Skip to main content

ਪ੍ਰਿੰਸੀਪਲ ਦੀਆਂ ਤਰੱਕੀਆਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਫਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ

ਪ੍ਰਿੰਸੀਪਲ ਦੀਆਂ ਤਰੱਕੀਆਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਫਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ ਚੰਡੀਗੜ੍ਹ 7 ਜੁਲਾਈ ( ਰਣਜੀਤ ਧਾਲੀਵਾਲ ) : ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫਦ ਲੈਕਚਰਾਰ ਤੋਂ ਬਤੌਰ ਪ੍ਰਿੰਸੀਪਲ ਤਰੱਕੀਆਂ ਦੇ ਸੰਬੰਧ ਵਿੱਚ ਮਾਨਯੋਗ ਡਾਇਰੈਕਟਰ ਸਕੂਲ ਸਿੱਖਿਆ (ਸ ਸ ) ਸ. ਸਕੱਤਰ ਸਿੰਘ ਬੱਲ ਨੂੰ ਮਿਲਿਆ |ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਸਮੇਂ ਰਾਜ ਵਿੱਚ ਤਕਰੀਬਨ 1200 ਪ੍ਰਿੰਸੀਪਲ ਦੀਆਂ ਅਸਾਮੀਆਂ ਖ਼ਾਲੀ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈਇਸ ਦੇ ਨਾਲ਼ ਹੀਮਾਨਯੋਗ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਵੱਲੋਂ ਤਰੱਕੀਆਂ ਉੱਤੇ ਚੱਲ ਰਿਹਾ ਸਟੇਅ ਖ਼ਤਮ ਕਰ ਦਿੱਤਾ ਗਿਆ ਹੈ ਜਿਸ ਨਾਲ਼ ਤਰੱਕੀਆਂ ਦਾ ਰਸਤਾ ਸਾਫ਼ ਹੋ ਗਿਆ ਹੈ, ਅਤੇ ਬੇਨਤੀ ਕੀਤੀ ਗਈ ਕਿ ਤਰੱਕੀਆਂ ਜਲਦੀ ਤੋਂ ਜਲਦੀ ਕੀਤੀਆਂ ਜਾਣ |ਇਸ ਸੰਬੰਧੀ ਡਾਇਰੈਕਟਰ ਸਾਹਿਬ ਨੇ ਭਰੋਸਾ ਤਰੱਕੀਆਂ ਜਲਦੀ ਕਰਨ ਦਾ ਭਰੋਸਾ ਦਿੱਤਾ।  ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਕਿਹਾ ਕਿ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਤਰੱਕੀਆਂ ਲਈ ਜਦੋਂ-ਜਹਿਦ ਕਰ ਰਹੀ ਸੀ, ਮਾਨਯੋਗ ਕੋਰਟ ਵੱਲੋਂ ਬੀਤੇ ਕੱਲ੍ਹ 2018 ਦੇ ਨਿਯਮਾਂ ਸੰਬੰਧੀ ਅਤੇ ਸਿੱਧੀਆਂ ਅਸਾਮੀਆਂ ਸੰਬੰਧੀ ਚੱਲ ਰਹੇ ਸੁਖਪ੍ਰੀਤ ਸਿੰਘ ਬਨਾਮ ਸਿੱਖਿਆ ਵਿਭਾ...

ਪ੍ਰਿੰਸੀਪਲ ਦੀਆਂ ਤਰੱਕੀਆਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਫਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ

ਪ੍ਰਿੰਸੀਪਲ ਦੀਆਂ ਤਰੱਕੀਆਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਫਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ

