Skip to main content

Why such a long deadline? Warring asks Shah on finishing drugs

Why such a long deadline? Warring asks Shah on finishing drugs Says, it is like post-dated cheque from a crashing bank Chandigarh 30 September ( Ranjeet Singh Dhaliwal ) : Punjab Congress president Amarinder Singh Raja Warring today asked the union Home Minister Amit Shah as to why has he set such a long deadline, till December, 2029, for finishing the problem of drugs in Punjab. “Leave aside Punjab, who knows whether the BJP will be in power at the centre by then, as in all likelihood it will not?”, Warring asked while remarking, "it is like a long post-dated cheque of a crashing bank". He asked why did the BJP government at the centre woke up to the problem of drugs only on the eve of elections. The PCC president asked Shah as to why did it take his government such a long time to feel the severity and intensity of the drug problem in Punjab. “Why just on the eve of elections?” he asked, adding that the Congress has been raising the issue for the last so many years. Warring ...

ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਦਿੰਦਾ ਹੈ : ਗਿਆਨੀ ਹਰਪ੍ਰੀਤ ਸਿੰਘ

ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਦਿੰਦਾ ਹੈ : ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ 31 ਜੁਲਾਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਅਤੇ ਆਪਣੀ ਗੱਲ ਸਰਕਾਰ ਤੱਕ ਪਹੁੰਚਾਉਣ ਦਾ ਅਧਿਕਾਰ ਦਿੰਦਾ ਹੈ ਤਾਂ ਫਿਰ ਪੰਜਾਬੀ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਿਉਂ ਨਹੀਂ ਕਰ ਸਕਦੇ? ਉਹਨਾਂ ਨੂੰ ਆਪਣੀ ਹੀ ਰਾਜਧਾਨੀ ਵਿੱਚ ਦਾਖ਼ਲ ਹੋਣ ਤੋਂ ਕਿਉਂ ਰੋਕਿਆ ਜਾਂਦਾ ਹੈ? ਅਤੇ ਆਪਣੇ ਸੂਬੇ ਦੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਮੈਮੋਰੈਂਡਮ ਦੇਣ ਦਾ ਹੱਕ ਖੋਹ ਕੇ ਪਰਚੇ ਕਿਉਂ ਦਰਜ ਕੀਤੇ ਜਾ ਰਹੇ ਹਨ? 

ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ 'ਤੇ ਉਨ੍ਹਾਂ ਖਿਲਾਫ਼ FIR ਦਰਜ਼ ਕਰਨਾ ਲੋਕਤੰਤਰੀ ਹੱਕਾਂ 'ਤੇ ਸਿੱਧਾ ਹਮਲਾ ਹੈ। ਲੋਕਤੰਤਰ ਵਿੱਚ ਜਵਾਬ FIR ਨਾਲ ਨਹੀਂ, ਸੰਵਾਦ ਨਾਲ ਦਿੱਤਾ ਜਾਂਦਾ ਹੈ। ਮੁੱਖ ਮੰਤਰੀ ਨੂੰ ਖ਼ੁਦ ਮੈਮੋਰੈਂਡਮ ਪ੍ਰਾਪਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਅਹਿਮ ਮਸਲੇ 'ਤੇ ਆਪਣਾ ਸਪੱਸ਼ਟ ਪੱਖ ਰੱਖਣਾ ਚਾਹੀਦਾ ਸੀ ਅਤੇ ਖੁਦ ਇਸ ਮਸਲੇ 'ਤੇ ਅੱਗੇ ਲੱਗਣਾ ਚਾਹੀਦਾ ਸੀ, ਜਿਵੇਂ ਕਿ ਉਹ ਖੁਦ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਰਿਹਾਈਆਂ ਦੀ ਮੰਗ ਕਰਦੇ ਰਹੇ ਹਨ। ਅਸੀਂ ਪੰਜਾਬੀਆਂ ਨੂੰ ਖਾਸ ਕਰਕੇ ਸਿੱਖਾਂ ਨੂੰ ਆਪਣੀ ਹੀ ਰਾਜਧਾਨੀ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਤੋਂ ਰੋਕਣ ਅਤੇ 3000 ਤੋਂ ਵੱਧ ਪ੍ਰਦਰਸ਼ਨਕਾਰੀਆਂ ਖਿਲਾਫ FIR ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਪ੍ਰੈੱਸ ਨੋਟ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