Skip to main content

ਹਰਿਆਣਾ ਵਿੱਚ ਸਿੱਖਾਂ ਦੀ ਜਾਇਜ ਮੰਗ ਮੰਨਣ ਦੀ ਬਜਾਏ ਤਸ਼ੱਦਦ ਕਰਕੇ ਵੱਡੇ ਲੀਡਰਾਂ ਨੂੰ ਜਖਮੀ ਕਰਨਾ ਬਹੁਤ ਹੀ ਮੰਦਭਾਗਾ : ਗਿਆਨੀ ਹਰਪ੍ਰੀਤ ਸਿੰਘ

ਹਰਿਆਣਾ ਵਿੱਚ ਸਿੱਖਾਂ ਦੀ ਜਾਇਜ ਮੰਗ ਮੰਨਣ ਦੀ ਬਜਾਏ ਤਸ਼ੱਦਦ ਕਰਕੇ ਵੱਡੇ ਲੀਡਰਾਂ ਨੂੰ ਜਖਮੀ ਕਰਨਾ ਬਹੁਤ ਹੀ ਮੰਦਭਾਗਾ : ਗਿਆਨੀ ਹਰਪ੍ਰੀਤ ਸਿੰਘ ਚੰਡੀਗੜ੍ਹ 14 ਅਗਸਤ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਹਰਿਆਣਾ ਦੇ ਸਿੱਖਾਂ ਵੱਲੋਂ ਲੁਧਿਆਣਾ ਦੇ ਇਕ ਸਿੱਖ ਵਿਰੋਧੀ ਅਨਸਰ ਦੀ ਗੁੰਡਾਗਰਦੀ ਖਿਲਾਫ ਪਰਚਾ ਦਰਜ ਕਰਾਉਣ ਲਈ ਕੱਲ੍ਹ ਜੋ ਰੋਸ ਧਰਨਾ ਦਿੱਤਾ ਜਾ ਰਿਹਾ ਸੀ, ਉਸ ਜਾਇਜ ਮੰਗ ਨੂੰ ਕਾਨੂੰਨੀ ਆਧਾਰ 'ਤੇ ਮੰਨਣ ਦੀ ਬਜਾਏ, ਸਿੱਖ ਸੰਗਤਾਂ ਦੀ ਆਵਾਜ ਨੂੰ ਤਸ਼ੱਦਦ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਸਮੇਤ ਕਈ ਲੋਕ ਜਖਮੀ ਹੋਏ। ਇਹਨਾਂ ਸੰਗਤਾਂ ਦੀ ਇਕ ਜਾਇਜ ਮੰਗ ਸੀ ਕਿ ਲੋਕਾਂ ਉੱਤੇ ਗੱਡੀ ਚੜ੍ਹਾਉਣ ਵਾਲੇ ਗੁਰਸਿਮਰਨ ਮੰਡ ਖਿਲਾਫ ਪਰਚਾ ਦਰਜ ਕਰਕੇ ਪਿਉ ਪੁਤਰ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਨਜਾਇਜ ਫੜੇ ਹੋਏ ਸਿੰਘ ਰਿਹਾ ਕੀਤੇ ਜਾਣ। ਜਦੋਂ ਪ੍ਰਸ਼ਾਸਨ ਨੇ ਇਸ ਮੰਗ ਵੱਲ ਕੋਈ ਤਵੱਜੋਂ ਨਹੀਂ ਦਿੱਤੀ ਤਾਂ ਮਜਬੂਰੀ ਵੱਸ ਸੰਗਤਾਂ ਨੂੰ ਸੜਕ ਜਾਮ ਕਰਨ ਲਈ ਧਰਨਾ ਲਾਉਣਾ ਪਿਆ।  ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਕੋਲ ਆਪਣੀ ਗੱਲ ਮੰਨਵਾਉਣ ਦਾ ਇਹੋ ਰਾਹ ਹੁੰਦਾ ਹੈ। ਪਰ ਹਰਿਆਣਾ ਪੁਲਸ ਜੋ ਪਹਿਲਾਂ ਤੋਂ ਹੀ ਸਿੱਖ ਵਿਰੋਧੀ ਵਜੋਂ ਆਪਣ...

