ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ
ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ
ਚੰਡੀਗੜ੍ਹ 31 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾਂ ਮੁਲਾਜ਼ਮ ਮੰਚ ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਬਦਲੇ ਦੀ ਭਾਵਨਾ ਨਾਲ ਕੀਤੀ ਨਜਾਇਜ਼ ਬਦਲੀ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵੱਲੋਂ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਰਾਧੇ ਸ਼ਾਮ, ਜਸਵੀਰ ਸਿੰਘ ਤਲਵਾੜਾ, ਕਰਮਜੀਤ ਸਿੰਘ ਬੀਹਲਾ ਅਤੇ ਬੋਬਿੰਦਰ ਸਿੰਘ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਦਲੇ ਦੀ ਭਾਵਨਾ ਨਾਲ ਪੰਜਾਬ ਸਿਵਲ ਸਕੱਤਰੇਤ ਸਾਂਝੀ ਐਕਸ਼ਨ ਕਮੇਟੀ ਦੇ ਪ੍ਰਧਾਨ, ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਮੁੱਖ ਕੋਆਰਡੀਨੇਟਰ ਅਤੇ ਸਾਂਝੀ ਤਾਲਮੇਲ ਕਮੇਟੀ ਤੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ 1 ਚੰਡੀਗ੍ਹੜ ਤੋਂ ਬਦਲ ਕੇ ਸੈਕਟਰ 33 ਚੰਡੀਗੜ੍ਹ ਵਿਖੇ ਲਗਾ ਦਿੱਤਾ ਹੈ।
ਆਗੂਆਂ ਆਖਿਆ ਕਿ ਇਹ ਮੁੱਖ ਮੰਤਰੀ ਦੀ ਬੁਖਲਾਹਟ ਦਾ ਕਾਰਨ ਹੈ ਜੋ ਠੀਕ ਦਿਸ਼ਾ ਵਿੱਚ ਨਹੀਂ ਹੈ। ਇੱਕ ਪਾਸੇ ਮੁੱਖ ਮੰਤਰੀ ਅਤੇ ਉਨਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਨ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੇ ਹਨ। ਇਸ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਗਏ ਮੁਲਾਜ਼ਮਾ ਨੂੰ ਕਾਰਨ ਦੱਸੋ ਨੋਟਸ ਜਾਰੀ ਕੀਤੇ ਗਏ ਹਨ ਅਤੇ ਹੁਣ ਬਦਲੀਆਂ ਦਾ ਸਿਲਸਿਲਾ ਸ਼ੁਰੂ ਕਰਨ ਲੱਗੇ ਹਨ। ਆਗੂਆਂ ਆਖਿਆ ਕਿ ਮੁਲਾਜ਼ਮ ਆਗੂ ਸਰਕਾਰ ਦੀਆਂ ਇਹਨਾਂ ਕੋਝੀਆਂ ਹਰਕਤਾਂ ਤੋਂ ਡਰਨ ਵਾਲੇ ਨਹੀਂ, ਇਸ ਨਾਲ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਰਕਾਰ ਪ੍ਰਤੀ ਰੋਹ ਹੋਰ ਪ੍ਰਚੰਡ ਹੋਵੇਗਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਆਪਣਾ ਪ੍ਰੈਸ ਬਿਆਨ ਜਾਰੀ ਰੱਖਦਿਆਂ ਦੱਸਿਆ ਕਿ ਪਿਛਲੀ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਮਹਾਂ ਰੈਲੀ ਜਿਸ ਵਿੱਚ 2 ਲੱਖ ਤੋਂ ਵੱਧ ਮੁਲਾਜ਼ਮਾ ਅਤੇ ਪੈਨਸ਼ਨਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਸੀ, ਜਿਸ ਰੈਲੀ ਦੇ ਦਬਾ ਥਲੇ ਸਾਂਝੀ ਤਾਲਮੇਲ ਕਮੇਟੀ ਨੂੰ 27 ਅਗਸਤ ਦਾ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ, ਜਿਸ ਨੂੰ ਬਾਅਦ ਵਿੱਚ ਬਦਲ ਕੇ ਪੀ.ਏ.ਪੀ. ਜਲੰਧਰ ਕਰ ਦਿੱਤਾ ਸੀ ਅਤੇ ਉੱਥੋਂ ਵੀ ਪੰਜਾਬ ਦੇ ਮੁੱਖ ਮੰਤਰੀ ਮੀਟਿੰਗ ਕਰਨ ਤੋਂ ਭੱਜ ਗਏ ਸਨ । ਆਗੂਆਂ ਦੱਸਿਆ ਕਿ ਸਾਂਝੀ ਤਾਲਮੇਲ ਕਮੇਟੀ ਨੇ ਪਿਛਲੇ ਕੱਲ 30 ਅਗਸਤ ਨੂੰ ਆਪਣੀ ਲੁਧਿਆਣਾ ਮੀਟਿੰਗ ਕਰਕੇ ਅਗਲੇ ਐਕਸ਼ਨਾਂ ਦਾ ਐਲਾਨ ਕਰ ਦਿੱਤਾ ਹੈ।

Comments
Post a Comment