ਸੀ ਪੀ ਆਈ ਐੱਮ ਅਤੇ ਸੀ ਪੀ ਆਈ ਵੱਲੋਂ ਸੁਖਬੀਰ ਬਾਦਲ ਉਪਰ ਹਮਲੇ ਦੀ ਨਿੰਦਾ
ਚੰਡੀਗੜ੍ਹ 13 ਅਗਸਤ ( ਰਣਜੀਤ ਧਾਲੀਵਾਲ ) : ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ ਸੀਪੀਆਈ ਦੇ ਸੂਬਾ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਪੰਜਾਬ ਦੇ ਸਾਬਕਾ ਉੱਪ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ 'ਤੇ ਕਿਸੇ ਸਿਆਸੀ ਆਗੂ 'ਤੇ ਕੀਤੇ ਅਜਿਹੇ ਹਮਲੇ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
ਦੋਵਾਂ ਕਮਿਊਨਿਸਟ ਆਗੂਆਂ ਨੇ ਕਿਹਾ ਕਿ ਗੁਰੂਘਰ ’ਚ ਕੀਤੇ ਗਏ ਇਸ ਹਮਲੇ ਦੀ ਸਮੁੱਚੇ ਤੌਰ 'ਤੇ ਨਿੰਦਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਪਾਵਨ ਪਵਿੱਤਰ ਅਸਥਾਨ 'ਤੇ ਸਰਬੱਤ ਦਾ ਭਲਾ ਮੰਗਿਆ ਜਾਂਦਾ ਹੈ, ਉਸ ਅਸਥਾਨ 'ਤੇ ਅਜਿਹਾ ਹਮਲਾ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਿੱਚ ਵਾਧਾ ਕਰਦਾ ਹੈ ਅਤੇ ਸੁਰੱਖਿਆ ਫੋਰਸਾਂ 'ਤੇ ਵੀ ਸਵਾਲ ਖੜ੍ਹੇ ਕਰਦਾ ਹੈ। ਆਗੂਆਂ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਅਜਿਹੇ ਹਮਲੇ ਰੋਕਣ ਲਈ ਸੁਰੱਖਿਆ ਦੇ ਠੋਸ ਉਪਰਾਲੇ ਕਰਨੇ ਚਾਹੀਦੇ ਹਨ।

Comments
Post a Comment