Skip to main content

ਪੀਯੂ ਰਿਸਰਚ ਸਕਾਲਰ ਦੀ ਮੌਤ: ਪੋਸਟਮਾਰਟਮ ਬਿਜਲੀ ਦੇ ਕਰੰਟ ਦੀ ਪੁਸ਼ਟੀ ਨਹੀਂ ਕਰਦਾ, ਹੁਣ ਹਿਸਟੋਪੈਥੋਲੋਜੀਕਲ ਜਾਂਚ 'ਤੇ ਧਿਆਨ ਕੇਂਦਰਿਤ

ਪੀਯੂ ਰਿਸਰਚ ਸਕਾਲਰ ਦੀ ਮੌਤ: ਪੋਸਟਮਾਰਟਮ ਬਿਜਲੀ ਦੇ ਕਰੰਟ ਦੀ ਪੁਸ਼ਟੀ ਨਹੀਂ ਕਰਦਾ, ਹੁਣ ਹਿਸਟੋਪੈਥੋਲੋਜੀਕਲ ਜਾਂਚ 'ਤੇ ਧਿਆਨ ਕੇਂਦਰਿਤ  ਚੰਡੀਗੜ੍ਹ 30 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਯੂਨੀਵਰਸਿਟੀ (ਪੀਯੂ) ਦੇ ਮਾਈਕ੍ਰੋਬਾਇਓਲੋਜੀ ਵਿਭਾਗ ਵਿੱਚ ਇੱਕ ਖੋਜ ਵਿਦਵਾਨ ਜੋਤੀ ਦੀ ਮੌਤ ਸੰਬੰਧੀ ਇੱਕ ਵੱਡਾ ਅਪਡੇਟ ਆਇਆ ਹੈ। ਡਾਕਟਰਾਂ ਦੇ ਇੱਕ ਪੈਨਲ ਨੇ ਬੁੱਧਵਾਰ ਨੂੰ ਜੀਐਮਐਸਐਚ-16 ਵਿਖੇ ਪੋਸਟਮਾਰਟਮ ਕੀਤਾ। ਪੋਸਟਮਾਰਟਮ ਦੌਰਾਨ, ਮਾਹਰ ਮੌਤ ਦੇ ਕਾਰਨ ਬਿਜਲੀ ਦੇ ਕਰੰਟ ਦੀ ਪੁਸ਼ਟੀ ਕਰਨ ਵਿੱਚ ਅਸਮਰੱਥ ਰਹੇ। ਮ੍ਰਿਤਕ ਦੇ ਮਹੱਤਵਪੂਰਨ ਅੰਗਾਂ ਨੂੰ ਹੁਣ ਹਿਸਟੋਪੈਥੋਲੋਜੀਕਲ ਜਾਂਚ ਲਈ ਜੀਐਮਸੀਐਚ-32 ਭੇਜਿਆ ਗਿਆ ਹੈ। ਇਸ ਜਾਂਚ ਤੋਂ ਬਾਅਦ ਹੀ ਅੰਤਿਮ ਪੋਸਟਮਾਰਟਮ ਰਿਪੋਰਟ ਜਾਰੀ ਕੀਤੀ ਜਾਵੇਗੀ, ਅਤੇ ਉਸ ਤੋਂ ਬਾਅਦ ਹੀ ਮੌਤ ਦਾ ਅਸਲ ਕਾਰਨ ਪਤਾ ਲੱਗੇਗਾ। ਇਸ ਮਾਮਲੇ ਵਿੱਚ, ਯੂਨੀਵਰਸਿਟੀ ਪ੍ਰਸ਼ਾਸਨ ਨੇ ਬਿਜਲੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਨਿਲ ਠਾਕੁਰ ਅਤੇ ਸਬ-ਡਿਵੀਜ਼ਨਲ ਅਧਿਕਾਰੀ ਲਖਵਿੰਦਰ ਸਿੰਘ ਧਨੋਆ ਨੂੰ ਮੁਅੱਤਲ ਕਰ ਦਿੱਤਾ ਹੈ। ਵਿਦਿਆਰਥੀਆਂ ਦੇ ਲਗਾਤਾਰ ਵਿਰੋਧ ਪ੍ਰਦਰਸ਼ਨਾਂ ਅਤੇ ਪਰਿਵਾਰ ਨਾਲ ਮੀਟਿੰਗਾਂ ਤੋਂ ਬਾਅਦ, ਪ੍ਰਸ਼ਾਸਨ ਨੇ ਮ੍ਰਿਤਕ ਦੇ ਪਰਿਵਾਰ ਨੂੰ ₹16 ਲੱਖ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਅਤੇ ਉਸਦੇ ਭਰਾ ਨੂੰ ਇਲੈਕਟ੍ਰੀਸ਼ੀਅਨ ਵਜੋਂ ਨੌਕਰੀ ਦੇਣ ਦਾ ਫੈਸਲਾ ਕੀਤਾ ਹੈ। ਉਸ ਕੋਲ 10+2 ਡਿਗਰੀ ਅਤੇ ਆਈਟੀਆਈ ਦੀ ਡਿਗਰੀ ਹੈ ਅਤ...

