Skip to main content

Why such a long deadline? Warring asks Shah on finishing drugs

Why such a long deadline? Warring asks Shah on finishing drugs Says, it is like post-dated cheque from a crashing bank Chandigarh 30 September ( Ranjeet Singh Dhaliwal ) : Punjab Congress president Amarinder Singh Raja Warring today asked the union Home Minister Amit Shah as to why has he set such a long deadline, till December, 2029, for finishing the problem of drugs in Punjab. “Leave aside Punjab, who knows whether the BJP will be in power at the centre by then, as in all likelihood it will not?”, Warring asked while remarking, "it is like a long post-dated cheque of a crashing bank". He asked why did the BJP government at the centre woke up to the problem of drugs only on the eve of elections. The PCC president asked Shah as to why did it take his government such a long time to feel the severity and intensity of the drug problem in Punjab. “Why just on the eve of elections?” he asked, adding that the Congress has been raising the issue for the last so many years. Warring ...

ਦਿੱਲੀ ਪੁਲਿਸ ਰਾਹੀ ਸੋਸ਼ਲ ਮੀਡੀਆ ਤੇ ਪਾਬੰਦੀ ਲਾਉਣ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਾਂਗੇ : ਭਾਕਿਯੂ ਏਕਤਾ ਡਕੌਂਦਾ

ਦਿੱਲੀ ਪੁਲਿਸ ਰਾਹੀ ਸੋਸ਼ਲ ਮੀਡੀਆ ਤੇ ਪਾਬੰਦੀ ਲਾਉਣ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਾਂਗੇ : ਭਾਕਿਯੂ ਏਕਤਾ ਡਕੌਂਦਾ

ਅਮਰੀਕਾ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੱਦ ਕੀਤੀ ਜਾਵੇ : ਮਨਜੀਤ ਧਨੇਰ

ਪੰਜਾਬ ਸਰਕਾਰ ਸੰਘਰਸ਼ਸੀਲ ਤਬਕਿਆਂ ਤੇ ਜਬਰ ਬੰਦ ਕਰੇ : ਗੁਰਦੀਪ ਰਾਮਪੁਰਾ

12 ਅਗਸਤ ਨੂੰ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੀ ਬਰਸੀ ਤੇ ਵੱਡੀ ਗਿਣਤੀ ਵਿੱਚ ਪਹੁੰਚਾਂਗੇ : ਹਰਨੇਕ ਮਹਿਮਾ

