦੀ ਪੁਸ਼ਟੀ ਨਹੀਂ ਕਰਦਾ, ਹੁਣ ਹਿਸਟੋਪੈਥੋਲੋਜੀਕਲ ਜਾਂਚ 'ਤੇ ਧਿਆਨ ਕੇਂਦਰਿਤ  ਚੰਡੀਗੜ੍ਹ 30 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਯੂਨੀਵਰਸਿਟੀ (ਪੀਯੂ) ਦੇ ਮਾਈਕ੍ਰੋਬਾਇਓਲੋਜੀ ਵਿਭਾਗ ਵਿੱਚ ਇੱਕ ਖੋਜ ਵਿਦਵਾਨ ਜੋਤੀ ਦੀ ਮੌਤ ਸੰਬੰਧੀ ਇੱਕ ਵੱਡਾ ਅਪਡੇਟ ਆਇਆ ਹੈ। ਡਾਕਟਰਾਂ ਦੇ ਇੱਕ ਪੈਨਲ ਨੇ ਬੁੱਧਵਾਰ ਨੂੰ ਜੀਐਮਐਸਐਚ-16 ਵਿਖੇ ਪੋਸਟਮਾਰਟਮ ਕੀਤਾ। ਪੋਸਟਮਾਰਟਮ ਦੌਰਾਨ, ਮਾਹਰ ਮੌਤ ਦੇ ਕਾਰਨ ਬਿਜਲੀ ਦੇ ਕਰੰਟ ਦੀ ਪੁਸ਼ਟੀ ਕਰਨ ਵਿੱਚ ਅਸਮਰੱਥ ਰਹੇ। ਮ੍ਰਿਤਕ ਦੇ ਮਹੱਤਵਪੂਰਨ ਅੰਗਾਂ ਨੂੰ ਹੁਣ ਹਿਸਟੋਪੈਥੋਲੋਜੀਕਲ ਜਾਂਚ ਲਈ ਜੀਐਮਸੀਐਚ-32 ਭੇਜਿਆ ਗਿਆ ਹੈ। ਇਸ ਜਾਂਚ ਤੋਂ ਬਾਅਦ ਹੀ ਅੰਤਿਮ ਪੋਸਟਮਾਰਟਮ ਰਿਪੋਰਟ ਜਾਰੀ ਕੀਤੀ ਜਾਵੇਗੀ, ਅਤੇ ਉਸ ਤੋਂ ਬਾਅਦ ਹੀ ਮੌਤ ਦਾ ਅਸਲ ਕਾਰਨ ਪਤਾ ਲੱਗੇਗਾ। ਇਸ ਮਾਮਲੇ ਵਿੱਚ, ਯੂਨੀਵਰਸਿਟੀ ਪ੍ਰਸ਼ਾਸਨ ਨੇ ਬਿਜਲੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਨਿਲ ਠਾਕੁਰ ਅਤੇ ਸਬ-ਡਿਵੀਜ਼ਨਲ ਅਧਿਕਾਰੀ ਲਖਵਿੰਦਰ ਸਿੰਘ ਧਨੋਆ ਨੂੰ ਮੁਅੱਤਲ ਕਰ ਦਿੱਤਾ ਹੈ। ਵਿਦਿਆਰਥੀਆਂ ਦੇ ਲਗਾਤਾਰ ਵਿਰੋਧ ਪ੍ਰਦਰਸ਼ਨਾਂ ਅਤੇ ਪਰਿਵਾਰ ਨਾਲ ਮੀਟਿੰਗਾਂ ਤੋਂ ਬਾਅਦ, ਪ੍ਰਸ਼ਾਸਨ ਨੇ ਮ੍ਰਿਤਕ ਦੇ ਪਰਿਵਾਰ ਨੂੰ ₹16 ਲੱਖ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਅਤੇ ਉਸਦੇ ਭਰਾ ਨੂੰ ਇਲੈਕਟ੍ਰੀਸ਼ੀਅਨ ਵਜੋਂ ਨੌਕਰੀ ਦੇਣ ਦਾ ਫੈਸਲਾ ਕੀਤਾ ਹੈ। ਉਸ ਕੋਲ 10+2 ਡਿਗਰੀ ਅਤੇ ਆਈਟੀਆਈ ਦੀ ਡਿਗਰੀ ਹੈ ਅਤ...

