Skip to main content

Under the 'AAP's Health Reality Check' Campaign, Balbir Singh Sidhu Exposes Punjab Government's Health Model at Village Saneta

Under the 'AAP's Health Reality Check' Campaign, Balbir Singh Sidhu Exposes Punjab Government's Health Model at Village Saneta S.A.S.Nagar 7 August ( Ranjeet Singh Dhaliwal ) : As part of the 'AAP's Health Reality Check' campaign, former Punjab Health Minister and senior Congress leader Balbir Singh Sidhu today visited Village Saneta, where he had laid the foundation stone for a 25-bed Primary Health Centre during the Congress government's tenure. Addressing the media, he said that while the Aam Aadmi Party had made grand promises of a healthcare revolution before coming to power, the ground reality today paints an entirely different picture. Sidhu stated that the Saneta hospital was sanctioned by the Congress government with the objective of strengthening healthcare services for the people. The foundation stone was laid on June 20, 2021, in the presence of Member of Parliament Manish Tewari. The village panchayat donated 3.11 acres of land along the nat...

'AAP ਦੀ ਸਿਹਤ ਦਾ Reality Check' ਮੁਹਿੰਮ ਤਹਿਤ ਬਲਬੀਰ ਸਿੰਘ ਸਿੱਧੂ ਨੇ ਪਿੰਡ ਸਨੇਟਾ ਵਿੱਚ ਪੰਜਾਬ ਸਰਕਾਰ ਦੇ ਸਿਹਤ ਮਾਡਲ ਦੀ ਖੋਲ੍ਹੀ ਪੋਲ

'AAP ਦੀ ਸਿਹਤ ਦਾ Reality Check' ਮੁਹਿੰਮ ਤਹਿਤ ਬਲਬੀਰ ਸਿੰਘ ਸਿੱਧੂ ਨੇ ਪਿੰਡ ਸਨੇਟਾ ਵਿੱਚ ਪੰਜਾਬ ਸਰਕਾਰ ਦੇ ਸਿਹਤ ਮਾਡਲ ਦੀ ਖੋਲ੍ਹੀ ਪੋਲ

ਐਸ.ਏ.ਐਸ.ਨਗਰ 7 ਅਗਸਤ ( ਰਣਜੀਤ ਧਾਲੀਵਾਲ ) : 'AAP ਦੀ ਸਿਹਤ ਦਾ Reality Check' ਮੁਹਿੰਮ ਤਹਿਤ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਸਨੇਟਾ ਵਿਖੇ ਉਸ ਥਾਂ ਦਾ ਦੌਰਾ ਕੀਤਾ, ਜਿੱਥੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਿਹਤ ਮੰਤਰੀ ਰਹਿੰਦਿਆਂ ਉਨ੍ਹਾਂ ਵੱਲੋਂ 25 ਬਿਸਤਰਿਆਂ ਵਾਲੇ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਿਹਤ ਕ੍ਰਾਂਤੀ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਜ਼ਮੀਨੀ ਹਕੀਕਤ ਉਸ ਦੇ ਬਿਲਕੁਲ ਉਲਟ ਹੈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਨੇਟਾ ਵਿਖੇ ਇਹ ਹਸਪਤਾਲ ਕਾਂਗਰਸ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮਨਜ਼ੂਰ ਕੀਤਾ ਗਿਆ ਸੀ। 20 ਜੂਨ 2021 ਨੂੰ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਮੌਜੂਦਗੀ ਵਿੱਚ ਇਸ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਪਿੰਡ ਸਨੇਟਾ ਦੀ ਪੰਚਾਇਤ ਨੇ ਲੋਕ ਭਲਾਈ ਲਈ ਕੌਮੀ ਮਾਰਗ ਉੱਤੇ 3.11 ਏਕੜ ਜ਼ਮੀਨ ਦਾਨ ਦਿੱਤੀ ਸੀ, 12.50 ਕਰੋੜ ਰੁਪਏ ਦਾ ਪ੍ਰੋਜੈਕਟ ਤਿਆਰ ਕੀਤਾ ਗਿਆ ਅਤੇ ਕਾਂਗਰਸ ਸਰਕਾਰ ਨੇ ਇਸ ਲਈ 3 ਕਰੋੜ ਰੁਪਏ ਵੀ ਜਾਰੀ ਕਰ ਦਿੱਤੇ ਸਨ। ਪਰ ਸੱਤਾ ਬਦਲਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਪ੍ਰੋਜੈਕਟ ਨੂੰ ਜਾਣਬੁੱਝ ਕੇ ਠੰਡੇ ਬਸਤੇ ਵਿੱਚ ਪਾ ਦਿੱਤਾ।

