Skip to main content

Sukhbir Singh Badal announces the organizational structure of Youth Akali Dal.

Sukhbir Singh Badal announces the organizational structure of Youth Akali Dal. Announcement of Senior Vice President, General Secretary, Vice President, Organizational Secretary and Publicity Secretaries. Chandigarh August 12 (Ranjit Dhaliwal): Shiromani Akali Dal President Sukhbir Singh Badal announced the organizational structure of Youth Akali Dal after consulting with Youth Wing, Shiromani Akali Dal President Sarabjit Singh Jhinjar. Giving information about this from the party headquarters today, the party's Senior Vice President and Secretary Dr. Daljit Singh Cheema said that the names of the young leaders who have been included in the core committee of Youth Akali Dal include Ranjodh Singh Lambi, Aman Singh Sawdi, Ranjit Singh Kuka Longowal and Sukhpal Singh Urang, Malout. The youth leaders who have been made senior vice presidents of the Youth Akali Dal include Avtar Singh Jagal Barnala, Jobanpreet Singh Sahnewal, Amarinder Singh Goldy Bhadaur, Sarabjit Singh Ladi Bassi Path...

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ;

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ; 

ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ, ਹਵਾਈ ਸੰਪਰਕ ਅਤੇ ਪੰਜਾਬ ਦੇ ਵਿਕਾਸ ਬਾਰੇ ਕੀਤੀ ਚਰਚਾ