5 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਤੇ ਭੜਕੇ ਜੰਗਲਾਤ ਕਾਮਿਆ ਨੇ ਪਟਿਆਲਾ ਸਹਿਰ ਚ ਕੀਤਾ ਰੋਸ ਮਾਰਚ

5 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਤੇ ਭੜਕੇ ਜੰਗਲਾਤ ਕਾਮਿਆ ਨੇ ਪਟਿਆਲਾ ਸਹਿਰ ਚ ਕੀਤਾ ਰੋਸ ਮਾਰਚ 

18 ਅਗਸਤ ਨੂੰ ਵਿੱਤ ਮੰਤਰੀ ਦੇ ਹਲਕਾ ਦਿੜਬਾ ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਪਟਿਆਲਾ/ਚੰਡੀਗੜ੍ਹ 14 ਅਗਸਤ ( ਰਣਜੀਤ ਧਾਲੀਵਾਲ ) : ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜਿਲਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸੌਜਾ, ਸੇਰ ਸਿੰਘ ਸਰਹਿੰਦ, ਜਗਤਾਰ ਸਿੰਘ ਸਾਹਪੁਰ, ਭੁਪਿੰਦਰ ਸਿੰਘ ਸਾਧੋਹੇੜੀ ਤੇ ਜੋਗਾ ਸਿੰਘ ਵਜੀਦਪੁਰ ਦੀ ਪ੍ਰਧਾਨਗੀ ਹੇਠ ਡੀ ਐਫ ਓ ਪਟਿਆਲਾ ਦੇ ਦਫ਼ਤਰ ਅੱਗੇ ਵਿਸਾਲ ਰੋਸ ਧਰਨਾ ਦਿੱਤਾ । ਅੱਜ ਸਵੇਰ ਤੋਂ ਹੀ ਭਾਰੀ ਬਾਰਿਸ਼ ਤੇ ਖਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਜੰਗਲਾਤ ਕਾਮੇ ਆਪਣੇ ਝੰਡੇ ਮਾਟੋ ਤੇ ਬੈਨਰਾਂ ਨਾਲ ਲੈਸ ਹੋ ਕੇ ਪੂਰੇ ਜੋਸ਼ੋ ਖਰੋਸ਼ ਨਾਲ ਨਾਹਰੇ ਮਾਰਦੇ ਹੋਏ ਇਸ ਧਰਨੇ ਵਿੱਚ ਪੁੱਜੇ। ਧਰਨੇ ਨੂੰ ਸੰਬੋਧਨ ਕਰਦਿਆ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸਨ ਦੇ ਆਗੂ ਦਰਸ਼ਨ ਸਿੰਘ ਬੇਲੂਮਾਜਰਾ, ਲਖਵਿੰਦਰ ਖਾਨਪੁਰ, ਜਸਵੀਰ ਸਿੰਘ ਖੋਖਰ,ਧਰਮਪਾਲ ਸਿੰਘ ਲੌਟ ਤੇ ਰਾਜਪਾਲ ਸਿੰਘ ਲਸੋਈ ਨੇ ਆਖਿਆ ਕਿ ਪੰਜਾਬ ਸਰਕਾਰ ਵਣ ਅਤੇ ਜੰਗਲੀ ਜੀਵ ਵਿਭਾਗ ਦੇ ਵਿਚ 30/30 ਸਾਲਾਂ ਤੋ ਕੰਮ ਕਰਦੇ ਕਾਮਿਆਂ ਨੂੰ ਪੱਕਿਆ ਤਾ ਕੀ ਕਰਨਾ ਸੀ ਸਗੋਂ ਜੰਗਲਾਤ ਕਾਮਿਆ ਦੀਆਂ ਪਿਛਲੇ 5 ਮਹੀਨਿਆਂ ਤੋਂ ਤਨਖਾਹਾਂ ਵੀ ਨਹੀ ਦਿੱਤੀਆ ਗਈਆ ਜਿਸ ਕਾਰਨ ਜੰਗਲਾਤ ਕਾਮੇ ਅਤੇ ਉਨ੍ਹਾਂ ਦੇ ਪਰਿਵਾਰ ਪ੍ਰੇਸ਼ਾਨ ਹਨ। 