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਚੰਡੀਗੜ੍ਹ ਵਿੱਚ ਜਬਰਦਸ਼ਤ ਰੋਸ ਮਾਰਚ, ਜਾਮ ਰਹੀਆਂ ਚੰਡੀਗੜ ਦੀ ਸੜਕਾਂ


ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਚੰਡੀਗੜ੍ਹ ਵਿੱਚ ਜਬਰਦਸ਼ਤ ਰੋਸ ਮਾਰਚ, ਜਾਮ ਰਹੀਆਂ ਚੰਡੀਗੜ ਦੀ ਸੜਕਾਂ
ਐਨਐਸਏ ਰੱਦ ਹੋਣ ਦੇ ਬਾਵਜੂਦ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਦਾ ਤਿੱਖਾ ਵਿਰੋਧ
ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ ਅਤੇ ਭਾਈ ਸਰਬਜੀਤ ਖਾਲਸਾ ਦੀ ਅਗਵਾਈ ਹੇਠ ਪਾਣੀ ਦੀ ਬੁਛਾੜਾਂ ਅੱਗੇ ਡਟੇ ਨੌਜਵਾਨ
ਚੰਡੀਗੜ੍ਹ 29 ਜੁਲਾਈ ( ਰਣਜੀਤ ਧਾਲੀਵਾਲ ) : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਅਤੇ ਖਾਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਐਨਐਸਏ ਰੱਦ ਹੋਣ ਦੇ ਬਾਵਜੂਦ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਰੱਖਣ ਦੇ ਵਿਰੋਧ ਵਿੱਚ ਅੱਜ ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਚੰਡੀਗੜ੍ਹ ਵਿੱਚ ਜ਼ੋਰਦਾਰ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਤੋਂ ਸ਼ੁਰੂ ਹੋਇਆ,ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਬੀਬੀਆਂ ਅਤੇ ਪੰਥ ਦਰਦੀਆਂ ਨੇ ਸ਼ਮੂਲੀਅਤ ਕੀਤੀ। ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਨੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕਰਨ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ। ਰੋਸ ਮਾਰਚ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ, ਪਰ ਇਸ ਦੇ ਬਾਵਜੂਦ ਨੌਜਵਾਨ ਡਟੇ ਰਹੇ ਅਤੇ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਇਆ। ਮਾਰਚ ਦੌਰਾਨ ਕਈ ਮੁੱਖ ਸੜਕਾਂ 'ਤੇ ਆਵਾਜਾਈ ਪ੍ਰਭਾਵਿਤ ਰਹੀ ਅਤੇ ਪਾਰਟੀ ਵਰਕਰਾਂ ਨੇ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਉਠਾਈਆਂ। ਰੋਸ ਮਾਰਚ ਨੂੰ ਰੋਕਣ ਲਈ ਚੰਡੀਗੜ ਪੁਲਿਸ ਪ੍ਰਸ਼ਾਸਨ ਵੱਲੋਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ, ਪਰ ਅਕਾਲੀ ਦਲ "ਵਾਰਿਸ ਪੰਜਾਬ ਦੇ" ਦੇ ਵਰਕਰਾਂ ਨੇ ਸ਼ਾਂਤਮਈ ਅਤੇ ਦ੍ਰਿੜ੍ਹਤਾ ਨਾਲ ਅੱਗੇ ਵਧਦੇ ਹੋਏ ਬੰਦੀ ਸਿੰਘਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਰਿਹਾਈ ਦੀ ਮੰਗ ਨੂੰ ਜ਼ਬਰਦਸਤ ਅਵਾਜ਼ ਨਾਲ ਬੁਲੰਦ ਕੀਤਾ।
