Skip to main content

Sukhbir S Badal to blow election bugle by launching a door to door campaign on October 6 and bus yatra from November 10.

Sukhbir S Badal to blow election bugle by launching a door to door campaign on October 6 and bus yatra from November 10. (Harsimrat K Badal to start second phase of anti-drug women campaign from October 5) Party will release its election manifesto on November 1 and hold a mammoth public rally on December 8 on Parkash Singh Badal’s birthday at historic Killi Chahlan village in Moga. Chandigarh 1 October ( Ranjeet Singh Dhaliwal ) : The Shiromani Akali Dal (SAD) today announced an intensive campaign programme for the forthcoming assembly elections centered on a door to door campaign starting from October 6 and a Statewide bus-yatra led by party president Sukhbir Singh Badal from November 10 from Talwandi Sabo. The door to door campaign will also be kicked off by the SAD president and will be initiated from Attari and will be organized simultaneously in all assembly constituencies to take suggestions for formulating the SAD’s election manifesto whose launch date has been fixed for Novembe...

ਕੀ ਜੂਨ ਚੁਰਾਸੀ ਦੇ ਵਹਿਸ਼ੀ ਹਮਲੇ ਦੀ ਦੋਸ਼ੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮਿਲ ਚੁੱਕੀ ਹੈ? : ਰਵੀਇੰਦਰ ਸਿੰਘ

ਕੀ ਜੂਨ ਚੁਰਾਸੀ ਦੇ ਵਹਿਸ਼ੀ ਹਮਲੇ ਦੀ ਦੋਸ਼ੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮਿਲ ਚੁੱਕੀ ਹੈ? : ਰਵੀਇੰਦਰ ਸਿੰਘ

ਚੰਡੀਗੜ੍ਹ 31 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ ਇਕ ਲਿਖਤੀ ਬਿਆਨ ਵਿੱਚ ਗੰਭੀਰ ਦੋਸ਼ ਲਾਉਂਦਿਆ ਸਵਾਲ ਕੀਤਾ ਕਿ ਜੂਨ 1984 ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹੁਣ ਵਾਲੀ ਅਤੇ ਨਵੰਬਰ ਚੁਰਾਸੀ ਵਿੱਚ ਸਿੱਖ ਕੌਮ ਦੀ ਨਸਲਕੁਸ਼ੀ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕਲੀਨ ਚਿੱਟ ਮਿਲ ਚੁੱਕੀ ਹੈ? ਰਵੀਇੰਦਰ ਸਿੰਘ ਨੇ ਕਿਹਾ ਕਿ ਛੇ ਜੂਨ ਨੂੰ ਹਰ ਸਾਲ ਆਪ੍ਰੇਸ਼ਨ ਬਲਿਊ ਸਟਾਰ ਦੀ ਯਾਦ ਮਨਾਉਂਦਿਆਂ ਇਹ ਅਰਦਾਸ ਕੀਤੀ ਜਾਂਦੀ ਹੈ ਕਿ "ਕਾਂਗਰਸ ਦੀ ਜਾਲਮ ਸਰਕਾਰ ਨੇ ਸਿੱਖਾਂ ਦੇ ਸਭ ਤੋਂ ਪਾਵਨ ਅਸਥਾਨ 'ਤੇ ਤੋਪਾਂ ਟੈਂਕਾਂ ਨਾਲ ਹਮਲਾ ਕੀਤਾ।" ਜੋ ਕਿ ਅਟੱਲ ਸੱਚਾਈ ਹੈ ਅਤੇ ਇਸ ਤੋਂ ਕਿਸੇ ਵੀ ਬਹਾਨੇ ਨਾਲ ਮੁਨਕਰ ਨਹੀਂ ਹੋਇਆ ਜਾ ਸਕਦਾ। ਪਰ 29 ਜੂਨ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਜਿਸ ਤਰਾਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿੱਚ ਦਾਖਲ ਹੋਣ ਅਤੇ ਖੁਲੇਆਮ ਭਾਸ਼ਣ ਦੇਣ ਦੀ ਇਜਾਜ਼ਤ ਦਿੱਤੀ, ਉਸਤੋਂ ਲੱਗਦਾ ਹੈ ਜਿਵੇਂ ਕਾਂਗਰਸ ਨੂੰ ਉਸਦੇ ਗੁਨਾਹਾਂ ਪ੍ਰਤੀ ਮਾਫ ਕਰ ਦਿੱਤਾ ਗਿਆ ਹੈ। ਅਤੇ ਹੁਣ ਵੀ ਵਿਧਾਨ ਸਭਾ ਵਿੱਚ ਹਿੱਸਾ ਲੈਣ ਸੰਬੰਧੀ ਉਹਨਾਂ ਨੂੰ ਜਥੇਦਾਰ ਸਾਹਿਬ ਤੋਂ ਇਸ ਤਰਾਂ ਆਗਿਆ ਮਿਲੀ ਹੈ, ਜਿਵੇਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਵਿੱਚ ਵਿਚਰਨ ਵਾਲੇ ਬਹੁਤ ਸ਼ਰਧਾਲੂ ਸਿੱਖ ਹੋਣ।