ਬਰਨਾਲਾ 30 ਜੁਲਾਈ ( ਪੀ ਡੀ ਐਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਤੋਂ ਇਲਾਵਾ 13 ਜ਼ਿਲ੍ਹਿਆਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਜੁਲਾਈ ਮਹੀਨੇ ਦੇ ਸੰਘਰਸ਼ਾਂ ਦਾ ਰਿਵਿਊ ਕੀਤਾ ਗਿਆ। 10 ਜੁਲਾਈ ਨੂੰ ਚੰਡੀਗੜ੍ਹ ਦੇ ਮਟਕਾ ਚੌਂਕ ਤੱਕ ਵਿਸ਼ਾਲ ਮਾਰਚ ਅਤੇ ਧਰਨਾ, 22 ਜੁਲਾਈ ਨੂੰ ਟੋਲ ਪਲਾਜ਼ਾ ਫਰੀ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਅਤੇ 28 ਜੁਲਾਈ ਨੂੰ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਕਨਵੈਨਸ਼ਨ ਵਿੱਚ ਜਥੇਬੰਦੀ ਦੀ ਸ਼ਮੂਲੀਅਤ ਤੇ ਤਸੱਲੀ ਪ੍ਰਗਟ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਦੇ ਆਉਣ ਵਾਲੇ ਪ੍ਰੋਗਰਾਮਾਂ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ 10 ਅਗਸਤ ਨੂੰ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਦੇ ਮੌਕੇ 'ਤੇ 'ਕਾਰਪੋਰੇਟੋ-ਭਾਰਤ ਛੱਡੋ' ਦਿਵਸ ਮਨਾਇਆ ਜਾਵੇਗਾ। ਇਸ ਦਿਨ ਐਸਕੇਐਮ ਪੰਜਾਬ ਵੱਲੋਂ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ਤੇ ਮਾਰਚ ਕਰਕੇ ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼, ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ, ਚੰਡੀਗੜ੍ਹ ਯੂਨੀ: ਦੇ ਵਿਦਿਆਰਥੀਆਂ, ਬਰਨਾਲਾ ਵਿਖੇ ਸਫਾਈ ਸੇਵਕਾਂ ਅਤੇ ਹੋਰ ਸੰਘਰਸ਼ਸ਼ੀਲ ਤਬਕਿਆਂ 'ਤੇ ਜਬਰ ਨੂੰ ਉਭਾਰਿਆ ਜਾਵੇਗਾ। ਸੂਬਾ ਕਮੇਟੀ ਨੇ ਜ਼ੋਰ ਦੇਕੇ ਕਿਹਾ ਕਿ ਪੰਜਾਬ ਸਰਕਾਰ ਜਬਰ ਦਾ ਰਸਤਾ ਛੱਡ ਕੇ ਸੰਘਰਸ਼ਸ਼ੀਲ ਲੋਕਾਂ ਦੀਆਂ ਮੰਗਾਂ ਮੰਨੇ।

ਸੂਬੇ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕੀਤਾ ਗਿਆ ਤਾਂ ਐਸਕੇਐਮ ਵੱਲੋਂ ਦਿੱਤੇ ਗਏ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਨੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਦੀ ਚੱਲ ਰਹੀ ਗੱਲਬਾਤ ਰੱਦ ਕਰਨ ਦੀ ਮੰਗ ਕੀਤੀ।  ਸੂਬਾ ਖਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਨੇ ਦੱਸਿਆ ਕਿ 12 ਅਗਸਤ ਨੂੰ ਬਰਨਾਲਾ ਦੇ ਕਸਬਾ ਮਹਿਲ ਕਲਾਂ ਵਿਖੇ ਸ਼ਹੀਦ ਬੀਬੀ ਕਿਰਨਜੀਤ ਕੌਰ ਦਾ 29ਵਾਂ ਯਾਦਗਾਰੀ ਸਮਾਗਮ ਮਨਾਇਆ ਜਾ ਰਿਹਾ ਹੈ, ਜਥੇਬੰਦੀ ਇਸ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੁੰਦਿਆਂ ਔਰਤਾਂ ਦੀ ਮੁਕਤੀ ਲਈ ਆਵਾਜ਼ ਬੁਲੰਦ ਕਰੇਗੀ। ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਨੇ ਜੰਤਰ ਮੰਤਰ ਅਤੇ ਸਾਰੇ ਦੇਸ਼ ਵਿੱਚ ਹੋਰ ਥਾਵਾਂ ਤੇ ਹੋਏ ਵਿਦਿਆਰਥੀਆਂ ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਵਾਲਿਆਂ ਖ਼ਿਲਾਫ਼ ਬਦਲਾ ਲਊ ਕਾਰਵਾਈਆਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ 24 ਘੰਟੇ ਖਾਣਾ ਨਾ ਦੇਣਾ, ਮੁਸਲਮਾਨ ਅਤੇ ਦਲਿਤ ਵਿਦਿਆਰਥੀਆਂ ਨੂੰ ਛਾਂਟ ਕੇ ਤਸ਼ੱਦਦ ਕਰਨਾ ਅਤੇ ਬਿਹਾਰ ਦੇ ਸਿਵਾਨ ਵਿਖੇ ਏਕੇ 47 ਨਾਲ ਫਾਇਰਿੰਗ ਕਰਨੀ ਭਾਜਪਾ ਦੇ ਫਾਸ਼ੀਵਾਦ ਦਾ ਐਲਾਨੀਆ ਪ੍ਰਗਟਾਵਾ ਹੈ। ਕੇਂਦਰ ਸਰਕਾਰ ਨੇ ਵਿਦਿਆਰਥੀਆਂ ਤੋਂ ਕੇਸ ਵਾਪਸ ਲੈਣ ਅਤੇ ਸਾਰੇ ਵਿਦਿਆਰਥੀਆਂ ਨੂੰ ਰਿਹਾਅ ਕਰਨ ਦੇ ਆਪਣੇ ਵਾਅਦਿਆਂ ਤੋਂ ਵੀ ਪਿੱਛੇ ਹਟਣਾ ਸ਼ੁਰੂ ਕਰ ਦਿੱਤਾ ਹੈ। ਜੇਕਰ ਕੇਂਦਰ ਅਤੇ ਸੂਬਿਆਂ ਦੀਆਂ ਭਾਜਪਾ ਸਰਕਾਰਾਂ ਨੇ ਵਿਦਿਆਰਥੀਆਂ ਅਤੇ ਸੰਘਰਸ਼ਸ਼ੀਲ ਤਬਕਿਆਂ ਪ੍ਰਤੀ ਆਪਣਾ ਰਵੱਈਆ ਨਾ ਬਦਲਿਆ ਤਾਂ ਭਾਕਿਯੂ ਏਕਤਾ ਡਕੌਂਦਾ ਵੱਲੋਂ ਇਨ੍ਹਾਂ ਤਬਕਿਆਂ ਦਾ ਡਟਵਾਂ ਸਾਥ ਦਿੱਤਾ ਜਾਵੇਗਾ।

ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ, ਦਿੱਲੀ ਪੁਲਿਸ ਰਾਹੀ ਸ਼ੋਸ਼ਲ ਮੀਡੀਆ ਤੇ ਪਾਬੰਦੀ ਲਾਉਣ ਦੀਆਂ ਕੋਸ਼ਿਸ਼ਾਂ ਦਾ ਸਖ਼ਤ ਵਿਰੋਧ ਕੀਤਾ ਗਿਆ। ਦੱਸਣ ਯੋਗ ਹੈ ਕਿ ਦਿੱਲੀ ਪੁਲਿਸ ਵੱਲੋਂ, ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰਾਂ ਖ਼ਿਲਾਫ਼ ਸੋਸ਼ਲ ਮੀਡੀਆ ਤੇ ਪਾਈਆਂ ਗਈਆਂ ਪੋਸਟਾਂ ਨੂੰ ਤੁਰੰਤ ਹਟਾਇਆ ਜਾਵੇ। ਦਿੱਲੀ ਪੁਲਿਸ ਨੇ ਪੋਸਟਾਂ ਪਾਉਣ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਮਨਸੇ ਨਾਲ ਉਹਨਾਂ ਦੇ ਵੇਰਵੇ ਵੀ ਮੰਗੇ ਹਨ। ਸੂਬਾ ਕਮੇਟੀ ਨੇ ਕਿਹਾ ਕਿ ਖੁਦ ਪ੍ਰਧਾਨ ਮੰਤਰੀ ਵੱਲੋਂ ਪਾਰਲੀਮੈਂਟ ਵਿੱਚ ਕਿਸਾਨਾਂ ਨੂੰ ਪਰਜੀਵੀ ਕਿਹਾ ਗਿਆ। ਦੂਜੇ ਪਾਸੇ ਅਦਾਲਤ ਦੀ ਸਭ ਤੋਂ ਉੱਚੀ ਕੁਰਸੀ ਕੋਲ ਨੌਜਵਾਨਾਂ ਨੂੰ ਕੌਕਰੋਚ ਕਹਿਣ ਦਾ ਪੂਰਾ ਅਧਿਕਾਰ ਹੈ ਪਰ ਆਮ ਲੋਕਾਂ ਨੂੰ ਕਿਸੇ ਖਿਲਾਫ਼ ਬੋਲਣ ਦਾ ਕੋਈ ਹੱਕ ਨਹੀਂ ਹੈ ਅਤੇ ਉਨ੍ਹਾਂ ਨੂੰ ਕੀੜੇ ਮਕੌੜੇ ਸਮਝਿਆ ਜਾਂਦਾ ਹੈ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਲੋਕ, ਆਵਾਜ਼ ਬੰਦੀ ਦੀ ਇਸ ਸਾਜ਼ਿਸ਼ ਨੂੰ ਚੁੱਪ ਕਰਕੇ ਸਹਿਣ ਕਰਨ ਦੀ ਥਾਂ ਪੂਰੇ ਜ਼ੋਰ ਨਾਲ ਵਿਰੋਧ ਕਰਨਗੇ। 

