Skip to main content

Warring bids farewell to CM Mann; says good riddance

Warring bids farewell to CM Mann; says good riddance Predicts this to be his last Vidhan Sabha session Asserts, AAP likely to implode in coming days Says, Mann proved to be worse every Chief Minister Tells CM, history will never forgive him Chandigarh 10 August ( Ranjeet Singh Dhaliwal ) : Punjab Congress president Amarinder Singh Raja Warring today bid his farewell to the Chief Minister Bhagwant Singh Mann, predicting this to be his last Vidhan Sabha session. He said, the Aam Aadmi Party was likely to implode very soon with the government losing its majority as many MLAs are just waiting for the opportune moment which is not very far. “At no cost Mann is going to complete his tenure”, Warring claimed, saying even if the Punjab Vidhan Sabha elections are held on schedule in February 2027, Mann will not be the Chief Minister till then. The PCC president disclosed that most of the AAP MLAs are completely alienated and disillusioned with their own government. For four and a half years the...

ਅਕਾਲੀ ਦਲ ਦੇ ਪੁਨਰ-ਸੁਰਜੀਤੀ ਦਿਹਾੜੇ 'ਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਬੰਦੀ ਸਿੰਘਾਂ ਨੂੰ ਸਮਰਪਿਤ ਅਰਦਾਸ ਕੀਤੀ ਜਾਵੇਗੀ : ਗਿਆਨੀ ਹਰਪ੍ਰੀਤ ਸਿੰਘ

ਅਕਾਲੀ ਦਲ ਦੇ ਪੁਨਰ-ਸੁਰਜੀਤੀ ਦਿਹਾੜੇ 'ਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਬੰਦੀ ਸਿੰਘਾਂ ਨੂੰ ਸਮਰਪਿਤ ਅਰਦਾਸ ਕੀਤੀ ਜਾਵੇਗੀ : ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ 9 ਅਗਸਤ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦੇਂਦਿਆ ਦੱਸਿਆ ਕਿ 11 ਅਗਸਤ ਨੂੰ ਪੰਥ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪੁਨਰ-ਸੁਰਜੀਤ ਹੋਣ ਦੇ ਇਕ ਸਾਲ ਪੂਰਾ ਹੋਣ 'ਤੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਅਰਦਾਸ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਅਰਦਾਸ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਹੋਵੇਗੀ। ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਕੀਤੇ ਹੋਏ ਸਿੱਖ ਨੌਜਵਾਨਾਂ ਨੂੰ ਬੁੱਢੇ ਹੋਣ ਤੋਂ ਬਾਦ ਵੀ ਰਿਹਾ ਨਹੀਂ ਕੀਤਾ ਜਾ ਰਹੀ। ਸਭ ਤੋਂ ਵੱਧ ਹਨੇਰ ਦੀ ਗੱਲ ਇਹ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਪਿਛਲੇ 31 ਸਾਲ ਤੋਂ ਜੇਲ੍ਹ ਅਤੇ 19 ਸਾਲ ਤੋਂ ਫਾਂਸੀ ਦੀ ਚੱਕੀ ਵਿੱਚ ਡੱਕੇ ਹੋਏ ਹਨ ਉਹਨਾਂ ਬਾਰੇ ਕੇਂਦਰ ਸਰਕਾਰ ਕੋਈ ਫੈਸਲਾ ਨਹੀਂ ਲੈ ਰਹੀ। ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਬਜੁਰਗ ਅਵਸਥਾ ਵਿੱਚ ਹਨ ਪਰ ਉਹਨਾਂ ਨਾਲ ਮਿਲਣ ਲਈ ਭਾਈ ਹਵਾਰਾ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। 

ਜਦਕਿ ਬਲਾਤਕਾਰ ਅਤੇ ਕਤਲ ਦਾ ਦੋਸ਼ੀ ਸੌਦਾ ਸਾਧ ਸਾਲ ਵਿੱਚ ਕਈ ਵਾਰ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਹੁੰਦਾ ਹੈ। ਅਸੀਂ ਸਰਕਾਰਾਂ ਦੀ ਇਸ ਧੱਕੇਸ਼ਾਹੀ ਦਾ ਵਿਰੋਧ ਕਰਨ ਦੇ ਨਾਲ-ਨਾਲ ਮੀਰੀ ਪੀਰੀ ਦੇ ਮਾਲਕ ਬੰਦੀਛੋੜ ਸੱਚੇ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਅੱਗੇ ਅਰਦਾਸ ਕਰਾਂਗੇ ਕਿ ਇਹਨਾਂ ਯੋਧਿਆਂ ਦੀ ਬੰਦ ਖਲਾਸੀ ਕਰਵਾਓ ਅਤੇ ਪੰਥ ਦੀ ਇਸ ਜਥੇਬੰਦੀ ਨੂੰ ਬਲ ਬਖਸ਼ੋ ਕਿ ਅਸੀਂ ਉਹਨਾਂ ਦੀ ਰਿਹਾਈ ਲਈ ਹਰ ਮੁਹਾਜ 'ਤੇ ਉਦੋਂ ਤੱਕ ਅਵਾਜ ਉਠਾਉਂਦੇ ਰਹੀਏ ਜਦੋਂ ਤੱਕ ਉਹ ਰਿਹਾ ਹੋ ਕੇ ਆਪਣੇ ਘਰੀਂ ਵਾਪਸ ਨਹੀਂ ਆ ਜਾਂਦੇ।

