Skip to main content

Mohali's local transport system should be strengthened: Hardev Singh Ubha and Gurpreet Kaur Ubha submitted a memorandum to the Transport Secretary

Mohali's local transport system should be strengthened: Hardev Singh Ubha and Gurpreet Kaur Ubha submitted a memorandum to the Transport Secretary Demand to connect new sectors with CTU bus routes — Secretary Avikesh Gupta directs the officials to take immediate action S.A.S.Nagar 18 August ( Ranjeet Singh Dhaliwal ) : Due to the lack of local public transport in Mohali, senior BJP Punjab leader Hardev Singh Ubha along with his wife and councilor of Ward No. 41 of Municipal Corporation Mohali, Mrs. Gurpreet Kaur Ubha met with Secretary of Transport Department Mr. Avikesh Gupta at the Secretariat in Sector-9, Chandigarh today and submitted a memorandum to resolve the problems faced by the general public and especially the residents of Mohali who work in Chandigarh, Secretariat, PGI and Chandigarh bus stand. Hardev Singh Ubha demanded expansion of CTU local bus service in Mohali, connecting the already running bus routes with other sectors of Mohali and starting new routes. He said t...

ਮੋਹਾਲੀ ਦੀ ਲੋਕਲ ਟਰਾਂਸਪੋਰਟ ਵਿਵਸਥਾ ਹੋਵੇ ਮਜ਼ਬੂਤ: ਹਰਦੇਵ ਸਿੰਘ ਉੱਭਾ ਤੇ ਗੁਰਪ੍ਰੀਤ ਕੌਰ ਉੱਭਾ ਨੇ ਟਰਾਂਸਪੋਰਟ ਸਕੱਤਰ ਨੂੰ ਦਿੱਤਾ ਮੰਗ ਪੱਤਰ

ਮੋਹਾਲੀ ਦੀ ਲੋਕਲ ਟਰਾਂਸਪੋਰਟ ਵਿਵਸਥਾ ਹੋਵੇ ਮਜ਼ਬੂਤ: ਹਰਦੇਵ ਸਿੰਘ ਉੱਭਾ ਤੇ ਗੁਰਪ੍ਰੀਤ ਕੌਰ ਉੱਭਾ ਨੇ ਟਰਾਂਸਪੋਰਟ ਸਕੱਤਰ ਨੂੰ ਦਿੱਤਾ ਮੰਗ ਪੱਤਰ

ਨਵੇਂ ਸੈਕਟਰਾਂ ਨੂੰ CTU ਬੱਸ ਰੂਟਾਂ ਨਾਲ ਜੋੜਨ ਦੀ ਮੰਗ — ਸਕੱਤਰ ਅਵਿਕੇਸ਼ ਗੁਪਤਾ ਨੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼

ਐਸ.ਏ.ਐਸ.ਨਗਰ 18 ਅਗਸਤ ( ਰਣਜੀਤ ਧਾਲੀਵਾਲ ) : ਮੋਹਾਲੀ ਵਿੱਚ ਲੋਕਲ ਪਬਲਿਕ ਟਰਾਂਸਪੋਰਟ ਦੀ ਘਾਟ ਕਾਰਨ ਆਮ ਲੋਕਾਂ ਅਤੇ ਖਾਸ ਕਰਕੇ ਚੰਡੀਗੜ੍ਹ ਵਿੱਚ ਨੌਕਰੀ ਕਰਨ ਵਾਲੇ,ਸੈਕਟਰੀਏਟ ,ਪੀਜੀਆਈ ਤੇ ਚੰਡੀਗੜ੍ਹ ਬੱਸ ਸਟੈਂਡ ਆਉਣ ਜਾਣ ਮੋਹਾਲੀ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਆਪਣੀ ਧਰਮਪਤਨੀ ਅਤੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਦੀ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਸਮੇਤ ਅੱਜ ਚੰਡੀਗੜ੍ਹ ਸੈਕਟਰ-9 ਸਥਿਤ ਸਕੱਤਰੇਤ ਵਿਖੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ੍ਰੀ ਅਵਿਕੇਸ਼ ਗੁਪਤਾ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।

