Skip to main content

SAD condemns AAP govt decision to allot venue reserved in Longowal to hold conference to the Punar Surjit Dal.

SAD condemns AAP govt decision to allot venue reserved in Longowal to hold conference to the Punar Surjit Dal. (Dr Daljit S Cheema said the AAP govt was conniving with the Punar Surjit Dal to create hurdles in holding the annual conference to mark the martyrdom of Sant Harchand Singh Longowal) Chandigarh 17 August ( Ranjeet Singh Dhaliwal ) : The Shiromani Akali Dal (SAD) today condemned the Aam Aadmi Party (AAP) government for creating hurdles in organizing the party’s annual conference to mark the martyrdom anniversary of Sant Harchand Singh Longowal by allotting a venue for which the SAD had already deposited the prescribed fee to the Punar Surjit Dal. In a statement here, senior SAD leader Dr Daljit Singh Cheema said the party had applied for permission to hold its annual conference in the shed of the Anaj Mandi in Longowal on August 20 in April. He said even though the fee for organizing the conference in the Anaj Mandi shed had also been deposited a fresh application had been pro...

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਹੋਈ ਸੂਬਾਈ ਐਮਰਜੈਂਸੀ ਮੀਟਿੰਗ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਹੋਈ ਸੂਬਾਈ ਐਮਰਜੈਂਸੀ ਮੀਟਿੰਗ 

ਭਾਰਤ ਅਤੇ ਪੰਜਾਬ ਦੀ ਕਿਸਾਨ ਲਹਿਰ ਨੂੰ ਗੰਭੀਰ ਚੁਣੌਤੀਆਂ ਦਰਪੇਸ਼ : ਮਨਜੀਤ ਧਨੇਰ 

ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਸੰਘਰਸ਼ ਨੂੰ ਕੀਤਾ ਜਾਵੇਗਾ ਹੋਰ ਤੇਜ਼ : ਗੁਰਦੀਪ ਰਾਮਪੁਰਾ 

ਅਮਰੀਕਾ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੱਦ ਕੀਤੀ ਜਾਵੇ : ਹਰਨੇਕ ਮਹਿਮਾ

ਮਸਤੂਆਣਾ ਸਾਹਿਬ 17 ਅਗਸਤ ( ਪੀ ਡੀ ਐਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਵਿਸ਼ੇਸ਼ ਐਮਰਜੈਂਸੀ ਮੀਟਿੰਗ ਮਸਤੂਆਣਾ ਸਾਹਿਬ ਵਿਖੇ ਹੋਈ ਜਿਸ ਵਿੱਚ ਪੰਜਾਬ ਦੇ 13 ਜ਼ਿਲਿਆਂ ਦੇ ਆਗੂਆਂ ਨੇ ਭਾਗ ਲਿਆ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਰਿਲੀਜ਼ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਚੱਲ ਰਹੀ ਹੈ। ਜੇਕਰ ਇਹ ਮੁਕਤ ਵਪਾਰ ਸਮਝੌਤਾ ਲਾਗੂ ਹੋ ਜਾਂਦਾ ਹੈ ਤਾਂ ਇਹ ਭਾਰਤ ਦੇ ਲੋਕਾਂ ਲਈ ਮਾਰੂ ਸਾਬਤ ਹੋਵੇਗਾ। ਇਸ ਲਈ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ ਦੇਸ਼ ਪੱਧਰ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਨੂੰ ਜਿੱਤ ਤੱਕ ਲਿਜਾਣ ਲਈ ਕਿਸਾਨਾਂ ਮਜ਼ਦੂਰਾਂ ਦੀ ਏਕਤਾ ਨੂੰ ਹੋਰ ਵੱਧ ਤਕੜੇ ਕਰਨ ਦੀ ਜ਼ਰੂਰਤ ਹੈ।

ਕਿਸਾਨ ਆਗੂਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਦੀ ਮੰਗ ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਸਿਰ ਕਰਜ਼ਾ ਸਰਕਾਰ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਚੜ੍ਹਿਆ ਹੈ। ਇਸ ਵਾਸਤੇ ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਕਿਸਾਨਾਂ ਅਤੇ ਮਜ਼ਦੂਰਾਂ ਨੂੰ 58 ਸਾਲ ਦੀ ਉਮਰ ਪੂਰੀ ਹੋਣ ਤੇ ਘੱਟੋ ਘੱਟ 10,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਣੀ ਚਾਹੀਦੀ ਹੈ। ਆਗੂਆਂ ਨੇ ਮੋਦੀ ਸਰਕਾਰ ਵੱਲੋਂ ਮਗਨਰੇਗਾ ਕਾਨੂੰਨ ਨੂੰ ਰੱਦ ਕਰਨ ਦੀ ਸਖਤ ਨਿੰਦਾ ਚੀਨੀ ਮਗਨਰੇਗਾ ਕਾਨੂੰਨ ਨੂੰ ਬਹਾਲ ਕਰਨ ਤੇ ਜ਼ੋਰ ਦਿੱਤਾ ਅਤੇ ਚਾਰ ਲੇਬਰ ਕੋਡ ਰੱਦ ਕਰਨ ਦੀ ਵੀ ਸਖਤ ਮੰਗ ਕੀਤੀ। 

