Skip to main content

Zonal NRI Milni an Eyewash for Punjabi Diaspora, Says NAPA Executive Director Satnam Singh Chahal

Zonal NRI Milni an Eyewash for Punjabi Diaspora, Says NAPA Executive Director Satnam Singh Chahal Chandigarh 27 August ( Ranjeet Singh Dhaliwal ) : A zonal meeting organised to address the issues and concerns of the NRI community has proved to be little more than an eyewash and has failed to provide meaningful relief to members of the Punjabi diaspora, particularly those who travel long distances with genuine grievances and return home empty-handed. This was stated by Satnam Singh Chahal, Executive Director of the North American Punjabi Association (NAPA), in a press statement issued here today. Sharing his own experience of attending an NRI Milni, Chahal said that he himself had been a victim of alleged police inaction in Punjab. He said he had approached the then NRI Affairs Minister Kuldeep Singh Dhaliwal, and his complaint was registered with the NRI Sabha. The minister, he added, had assured him that his matter would be taken up on a priority basis. “Despite my good relations with...

ਅਜੇ ਤਾਂ ਇਹ ਅੰਗੜਾਈ ਹੈ, ਅੱਗੇ ਹੋਰ ਲੜਾਈ ਹੈ

ਅਜੇ ਤਾਂ ਇਹ ਅੰਗੜਾਈ ਹੈ, ਅੱਗੇ ਹੋਰ ਲੜਾਈ ਹੈ

28-29 ਅਗਸਤ ਨੂੰ ਥਾਂ ਵਰ ਥਾਂ ਫੂਕੇ ਜਾਣਗੇ ਮੁੱਖ ਮੰਤਰੀ ਦੇ ਪੁਤਲੇ ਅਤੇ ਸਾੜੀਆਂ ਜਾਣਗੀਆਂ ਟਵੀਟ ਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ, 

30 ਅਗਸਤ ਨੂੰ ਲੁਧਿਆਣਾ ਮੀਟਿੰਗ ਕਰਕੇ ਕੀਤਾ ਜਾਵੇਗਾ ਅਗਲੇ ਤਿੱਖੇ ਸੰਘਰਸ਼ਾਂ ਦਾ ਐਲਾਨ : ਸਾਂਝੀ ਤਾਲਮੇਲ ਕਮੇਟੀ

ਜਲੰਧਰ 27 ਅਗਸਤ ( ਪੀ ਡੀ ਐਲ ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾਂ ਮੁਲਾਜ਼ਮ ਮੰਚ ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਨੂੰ ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਪੀਏਪੀ ਜਲੰਧਰ ਵਿਖੇ ਮੀਟਿੰਗ ਦਾ ਲਿਖਤੀ ਸੱਦਾ ਪੱਤਰ ਦਿੱਤਾ ਹੋਇਆ ਸੀ, ਇਹ ਮੀਟਿੰਗ ਪਹਿਲਾਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਣੀ ਸੀ। ਸਾਂਝਾ ਫਰੰਟ ਦੇ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਅੱਜ ਫਿਰ ਮੀਟਿੰਗ ਕਰਨ ਤੋਂ ਭੱਜ ਗਏ ਹਨ। ਪੀਏਪੀ ਜਲੰਧਰ ਦੇ ਗੋਲਫ ਕਲੱਬ ਤੋਂ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਗੁਰਨਾਮ ਸਿੰਘ ਵਿਰਕ, ਸਤੀਸ਼ ਰਾਣਾ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ ਅਤੇ ਜਗਦੀਸ਼ ਸਿੰਘ ਚਾਹਲ ਨੇ ਦੱਸਿਆ ਕਿ ਪਿਛਲੀ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਮਹਾਂ ਰੈਲੀ ਦੌਰਾਨ ਸਾਂਝੀ ਤਾਲਮੇਲ ਕਮੇਟੀ ਨੂੰ 27 ਅਗਸਤ ਦਾ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ, ਜਿਸ ਦਾ ਪਿਛਲੇ ਕੱਲ ਸ਼ਾਮ ਸਥਾਨ ਬਦਲ ਕੇ ਪੀਏਪੀ ਜਲੰਧਰ ਕਰ ਦਿੱਤਾ ਗਿਆ। 