ਹਰਦੇਵ ਸਿੰਘ ਉੱਭਾ ਨੇ ਮੋਹਾਲੀ ਵਿੱਚ CTU ਦੀ ਲੋਕਲ ਬੱਸ ਸੇਵਾ ਦਾ ਵਿਸਥਾਰ ਕਰਨ, ਪਹਿਲਾਂ ਤੋਂ ਚੱਲ ਰਹੇ ਬੱਸ ਰੂਟਾਂ ਨੂੰ ਮੋਹਾਲੀ ਦੇ ਹੋਰ ਸੈਕਟਰਾਂ ਨਾਲ ਜੋੜਨ ਅਤੇ ਨਵੇਂ ਰੂਟ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਤੇਜ਼ੀ ਨਾਲ ਵਿਕਸਤ ਹੋ ਰਹੇ ਇਲਾਕਿਆਂ ਵਿੱਚ ਵਧਦੀ ਆਬਾਦੀ ਦੇ ਮੱਦੇਨਜ਼ਰ ਜਨਤਕ ਆਵਾਜਾਈ ਦੀ ਸਹੂਲਤ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਖਾਸ ਤੌਰ ’ਤੇ ਵੇਵ ਅਸਟੇਟ ਸੈਕਟਰ-85/86, ਸੈਕਟਰ-88, ਸੈਕਟਰ-99/98, ਸੈਕਟਰ-80 ਅਤੇ ਸੈਕਟਰ-105 ਵਿੱਚ ਨਵੇਂ CTU ਬੱਸ ਰੂਟ ਸ਼ੁਰੂ ਕਰਨ ਅਤੇ ਲੋੜ ਅਨੁਸਾਰ ਨਵੇਂ ਬੱਸ ਸਟਾਪ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਦੇ ਵੱਡੀ ਗਿਣਤੀ ਵਸਨੀਕਾਂ ਨੂੰ ਰੋਜ਼ਾਨਾ ਚੰਡੀਗੜ੍ਹ ਆਉਣਾ-ਜਾਣਾ ਪੈਂਦਾ ਹੈ।

ਉੱਭਾ ਨੇ ਕਿਹਾ ਕਿ ਮੋਹਾਲੀ ਤੋਂ ਹਰ ਰੋਜ਼ ਹਜ਼ਾਰਾਂ ਲੋਕ ਚੰਡੀਗੜ੍ਹ ਬੱਸ ਸਟੈਂਡ, ਸਰਕਾਰੀ ਤੇ ਨਿੱਜੀ ਦਫ਼ਤਰਾਂ, ਹਸਪਤਾਲਾਂ, ਵਿਦਿਅਕ ਸੰਸਥਾਵਾਂ ਅਤੇ ਵਪਾਰਕ ਇਲਾਕਿਆਂ ਵਿੱਚ ਜਾਂਦੇ ਹਨ। ਖਾਸ ਕਰਕੇ ਚੰਡੀਗੜ੍ਹ ਵਿੱਚ ਨੌਕਰੀ ਕਰਨ ਵਾਲੇ ਲੋਕਾਂ ਲਈ ਨਿਯਮਤ ਅਤੇ ਕਿਫਾਇਤੀ ਬੱਸ ਸੇਵਾ ਦੀ ਘਾਟ ਕਾਰਨ ਉਨ੍ਹਾਂ ਨੂੰ ਨਿੱਜੀ ਵਾਹਨਾਂ ਜਾਂ ਹੋਰ ਮਹਿੰਗੇ ਸਾਧਨਾਂ ’ਤੇ ਨਿਰਭਰ ਰਹਿਣਾ ਪੈਂਦਾ ਹੈ। CTU ਦੀ ਬਿਹਤਰ ਸੇਵਾ ਨਾਲ ਲੋਕਾਂ ਨੂੰ ਆਰਥਿਕ ਰਾਹਤ ਮਿਲਣ ਦੇ ਨਾਲ-ਨਾਲ ਸੜਕਾਂ ’ਤੇ ਟ੍ਰੈਫਿਕ ਦਾ ਦਬਾਅ ਵੀ ਘਟੇਗਾ।

