ਖੈਰ ਦੇ ਦਰੱਖਤਾਂ ਦੀ ਕਟਾਈ ਨੂੰ ਲੈ ਕੇ ਵਣ ਵਿਭਾਗ ’ਤੇ ਸਵਾਲ, ਜਾਂਚ ਦੀ ਮੰਗ
ਐਸ.ਏ.ਐਸ.ਨਗਰ 29 ਅਪ੍ਰੈਲ ( ਰਣਜੀਤ ਧਾਲੀਵਾਲ ) : ਖੈਰ ਦੇ ਦਰੱਖਤਾਂ ਦੀ ਕਟਾਈ ਨੂੰ ਲੈ ਕੇ ਸਥਾਨਕ ਲੋਕਾਂ ਵੱਲੋਂ ਵਣ ਵਿਭਾਗ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕੇ ਗਏ ਹਨ। ਇਸ ਸਬੰਧੀ ਲਿਖਤੀ ਸ਼ਿਕਾਇਤ ਰਾਹੀਂ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਕੇ ਕਥਿਤ ਤੌਰ ’ਤੇ ਹੋ ਰਹੀ ਗੈਰ-ਕਾਨੂੰਨੀ ਕਟਾਈ ਨੂੰ ਰੋਕਣ ਦੀ ਮੰਗ ਕੀਤੀ ਗਈ ਹੈ।
ਮੋਹਾਲੀ ਦੇ ਫੇਸ-2 ਵਿਖੇ ਆਯੋਜਿਤ ਪ੍ਰੈਸ ਕਾਨਫ੍ਰੈਂਸ ਦੇ ਦੌਰਾਨ ਪਿੰਡ ਤਾਰਾਪੁਰ ਨਿਵਾਸੀ ਭੁਪਿੰਦਰ ਸਿੰਘ, ਹਰਵਿੰਦਰ ਸਿੰਘ ਲ, ਰਾਮਜੀ ਦਾਸ ਨੇ ਦੱਸਿਆ ਕਿ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਖੈਰ ਦੇ ਦਰੱਖਤਾਂ ਦੀ ਕਟਾਈ ਹੋ ਰਹੀ ਹੈ। ਉਨ੍ਹਾਂ ਕਰੀਬ 325 ਦਰੱਖਤਾਂ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਹੈ ਕਿ ਮਾਮਲੇ ਸਬੰਧੀ ਪਹਿਲਾਂ ਵੀ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਸੀ, ਪਰ ਇਸ ਦੇ ਬਾਵਜੂਦ ਕਥਿਤ ਕਟਾਈ ’ਤੇ ਢੁਕਵੀਂ ਕਾਰਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਜੰਗਲਾਤ ਕਮੇਟੀ ਵੱਲੋਂ ਪਹਿਲਾਂ ਰੇਂਜ ਆਫਿਸਰ ਸ਼ਿਸ਼ਵਾ, ਅਤੇ ਜਿਲ੍ਹਾ ਫੋਰੈਸਟ ਆਫਿਸਰ DFO ਅਵਨੀਤ ਸਿੰਘ ਸਮੇਤ ਸਬੰਧਤ ਅਧਿਕਾਰੀਆਂ ਨੂੰ ਵੀ ਲਿਖਤੀ ਜਾਣਕਾਰੀ ਦੇਂਣ ਦੇ ਬਾਵਜੂਦ ਕੋਈ ਕਾਰਵਾਈ ਨਹੀ ਹੋਈ, ਉਲਟਾ ਪਿੰਡ ਵਿੱਚ ਬਣਾਈ ਫੋਰੈਸਟ ਪ੍ਰੋਟੈਕਸ਼ਨ ਕਮੈਟੀ ਅਤੇ ਪਿੰਡ ਦੇ ਸਰਪੰਚ ਰਾਜੇਸ਼ ਕੁਮਾਰ,
ਕਮੇਟੀ ਪ੍ਰਧਾਨ ਗੁਰਚਰਨ ਸਿੰਘ, ਬਿਕਰਮਜੀਤ ਸਿੰਘ, ਦਾਸ ਰਾਮ, ਮੱਖਣ ਸਿੰਘ ਅਤੇ ਵਰਿੰਦਰਪਾਲ ਸਿੰਘ ਦੇ ਖਿਲਾਫ ਹੀ ਮਹਿਲਾ ਗਾਰਡ ਬਿਪਨਜੀਤ ਕੌਰ ਦੀ ਸ਼ਿਕਾਇਤ ਤੇ ਥਾਣਾ ਮਾਜਰੀ ਚ ਕੇਸ ਦਰਜ ਕਰਵਾ ਦਿੱਤਾ ਗਿਆ। ਵਣ ਵਿਭਾਗ ਤੋਂ ਮੰਗ ਕੀਤੀ ਗਈ ਹੈ ਕਿ ਮੌਕੇ ਦੀ ਜਾਂਚ ਕਰਵਾ ਕੇ ਦਰੱਖਤਾਂ ਦੀ ਕਟਾਈ, ਇਜਾਜ਼ਤਾਂ ਅਤੇ ਇਸ ਨਾਲ ਸਬੰਧਤ ਰਿਕਾਰਡ ਦੀ ਪੜਤਾਲ ਕੀਤੀ ਜਾਵੇ।
ਉਨ੍ਹਾਂ ਨੇ ਕਿਹਾ ਕਿ ਜੇਕਰ ਦਰੱਖਤਾਂ ਦੀ ਕਟਾਈ ਬਿਨਾਂ ਮਨਜ਼ੂਰੀ ਹੋਈ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ Forest Conservation Act ਦੀ ਧਾਰਾ 68 ਸਮੇਤ ਸਬੰਧਤ ਨਿਯਮਾਂ ਤਹਿਤ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਵਣ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਤੱਥ ਜਨਤਕ ਕੀਤੇ ਜਾਣ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਗਤੀਵਿਧੀ ’ਤੇ ਤੁਰੰਤ ਰੋਕ ਲਗਾਈ ਜਾਵੇ। ਇਸ ਸੰਬਧੀ DFO ਨਾਲ ਫੋਨ ਤੇ ਵਾਰ ਵਾਰ ਸੰਪਰਕ ਕਰਨ ਦੀ ਕੋਸ਼ਿਸ ਕੀਤੀ ਗਈ,ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।

Comments
Post a Comment