Skip to main content

Sukhbir Badal: Door-to-Door ‘Chittar’ (sandals) Await AAP Leaders Across Punjab

Sukhbir Badal: Door-to-Door ‘Chittar’ (sandals) Await AAP Leaders Across Punjab SAD President Cautions Govt Employees: Kejriwal & Mann are both thugs, don’t believe them till you get your entire DA Announces creation of a New Jalalabad, medical and veterinary college & an end to road tax on ‘gareeb da gadda’ (motorcycle) once SAD forms the govt   Jalalabad/Chandigarh 18 September ( Ranjeet Singh Dhaliwal ) : Shiromani Akali Dal (SAD) president Sukhbir Singh Badal today hit out at the Aam Aadmi Party who announced their door-to-door campaign earlier today. Speaking at the ‘Punjab Bachao’ rally in Jalalabad, Sukhbir Badal said, “Door-to-door Chittar (sandals) await all the leaders of AAP. Let them start going to villages and see what happens to them when the police is not there to protect them! People of Punjab who are demanding accountability on drugs and the total collapse of law and order will show them stars!’ He further appealed to Punjabis to unite to rid Punjab of...

ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ : ਹਰਚੰਦ ਸਿੰਘ ਬਰਸਟ

ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ : ਹਰਚੰਦ ਸਿੰਘ ਬਰਸਟ

--- ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮੰਡੀ ਵਿੱਚ ਮਿਲਣਗੀਆਂ ਅਤਿ-ਆਧੁਨਿਕ ਸੁਵਿਧਾਵਾਂ

--- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਪੀਏਯੂ ਫਲਾਵਰ ਗਰੋਅਰਜ਼ ਕਲੱਬ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ

ਐਸ.ਏ.ਐਸ. ਨਗਰ 27 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਵਿੱਚ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਪੰਜਾਬ ਦੇ ਉਦਯੋਗਿਕ ਗੜ੍ਹ ਲੁਧਿਆਣਾ ਵਿਖੇ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ ਸਥਾਪਿਤ ਕੀਤੀ ਜਾਵੇਗੀ। ਇਸ ਹਾਈ-ਟੈਕ ਮੰਡੀ ਵਿੱਚ ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਅਤਿ-ਆਧੁਨਿਕ ਸੁਵਿਧਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੰਡੀ ਦੇ ਹੋਂਦ ਵਿੱਚ ਆਉਣ ਨਾਲ ਸੂਬੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਫੁੱਲਾਂ ਦੀ ਖੇਤੀ ਅਪਣਾਉਣ ਲਈ ਵੱਡਾ ਹੁਲਾਰਾ ਅਤੇ ਉਤਸ਼ਾਹ ਮਿਲੇਗਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨਾਲ ਹੋਈ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ ਗਿਆ। ਪੀਏਯੂ ਫਲਾਵਰ ਗਰੋਅਰਜ਼ ਕਲੱਬ, ਪੰਜਾਬ ਦੇ ਨੁਮਾਇੰਦਿਆਂ ਨੇ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਬਰਸਟ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਲੱਬ ਦੇ ਨੁਮਾਇੰਦਿਆਂ ਨੇ ਫੁੱਲਾਂ ਦੀ ਖੇਤੀ ਦੌਰਾਨ ਪੇਸ਼ ਆਉਂਦੀਆਂ ਵੱਖ-ਵੱਖ ਸਮੱਸਿਆਵਾਂ, ਮਾਰਕੀਟਿੰਗ ਦੀ ਘਾਟ ਅਤੇ ਕੋਲਡ ਸਟੋਰੇਜ ਵਰਗੀਆਂ ਮੁੱਖ ਜਰੂਰਤਾਂ ਬਾਰੇ ਚੇਅਰਮੈਨ ਬਰਸਟ ਨੂੰ ਵਿਸਥਾਰ ਵਿੱਚ ਜਾਣੂ ਕਰਵਾਇਆ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਸਾਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਪੂਰੀ ਗੰਭੀਰਤਾ, ਹਮਦਰਦੀ ਅਤੇ ਬਾਰੀਕੀ ਨਾਲ ਸੁਣਿਆ। ਉਨ੍ਹਾਂ ਕਿਸਾਨਾਂ ਨੂੰ ਪੂਰਨ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਸਾਰੀਆਂ ਜਾਇਜ਼ ਸਮੱਸਿਆਵਾਂ ਦਾ ਜਲਦ ਤੋਂ ਜਲਦ ਅਤੇ ਪਹਿਲ ਦੇ ਅਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹਮੇਸ਼ਾ ਕਿਸਾਨਾਂ ਨਾਲ ਖੜੇ ਹਨ ਅਤੇ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਕਾਰਜ ਕਰ ਰਹੇ ਹਨ। 

ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਫੁੱਲਾਂ ਦੀ ਖੇਤੀ ਕਿਸਾਨਾਂ ਦੀ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਦਾ ਇੱਕ ਬਹੁਤ ਹੀ ਵਧੀਆ ਅਤੇ ਲਾਹੇਵੰਦ ਸਾਧਨ ਹੈ। ਹੋਰਨਾਂ ਕਿਸਾਨਾਂ ਨੂੰ ਵੀ ਇਸ ਪਾਸੇ ਉਤਸਾਹਿਤ ਕਰਨ ਵਾਸਤੇ ਲੁਧਿਆਣਾ ਵਿਖੇ ਅਤਿ-ਆਧੁਨਿਕ ਮੰਡੀ ਬਣਾਉਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਖੇਤੀ ਦੇ ਬਹੁ-ਪੱਖੀ ਫਾਇਦੇ ਗਿਣਾਉਂਦਿਆਂ ਕਿਹਾ ਕਿ ਫੁੱਲਾਂ ਦੀ ਖੇਤੀ ਨਾਲ ਜਿੱਥੇ ਆਲਾ-ਦੁਆਲਾ ਸੁੰਦਰ ਬਣਦਾ ਹੈ ਅਤੇ ਵਾਤਾਵਰਨ ਸ਼ੁੱਧ ਹੁੰਦਾ ਹੈ, ਉੱਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਇਸ ਤੋਂ ਇਲਾਵਾ, ਇਸ ਖੇਤਰ ਵਿੱਚ ਸਥਾਨਕ ਪੱਧਰ 'ਤੇ ਰੋਜਗਾਰ ਦੇ ਵਧੇਰੇ ਮੌਕੇ ਪੈਦਾ ਹੁੰਦੇ ਹਨ, ਜੋ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਕਰਨਗੇ। 

ਕਿਸਾਨਾਂ ਨੂੰ ਕੌਮੀ ਪੱਧਰ ਦੀਆਂ ਮੰਡੀਆਂ ਨਾਲ ਜੋੜਨ ਲਈ ਹਰਚੰਦ ਸਿੰਘ ਬਰਸਟ ਨੇ ਮੌਕੇ 'ਤੇ ਹੀ ਮੌਜੂਦ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਫੁੱਲਾਂ ਦੀ ਖੇਤੀ ਕਰਨ ਵਾਲੇ ਸਾਰੇ ਕਿਸਾਨਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਰਜਿਸਟਰੇਸ਼ਨ ਨਾਲ ਡਾਟਾ ਤਿਆਰ ਹੋਵੇਗਾ, ਜਿਸ ਨਾਲ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਪੰਜਾਬ ਦੇ ਫੁੱਲਾਂ ਦੀ ਮਾਰਕੀਟਿੰਗ ਕਰਨ ਦੇ ਯਤਨਾਂ ਨੂੰ ਹੋਰ ਤੇਜੀ ਮਿਲੇਗੀ। ਇਸ ਮੌਕੇ ਪੀਏਯੂ ਫਲਾਵਰ ਗਰੋਅਰਜ਼ ਕਲੱਬ ਦੇ ਨੁਮਾਇੰਦਿਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ਤੌਰ 'ਤੇ ਧੰਨਵਾਦ ਕੀਤਾ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸੰਯੁਕਤ ਸਕੱਤਰ ਹਰਜੀਤ ਸਿੰਘ ਸੰਧੂ ਸਮੇਤ ਸਮੂਹ ਡੀ.ਜੀ.ਐਮ. ਅਤੇ ਹੋਰ ਅਧਿਕਾਰੀ ਮੌਜੂਦ ਰਹੇ। 

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

ਸ਼ੈਲਬੀ ਹਸਪਤਾਲ ਮੋਹਾਲੀ ਨੇ 24×7 ਕਾਰਡੀਅਕ ਹੈਲਪਲਾਈਨ ਲਾਂਚ ਕੀਤੀ