ਮੀਟਿੰਗ ਦੌਰਾਨ ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦੇ 29ਵੇਂ ਯਾਦਗਾਰੀ ਸਮਾਗਮ ਦਾ ਰੰਗਦਾਰ ਪੋਸਟਰ, ਲੀਫਲੈੱਟ ਅਤੇ ਸਟਿੱਕਰ ਜਾਰੀ ਕੀਤਾ ਗਿਆ। ਮੀਟਿੰਗ ਵਿੱਚ ਕੁਲਵੰਤ ਸਿੰਘ ਮਾਨ, ਜੰਗੀਰ ਸਿੰਘ ਖਹਿਰਾ, ਸੁਖਚੈਨ ਸਿੰਘ ਰਾਜੂ, ਬਿੰਦੂ ਸੁੰਨੜਵਾਲ ਕਪੂਰਥਲਾ, ਗੁਰਨਾਮ ਸਿੰਘ ਮਹਿਰਾਜ, ਜਗਤਾਰ ਸਿੰਘ ਦੁੱਗਾਂ, ਪਰਦੀਪ ਮੁਸਾਹਿਬ, ਪਰਮਿੰਦਰ ਸਿੰਘ ਉੜਾਂਗ, ਬਲਜਿੰਦਰ ਸਿੰਘ ਵੜਿੰਗ, ਤਾਰਾ ਚੰਦ ਬਰੇਟਾ, ਬਲਜੀਤ ਸਿੰਘ ਭੈਣੀ ਬਾਘਾ, ਜੁਗਰਾਜ ਸਿੰਘ ਹਰਦਾਸਪੁਰਾ, ਅਜੀਤ ਸਿੰਘ ਧਾਂਦਰਾ, ਗੁਲਜਾਰ ਸਿੰਘ ਕਬਰ ਵੱਛਾ, ਸਤਨਾਮ ਸਿੰਘ ਬਰਨਾਲਾ, ਬਲਵਿੰਦਰ ਸਿੰਘ ਰਾਮਾ, ਮੱਖਣ ਸਿੰਘ ਦੁੱਗਾਂ, ਬਾਬੂ ਸਿੰਘ ਖੁੱਡੀ ਕਲਾਂ, ਸੁਰਜੀਤ ਸਿੰਘ ਨੱਥੂ ਚਾਹਲ, ਜਸਪ੍ਰੀਤ ਕੁਹਾਰ ਵਾਲਾ, ਮਨਦੀਪ ਸਿੰਘ ਪੰਨ੍ਹੀ ਵਾਲਾ, ਦਰਸ਼ਨ ਸਿੰਘ ਕੜਮਾ, ਲਖਵੀਰ ਸਿੰਘ ਫੌਜੀ, ਦੇਵੀ ਰਾਮ ਰੰਘੜਿਆਲ ਅਤੇ ਨਵਨੀਤ ਮਿੱਤਲ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