ਉਹਨਾ ਦੱਸਿਆ ਕਿ ਪੰਜਾਬ ਸਰਕਾਰ ਵਲੋ ਅਜ਼ਾਦੀ ਦਿਵਸ ਮਨਾਉਣ ਲਈ ਕਰੋੜਾ ਰੁਪਏ ਖਰਚ ਕੀਤੇ ਜਾ ਰਹੇ ਹਨ। ਪਰ ਅੱਜ ਜੰਗਲਾਤ ਕਾਮਿਆ ਦੇ ਘਰਾਂ ਦੇ ਚੁੱਲ੍ਹੇ ਠੰਡੇ ਪਏ ਹਨ  ਲੋਕਾਂ ਨਾਲ ਲਭਾਉਣੇ ਵਾਅਦੇ ਕਰਨ ਵਾਲੀ ਸਰਕਾਰ ਨੇ ਲਗਭਗ ਸਾਢੇ 4 ਸਾਲ ਚ ਇਕ ਵੀ ਜੰਗਲਾਤ ਕਾਮਾ ਪੱਕਾ ਨਹੀ ਕੀਤਾ, ਜਿਸ ਕਾਰਨ ਜੰਗਲਾਤ ਕਾਮਿਆ ਵਿੱਚ ਭਾਰੀ ਰੋਸ ਤੇ ਬੇਚੈਨੀ ਪਾਈ ਜਾ ਰਹੀ ਹੈ, ਜੰਗਲਾਤ ਕਾਮਿਆ ਨੇ ਵਣ ਮੰਡਲ ਅਫਸਰ ਪਟਿਆਲਾ ਦੇ ਦਫਤਰ ਅੱਗੇ ਰੋਸ ਧਰਨਾ ਦੇਣ ਉਪਰੰਤ ਪਟਿਆਲਾ ਸਹਿਰ ਦੀਆਂ ਸੜਕਾਂ ਤੇ ਬਜ਼ਾਰਾਂ ਵਿੱਚ ਲਾਲ ਝੰਡਿਆਂ ਨਾਲ ਰੋਸ ਮਾਰਚ ਕੱਢਿਆ।

