ਮੁੱਖ ਮੰਤਰੀ ਦਾ ਪੁੱਤਲਾ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ
ਡੇਰਾ ਬੱਸੀ 29 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਤਾਲਮੇਲ ਕਮੇਟੀ ਦੇ ਸੱਦੇ ਤੇ ਅੱਜ ਛੱਤ ਬੀੜ ਚਿੜੀਆਂ ਘਰ (ਮੁਹਾਲੀ) ਵਿੱਚ ਮੁਲਾਜ਼ਮਾਂ ਨੇ ਇੱਕਤਰ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁੱਤਲਾ ਫੂਕਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਫੈਡਰੇਸ਼ਨ ਆਗੂ ਗੁਰਬਿੰਦਰ ਸਿੰਘ ਚੰਡੀਗੜ੍ਹ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ 7 ਅਗਸਤ ਦੀ ਇਤਿਹਾਸਕ ਰੈਲੀ ਤੋਂ ਬਾਅਦ ਬੁੱਖਲਾ ਗਈ ਹੈ। ਅਤੇ 27 ਅਗਸਤ ਦੇ ਟਵੀਟ ਵਿੱਚ ਮੁੱਖ ਮੰਤਰੀ ਦੀ ਕਾਇਰਤਾ ਸਪਸ਼ਟ ਨਜ਼ਰ ਆਉਂਦੀ ਹੈ। ਜਿਹੜਾ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਦਾ ਸਾਹਮਣਾ ਕਰਨ ਤੋਂ ਵੀ ਘਬਰਾ ਗਿਆ ਹੈ।
ਆਗੂਆ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਿਵੇਂ ਮਾਣਭੱਤਾ ਵਰਕਰਾਂ ਦੇ ਭੱਤੇ ਨੂੰ ਦੁੱਗਣਾ ਕਰਨਾ,ਵੱਖ ਵੱਖ ਵਿਭਾਗਾਂ ਵਿੱਚ ਲੰਬੇ ਸਮੇਂ ਤੋਂ ਕੰਮ ਕਰਦੇ ਹਰ ਤਰ੍ਹਾਂ ਦੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਪੈਨਸ਼ਨਰਾਂ ਦੇ ਉੱਤੇ 2.59 ਦਾ ਗੁਣਾਕ ਲਾਗੂ ਕਰਨਾ, ਕੇਂਦਰ ਦੇ ਸਕੇਲਾ ਬਰਾਬਰ ਤਨਖਾਹ ਸਕੇਲ ਲਾਗੂ ਕਰਨ ਦਾ ਪੱਤਰ ਵਾਪਸ ਲੈਣ, ਪਰਖ਼ ਕਾਲ ਦਾ ਸਮਾਂ ਘਟਾਉਣ ਸਬੰਧੀ, 37 ਤਰ੍ਹਾਂ ਦੇ ਭੱਤੇ ਸਮੇਤ ਪੇਂਡੂ ਭੱਤਾ ਤੁਰੰਤ ਜਾਰੀ ਕਰਨ ਸਮੇਤ ਹੋਰ ਮੰਗਾਂ ਲਾਗੂ ਕੀਤੀਆਂ ਜਾਣ, ਨਹੀਂ ਤਾਂ ਪੰਜਾਬ ਸਰਕਾਰ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ।
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮਿੱਤੀ 30 ਅਗਸਤ ਨੂੰ ਲੁਧਿਆਣਾ ਵਿਖੇ ਮੀਟਿੰਗ ਬੁਲਾ ਲਈ ਗਈ ਹੈ। ਜਿਸ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਇਸ ਮੌਕੇ ਅਮਨਦੀਪ ਸਿੰਘ ਛੱਤ ਬੀੜ ਸੂਬਾ ਵਿੱਤ ਸਕੱਤਰ, ਹਰਜੀਤ ਸਿੰਘ ਛੱਤ, ਅਮਨਦੀਪ ਸਿੰਘ ਕਰਾਲਾ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ,ਗੁਰਚੈਨ ਸਿੰਘ,ਪ੍ਰਦੀਪ ਸਿੰਘ ਆਦਿ ਸਾਥੀ ਹਾਜ਼ਰ ਸਨ।

Comments
Post a Comment