ਰਵੀਇੰਦਰ ਸਿੰਘ ਨੇ ਯਾਦ ਕਰਾਇਆ ਕਿ ਇਸ ਗੰਭੀਰ ਮਸਲੇ ਨੂੰ ਉਠਾਉਂਦਿਆਂ ਸਿੱਖ ਚਿੰਤਕ ਡਾ ਭਗਵਾਨ ਸਿੰਘ ਹੁਰਾਂ ਨੇ ਚਾਰ ਜੁਲਾਈ ਨੂੰ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੂੰ ਇਕ ਚਿੱਠੀ ਲਿਖ ਕੇ ਇਸ ਮਾਮਲੇ 'ਤੇ ਨਜ਼ਰਸਾਨੀ ਕਰਨ ਲਈ ਬੇਨਤੀ ਕੀਤੀ ਸੀ। ਭਾਵੇਂ ਉਸ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਪਰ ਅਖਬਾਰਾਂ ਵਿੱਚ ਛਪੀ ਉਸ ਚਿੱਠੀ ਵਿੱਚ ਇਤਿਹਾਸਕ ਹਵਾਲਿਆਂ ਨਾਲ ਦੱਸਿਆ ਗਿਆ ਸੀ ਕਿ ਜਦੋਂ ਕੋਈ ਸਰਕਾਰ ਨਾਲ ਮਿਲਵਰਤਨੀਆ ਸਿੱਖ ਸ੍ਰੀ ਅਕਾਲ ਤਖਤ ਸਾਹਿਬ 'ਤੇ ਆਉਂਦਾ ਹੈ ਤਾਂ ਪਹਿਲਾਂ ਉਹ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਤਨਖਾਹ ਲਵਾਉਂਦਾ ਹੈ, ਉਸ ਤੋਂ ਬਾਦ ਉਸ ਦੀ ਗੱਲ ਸੁਣੀ ਜਾਂਦੀ ਹੈ। ਡਾਕਟਰ ਭਗਵਾਨ ਸਿੰਘ ਨੇ ਭਾਈ ਸ਼ਾਹਬੇਗ ਸਿੰਘ ਦੀ ਮਿਸਾਲ ਦਿੰਦਿਆ ਕਿਹਾ ਸੀ ਕਿ 1733 ਦੀ ਵਿਸਾਖੀ ਨੂੰ ਹੋਏ ਸਰਬੱਤ ਖਾਲਸਾ ਦੇ ਇਕੱਠ ਵਿੱਚ ਜਦੋਂ ਉਹ ਜਕਰੀਆ ਖਾਨ ਵੱਲੋਂ ਨਵਾਬੀ ਦੀ ਪੇਸ਼ਕਸ਼ ਲੈ ਕੇ ਆਏ ਸਨ ਤਾਂ ਪਹਿਲਾਂ ਉਹਨਾਂ ਨੂੰ ਸਰਕਾਰ ਦਾ ਮਿਲਵਰਤਨੀਆ ਹੋਣ ਕਰਕੇ ਪੰਜ ਪਿਆਰਿਆਂ ਵੱਲੋਂ ਤਨਖਾਹ ਲਾਈ ਗਈ ਸੀ, ਫਿਰ ਹੀ ਉਹਨਾਂ ਦੀ ਗੱਲ ਸੁਣੀ ਗਈ ਸੀ। ਏਸੇ ਤਰਾਂ 14/16 ਨਵੰਬਰ 1920 ਨੂੰ ਹੋਏ ਸਰਬੱਤ ਖਾਲਸਾ ਇਕੱਠ ਵਿੱਚ ਭਾਈ ਤੇਜਾ ਸਿੰਘ ਮਸਤੂਆਣੇ ਵਾਲਿਆਂ ਨੂੰ 'ਸੰਤ' ਕਹਾਉਣ ਕਰਕੇ ਅਤੇ ਸੁੰਦਰ ਸਿੰਘ ਮਜੀਠੀਆ ਨੂੰ ਅੰਗਰੇਜ ਸਰਕਾਰ ਨਾਲ ਮਿਲਵਰਤਨ ਕਰਕੇ ਸੁਧਾਈ ਕਰਵਾਉਣੀ ਪਈ ਸੀ। ਫਿਰ ਸਾਡੇ ਸਮਿਆਂ ਵਿੱਚ ਤਾਂ ਸਭ ਤੋਂ ਵੱਡਾ ਗੁਨਾਹ ਕਾਂਗਰਸ ਦੀ ਸਰਕਾਰ ਨੇ ਜੂਨ 1984 ਵਿੱਚ ਕੀਤਾ ਸੀ ਜਦੋਂ ਤੋਪਾਂ ਅਤੇ ਟੈਂਕਾਂ ਨਾਲ ਨਾ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹਿਆ, ਸਗੋਂ ਹਜਾਰਾਂ ਬੀਬੀਆਂ, ਬੱਚਿਆਂ ਬਜੁਰਗਾਂ ਅਤੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਇਸੇ ਤਰਾਂ ਦੇ ਕੁਕਰਮ ਨੂੰ ਦੁਹਰਾਉਂਦਿਆਂ ਨਵੰਬਰ 1984 ਵਿੱਚ ਪੂਰੇ ਦੇਸ਼ ਵਿੱਚ ਸੰਗਠਿਤ ਤਰੀਕੇ ਨਾਲ ਹਮਲੇ ਕਰਕੇ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾਕੇ ਸਾੜਿਆ ਗਿਆ। 