ਸਿੱਧੂ ਨੇ ਕਿਹਾ ਕਿ ਜਦੋਂ ਮੋਹਾਲੀ ਨੂੰ ਵੱਖਰਾ ਸਿਹਤ ਬਲਾਕ ਬਣਾਇਆ ਗਿਆ ਸੀ ਤਾਂ ਉਸ ਦਾ ਇਕੋ-ਇੱਕ ਮਕਸਦ ਇਲਾਕੇ ਦੇ ਲਗਭਗ 79 ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸੀ। ਇਸੇ ਲਈ ਸਨੇਟਾ ਨੂੰ ਇਸ ਦੀ ਕੇਂਦਰੀ ਸਥਿਤੀ ਨੂੰ ਦੇਖਦੇ ਹੋਏ ਹਸਪਤਾਲ ਲਈ ਚੁਣਿਆ ਗਿਆ ਸੀ, ਤਾਂ ਜੋ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਇਲਾਜ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਪਰ ਆਮ ਆਦਮੀ ਪਾਰਟੀ ਵੱਲੋਂ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਾ ਹਸਪਤਾਲ ਦੀ ਉਸਾਰੀ ਮੁਕੰਮਲ ਕੀਤੀ ਗਈ ਅਤੇ ਨਾ ਹੀ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਗਿਆ। ਇਹ ਸਰਕਾਰ ਦੀ ਨਾਕਾਮੀ ਹੀ ਨਹੀਂ, ਸਗੋਂ ਇਲਾਕੇ ਦੇ ਹਜ਼ਾਰਾਂ ਲੋਕਾਂ ਦੇ ਸਿਹਤ ਅਧਿਕਾਰਾਂ ਨਾਲ ਕੀਤਾ ਗਿਆ ਸਿੱਧਾ ਧੋਖਾ ਹੈ। ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਥਾਂ 'ਤੇ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ਹੇਠ ਇੱਕ ਟ੍ਰੇਨਿੰਗ ਸੈਂਟਰ ਤਾਂ ਸ਼ੁਰੂ ਕਰ ਦਿੱਤਾ ਹੈ, ਪਰ ਜਿਸ ਮਕਸਦ ਲਈ ਇਹ ਜ਼ਮੀਨ ਅਤੇ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਸੀ—ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਸਪਤਾਲ ਬਣਾਉਣਾ—ਉਹ ਅੱਜ ਵੀ ਅਧੂਰਾ ਪਿਆ ਹੈ। ਉਨ੍ਹਾਂ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਦੇ ਨਾਮ ਦੀ ਆੜ ਵਿੱਚ ਅਸਲ ਸਿਹਤ ਪ੍ਰੋਜੈਕਟ ਨੂੰ ਨਜ਼ਰਅੰਦਾਜ਼ ਕਰਨਾ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇ ਦਾਅਵੇ ਕਰ ਰਹੀ ਹੈ, ਪਰ ਜਦੋਂ ਮੌਕੇ 'ਤੇ ਜਾ ਕੇ ਹਕੀਕਤ ਵੇਖੀ ਜਾਂਦੀ ਹੈ ਤਾਂ ਮਰੀਜ਼ਾਂ ਤੋਂ ਟੈਸਟਾਂ ਦੇ ਨਾਂ 'ਤੇ 300 ਤੋਂ 500 ਰੁਪਏ ਤੱਕ ਦੀ ਵਸੂਲੀ ਕੀਤੀ ਜਾ ਰਹੀ ਹੈ। ਜੇਕਰ ਲੋਕਾਂ ਨੂੰ ਆਮ ਟੈਸਟਾਂ ਲਈ ਵੀ ਆਪਣੀ ਜੇਬ ਵਿੱਚੋਂ ਪੈਸੇ ਦੇਣੇ ਪੈ ਰਹੇ ਹਨ, ਤਾਂ ਸਰਕਾਰ ਦਾ ਮੁਫ਼ਤ ਇਲਾਜ ਦਾ ਦਾਅਵਾ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਨਹੀਂ, ਸਗੋਂ ਝੂਠੇ ਪ੍ਰਚਾਰ ਅਤੇ ਗੁੰਮਰਾਹਕੁੰਨ ਦਾਅਵੇ ਪਰੋਸ ਰਹੀ ਹੈ, ਜਦਕਿ ਪੰਜਾਬ ਦਾ ਆਮ ਆਦਮੀ ਅੱਜ ਵੀ ਇਲਾਜ ਲਈ ਆਰਥਿਕ ਬੋਝ ਝੱਲਣ ਲਈ ਮਜਬੂਰ ਹੈ।
ਉਨ੍ਹਾਂ ਕਿਹਾ ਕਿ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਕਾਂਗਰਸ ਸਰਕਾਰ ਵੱਲੋਂ ਰੱਖਿਆ ਗਿਆ ਨੀਂਹ ਪੱਥਰ ਵੀ ਮੌਕੇ ਤੋਂ ਹਟਾ ਦਿੱਤਾ ਗਿਆ ਅਤੇ ਉਸ ਦੀ ਥਾਂ ਮੌਜੂਦਾ ਸਰਕਾਰ ਦੇ ਆਗੂਆਂ ਦੇ ਨਾਂ ਵਾਲਾ ਨਵਾਂ ਪੱਥਰ ਲਗਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਪ੍ਰੋਜੈਕਟ ਕਾਂਗਰਸ ਸਰਕਾਰ ਨੇ ਮਨਜ਼ੂਰ ਕੀਤੇ, ਉਨ੍ਹਾਂ ਦਾ ਸਿਹਰਾ ਆਪਣੇ ਸਿਰ ਲੈਣ ਲਈ ਆਮ ਆਦਮੀ ਪਾਰਟੀ ਇਤਿਹਾਸ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਲੋਕਾਂ ਦੇ ਪੈਸੇ ਨਾਲ ਸ਼ੁਰੂ ਹੋਏ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਦੀ ਬਜਾਏ ਸਿਰਫ਼ ਨਾਂ ਬਦਲਣ ਅਤੇ ਝੂਠਾ ਸਿਹਰਾ ਲੈਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ, ਜੋ ਲੋਕਾਂ ਨਾਲ ਵੀ ਧੋਖਾ ਹੈ ਅਤੇ ਲੋਕਤੰਤਰਕ ਪਰੰਪਰਾਵਾਂ ਦਾ ਵੀ ਅਪਮਾਨ ਹੈ। ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਵਿਕਾਸ ਦੀ ਰਫ਼ਤਾਰ 'ਤੇ ਬ੍ਰੇਕ ਲਗਾ ਦਿੱਤੀ। ਅੱਜ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ, ਦਵਾਈਆਂ ਦੀ ਕਮੀ, ਅਧੂਰੇ ਪਏ ਹਸਪਤਾਲ ਅਤੇ ਬੰਦ ਪਏ ਪ੍ਰੋਜੈਕਟ ਇਸ ਗੱਲ ਦਾ ਜਿਉਂਦਾ ਸਬੂਤ ਹਨ ਕਿ 'ਆਪ' ਦਾ ਅਖੌਤੀ ਸਿਹਤ ਮਾਡਲ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ। ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ਼ਤਿਹਾਰਾਂ ਅਤੇ ਪ੍ਰਚਾਰ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਹੁਣ ਹਕੀਕਤ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਜਦੋਂ ਹਸਪਤਾਲ ਅਧੂਰੇ ਪਏ ਹੋਣ, ਮਰੀਜ਼ਾਂ ਤੋਂ ਟੈਸਟਾਂ ਦੀ ਫੀਸ ਵਸੂਲੀ ਜਾ ਰਹੀ ਹੋਵੇ ਅਤੇ ਸਿਹਤ ਸੇਵਾਵਾਂ ਦੀ ਹਾਲਤ ਦਿਨੋਂ-ਦਿਨ ਖਰਾਬ ਹੋ ਰਹੀ ਹੋਵੇ, ਤਾਂ ਸਿਹਤ ਕ੍ਰਾਂਤੀ ਦੇ ਦਾਅਵੇ ਸਿਰਫ਼ ਖੋਖਲੇ ਨਾਅਰੇ ਹੀ ਸਾਬਤ ਹੁੰਦੇ ਹਨ।