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਲਾਂਚ ਹੋਇਆ ਪਦਮਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਗੀਤ ‘ਆਜਾ ਦੋਵੇਂ ਨੱਚੀਏ’

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਲਾਂਚ ਹੋਇਆ ਪਦਮਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਗੀਤ ‘ਆਜਾ ਦੋਵੇਂ ਨੱਚੀਏ’

ਯੁਵਰਾਜ ਹੰਸ, ਨਵਰਾਜ ਹੰਸ, ਸ਼ਮਸ਼ੇਰ ਸਿੰਘ ਸੰਧੂ ਸਮੇਤ ਕਈ ਨਾਮਵਰ ਹਸਤੀਆਂ ਰਹੀਆਂ ਮੌਜੂਦ, ਕਲਾਕਾਰਾਂ ਨੇ ਗੀਤ ਦੀਆਂ ਖੂਬੀਆਂ ਕੀਤੀਆਂ ਸਾਂਝੀਆਂ

ਚੰਡੀਗੜ੍ਹ 29 ਜੁਲਾਈ ( ਰਣਜੀਤ ਧਾਲੀਵਾਲ ) : ਚੰਡੀਗੜ੍ਹ ਯੂਨੀਵਰਸਿਟੀ ਵਿੱਚ ਬੁੱਧਵਾਰ ਨੂੰ ਪਦਮਸ਼੍ਰੀ ਸਨਮਾਨਿਤ ਪ੍ਰਸਿੱਧ ਸੂਫ਼ੀ ਅਤੇ ਲੋਕ ਗਾਇਕ ਹੰਸ ਰਾਜ ਹੰਸ ਦੇ ਨਵੇਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’ ਦਾ ਸ਼ਾਨਦਾਰ ਲਾਂਚ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਸੰਗੀਤ ਪ੍ਰੇਮੀਆਂ ਅਤੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਹੰਸ ਰਾਜ ਹੰਸ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਪ੍ਰਸਿੱਧ ਗਾਇਕ ਯੁਵਰਾਜ ਹੰਸ ਅਤੇ ਨਵਰਾਜ ਹੰਸ ਵੀ ਮੌਜੂਦ ਰਹੇ। ਪੰਜਾਬੀ ਸਾਹਿਤ ਅਤੇ ਸੰਗੀਤ ਜਗਤ ਦੀ ਪ੍ਰਸਿੱਧ ਹਸਤੀ ਸ਼ਮਸ਼ੇਰ ਸਿੰਘ ਸੰਧੂ, ਸੰਗੀਤਕਾਰ ਜੋੜੀ ਦੇਸੀ ਕਰੂ, ਗੀਤਕਾਰ ਹਰਪ੍ਰੀਤ ਸੇਖੋਂ, ਗਾਇਕਾ ਗੁਰਲੇਜ਼ ਅਖ਼ਤਰ, ਬੌਬੀ ਬਾਜਵਾ, ਤਨਵੀਰ ਗੋਗੀ, ਜੀਤ ਜਗਜੀਤ, ਬਲਬੀਰ ਸੂਫ਼ੀ, ਭੱਟੀ ਭਰੀਵਾਲਾ, ਦੈਵੀ ਸਿੰਘ ਅਤੇ ਗੀਤ ਨਾਲ ਜੁੜੇ ਹੋਰ ਕਲਾਕਾਰਾਂ ਨੇ ਵੀ ਸਮਾਗਮ ਦੀ ਰੌਣਕ ਵਧਾਈ।