ਕਾਂਗਰਸ ਪਾਰਟੀ ਨੇ ਆਪਣੇ ਇਹਨਾਂ ਜੁਲਮਾਂ ਦੀ ਸਿੱਖਾਂ ਕੋਲੋਂ ਕਦੇ ਮਾਫੀ ਨਹੀ ਮੰਗੀ। ਜੇ ਇਸ ਪਾਰਟੀ ਦੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਬੁਲਾਇਆ ਗਿਆ ਸੀ ਤਾਂ ਮਰਿਆਦਾ ਅਨੁਸਾਰ ਪਹਿਲਾਂ ਸਾਰਿਆਂ ਨੂੰ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਕੇ ਤਨਖਾਹ ਲਵਾਉਣੀ ਚਾਹੀਦੀ ਸੀ। ਪਰ ਉਸ ਸਾਰੀ ਕਾਰਵਾਈ ਵਿੱਚ ਅਜਿਹਾ ਕੁਝ ਨਹੀਂ ਵਾਪਰਿਆ ਸਗੋਂ ਸਿੰਘ ਸਹਿਬਾਨ ਵੱਲੋਂ ਉਹਨਾਂ ਨੂੰ ਬੋਲਣ ਦਾ ਪੂਰਾ ਮੌਕਾ ਦਿੱਤਾ ਗਿਆ ਅਤੇ ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਆਪਣੇ ਸਿਆਸੀ ਗੁਭਾਰ ਕੱਢਣ ਲਈ ਪੂਰੀ ਤਰਾਂ ਵਰਤਿਆ। ਰਵੀਇੰਦਰ ਸਿੰਘ ਨੇ ਕਿਹਾ ਕਿ ਹੁਣ ਵੀ ਕਾਂਗਰਸੀ ਵਿਧਾਇਕਾਂ ਦੇ ਮੰਗਣ ਤੇ ਸਿੰਘ ਸਾਹਿਬ ਵੱਲੋਂ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜਤ ਦਿੱਤੀ ਗਈ ਹੈ। ਇਸ ਸਾਰੇ ਮਿਲਵਰਤਨ ਤੋਂ ਇਸ ਤਰਾਂ ਲਗਦਾ ਹੈ ਜਿਵੇਂ ਕਾਂਗਰਸ ਪਾਰਟੀ ਦਾ ਬਾਦਲ ਦਲ ਨਾਲ ਗਠਜੋੜ ਹੋ ਗਿਆ ਹੋਵੇ। ਸ੍ਰੀ ਅਕਾਲ ਤਖ਼ਤ ਸਾਹਿਬ ਸਮੂਹ ਸਿੱਖਾਂ ਦੇ ਸਾਂਝੇ ਅਸਥਾਨ ਹਨ, ਜੋ ਕਿਸੇ ਇਕ ਧਿਰ ਵੱਲੋਂ ਸੌੜੀਆਂ ਰਾਜਸੀ ਕਿੜਾਂ ਲਈ ਨਹੀਂ ਵਰਤੇ ਜਾ ਸਕਦੇ। ਇਸ ਲਈ ਜਥੇਦਾਰ ਸਾਹਿਬ ਨੂੰ ਸਥਿੱਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਕੀ ਮੌਜੂਦਾ ਸਰਕਾਰ ਦੇ ਵਿਰੋਧ ਕਰਕੇ ਪਹਿਲੀਆਂ ਸਰਕਾਰਾਂ ਦੇ ਬੱਜਰ ਗੁਨਾਹ ਮਾਫ ਕਰ ਦਿੱਤੇ ਗਏ ਹਨ? ਰਵੀਇੰਦਰ ਸਿੰਘ ਨੇ ਪੰਥਕ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ਨੂੰ ਵੀ ਇਸ ਬਾਰੇ ਆਵਾਜ ਉਠਾਉਣ ਦੀ ਅਪੀਲ ਕੀਤੀ। ਮੀਡੀਆ ਨੂੰ ਇਹ ਬਿਆਨ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