ਪੁਲਿਸ ਪ੍ਰਸ਼ਾਸਨ ਵੱਲੋਂ ਮੀਟਿੰਗ ਲਈ ਸਾਥੀਆਂ ਨੂੰ ਅੰਦਰ ਗੋਲਫ ਕਲੱਬ ਵਿਖੇ ਲਿਜਾਇਆ ਗਿਆ, ਜਿੱਥੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਗੱਲ ਦਾ ਦਬਾਅ ਪਾਇਆ ਗਿਆ ਕਿ ਮੀਟਿੰਗ ਕਰਨ ਲਈ ਮੁੱਖ ਮੰਤਰੀ ਵੱਲੋਂ ਇਹ ਸ਼ਰਤ ਲਗਾਈ ਗਈ ਹੈ ਕਿ ਮੁਲਾਜ਼ਮ ਪਹਿਲਾਂ ਇਹ ਲਿਖ ਕੇ ਦੇਣ ਕਿ ਅੱਜ ਅਸੀਂ ਹੜਤਾਲ ਖਤਮ ਕਰਕੇ ਡਿਊਟੀ ਜੁਆਇਨ ਕਰਾਂਗੇ ਫਿਰ ਮੀਟਿੰਗ ਕੀਤੀ ਜਾਵੇਗੀ , ਮੁੱਖ ਮੰਤਰੀ ਦੀ ਇਸ ਸ਼ਰਤ ਨੂੰ ਮੁਲਾਜ਼ਮ ਆਗੂਆਂ ਵੱਲੋਂ ਨਕਾਰ ਦਿੱਤਾ ਗਿਆ ਅਤੇ ਮੁੱਖ ਮੰਤਰੀ ਮੀਟਿੰਗ ਕਰਨ ਤੋਂ ਫਿਰ ਭੱਜ ਗਏ। ਉਕਤ ਆਗੂਆਂ ਆਖਿਆ ਕਿ ਅਜੇ ਤਾਂ ਇਹ ਅੰਗੜਾਈ ਹੈ, ਅੱਗੇ ਹੋਰ ਲੜਾਈ ਹੈ। ਆਗੂਆਂ ਵੱਲੋਂ ਮੁੱਖ ਮੰਤਰੀ ਦੇ ਇਸ ਤਾਨਾਸ਼ਾਹ ਵਤੀਰੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਐਲਾਨ ਕੀਤਾ ਕਿ 28 ਅਤੇ 29 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਸਮੂਹ ਜ਼ਿਲ੍ਹਾ, ਤਹਿਸੀਲ, ਬਲਾਕ ਕੇਂਦਰਾ ਤੇ ਵੱਖ ਵੱਖ ਵਿਭਾਗਾਂ ਤੇ ਸਰਕਾਰੀ ਸੰਸਥਾਵਾਂ ਅੱਗੇ ਭਾਵ ਥਾਂ ਵਰ ਥਾਂ ਪੁਤਲੇ ਫੂਕੇ ਜਾਣਗੇ ਅਤੇ ਮੁਲਾਜ਼ਮ ਵਿਰੋਧੀ ਟਵੀਟ ਅਤੇ 27 ਅਗਸਤ ਦੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ‌। ਸਮੂਹ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮੁਲਾਜ਼ਮ ਲੀਡਰਸ਼ਿਪ ਨੂੰ ਲਿਖਤੀ ਸੱਦਾ ਦੇ ਕੇ ਮੀਟਿੰਗ ਨਾ ਕਰਨਾ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ਼ ਵੱਡਾ ਫ਼ਰੇਬ ਹੈ। ਉਕਤ ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਨੇ ਜੋ ਹੜਤਾਲੀ ਮੁਲਾਜ਼ਮਾਂ ਸਬੰਧੀ ਪੱਤਰ ਜਾਰੀ ਕੀਤਾ ਹੈ ਉਸ ਨੂੰ ਮੁੱਢੋਂ ਰੱਦ ਕਰਦਿਆਂ ਚੈਲੇਂਜ ਕਬੂਲ ਕਰਦਿਆਂ 30 ਅਗਸਤ ਨੂੰ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦੀ ਮੀਟਿੰਗ ਲੁਧਿਆਣਾ ਵਿਖੇ ਸੱਦ ਲਈ ਗਈ ਹੈ, ਜਿਸ ਵਿੱਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਯੂਨਾਈਟਿਡ ਇੰਪਲਾਈਜ਼ ਫਰੰਟ ਦੀ ਰੋਸ ਰੈਲੀ ਸਫਲ ਰਹੀ, ਜਿਸ ਵਿੱਚ ਕਰਮਚਾਰੀਆਂ ਨੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

Leaders of the Employees and Pensioners Joint Front termed the facts and figures presented by the Finance Minister as illogical and false,

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

ਤਨਖਾਹਾਂ ਨਾ ਮਿਲਣ ਤੇ ਭੜਕੇ ਜੰਗਲਾਤ ਕਾਮੇ, ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪਁਤਰ

Punjab Education Department Women Officials and Employees Celebrate Teej Festival with Great Enthusiasm in Mohali

The United Employees Front protest rally was a success, with employees demonstrating unprecedented unity.