Skip to main content

Sukhbir S Badal to blow election bugle by launching a door to door campaign on October 6 and bus yatra from November 10.

Sukhbir S Badal to blow election bugle by launching a door to door campaign on October 6 and bus yatra from November 10. (Harsimrat K Badal to start second phase of anti-drug women campaign from October 5) Party will release its election manifesto on November 1 and hold a mammoth public rally on December 8 on Parkash Singh Badal’s birthday at historic Killi Chahlan village in Moga. Chandigarh 1 October ( Ranjeet Singh Dhaliwal ) : The Shiromani Akali Dal (SAD) today announced an intensive campaign programme for the forthcoming assembly elections centered on a door to door campaign starting from October 6 and a Statewide bus-yatra led by party president Sukhbir Singh Badal from November 10 from Talwandi Sabo. The door to door campaign will also be kicked off by the SAD president and will be initiated from Attari and will be organized simultaneously in all assembly constituencies to take suggestions for formulating the SAD’s election manifesto whose launch date has been fixed for Novembe...

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਹਰਨੇਕ ਗਹਿਰੀ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਹਰਨੇਕ ਗਹਿਰੀ

ਬਠਿੰਡਾ 30 ਸਤੰਬਰ ( ਪੀ ਡੀ ਐਲ ) : "ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਵੱਲੋਂ ਪੰਜਾਬ ਸਰਕਾਰ ਖਿਲਾਫ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਸਬੰਧੀ ਤਿਆਰੀ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 ਬੀ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲਾ ਪ੍ਰਧਾਨ ਹਰਨੇਕ ਸਿੰਘ ਗਹਿਰੀ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਮੌੜ, ਤੇ ਪਸਸਫ ਆਗੂ ਕਿਸ਼ੋਰ ਚੰਦ ਗਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ ਦੇ ਬਕਾਏ ਸਬੰਧੀ ਜੋ 8% ਮਹਿੰਗਾਈ ਭੱਤਾ ਵਧਾਉਣ ਦਾ ਪੱਤਰ ਜਾਰੀ ਕੀਤਾ ਗਿਆ ਹੈ, ਉਸ ਨੂੰ ਸਰਕਾਰ ਕੇਂਦਰ ਨਾਲੋਂ ਡੀ-ਲਿੰਕ ਕਰਨ ਦੀ ਸਾਜਿਸ਼ ਕਰਾਰ ਦਿੱਤਾ ਗਿਆ ਹੈ। 

ਅੱਜ ਦੀ ਮੀਟਿੰਗ ਵਿੱਚ ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ 2.59 ਗੁਣਾਂਕ ਨਾਲ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਬੋਰਡਾਂ ਕਾਰਪੋਰੇਸ਼ਨਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ,ਵਿਭਾਗਾਂ ਅੰਦਰ ਪਈਆਂ ਖਾਲੀ ਅਸਾਮੀਆਂ ਪੂਰੀਆਂ ਤਨਖਾਹਾਂ ਰਾਹੀਂ ਭਰਨ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਵਿਭਾਗਾਂ ਅੰਦਰ ਪੱਕੇ ਕਰਨਾਂ ਅਤੇ ਰੈਗੂਲਰ ਕੀਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਰੈਗੂਲਰ ਕਰਨ ਸਬੰਧੀ 16.5.2023 ਦੀ ਪੌਲਸੀ ਵਿੱਚ ਲੁੜੀਦੀਆਂ ਸੋਧਾਂ ਕਰਨਾਂ, ਮਾਣ ਭੱਤਾ/ ਇਨਸੈਂਟਿਵ ਤੇ ਕੰਮ ਕਰਦੇ ਮਿਡ ਡੇ ਮੀਲ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਸਫਾਈ ਕਰਮੀਆਂ ਚੋਕੀਦਾਰ ਤੇ ਸੇਵਾਦਾਰ ਆਦਿ ਨੂੰ ਘੱਟੋ ਘੱਟ ਉਜਰਤ ਦੇ ਵਿੱਚ ਲਿਆਉਣ, ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਸਬੰਧੀ 17.07.2020 ਅਤੇ ਅਤੇ ਤਿੰਨ ਸਾਲ ਪ੍ਰਵੇਸ਼ਨਲ ਪੀਰੀਅਡ ਤੇ ਮੁਢਲੀ ਤਨਖਾਹ ਦੇਣ ਸਬੰਧੀ 15.01.2015 ਅਤੇ 07.09.2016 ਦਾ ਪੱਤਰ ਰੱਦ ਕਰਵਾਉਣ, ਪੇਂਡੂ ਭੱਤੇ ਸਮੇਤ ਸਮੁੱਚੇ ਬੰਦ ਕੀਤੇ ਭੱਤੇ ਸੋਧ ਕੇ ਲਾਗੂ ਕਰਵਾਉਣ, ਆਦਿ ਮੰਗਾਂ ਦੀ ਪ੍ਰਾਪਤੀ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਸਬੰਧੀ ਤਿਆਰੀ ਕੀਤੀ ਗਈ। 

