Congress Announces Intensification of Struggle Against Anti-People Policies of BJP and AAP: Balbir Singh Sidhu and Raj Kumar Verka S.A.S.Nagar 6 September ( Ranjeet Singh Dhaliwal ) : Senior Congress leader and former Health Minister Balbir Singh Sidhu and Punjab Congress Working President Dr. Raj Kumar Verka, during an important press conference in Mohali, launched a sharp attack on the anti-people policies of the BJP-led Central Government and the Aam Aadmi Party government in Punjab. They said that instead of addressing the real issues confronting the people, both governments are attempting to suppress the people’s voice and promote a politics of political polarisation. Dr. Raj Kumar Verka termed the incident of ‘purification’ that took place after Mallikarjun Kharge Ji’s programme in Haldwani as highly condemnable, saying that it raises serious questions about the democratic and social values of the country. He said that despite such caste-based treatment being meted out to Mallika...
ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
ਪੰਜਾਬੀ ਸੱਭਿਆਚਾਰ ਦੀ ਝਲਕ ਨਾਲ ਬੋਲੀਆਂ ਤੇ ਗਿੱਧੇ ਨੇ ਬੰਨ੍ਹਿਆ ਰੰਗ; ਵਿਰਾਸਤ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਸੱਭਿਆਚਾਰ ਨਾਲ ਜੋੜਨ ਦਾ ਦਿੱਤਾ ਸੁਨੇਹਾ
ਐਸ.ਏ.ਐਸ.ਨਗਰ 21 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਅੱਜ ਮੋਹਾਲੀ ਵਿੱਚ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਅਗਵਾਈ ਮੈਡਮ ਸਰਬਜੀਤ ਕੌਰ ਨੇ ਕੀਤੀ। ਇਸ ਮੌਕੇ ਮਹਿਲਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜ-ਧਜ ਕੇ ਸ਼ਮੂਲੀਅਤ ਕੀਤੀ ਅਤੇ ਪੰਜਾਬੀ ਸੱਭਿਆਚਾਰ ਦੀਆਂ ਰਵਾਇਤੀ ਰੰਗਤਾਂ ਨੂੰ ਜੀਵੰਤ ਕੀਤਾ।
ਪ੍ਰੋਗਰਾਮ ਵਿੱਚ ਡਾਇਰੈਕਟਰ ਸਕੱਤਰ ਸਿੰਘ ਬੱਲ ਪੀਸੀਐਸ, ਡਾਇਰੈਕਟਰ ਪ੍ਰਾਇਮਰੀ ਹਰਕੀਰਤ ਕੌਰ ਚਾਨੇ, ਡਾਇਰੈਕਟਰ ਐਸਸੀਈਆਰਟੀ ਕਿਰਨ, ਰਜਿਸਟਰਾਰ ਸਿੱਖਿਆ ਵਿਭਾਗ ਬਲਜਿੰਦਰ ਕੌਰ, ਪੀਏ ਟੂ ਡਾਇਰੈਕਟਰ ਆਸ਼ਾ, ਸਰਬਜੀਤ ਕੌਰ ਰੇਖੀ, ਸੁਪਰਡੈਂਟ ਸੰਦੀਪ ਕੌਰ, ਸੁਪਰਡੈਂਟ ਪਰਮਜੀਤ ਕੌਰ, ਰੀਨਾ, ਰਮਨ, ਅਨੀਤਾ ਸਮੇਤ ਸਿੱਖਿਆ ਵਿਭਾਗ ਦੀਆਂ ਹੋਰ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮਹਿਲਾਵਾਂ ਵੱਲੋਂ ਪੰਜਾਬੀ ਬੋਲੀਆਂ ਅਤੇ ਗਿੱਧਾ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ ਗਿਆ।
ਇਸ ਮੌਕੇ ਪ੍ਰੋਗਰਾਮ ਵਿੱਚ ਸ਼ਾਮਲ ਹੋਈਆਂ ਸਾਰੀਆਂ ਮਹਿਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਯੋਜਕਾਂ ਵੱਲੋਂ ਪੰਜਾਬੀ ਸੱਭਿਆਚਾਰ ਦੀ ਪ੍ਰਤੀਕ ਫੁਲਕਾਰੀ ਭੇਟ ਕਰਕੇ ਅਤੇ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ। ਆਯੋਜਕਾਂ ਨੇ ਕਿਹਾ ਕਿ ਸਾਰੀਆਂ ਮਹਿਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਾਣਯੋਗ ਹਾਜ਼ਰੀ ਨਾਲ ਸਮਾਗਮ ਦੀ ਸ਼ੋਭਾ ਹੋਰ ਵੀ ਵਧ ਗਈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਅਤੇ ਇਸ ਨੂੰ ਸਫਲ ਬਣਾਉਣ ਲਈ ਸਾਰੀਆਂ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਮਹਿਲਾਵਾਂ ਨੇ ਕਿਹਾ ਕਿ ਤੀਆਂ ਵਰਗੇ ਰਵਾਇਤੀ ਤਿਉਹਾਰ ਸਿਰਫ਼ ਖੁਸ਼ੀ ਮਨਾਉਣ ਦਾ ਮੌਕਾ ਨਹੀਂ, ਸਗੋਂ ਪੰਜਾਬੀ ਭਾਸ਼ਾ, ਲੋਕ ਕਲਾ, ਪਹਿਰਾਵੇ, ਗੀਤ-ਸੰਗੀਤ ਅਤੇ ਰਵਾਇਤੀ ਵਿਰਸੇ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਵੀ ਸਾਧਨ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਸਮਾਗਮ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ।

Comments
Post a Comment