ਮੰਗਾਂ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਟਰਾਂਸਪੋਰਟ ਸਕੱਤਰ ਸ੍ਰੀ ਅਵਿਕੇਸ਼ ਗੁਪਤਾ ਨੇ ਸਬੰਧਤ ਅਧਿਕਾਰੀਆਂ ਨੂੰ ਮਾਮਲੇ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਅਤੇ ਮੰਗਾਂ ਸਬੰਧੀ ਜਲਦ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ CTU ਨੂੰ ਜਲਦ ਹੀ ਬੱਸਾਂ ਦੀ ਨਵੀਂ ਖੇਪ ਮਿਲਣ ਵਾਲੀ ਹੈ ਅਤੇ ਇਸ ਤੋਂ ਬਾਅਦ ਮੋਹਾਲੀ ਲਈ ਨਵੇਂ ਰੂਟਾਂ ਅਤੇ ਬੱਸ ਸੇਵਾ ਦੇ ਵਿਸਥਾਰ ਸਬੰਧੀ ਮੰਗਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਗੁਰਪ੍ਰੀਤ ਕੌਰ ਉੱਭਾ ਨੇ ਸ੍ਰੀ ਅਵਿਕੇਸ਼ ਗੁਪਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੋਹਾਲੀ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਲੋਕਲ ਟਰਾਂਸਪੋਰਟ ਦੀ ਸਮੱਸਿਆ ਦੇ ਹੱਲ ਲਈ ਵਿਭਾਗ ਵੱਲੋਂ ਦਿੱਤਾ ਗਿਆ ਭਰੋਸਾ ਸਵਾਗਤਯੋਗ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 41 ਸਮੇਤ ਮੋਹਾਲੀ ਦੇ ਨਵੇਂ ਸੈਕਟਰਾਂ ਵਿੱਚ ਵਧ ਰਹੀ ਆਬਾਦੀ ਨੂੰ ਦੇਖਦੇ ਹੋਏ ਲੋਕਲ ਬੱਸ ਸੇਵਾ ਦਾ ਵਿਸਥਾਰ ਬਹੁਤ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਰੂਟਾਂ ਅਤੇ ਬੱਸ ਸਟਾਪਾਂ ਦੇ ਵਿਸਥਾਰ ਨਾਲ ਮੋਹਾਲੀ ਦੇ ਵਸਨੀਕਾਂ, ਖਾਸ ਕਰਕੇ ਚੰਡੀਗੜ੍ਹ ਵਿੱਚ ਨੌਕਰੀ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

Comments

Most Popular

ਯੂਨਾਈਟਿਡ ਇੰਪਲਾਈਜ਼ ਫਰੰਟ ਦੀ ਰੋਸ ਰੈਲੀ ਸਫਲ ਰਹੀ, ਜਿਸ ਵਿੱਚ ਕਰਮਚਾਰੀਆਂ ਨੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

INDEPENDENCE is the right of all DIVIDED WE FALL : Ranjeet Singh Dhaliwal

Leaders of the Employees and Pensioners Joint Front termed the facts and figures presented by the Finance Minister as illogical and false,

DPS Chandigarh Hosts Inter-DPS Quiz 2026 Zone I, Showcasing Young Minds from Across North India

ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

ਤਨਖਾਹਾਂ ਨਾ ਮਿਲਣ ਤੇ ਭੜਕੇ ਜੰਗਲਾਤ ਕਾਮੇ, ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪਁਤਰ

The United Employees Front protest rally was a success, with employees demonstrating unprecedented unity.