ਰੋਸ ਮਾਰਚ ਦੀ ਅਗਵਾਈ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤਮਈ ਵਿਰੋਧ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਪਰ ਪੁਲਿਸ ਬਲ ਦੀ ਵਰਤੋਂ ਨਾਲ ਸੰਗਤ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨਾ ਨਿੰਦਣਯੋਗ ਹੈ। ਬਾਪੂ ਤਰਸੇਮ ਸਿੰਘ ਨੇ ਸਮੁੱਚੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਕਿ ਓਹਨਾਂ ਨੇ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਬਾਪੂ ਤਰਸੇਮ ਸਿੰਘ ਨੇ ਇਸ ਵਿਸ਼ਾਲ ਰੋਸ ਮਾਰਚ ਵਿੱਚ ਸ਼ਾਮਲ ਹੋਈਆਂ ਬੀਬੀਆਂ ਦਾ ਖਾਸ ਤੌਰ ਤੇ ਧੰਨਵਾਦ ਕਰਦਿਆਂ ਕਿਹਾ, ਆਮ ਤੌਰ ਤੇ ਬੀਬੀਆਂ ਅਜਿਹੇ ਰੋਸ ਧਰਨਿਆਂ ਤੋ ਦੂਰੀ ਬਣਾ ਕੇ ਰੱਖਦੀਆਂ ਹਨ, ਪਰ ਅੱਜ ਵੱਡੀ ਗਿਣਤੀ ਵਿੱਚ ਬੀਬੀਆਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਸਾਬਿਤ ਕਰ ਦਿੱਤਾ ਹੈ ਕਿ ਮਾਈ ਭਾਗੋ ਦੀਆਂ ਵਾਰਿਸਾਂ ਹਮੇਸ਼ਾ ਅੱਗੇ ਹੋ ਕੇ ਖੜਦੀਆਂ ਹਨ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਬੰਦੀ ਸਿੰਘਾਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਵਿੱਚ ਹੋ ਰਹੀ ਦੇਰੀ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਰਦਾਰ ਇਯਾਲੀ ਨੇ ਕਿਹਾ ਕਿ, ਆਪਣੀ ਸਜ਼ਾ ਤੋਂ ਵੱਧ ਸਮਾਂ ਬੰਦੀ ਸਿੰਘ ਜੇਲ੍ਹ ਵਿੱਚ ਬਿਤਾਅ ਚੁੱਕੇ ਹਨ, ਅਜਿਹਾ ਕੋਈ ਕਾਨੂੰਨ ਨਹੀਂ ਜਿਹੜਾ ਕਿਸੇ ਵਿਅਕਤੀ ਨੂੰ ਸਜਾ ਪੂਰੀ ਹੋਣ ਦੇ ਬਾਵਜੂਦ ਜੇਲ ਵਿੱਚ ਰੱਖਣ ਦੀ ਇਜਾਜਤ ਦਿੰਦਾ ਹੋਵੇ। ਬੰਦੀ ਸਿੰਘਾਂ ਦੀ ਰਿਹਾਈ ਲਈ ਢੁੱਕਵੇਂ ਕਦਮ ਨਾ ਚੁੱਕੇ ਜਾਣਾ ਘੱਟ ਗਿਣਤੀ ਭਾਈਚਾਰੇ ਨਾਲ ਹੋਈ ਰਹੀ ਅਣਦੇਖੀ ਦਾ ਵੱਡਾ ਸਬੂਤ ਹੈ। ਇਸ ਦੇ ਨਾਲ ਹੀ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਉੱਤੇ ਲੱਗੀ ਐਨਐਸਏ ਖਤਮ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਣਾ ਸੰਵਿਧਾਨਕ ਉਲੰਘਣਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਓਹਨਾ ਕਿਹਾ ਕਿ ਇੱਕ ਚੁਣੇ ਹੋਏ ਨੁਮਾਇੰਦੇ ਨੂੰ ਆਪਣੀ ਹਲਕੇ ਸਮੇਤ ਪੰਜਾਬ ਦੇ ਮੁੱਦੇ ਚੁੱਕਣ ਲਈ ਪਾਰਲੀਮੈਟ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਓਹਨਾ ਜੋਰਦਾਰ ਮੰਗ ਕੀਤੀ ਕਿ, ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਮਾਮਲੇ ਵਿੱਚ ਤੁਰੰਤ ਇਨਸਾਫ਼ ਕੀਤਾ ਜਾਵੇ। 