ਆਗੂਆਂ ਆਖਿਆ ਕਿ ਜੇਕਰ ਮੁੱਖ ਮੰਤਰੀ ਵੱਲੋਂ ਆਪਣੇ ਕੀਤੇ ਵਾਅਦੇ ਅਨੁਸਾਰ ਅਕਤੂਬਰ ਦੇ ਪਹਿਲੇ ਹਫਤੇ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਕੇ ਉਕਤ ਮੰਗਾਂ ਦਾ ਨਿਪਟਾਰਾ ਨਾਂ ਕੀਤਾ ਤਾਂ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਮਹਾਂ ਰੈਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ 07 ਅਗਸਤ ਨੂੰ ਕੀਤੀ ਗਈ ਚੰਡੀਗੜ੍ਹ ਰੈਲੀ ਦਾ ਆਪਣਾ ਰਿਕਾਰਡ ਹੀ ਤੋੜੇਗੀ। ਮੀਟਿੰਗ ਵਿੱਚ ਹਾਜ਼ਰ ਆਗੂਆਂ ਸੁਖਚੈਨ ਸਿੰਘ ਬਠਿੰਡਾ,ਜਸਪਾਲ ਸਿੰਘ ਜੱਸੀ, ਅੰਮ੍ਰਿਤਪਾਲ ਸਿੰਘ ਜਗਲਾਤ, ਬਲਦੇਵ ਸਿੰਘ ਜੀਟੀਯੂ, ਦਰਸ਼ਨ ਸ਼ਰਮਾ,ਹੰਸ ਰਾਜ ਬੀਜਵਾ, ਗੁਰਜੰਟ ਸਿੰਘ ਮਾਨ,ਰਣਜੀਤ ਸਿੰਘ ਸਿੱਧੂ,ਗੁਰਮੀਤ ਸਿੰਘ ਭੋਡੀਪੁਰਾ, ਕੁਲਵੰਤ ਸਿੰਘ ਬੁਰਜ ਥਰੋੜ,ਲਖਬੀਰ ਭਾਗੀਵਾਂਦਰ, ਬਲਜਿੰਦਰ ਸਿੰਘ ਚੁੱਘੇ, ਧਰਮ ਸਿੰਘ ਕੋਠਾ ਗੁਰੂ ,ਬਲਵਿੰਦਰ ਸਿੰਘ ਜਗਾਰਾਮ, ਪਰਮ ਚੰਦ ਬਠਿੰਡਾ, ਬਲਵੀਰ ਸਿੰਘ ਭੱਟੀ,ਪੂਰਨ ਸਿੰਘ, ਗੁਰਚਰਨ ਜੋੜਕੀਆਂ,ਆਗੂਆਂ ਨੇ ਕਿਹਾ ਕਿ ਉਕਤ ਐਕਸ਼ਨਾ ਦੀ ਤਿਆਰੀ ਲਈ 01 ਅਕਤੂਬਰ ਨੂੰ ਠੀਕ 3 ਵਜੇ ਸਾਂਝੇ ਫਰੰਟ ਤੇ ਮੁਲਾਜ਼ਮ ਮੰਚ ਦੀ ਮੀਟਿੰਗ ਟੀਚਰ ਹੋਮ ਬਠਿੰਡਾ ਵਿਖੇ ਕੀਤੀ ਜਾਵੇਗੀ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