 ਜੰਗਲਾਤ ਵਰਕਰ ਯੂਨੀਅਨ ਦੇ ਆਗੂ ਨਰੇਸ ਕੁਮਾਰ ਬੋਸਰ, ਪ੍ਰਗਟ ਸਿੰਘ ਰਾਮਗੜ, ਅਮਰਜੀਤ ਲਾਛੜੂ, ਰਣਬੀਰ ਮੂਲੇਪੁਰ, ਗੋਗੀ ਨਾਭਾ ਤੇ ਦਵਿੰਦਰ ਚੌਧੀਮਾਜਰਾ ਨੇਂ ਕਿਹਾ ਕਿ ਜੇਕਰ ਸਰਕਾਰ ਨੇ ਜੰਗਲਾਤ ਅਤੇ ਜੰਗਲੀ ਜੀਵ ਵਿਚ ਲੰਮੇ ਸਮੇਂ ਤੋਂ ਕੰਮ ਕਰਦੇ ਅਨਪੜ੍ਹ ਕਾਮਿਆ ਤੇ ਲਗਾਤਾਰ 10 ਸਾਲ ਦੀ ਸਰਵਿਸ ਦੀ ਸਰਵਿਸ ਦੀ ਸ਼ਰਤ ਖਤਮ ਕਰਕੇ ਕੱਚੇ ਕਾਮੇ ਪੱਕੇ ਨਾ ਕੀਤੇ, ਪਿੱਛਲੇ ਪੰਜ ਮਹੀਨੀਆ ਤੋੰ ਰਹਿੰਦਿਆ ਤਨਖਾਹਾਂ ਨਾ ਦਿੱਤੀਆ, ਸਾਲ 2026 ਤੱਕ ਦੀ ਸੀਨੀਅਰਤਾ ਸੂਚੀ ਨਾ ਬਣਾਈ ਅਤੇ ਮੰਗ ਪੱਤਰ ਵਿੱਚ ਦਰਜ਼ ਹੋਰ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੀ 18 ਅਗਸਤ ਨੂੰ ਵਿੱਤ ਮੰਤਰੀ ਪੰਜਾਬ ਦੇ ਹਲਕਾ ਦਿੜਬਾ ਵਿੱਚ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦੇਣ ਉਪਰੰਤ ਪੱਕਾ ਮੋਰਚਾ ਲਾਇਆ ਜਾਵੇਗਾ।

ਇਹ ਜੰਗਲਾਤ ਕਾਮਿਆ ਦਾ ਮੋਰਚਾ ਉਦੋ ਤੱਕ ਜਾਰੀ ਰਹੇਗਾ ਜਦੋ ਤੱਕ ਜੰਗਲਾਤ ਕਾਮਿਆ ਦੀਆ ਮੰਗਾਂ ਦਾ ਹੱਲ ਨਹੀਂ ਹੁੰਦਾ ਇਸ ਧਰਨੇ ਵਿੱਚ ਹੋਰਨਾ ਤੋ ਇਲਾਵਾ ਗੁਰਮੇਲ ਬੰਮਣਾ, ਭਿੰਦਰ ਘੱਗਾ, ਕਸਮੀਰ ਸਿੰਘ, ਸਮਸੇਰ ਅਸਮਾਨਪੁਰ, ਸਦੀਕ ਖਾਨ, ਜਗਪਾਲ ਸਿੰਘ, ਬਲਕਾਰ ਸਿੰਘ ਮੱਲੇਵਾਲ, ਪ੍ਰਦੀਪ ਕੁਮਾਰ, ਦਲੇਰ ਸਿੰਘ ਬੋਸਰ, ਸਤਨਾਮ ਸਿੰਘ ਸੌਜਾ, ਗੁਰਜੀਤ ਸਿੰਘ ਪਟਿਆਲਾ, ਕਰਮਾ ਸਿੰਘ ਕਾਠਮੱਠੀ, ਜੀਤ ਖਾਨ, ਰਾਮ ਸਿੰਘ ਲੋਪੇ, ਪ੍ਰਵੀਨ ਕੁਮਾਰ ਬੋਸਰ, ਹਲੀਮ ਖਾਨ, ਜਰਨੈਲ ਸਿੰਘ ਹੱਲੋਤਾਲੀ ਆਦਿ ਆਗੂ ਸਾਮਿਲ ਸਨ। 

Comments

Most Popular

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਯੂਨਾਈਟਿਡ ਇੰਪਲਾਈਜ਼ ਫਰੰਟ ਦੀ ਰੋਸ ਰੈਲੀ ਸਫਲ ਰਹੀ, ਜਿਸ ਵਿੱਚ ਕਰਮਚਾਰੀਆਂ ਨੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

Leaders of the Employees and Pensioners Joint Front termed the facts and figures presented by the Finance Minister as illogical and false,

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

RWA Sector 18A-B spreads message of environment protection by planting trees

DPS Chandigarh Hosts Inter-DPS Quiz 2026 Zone I, Showcasing Young Minds from Across North India

ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