Skip to main content

Sunday with Warring and Warriors: Raja Warring to interact with Congress workers every Sunday, take direct feedback from the ground

Sunday with Warring and Warriors: Raja Warring to interact with Congress workers every Sunday, take direct feedback from the ground Punjab Congress strengthens direct connect with workers ahead of 2027; 18 districts covered in 9 days under Har Booth Congress Majboot Raja Warring thanks Congress workers for overwhelming participation; says weekly interaction will strengthen organisation and help shape 2027 strategy Chandigarh 9 August ( Ranjeet SIngh Dhaliwal ) : Punjab Congress President Amarinder Singh Raja Warring today expressed his gratitude to Congress workers and volunteers across the state for their enthusiastic participation in the party’s #HarBoothCongressMajboot campaign, under which 18 districts have been covered in just nine days. The campaign has now entered a new phase with “Sunday with Warring and Warriors”, under which Raja Warring will interact directly with Congress workers and volunteers every Sunday, listen to their experiences and take regular feedback from the gro...

ਪ੍ਰਾਇਵੇਟ ਅਨਏਡਿਡ ਸਕੂਲਾਂ ਦੀ ਫੀਸ ਨਿਯਮਿਤ ਕਰਨ ਲਈ ਬਿੱਲ ਪੇਸ਼ ਕਰਦੇ ਹੋਏ ਪੰਜਾਬ ਸਰਕਾਰ ਨੇ ਮੈਡੀਕਲ ਵਿਦਿਆਰਥੀਆਂ ਨਾਲ ਫ਼ੀਸਾਂ ਵਧਾ ਕੇ ਧੋਖਾ ਕੀਤਾ

ਪ੍ਰਾਇਵੇਟ ਅਨਏਡਿਡ ਸਕੂਲਾਂ ਦੀ ਫੀਸ ਨਿਯਮਿਤ ਕਰਨ ਲਈ ਬਿੱਲ ਪੇਸ਼ ਕਰਦੇ ਹੋਏ ਪੰਜਾਬ ਸਰਕਾਰ ਨੇ ਮੈਡੀਕਲ ਵਿਦਿਆਰਥੀਆਂ ਨਾਲ ਫ਼ੀਸਾਂ ਵਧਾ ਕੇ ਧੋਖਾ ਕੀਤਾ 