ਚੰਡੀਗੜ੍ਹ 7 ਜੁਲਾਈ ( ਰਣਜੀਤ ਧਾਲੀਵਾਲ ) : ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫਦ ਲੈਕਚਰਾਰ ਤੋਂ ਬਤੌਰ ਪ੍ਰਿੰਸੀਪਲ ਤਰੱਕੀਆਂ ਦੇ ਸੰਬੰਧ ਵਿੱਚ ਮਾਨਯੋਗ ਡਾਇਰੈਕਟਰ ਸਕੂਲ ਸਿੱਖਿਆ (ਸ ਸ ) ਸ. ਸਕੱਤਰ ਸਿੰਘ ਬੱਲ ਨੂੰ ਮਿਲਿਆ |ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਸਮੇਂ ਰਾਜ ਵਿੱਚ ਤਕਰੀਬਨ 1200 ਪ੍ਰਿੰਸੀਪਲ ਦੀਆਂ ਅਸਾਮੀਆਂ ਖ਼ਾਲੀ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈਇਸ ਦੇ ਨਾਲ਼ ਹੀਮਾਨਯੋਗ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਵੱਲੋਂ ਤਰੱਕੀਆਂ ਉੱਤੇ ਚੱਲ ਰਿਹਾ ਸਟੇਅ ਖ਼ਤਮ ਕਰ ਦਿੱਤਾ ਗਿਆ ਹੈ ਜਿਸ ਨਾਲ਼ ਤਰੱਕੀਆਂ ਦਾ ਰਸਤਾ ਸਾਫ਼ ਹੋ ਗਿਆ ਹੈ, ਅਤੇ ਬੇਨਤੀ ਕੀਤੀ ਗਈ ਕਿ ਤਰੱਕੀਆਂ ਜਲਦੀ ਤੋਂ ਜਲਦੀ ਕੀਤੀਆਂ ਜਾਣ |ਇਸ ਸੰਬੰਧੀ ਡਾਇਰੈਕਟਰ ਸਾਹਿਬ ਨੇ ਭਰੋਸਾ ਤਰੱਕੀਆਂ ਜਲਦੀ ਕਰਨ ਦਾ ਭਰੋਸਾ ਦਿੱਤਾ। 

ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਕਿਹਾ ਕਿ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਤਰੱਕੀਆਂ ਲਈ ਜਦੋਂ-ਜਹਿਦ ਕਰ ਰਹੀ ਸੀ, ਮਾਨਯੋਗ ਕੋਰਟ ਵੱਲੋਂ ਬੀਤੇ ਕੱਲ੍ਹ 2018 ਦੇ ਨਿਯਮਾਂ ਸੰਬੰਧੀ ਅਤੇ ਸਿੱਧੀਆਂ ਅਸਾਮੀਆਂ ਸੰਬੰਧੀ ਚੱਲ ਰਹੇ ਸੁਖਪ੍ਰੀਤ ਸਿੰਘ ਬਨਾਮ ਸਿੱਖਿਆ ਵਿਭਾਗ ਕੇਸ ਨੂੰ ਡਿਸਪੋਜ਼ ਆਫ਼ ਕਰ ਦਿੱਤਾ ਹੈ। ਉਹਨਾਂ ਸਾਰੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਰੀਆਂ ਜਥੇਬੰਦੀਆਂ ਦੀ ਅਗਾਂਹਵਧੂ ਤੇ ਉਸਾਰੂ ਸੋਚ ਸਦਕਾ ਸੱਚ ਦੀ ਜਿੱਤ ਹੋਈ ਹੈ ਯੂਨੀਅਨ ਦੇ ਆਗੂਆਂ ਨੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈੰਸ, ਸਕੱਤਰ ਸਕੂਲ ਸਿੱਖਿਆ ਸ੍ਰੀ ਮਤੀ ਸੋਨਾਲੀ ਗਿਰਿ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। 

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

Request for re-hearing in Janta Darbar for implementation of HKRN policy for employment security of outsourcing employees.

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

Haryana PWD Contractors Association Submits Memorandum to Chief Minister, Warns of Work Suspension from June 15

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰੀ ਦਾ ਕੀਤਾ ਆਗਾਜ਼, ਰੋਡਮੈਪ ਕੀਤਾ ਜਾਰੀ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਂਝੇ ਸੰਘਰਸ਼ਾਂ ਨੂੰ ਅਮਲੀ ਰੂਪ ਦੇਣ ਲਈ ਕੀਤੀ ਹਗਾਮੀ ਵਰਚੂਆਲ ਮੀਟਿੰਗ