ਕਿਸਾਨ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਥਾਂ ਥਾਂ ਲੋਕਾਂ ਤੇ ਜਬਰ ਕਰਨ ਦੀ ਸਖਤ ਨਿੰਦਾ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵੀ ਮੋਦੀ ਦੇ ਪਦ ਚਿੰਨ੍ਹਾਂ ਤੇ ਚੱਲ ਰਹੀ ਹੈ ਅਤੇ ਰੋਜ਼ਾਨਾ ਹੀ ਹੱਕ ਮੰਗਦੇ ਲੋਕਾਂ ਤੇ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਅਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਜਥੇਬੰਦੀ ਨੇ ਹਾਂਸੀ ਵਿਖੇ ਹਰਿਆਣਾ ਦੇ ਕਿਸਾਨਾਂ ਅਤੇ ਖਾਪ ਪੰਚਾਇਤਾਂ ਤੇ ਲਾਠੀਚਾਰਜ ਕਰਨ, ਗਿਰਫਤਾਰੀਆਂ ਕਰਨ ਅਤੇ ਇੱਕ ਅਧਿਕਾਰੀ ਵੱਲੋਂ ਏਕੇ47 ਨਾਲ ਫਾਇਰ ਕਰਨ ਦੀ ਕੋਸ਼ਿਸ਼ ਦੀ ਸਖਤ ਨਿਖੇਧੀ ਕੀਤੀ। 15 ਅਗਸਤ ਨੂੰ ਕੌਮੀ ਇਨਸਾਫ ਮੋਰਚਾ ਅਤੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਅਤੇ ਕੰਪਿਊਟਰ ਅਧਿਆਪਕਾਂ ਤੇ ਜਬਰ ਕਰਨ ਦੀ ਨਿਖੇਧੀ ਕਰਦਿਆਂ ਇਹਨਾਂ ਘੋਲਾਂ ਨੂੰ ਹਮਾਇਤ ਦੇਣ ਦਾ ਐਲਾਨ ਵੀ ਕੀਤਾ।

ਮੀਟਿੰਗ ਵਿੱਚ ਕੁਲਵੰਤ ਸਿੰਘ ਕਿਸ਼ਨਗੜ੍ਹ , ਮੱਖਣ ਸਿੰਘ ਭੈਣੀ ਬਾਘਾ, ਗੁਰਦੇਵ ਸਿੰਘ ਮਾਂਗੇਵਾਲ, ਅੰਗਰੇਜ਼ ਸਿੰਘ ਭਦੌੜ, ਕਰਮਜੀਤ ਸਿੰਘ ਰਾਮ ਨਗਰ ਛੰਨਾਂ, ਅਮਨਦੀਪ ਸਿੰਘ ਲਲਤੋਂ, ਗੁਰਦੀਪ ਸਿੰਘ ਖੁੱਡੀਆਂ, ਕੁਲਵੰਤ ਸਿੰਘ ਮਾਨ, ਲਖਬੀਰ ਸਿੰਘ ਅਕਲੀਆ, ਜਗੀਰ ਸਿੰਘ ਖਹਿਰਾ, ਜਗਤਾਰ ਸਿੰਘ ਦੁੱਗਾਂ, ਗੁਰਨਾਮ ਸਿੰਘ ਮਹਿਰਾਜ, ਜਗਤਾਰ ਸਿੰਘ ਦੇਹੜਕਾ, ਰਾਣਾ ਹਰਜਿੰਦਰ ਸਿੰਘ, ਜਸਪ੍ਰੀਤ ਸਿੰਘ ਕੁਹਾਰ ਵਾਲਾ, ਬਲਜਿੰਦਰ ਸਿੰਘ ਵੜਿੰਗ, ਪ੍ਰਦੀਪ ਮੁਸਾਹਿਬ , ਪਰਮਿੰਦਰ ਸਿੰਘ ਉੜਾਂਗ, ਸਤਨਾਮ ਸਿੰਘ ਬਰਨਾਲਾ, ਮਨਜਿੰਦਰ ਕਮਲ, ਭੋਲਾ ਸਿੰਘ ਛੰਨਾਂ, ਤਰਸੇਮ ਸਿੰਘ ਬੱਸੂਵਾਲ, ਰਾਜਿੰਦਰ ਸਿੰਘ ਭਨੋਹੜ, ਜੁਗਿੰਦਰ ਸਿੰਘ ਫਿਰੋਜ਼ਪੁਰ, ਦਲਜੀਤ ਸਿੰਘ ਕਪੂਰਥਲਾ ਅਤੇ ਪਰਮਵੀਰ ਸਿੰਘ ਫਰੀਦਕੋਟ ਸਮੇਤ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।

Comments

Most Popular

ਯੂਨਾਈਟਿਡ ਇੰਪਲਾਈਜ਼ ਫਰੰਟ ਦੀ ਰੋਸ ਰੈਲੀ ਸਫਲ ਰਹੀ, ਜਿਸ ਵਿੱਚ ਕਰਮਚਾਰੀਆਂ ਨੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

INDEPENDENCE is the right of all DIVIDED WE FALL : Ranjeet Singh Dhaliwal

Leaders of the Employees and Pensioners Joint Front termed the facts and figures presented by the Finance Minister as illogical and false,

RWA Sector 18A-B spreads message of environment protection by planting trees

DPS Chandigarh Hosts Inter-DPS Quiz 2026 Zone I, Showcasing Young Minds from Across North India

SBI Sewa Ambedkar Chandigarh Circle was held a important meeting in Sangrur.

ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