Skip to main content

Warring supports demand for parole to Hawara

Warring supports demand for parole to Hawara Pays homage to Radhey Shyam Malhotra Says, Congress has always been at forefront to defend nation Ludhiana 24 August ( PDL ) : Punjab Congress president Amarinder Singh Raja Warring today favoured the demand for parole to Jagtar Singh Hawara, saying parole is a legal right. Replying to a question during an informal conversation with reporters after paying homage to late Radhey Shyam Malhotra on his martyrdom anniversary here today, the PCC president said that there was nothing wrong if Hawara was granted parole. Paying tributes to Malhotra, who was gunned down by militants 39 years ago, the PCC president said that the Congress had made immense sacrifices in the fight against terrorism in Punjab. He said the Congress also guarded and protected the unity and harmony in Punjab which was threatened by divisive forces. He said that some divisive forces were again trying to raise their head in Punjab. He expressed confidence that the Punjabis will...

ਵਾਰਡ ਨੰਬਰ 41 ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਦੀ ਮੀਟਿੰਗ ਵਿੱਚ ਗੁਰਪ੍ਰੀਤ ਕੌਰ ਉੱਭਾ ਨੇ ਮੁੱਦੇ ਜ਼ੋਰ-ਸ਼ੋਰ ਨਾਲ ਉਠਾਏ

ਵਾਰਡ ਨੰਬਰ 41 ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਦੀ ਮੀਟਿੰਗ ਵਿੱਚ ਗੁਰਪ੍ਰੀਤ ਕੌਰ ਉੱਭਾ ਨੇ ਮੁੱਦੇ ਜ਼ੋਰ-ਸ਼ੋਰ ਨਾਲ ਉਠਾਏ

ਐਸ.ਏ.ਐਸ.ਨਗਰ 24 ਅਗਸਤ ( ਰਣਜੀਤ ਧਾਲੀਵਾਲ ) : ਵਾਰਡ ਨੰਬਰ 41 ਤੋਂ ਭਾਜਪਾ ਦੀ ਮਿਊਂਸਪਲ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਦੀ ਮੀਟਿੰਗ ਦੌਰਾਨ ਵਾਰਡ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਲੋਕਾਂ ਦੀਆਂ ਅਹਿਮ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਇਨ੍ਹਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ। ਗੁਰਪ੍ਰੀਤ ਕੌਰ ਉੱਭਾ ਨੇ ਸੈਕਟਰ 87/88 ਦੀ ਸਲਿੱਪ ਰੋਡ ’ਤੇ ਨਾਜਾਇਜ਼ ਕਬਜ਼ਿਆਂ ਅਤੇ ਸਫ਼ਾਈ ਦੀ ਮਾੜੀ ਵਿਵਸਥਾ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸੜਕ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਫ਼ਾਈ ਯਕੀਨੀ ਬਣਾਉਣ ਦੇ ਨਾਲ-ਨਾਲ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੈਕਟਰ 80/81 ਦੇ ਪੁਲ ਦਾ ਪਿਛਲੇ 7-8 ਸਾਲਾਂ ਤੋਂ ਚਾਲੂ ਨਾ ਹੋਣ ਦਾ ਮਾਮਲਾ ਵੀ ਨਗਰ ਨਿਗਮ ਦੇ ਧਿਆਨ ਵਿੱਚ ਲਿਆਂਦਾ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਸ ਕੰਮ ਨੂੰ ਜਲਦ ਮੁਕੰਮਲ ਕਰਵਾਉਣ ਦੀ ਮੰਗ ਕੀਤੀ।

ਉਨ੍ਹਾਂ ਨੇ ਪਿੰਡ ਸੰਭਾਲਕੀ ਦੀ ਲਗਭਗ 9 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਵੀ ਗੰਭੀਰਤਾ ਨਾਲ ਉਠਾਇਆ ਅਤੇ ਸਰਕਾਰੀ ਜ਼ਮੀਨ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਢੁਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ। ਗੁਰਪ੍ਰੀਤ ਕੌਰ ਉੱਭਾ ਨੇ ਸੰਭਾਲਕੀ, ਨਨੂੰ ਮਾਜਰਾ, ਸੈਕਟਰ 85, 86 ਅਤੇ 88 ਸਮੇਤ ਵਾਰਡ ਨੰਬਰ 41 ਦੇ ਵੱਖ-ਵੱਖ ਇਲਾਕਿਆਂ ਵਿੱਚ ਸੈਨਿਟੇਸ਼ਨ, ਗੰਦੇ ਪਾਣੀ ਦੀ ਨਿਕਾਸੀ ਅਤੇ ਪਾਰਕਾਂ ਦੀ ਸਹੀ ਸਾਂਭ-ਸੰਭਾਲ ਨਾ ਹੋਣ ਸਬੰਧੀ ਵੀ ਨਗਰ ਨਿਗਮ ਦੇ ਮੇਅਰ ਸ. ਸਰਬਜੀਤ ਸਿੰਘ, ਵਿਧਾਇਕ ਕੁਲਵੰਤ ਸਿੰਘ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦਾ ਧਿਆਨ ਖਿੱਚਿਆ।

ਉਨ੍ਹਾਂ ਕਿਹਾ ਕਿ ਵਾਰਡ ਨੰਬਰ 41 ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਵਾਰਡ ਨੰਬਰ 41 ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਹ ਅੱਗੇ ਵੀ ਲੋਕਾਂ ਦੀ ਆਵਾਜ਼ ਨੂੰ ਨਗਰ ਨਿਗਮ ਅਤੇ ਸਬੰਧਤ ਸਰਕਾਰੀ ਵਿਭਾਗਾਂ ਦੇ ਸਾਹਮਣੇ ਪੂਰੀ ਮਜ਼ਬੂਤੀ ਨਾਲ ਉਠਾਉਂਦੇ ਰਹਿਣਗੇ ਅਤੇ ਵਾਰਡ ਦੇ ਵਿਕਾਸ ਲਈ ਲਗਾਤਾਰ ਯਤਨ ਕਰਦੇ ਰਹਿਣਗੇ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਯੂਨਾਈਟਿਡ ਇੰਪਲਾਈਜ਼ ਫਰੰਟ ਦੀ ਰੋਸ ਰੈਲੀ ਸਫਲ ਰਹੀ, ਜਿਸ ਵਿੱਚ ਕਰਮਚਾਰੀਆਂ ਨੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

INDEPENDENCE is the right of all DIVIDED WE FALL : Ranjeet Singh Dhaliwal

Leaders of the Employees and Pensioners Joint Front termed the facts and figures presented by the Finance Minister as illogical and false,

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

ਤਨਖਾਹਾਂ ਨਾ ਮਿਲਣ ਤੇ ਭੜਕੇ ਜੰਗਲਾਤ ਕਾਮੇ, ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪਁਤਰ

The United Employees Front protest rally was a success, with employees demonstrating unprecedented unity.