Sukhbir S Badal meets late Gulzar Singh’s son, assures the family all help till justice is delivered SAD President expresses pain at the cruelty meted out by the AAP govt which denied dignity to Gulzar even in death Justice For Gulzar Singh: Akali Dal announces massive state-wide protest on Sept 14 (Monday) against Harpal Cheema Chandigarh 11 September ( Ranjeet Singh Dhaliwal ) : Shiromani Akali Dal (SAD) president Sukhbir Singh Badal today assured all help to the traumatized family of Shaheed Gulzar Singh, who was forced to commit suicide after being intimidated by the village panchayat and pressurized to issue a public apology to finance minister Harpal Cheema for questioning the latter about the rampant sale of synthetic drugs (chitta) which had destroyed his son’s life. Gulzar Singh’s son Lakhwinder met the SAD president at the latter’s residence today and narrated the tale of horror which had led to the death of his father. He disclosed in detail how the Punjab Police, on the dir...
ਰਾਇਲ ਤੀਜ ਮੇਲੇ ਵਿੱਚ ਦਿਖੀ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਦੀ ਖੂਬਸੂਰਤ ਝਲਕ
ਤੀਜ ਦੇ ਰੰਗ ਵਿੱਚ ਰੰਗਿਆ ਸਮਾਗਮ, ਗਿੱਧਾ-ਭੰਗੜਾ, ਰਵਾਇਤੀ ਪਹਿਰਾਵਿਆਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨੇ ਬੰਨ੍ਹਿਆ ਸਮਾਂ
ਐਸ.ਏ.ਐਸ.ਨਗਰ 9 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤੀ ਰੀਤੀ-ਰਿਵਾਜਾਂ ਨੂੰ ਸਮਰਪਿਤ ‘ਰਾਇਲ ਤੀਜ ਮੇਲਾ’ ਦਾ ਆਯੋਜਨ ਉਤਸ਼ਾਹ ਅਤੇ ਖੁਸ਼ੀ ਭਰੇ ਮਾਹੌਲ ਵਿੱਚ ਕੀਤਾ ਗਿਆ। ਮੇਲੇ ਵਿੱਚ ਔਰਤਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਤੇ ਮਨੋਰੰਜਕ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਪ੍ਰੋਗਰਾਮ ਵਿੱਚ ਬਲਬੀਰ ਸਿੱਧੂ, ਜਤਿੰਦਰ ਸਿੱਧੂ, ਅਦਾਕਾਰਾ ਸਤਵੰਤ ਕੌਰ, ਦਲਜੀਤ ਕੌਰ, ਪਰਮਿੰਦਰ ਕੌਰ ਅਤੇ ਡਾਇਰੈਕਟਰ ਖੁਸ਼ਬੂ ਸ਼ਰਮਾ ਸਮੇਤ ਕਈ ਪਤਵੰਤੇ ਮਹਿਮਾਨਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪੰਜਾਬੀ ਫੋਕ ਸਿੰਗਰ ਸੁਖਵਿੰਦਰ ਕੌਰ ਉਰਫ਼ ਸੁੱਖੀ ਬਰਾੜ ਨੇ ਵੀ ਵਿਸ਼ੇਸ਼ ਤੌਰ ’ਤੇ ਮੇਲੇ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਮੇਲੇ ਵਿੱਚ ਮੌਜੂਦ ਸਾਰੀਆਂ ਔਰਤਾਂ ਨੂੰ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤੀ ਰੀਤੀ-ਰਿਵਾਜਾਂ ਨੂੰ ਸਾਂਭ ਕੇ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮਾਂ ਰਾਹੀਂ ਅਸੀਂ ਆਪਣੀਆਂ ਜੜ੍ਹਾਂ ਅਤੇ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾ ਸਕਦੇ ਹਾਂ।
ਮਹਿਮਾਨਾਂ ਨੇ ਮੇਲੇ ਦੇ ਆਯੋਜਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਜੀਵੰਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮੇਲੇ ਦੌਰਾਨ ਗਿੱਧਾ, ਭੰਗੜਾ, ਪੰਜਾਬੀ ਰਵਾਇਤੀ ਪਹਿਰਾਵੇ, ਫੈਸ਼ਨ ਸ਼ੋਅ ਅਤੇ ਕੁਇਜ਼ ਸਮੇਤ ਵੱਖ-ਵੱਖ ਸੱਭਿਆਚਾਰਕ ਤੇ ਮਨੋਰੰਜਕ ਮੁਕਾਬਲੇ ਕਰਵਾਏ ਗਏ। ਪੰਜਾਬੀ ਵਿਰਸੇ ਨਾਲ ਸਬੰਧਤ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਵਾਲਿਆਂ ਨੇ ਪੰਜਾਬੀ ਇਤਿਹਾਸ, ਸੱਭਿਆਚਾਰ ਅਤੇ ਰਵਾਇਤਾਂ ਨਾਲ ਜੁੜੇ ਸਵਾਲਾਂ ਦੇ ਜਵਾਬ ਦੇ ਕੇ ਆਪਣੀ ਜਾਣਕਾਰੀ ਦਾ ਪ੍ਰਦਰਸ਼ਨ ਕੀਤਾ।
ਪੰਜਾਬੀ ਰਵਾਇਤੀ ਪਹਿਰਾਵੇ ਅਤੇ ਤੀਜ ਦੇ ਰੰਗ ਮੇਲੇ ਦਾ ਖਾਸ ਆਕਰਸ਼ਣ ਰਹੇ। ਔਰਤਾਂ ਅਤੇ ਬੱਚਿਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਲੋਕ ਗੀਤਾਂ ਅਤੇ ਪੰਜਾਬੀ ਨਾਚ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ ਅਤੇ ਹਾਜ਼ਰ ਲੋਕਾਂ ਨੇ ਖੂਬ ਆਨੰਦ ਮਾਣਿਆ।
ਆਯੋਜਕ ਪਰਵੀ ਅਤੇ ਮਨਸੀਰਤ ਕੌਰ ਨੇ ਦੱਸਿਆ ਕਿ ‘ਰਾਇਲ ਤੀਜ ਮੇਲਾ’ ਕਰਵਾਉਣ ਦਾ ਮੁੱਖ ਉਦੇਸ਼ ਤੀਜ ਦੇ ਰਵਾਇਤੀ ਤਿਉਹਾਰ ਨੂੰ ਜੀਵੰਤ ਰੱਖਣ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਦੌਰ ਵਿੱਚ ਆਪਣੀ ਸੱਭਿਆਚਾਰਕ ਪਛਾਣ, ਰਵਾਇਤਾਂ ਅਤੇ ਲੋਕ ਵਿਰਸੇ ਨੂੰ ਸਾਂਭ ਕੇ ਰੱਖਣਾ ਬਹੁਤ ਜ਼ਰੂਰੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀਆਂ ਜੜ੍ਹਾਂ ਨਾਲ ਜੁੜੀਆਂ ਰਹਿਣ।


Comments
Post a Comment