ਐਸ.ਏ.ਐਸ.ਨਗਰ 9 ਅਗਸਤ ( ਰਣਜੀਤ ਧਾਲੀਵਾਲ ) : ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਨਿੱਜੀ ਅਣਸਹਾਇਤਾ (ਪ੍ਰਾਇਵੇਟ ਅਨਏਡਿਡ) ਪ੍ਰਾਪਤ ਕਰਨ ਵਾਲੇ ਸਕੂਲਾਂ ਦੀ ਫੀਸ ਸਟਰਕਚਰ ਨੂੰ ਨਿਯਮਿਤ ਕਰਨ ਲਈ ਬਿੱਲ ਪੇਸ਼ ਕਰਨ ਦੇ ਨਾਲ ਹੀ ਪੰਜਾਬ ਸਰਕਾਰ ਨੇ ਮੈਡੀਕਲ ਵਿਦਿਆਰਥੀਆਂ, ਖਾਸ ਕਰਕੇ ਐਨ ਈ ਈ ਟੀ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਪਿੱਠ ‘ਚ ਛੁਰਾ ਮਾਰਿਆ ਹੈ। ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜਾਂ ਵਿੱਚ ਐਮ ਬੀ ਬੀ ਐੱਸ ਦੀ ਫੀਸ ਵਿੱਚ ਕੀਤੇ ਗਏ ਵੱਡੇ ਵਾਧੇ ਦੀ ਕੜੀ ਨਿੰਦਾ ਕਰਦਿਆਂ ਇਸ ਨੂੰ “ਵਿਦਿਆਰਥੀ ਵਿਰੋਧੀ ਅਤੇ ਮੱਧ ਵਰਗ ਪਰਿਵਾਰਾਂ ਦੇ ਵਿਰੋਧੀ” ਕਦਮ ਕਰਾਰ ਦਿੱਤਾ। ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਸਿੱਧੂ ਨੇ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੰਸ਼ੋਧਨ) ਬਿੱਲ, 2026 ਵਿਧਾਨ ਸਭਾ ਵਿੱਚ ਪੇਸ਼ ਕਰ ਰਹੀ ਹੈ ਅਤੇ ਇਸ ‘ਤੇ ਚਰਚਾ ਲਈ ਤਿਆਰ ਹੈ, ਦੂਜੇ ਪਾਸੇ ਸਰਕਾਰੀ ਅਤੇ ਨਿੱਜੀ ਮੈਡੀਕਲ ਸੰਸਥਾਵਾਂ ਵਿੱਚ ਫੀਸ ਵਧਾ ਕੇ ਵਿਦਿਆਰਥੀਆਂ ਪ੍ਰਤੀ ਆਪਣੇ ਦੋਹਰੇ ਮਾਪਦੰਡ ਸਪਸ਼ਟ ਕਰ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਗੰਭੀਰ ਮਾਮਲੇ ਨੂੰ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਏਗੀ ਤਾਂ ਜੋ ਪੰਜਾਬ ਦੇ ਮੈਡੀਕਲ ਵਿਦਿਆਰਥੀਆਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾ ਸਕੇ। ਸਿੱਧੂ ਨੇ ਕਿਹਾ ਕਿ ਜਦੋਂ ਪੰਜਾਬ ਦੇ ਹਜ਼ਾਰਾਂ ਮੇਹਨਤੀ ਵਿਦਿਆਰਥੀ ਡਾਕਟਰ ਬਣਨ ਦਾ ਸੁਪਨਾ ਦੇਖ ਰਹੇ ਹਨ, ਉਸ ਵੇਲੇ ਸਰਕਾਰ ਨੇ ਉਨ੍ਹਾਂ ਦੇ ਪਰਿਵਾਰਾਂ ‘ਤੇ ਅਸਹਿਣਯੋਗ ਆਰਥਿਕ ਬੋਝ ਥੋਪ ਦਿੱਤਾ ਹੈ। ਉਨ੍ਹਾਂ ਕਿਹਾ, “ਨਿੱਜੀ ਮੈਡੀਕਲ ਕਾਲਜਾਂ ਵਿੱਚ 17.4 ਫੀਸਦੀ ਅਤੇ ਸਰਕਾਰੀ ਸੰਸਥਾਵਾਂ ਵਿੱਚ 8.5 ਫੀਸਦੀ ਤੱਕ ਵਾਧਾ ਸਿਰਫ਼ ਇਕ ਸੋਧ ਨਹੀਂ, ਸਗੋਂ ਪੰਜਾਬੀਆਂ ਨਾਲ ਧੋਖਾ ਹੈ।” ਸਿੱਧੂ ਨੇ ਦੱਸਿਆ ਕਿ ਨਿੱਜੀ ਕਾਲਜਾਂ ਵਿੱਚ ਮੈਨੇਜਮੈਂਟ ਕੋਟੇ ਹੇਠ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਹੁਣ ਐੱਮ ਬੀ ਬੀ ਐਸ ਕੋਰਸ ਲਈ ਕਰੀਬ 65 ਲੱਖ ਰੁਪਏ ਦੇਣੇ ਪੈਣਗੇ, ਜੋ ਕਿ ਸਰਕਾਰੀ ਕੋਟੇ ਵਾਲੇ ਵਿਦਿਆਰਥੀਆਂ ਨਾਲੋਂ ਲਗਭਗ 40 ਲੱਖ ਰੁਪਏ ਵੱਧ ਹਨ। ਉਨ੍ਹਾਂ ਸਰਕਾਰ ਤੋਂ ਸਵਾਲ ਕਰਦਿਆਂ ਪੁੱਛਿਆ ਕਿ ਇਹ ਇਕ ਅਜਿਹੀ ਪ੍ਰਣਾਲੀ ਬਣ ਰਹੀ ਹੈ ਜਿੱਥੇ ਸਿਰਫ਼ ਧਨਾਢ ਲੋਕਾਂ ਦੇ ਬੱਚੇ ਹੀ ਮੈਡੀਕਲ ਸਿੱਖਿਆ ਹਾਸਲ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜਾਂ ਦੀ ਫੀਸ, ਜੋ ਕਿ ਸਸਤੀ ਹੋਣੀ ਚਾਹੀਦੀ ਹੈ, ਹੁਣ 10.8 ਲੱਖ ਰੁਪਏ ਤੋਂ ਵੱਧ ਹੋ ਗਈ ਹੈ। “ਘੱਟ ਅਤੇ ਮੱਧ ਵਰਗ ਦੇ ਬਹੁਤ ਸਾਰੇ ਪਰਿਵਾਰਾਂ ਲਈ ਇਹ ਰਕਮ ਵੀ ਪਹੁੰਚ ਤੋਂ ਬਾਹਰ ਹੈ। ਸਰਕਾਰ ਗੁਣਵੱਤਾ ਵਾਲੀ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਰਹੀ ਹੈ,” ਸਿੱਧੂ ਨੇ ਕਿਹਾ। ਉਨ੍ਹਾਂ ਨੇ ਇਸ ਫੈਸਲੇ ਦੇ ਸਮੇਂ ‘ਤੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਇਹ ਵਾਧਾ ਉਸ ਸਮੇਂ ਕੀਤਾ ਗਿਆ ਹੈ ਜਦੋਂ ਲੋਕ ਮਹਿੰਗਾਈ, ਬੇਰੁਜ਼ਗਾਰੀ ਅਤੇ ਵਧ ਰਹੇ ਆਮ ਖਰਚਿਆਂ ਨਾਲ ਪਹਿਲਾਂ ਹੀ ਪਰੇਸ਼ਾਨ ਹਨ। “ਸਸਤੀ ਮੈਡੀਕਲ ਸਿੱਖਿਆ ਦਾ ਵਿਸਥਾਰ ਕਰਨ ਅਤੇ ਸਰਕਾਰੀ ਕਾਲਜਾਂ ਵਿੱਚ ਸੀਟਾਂ ਵਧਾਉਣ ਦੀ ਬਜਾਏ, ਸਰਕਾਰ ਨਿੱਜੀਕਰਨ ਅਤੇ ਵਪਾਰੀਕਰਨ ਨੂੰ ਪ੍ਰੋਤਸਾਹਿਤ ਕਰ ਰਹੀ ਹੈ,” ਉਨ੍ਹਾਂ ਦੋਸ਼ ਲਾਇਆ। ਸਿੱਧੂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਫੀਸ ਵਾਧੇ ਨੂੰ ਵਾਪਸ ਲਵੇ ਅਤੇ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਇੱਕ ਪਾਰਦਰਸ਼ੀ ਅਤੇ ਵਿਦਿਆਰਥੀ-ਹਿਤੈਸ਼ੀ ਨੀਤੀ ਤਿਆਰ ਕਰੇ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਆਰਥਿਕ ਤੰਗੀ ਕਾਰਨ ਡਾਕਟਰ ਬਣਨ ਤੋਂ ਵਾਂਝਾ ਨਾ ਰਹਿ ਜਾਵੇ।

Comments

Most Popular

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਯੂਨਾਈਟਿਡ ਇੰਪਲਾਈਜ਼ ਫਰੰਟ ਦੀ ਰੋਸ ਰੈਲੀ ਸਫਲ ਰਹੀ, ਜਿਸ ਵਿੱਚ ਕਰਮਚਾਰੀਆਂ ਨੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

RWA Sector 18A-B spreads message of environment protection by planting trees

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

Leaders of the Employees and Pensioners Joint Front termed the facts and figures presented by the Finance Minister as illogical and false,

DPS Chandigarh Hosts Inter-DPS Quiz 2026 Zone I, Showcasing Young Minds from Across North India