ਗਿਆਨੀ ਹਰਪ੍ਰੀਤ ਸਿੰਘ ਨੇ ਇਤਿਹਾਸਕ ਵੇਰਵਾ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ 14 ਦਸੰਬਰ 1920 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਹੋਂਦ ਵਿੱਚ ਆਇਆ ਸੀ। ਜਿਸ ਅੰਦਰ ਸਮੇਂ ਨਾਲ ਆਈਆਂ ਕੁਰੀਤੀਆਂ ਨੂੰ ਦੂਰ ਕਰਨ ਲਈ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਮੁੜ ਦਖਲ ਦੇ ਕੇ ਇਸ ਨੂੰ ਪੁਨਰ-ਸੁਰਜੀਤ ਕਰਨ ਦਾ ਆਦੇਸ਼ ਦਿੱਤਾ ਸੀ। ਉਹਨਾਂ ਆਦੇਸ਼ਾਂ ਦੀ ਰੌਸ਼ਨੀ ਵਿੱਚ ਪੰਜ ਮੈਂਬਰੀ ਕਮੇਟੀ ਨੇ ਭਰਤੀ ਕਰਕੇ ਬੜੇ ਹੀ ਲੋਕਤੰਤਰਿਕ ਢੰਗ ਨਾਲ 11 ਅਗਸਤ 2025 ਨੂੰ ਜਰਨਲ ਇਜਲਾਸ ਰਾਹੀਂ ਮੇਰੀ ਪ੍ਰਧਾਨ ਵਜੋਂ ਚੋਣ ਕੀਤੀ ਸੀ। ਸੋ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੀ ਪਹਿਲੀ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਅਰਦਾਸ ਕਰਕੇ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹ ਦੇ ਸ਼ੁਕਰਾਨੇ ਕੀਤੇ ਜਾਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬੰਦੀਛੋੜ ਪਾਤਸ਼ਾਹ ਅੱਗੇ ਅਰਜੋਈ ਕੀਤੀ ਜਾਵੇਗੀ। 

ਇਸ ਸੁਹਿਰਦ ਮਕਸਦ ਲਈ ਉਹਨਾਂ ਨੇ ਸਾਰੇ ਪਾਰਟੀ ਅਹੁਦੇਦਾਰਾਂ, ਡੈਲੀਗੇਟਾਂ, ਜਿਲ੍ਹਾ ਪ੍ਰਧਾਨਾਂ, ਵਰਕਰਾਂ, ਹਮਾਇਤੀਆਂ ਅਤੇ ਆਮ ਸੰਗਤਾਂ ਨੂੰ ਖੁੱਲ੍ਹਾ ਸੱਦਾ ਦਿੰਦਿਆ ਕਿਹਾ ਕਿ ਆਪ ਜੀ 11 ਅਗਸਤ 2026 ਦਿਨ ਮੰਗਲਵਾਰ ਠੀਕ ਦਸ ਵਜੇ ਸਵੇਰੇ ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਪਹੁੰਚੋ। ਉਥੋਂ ਜਥੇ ਦੇ ਰੂਪ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਜਾਇਆ ਜਾਏਗਾ ਅਤੇ ਸੰਗਤੀ ਰੂਪ ਵਿੱਚ ਪੰਥ, ਪੰਜਾਬ ਅਤੇ ਜਥੇਬੰਦੀ ਦੀ ਚੜ੍ਹਦੀ ਕਲਾ ਅਤੇ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਜਾਵੇਗੀ। ਅਰਦਾਸ ਸਮਾਗਮ ਉਪਰੰਤ ਦੋ ਵਜੇ ਪਾਰਟੀ ਦਫਤਰ ਵਿੱਚ ਜਥੇਬੰਦੀ ਦੇ ਸਮੂਹ ਅਹੁਦੇਦਾਰਾਂ ਅਤੇ ਜਿਲ੍ਹਾ ਪ੍ਰਧਾਨਾਂ ਦੀ ਇੱਕ ਮੀਟਿੰਗ ਹੋਵੇਗੀ ਜਿਸ ਵਿੱਚ ਅਗਲੇ ਪ੍ਰੋਗਰਾਮਾਂ ਬਾਰੇ ਫੈਸਲੇ ਲਏ ਜਾਣਗੇ। 

Comments

Most Popular

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

ਯੂਨਾਈਟਿਡ ਇੰਪਲਾਈਜ਼ ਫਰੰਟ ਦੀ ਰੋਸ ਰੈਲੀ ਸਫਲ ਰਹੀ, ਜਿਸ ਵਿੱਚ ਕਰਮਚਾਰੀਆਂ ਨੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ

SBI Sewa Ambedkar Chandigarh Circle was held a important meeting in Sangrur.

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

Leaders of the Employees and Pensioners Joint Front termed the facts and figures presented by the Finance Minister as illogical and false,

RWA Sector 18A-B spreads message of environment protection by planting trees

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

DPS Chandigarh Hosts Inter-DPS Quiz 2026 Zone I, Showcasing Young Minds from Across North India

ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