ਫਰੀਦਕੋਟ ਤੋਂ ਸਾਂਸਦ ਭਾਈ ਸਰਬਜੀਤ ਸਿੰਘ ਖਾਲਸਾ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਇਨ੍ਹਾਂ ਮੰਗਾਂ ਨੂੰ ਜਲਦ ਨਹੀਂ ਮੰਨਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਓਹਨਾ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਅੱਜ ਪੰਜਾਬ ਦਾ ਹਰ ਬਾਸ਼ਿੰਦਾ ਬੰਦੀ ਸਿੰਘਾਂ ਨਾਲ ਸੰਵਿਧਾਨ ਅਤੇ ਕਾਨੂੰਨੀ ਤੌਰ ਤੇ ਹੋਰ ਰਹੇ ਵਿਤਕਰੇ ਖਿਲਾਫ ਆਵਾਜ ਬੁਲੰਦ ਕਰ ਚੁੱਕਾ ਹੈ। ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਇਸ ਗੱਲ ਦਾ ਜਵਾਬ ਜਿੱਥੇ ਪੰਜਾਬ ਦੇ ਵਾਸੀ ਲਾਜ਼ਮੀ ਮੰਗਣਗੇ ਉਥੇ ਹੀ ਹੋਈ ਬੇਇਨਸਾਫ਼ੀ ਖਿਲਾਫ ਆਪਣੀ ਅਵਾਜ ਨੂੰ ਬੁਲੰਦ ਵੀ ਕਰਨਗੇ। ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਸ਼ਿਫਟ ਕਰਨ ਅਤੇ ਇਸ ਦੇ ਨਾਲ ਜੁੜੀਆਂ ਹੋਰ ਮੰਗਾਂ ਨੂੰ ਲੈਕੇ ਬਾਪੂ ਤਰਸੇਮ ਸਿੰਘ, ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਭਾਈ ਪਰਮਜੀਤ ਸਿੰਘ ਜੌਹਲ ਵੱਲੋ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੇ ਪ੍ਰਿੰਸੀਪਲ ਸੈਕਟਰੀ ਨਵਰਾਜ ਸਿੰਘ ਬਰਾੜ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਜਿੱਥੇ ਸਮੁੱਚੇ ਜ਼ਿਲਿਆਂ ਤੋ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਹਾਜ਼ਰ ਰਹੇ ਉਥੇ ਹੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਭਾਈ ਪਰਮਜੀਤ ਸਿੰਘ ਜੌਹਲ, ਜਸਕਰਨ ਕਾਹਨ ਸਿੰਘ ਵਾਲਾ,ਭਾਈ ਅਮਰਜੀਤ ਸਿੰਘ ਵਨਚਿੜੀ, ਸਰਦਾਰ ਹਰਭਜਨ ਸਿੰਘ ਤੁੜ,ਯੂਥ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਕਾਦੀਆਂ, ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਹਰਪ੍ਰੀਤ ਕੋਰ, ਬਾਬੂ ਸਿੰਘ ਬਰਾੜ, ਸਰਦਾਰ ਕਾਬਲ ਸਿੰਘ, ਗਗਨਦੀਪ ਸਿੰਘ ਦੋਰਾਹਾ, ਦਲੇਰ ਸਿੰਘ ਡੋਡ, ਭਾਈ ਰਛਪਾਲ ਸਿੰਘ ਸੋਸ਼ਣ, ਸਰਦਾਰ ਪਿਰਥੀਪਾਲ ਸਿੰਘ, ਬੀਬੀ ਸਤਨਾਮ ਕੌਰ, ਬੀਬੀ ਜਸਮੀਤ ਕੌਰ ਖਾਲਸਾ, ਐਡਵੋਕੇਟ ਵਰਿੰਦਰ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ ਸੰਧੂ, ਭਾਈ ਜਗਦੀਪ ਸਿੰਘ ਕੰਸਾਲਾ ਜਿਲਾ ਪ੍ਰਧਾਨ ਮੋਹਾਲੀ, ਹਰਜਿੰਦਰ ਸਿੰਘ ਜ਼ਿਲਾ ਪ੍ਰਧਾਨ ਯੂਥ ਵਿੰਗ, ਨਰਿੰਦਰ ਸਿੰਘ ਭਿੰਡਰ, ਜਸ਼ਨਦੀਪ ਸਿੰਘ, ਸੰਦੀਪ ਸਿੰਘ ਰੁਪਾਲੋਂ, ਜਸਵਿੰਦਰ ਸਿੰਘ ਡਰੋਲੀ, ਲੱਖਾ ਸਿੰਘ ਸਿਧਾਣਾ, ਭਾਨਾ ਸਿੱਧੂ, ਨਵਜੋਤ ਕੌਰ ਲੰਬੀ, ਜਸਵਿੰਦਰ ਸਿੰਘ ਢਿੱਲੋ ਅਤੇ ਲਖਵੀਰ ਸਿੰਘ ਢਿੱਲੋ, ਇਸ ਰੋਸ ਮਾਰਚ ਵਿੱਚ ਹਾਜ਼ਰ ਰਹੇ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