ਅੰਤ ਵਿੱਚ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 'AAP ਦੀ ਸਿਹਤ ਦਾ Reality Check' ਮੁਹਿੰਮ ਦਾ ਮਕਸਦ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲਾ ਫਰਕ ਦਿਖਾਉਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੇ ਹੱਕਾਂ ਅਤੇ ਬਿਹਤਰ ਸਿਹਤ ਸਹੂਲਤਾਂ ਲਈ ਆਪਣੀ ਲੜਾਈ ਜਾਰੀ ਰੱਖੇਗੀ ਅਤੇ ਹਰ ਉਸ ਪ੍ਰੋਜੈਕਟ ਦਾ ਹਿਸਾਬ ਮੰਗੇਗੀ ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆ ਕੇ ਅਧੂਰਾ ਛੱਡ ਦਿੱਤਾ।

Comments

Most Popular

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਯੂਨਾਈਟਿਡ ਇੰਪਲਾਈਜ਼ ਫਰੰਟ ਦੀ ਰੋਸ ਰੈਲੀ ਸਫਲ ਰਹੀ, ਜਿਸ ਵਿੱਚ ਕਰਮਚਾਰੀਆਂ ਨੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

RWA Sector 18A-B spreads message of environment protection by planting trees

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

Janglat Workers Union Punjab's meeting with the Forest Minister on 6 July brought fruition, 516 forest workers to be permanent on 13 July