ਚੰਡੀਗੜ੍ਹ 12 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਯੂ.ਕੇ. ਦੇ ਸੰਸਦ ਮੈਂਬਰ ਅਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਚੰਡੀਗੜ੍ਹ ਵਿਖੇ ਪੰਜਾਬ ਅਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਦਾ ਜਲਦ ਨਿਪਟਾਰਾ, ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ਰਾਹੀਂ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨਾ, ਹਵਾਈ ਮਾਲ ਢੋਆ-ਢੁਆਈ ਅਤੇ ਵਪਾਰਕ ਸੇਵਾਵਾਂ ਦਾ ਵਿਸਥਾਰ, ਕਾਰੋਬਾਰੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਫਿਰੌਤੀ ਦੀਆਂ ਮੰਗਾਂ ਨਾਲ ਨਜਿੱਠਣਾ ਅਤੇ ਖੇਤਰੀ ਅਮਨ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਵੱਧ ਤੋਂ ਵੱਧ ਵਰਤੋਂ ਕਰਨ ਸਮੇਤ ਕਈ ਮੁੱਦੇ ਵਿਚਾਰੇ ਗਏ। ਇਹ ਮੁਲਾਕਾਤ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਸਥਿਤ ਮੁੱਖ ਮੰਤਰੀ ਦਫ਼ਤਰ ਵਿਖੇ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਹੋਈ। ਤਨਮਨਜੀਤ ਸਿੰਘ ਢੇਸੀ ਨੂੰ ਵਿਸ਼ੇਸ਼ ਤੌਰ ’ਤੇ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਸੱਦਾ ਦਿੱਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਅਤੇ ਯੋਗਦਾਨ ਦੀ ਸ਼ਲਾਘਾ ਕੀਤੀ। ਮੁਲਾਕਾਤ ਦੌਰਾਨ ਪ੍ਰਵਾਸੀ ਭਾਰਤੀਆਂ, ਖਾਸ ਕਰਕੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਮਸਲਿਆਂ, ਪੰਜਾਬ ਦੇ ਵਿਕਾਸ, ਅੰਤਰਰਾਸ਼ਟਰੀ ਹਵਾਈ ਸੰਪਰਕ, ਪ੍ਰਵਾਸੀ ਪੰਜਾਬੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਖੇਤਰੀ ਅਮਨ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਤਨਮਨਜੀਤ ਸਿੰਘ ਢੇਸੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮੁਸ਼ਕਲਾਂ, ਖਾਸ ਕਰਕੇ ਪੰਜਾਬ ਵਿੱਚ ਜ਼ਮੀਨ ਅਤੇ ਜਾਇਦਾਦ ਨਾਲ ਸਬੰਧਤ ਵਿਵਾਦਾਂ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਅਜਿਹੇ ਮਾਮਲਿਆਂ ਦੇ ਮਿਥੇ ਸਮੇਂ ਅੰਦਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਸਥਾਪਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਤਾਂ ਜੋ ਪ੍ਰਵਾਸੀ ਪੰਜਾਬੀਆਂ ਨੂੰ ਵਾਰ-ਵਾਰ ਪੰਜਾਬ ਆਉਣ ਜਾਂ ਲੰਬੇ ਸਮੇਂ ਤੱਕ ਅਦਾਲਤੀ ਮਾਮਲਿਆਂ ਵਿੱਚ ਉਲਝੇ ਰਹਿਣ ਦੀ ਲੋੜ ਨਾ ਪਵੇ। ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਅੱਡਿਆਂ, ਖਾਸ ਕਰਕੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਨੂੰ ਪੂਰੇ ਉੱਤਰੀ ਭਾਰਤ ਦੀ ਸੇਵਾ ਕਰਨ ਵਾਲੇ ਪ੍ਰਮੁੱਖ ਹਵਾਈ ਕੇਂਦਰਾਂ ਵਜੋਂ ਪ੍ਰਭਾਵਸ਼ਾਲੀ ਢੰਗ ਨਾਲ ਵਿਕਸਤ ਅਤੇ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੰਡਨ, ਬਰਮਿੰਘਮ ਅਤੇ ਹੋਰ ਪ੍ਰਮੁੱਖ ਅੰਤਰਰਾਸ਼ਟਰੀ ਸ਼ਹਿਰਾਂ ਤੋਂ ਦੋਵਾਂ ਹਵਾਈ ਅੱਡਿਆਂ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਵਿਚਾਰ-ਵਟਾਂਦਰੇ ਦੌਰਾਨ ਪ੍ਰਵਾਸੀ ਪੰਜਾਬੀਆਂ ਵੱਲੋਂ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਹਵਾਈ ਮਾਲ ਢੋਆ-ਢੁਆਈ ਤੇ ਵਪਾਰਕ ਹਵਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਉਪਾਵਾਂ ਬਾਰੇ ਵੀ ਚਰਚਾ ਕੀਤੀ ਗਈ। ਢੇਸੀ ਨੇ ਕਿਹਾ ਕਿ ਬਿਹਤਰ ਹਵਾਈ ਸੰਪਰਕ ਅਤੇ ਮਜ਼ਬੂਤ ਕਾਰਗੋ ਬੁਨਿਆਦੀ ਢਾਂਚਾ ਪੰਜਾਬ ਵਿੱਚ ਵਪਾਰ, ਸੈਰ-ਸਪਾਟਾ, ਉਦਯੋਗ ਅਤੇ ਰੁਜ਼ਗਾਰ ਨੂੰ ਵੱਡਾ ਹੁਲਾਰਾ ਦੇ ਸਕਦਾ ਹੈ। ਤਨਮਨਜੀਤ ਸਿੰਘ ਢੇਸੀ ਨੇ ਵਿਦੇਸ਼ਾਂ ਵਿੱਚ ਕਾਰੋਬਾਰੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ ਅਤੇ ਫਿਰੌਤੀ ਦੀਆਂ ਮੰਗਾਂ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਭਾਰਤ, ਯੂ.ਕੇ., ਕੈਨੇਡਾ, ਆਸਟ੍ਰੇਲੀਆ ਅਤੇ ਅਮਰੀਕਾ ਦੀਆਂ ਸਰਕਾਰਾਂ ਵੱਲੋਂ ਅਜਿਹੇ ਮਾਮਲਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਆਪਸੀ ਤਾਲਮੇਲ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ, ਤਾਂ ਜੋ ਪ੍ਰਵਾਸੀ ਪੰਜਾਬੀ ਭਾਈਚਾਰੇ ਅਤੇ ਕਾਰੋਬਾਰੀ ਵਰਗ ਦੀ ਸੁਰੱਖਿਆ ਅਤੇ ਭਰੋਸੇ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਸਮੇਤ ਖਿੱਤੇ ਵਿੱਚ ਅਮਨ ਤੇ ਸਥਿਰਤਾ ਕਾਇਮ ਰੱਖਣ ਦੀ ਮਹੱਤਤਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਤਨਮਨਜੀਤ ਸਿੰਘ ਢੇਸੀ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ।

Comments

Most Popular

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਯੂਨਾਈਟਿਡ ਇੰਪਲਾਈਜ਼ ਫਰੰਟ ਦੀ ਰੋਸ ਰੈਲੀ ਸਫਲ ਰਹੀ, ਜਿਸ ਵਿੱਚ ਕਰਮਚਾਰੀਆਂ ਨੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

Leaders of the Employees and Pensioners Joint Front termed the facts and figures presented by the Finance Minister as illogical and false,

RWA Sector 18A-B spreads message of environment protection by planting trees

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

DPS Chandigarh Hosts Inter-DPS Quiz 2026 Zone I, Showcasing Young Minds from Across North India

ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