ਸਮਾਗਮ ਦੌਰਾਨ ਕਲਾਕਾਰਾਂ ਨੇ ਗੀਤ ਦੀ ਰਚਨਾ ਨਾਲ ਜੁੜੇ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ‘ਆਜਾ ਦੋਵੇਂ ਨੱਚੀਏ’ ਦੇ ਬੋਲ ਹਰਪ੍ਰੀਤ ਸੇਖੋਂ ਨੇ ਲਿਖੇ ਹਨ, ਇਸ ਦਾ ਸੰਗੀਤ ਦੇਸੀ ਕਰੂ ਨੇ ਤਿਆਰ ਕੀਤਾ ਹੈ, ਜਦਕਿ ਵੀਡੀਓ ਦਾ ਨਿਰਦੇਸ਼ਨ ਬੌਬੀ ਬਾਜਵਾ ਨੇ ਕੀਤਾ ਹੈ। ਕਲਾਕਾਰਾਂ ਨੇ ਕਿਹਾ ਕਿ ਇਹ ਗੀਤ ਰਵਾਇਤੀ ਪੰਜਾਬੀ ਲੋਕ ਸੰਗੀਤ ਅਤੇ ਆਧੁਨਿਕ ਸੰਗੀਤ ਦਾ ਸੁੰਦਰ ਮੇਲ ਹੈ। ਹੰਸ ਰਾਜ ਹੰਸ ਅਤੇ ਯੁਵਰਾਜ ਹੰਸ ਦੀ ਜੁਗਲਬੰਦੀ ਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ। ਲਾਂਚ ਦੌਰਾਨ ਗੀਤ ਦਾ ਪਹਿਲਾ ਜਨਤਕ ਪ੍ਰਦਰਸ਼ਨ ਕੀਤਾ ਗਿਆ, ਜਿਸ ਦਾ ਮੌਜੂਦ ਦਰਸ਼ਕਾਂ ਅਤੇ ਵਿਦਿਆਰਥੀਆਂ ਨੇ ਜ਼ੋਰਦਾਰ ਤਾੜੀਆਂ ਨਾਲ ਸਵਾਗਤ ਕੀਤਾ। ਇਸ ਤੋਂ ਬਾਅਦ ਕਲਾਕਾਰਾਂ ਨੇ ਵਿਦਿਆਰਥੀਆਂ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬੀ ਸੰਗੀਤ ਦੀ ਅਮੀਰ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਚੰਡੀਗੜ੍ਹ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ਼ ਡੀਏਸੀਏ ਦੇ ਸੈਮੀਨਾਰ ਹਾਲ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ ਸਿੱਖਿਆ, ਸੰਗੀਤ, ਫ਼ਿਲਮ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਸਮੁੱਚਾ ਸਮਾਗਮ ਪੰਜਾਬੀ ਸੱਭਿਆਚਾਰ, ਲੋਕ ਸੰਗੀਤ ਅਤੇ ਰੰਗ-ਰਲੀਆਂ ਦਾ ਸ਼ਾਨਦਾਰ ਜਸ਼ਨ ਬਣ ਕੇ ਸਾਹਮਣੇ ਆਇਆ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