Skip to main content

Why such a long deadline? Warring asks Shah on finishing drugs

Why such a long deadline? Warring asks Shah on finishing drugs Says, it is like post-dated cheque from a crashing bank Chandigarh 30 September ( Ranjeet Singh Dhaliwal ) : Punjab Congress president Amarinder Singh Raja Warring today asked the union Home Minister Amit Shah as to why has he set such a long deadline, till December, 2029, for finishing the problem of drugs in Punjab. “Leave aside Punjab, who knows whether the BJP will be in power at the centre by then, as in all likelihood it will not?”, Warring asked while remarking, "it is like a long post-dated cheque of a crashing bank". He asked why did the BJP government at the centre woke up to the problem of drugs only on the eve of elections. The PCC president asked Shah as to why did it take his government such a long time to feel the severity and intensity of the drug problem in Punjab. “Why just on the eve of elections?” he asked, adding that the Congress has been raising the issue for the last so many years. Warring ...

ਚੰਡੀਗੜ੍ਹ ’ਚ 14ਵਾਂ ਆਲ ਇੰਡੀਆ ਸ਼ਬਦ ਗਾਇਨ ਮੁਕਾਬਲਾ 2 ਤੇ 3 ਅਕਤੂਬਰ ਨੂੰ

ਚੰਡੀਗੜ੍ਹ ’ਚ 14ਵਾਂ ਆਲ ਇੰਡੀਆ ਸ਼ਬਦ ਗਾਇਨ ਮੁਕਾਬਲਾ 2 ਤੇ 3 ਅਕਤੂਬਰ ਨੂੰ

ਰਾਗਮਈ ਕੀਰਤਨ ਦਰਬਾਰ ’ਚ ਪ੍ਰਸਿੱਧ ਰਾਗੀ ਜਥੇ ਭਰਨਗੇ ਹਾਜ਼ਰੀ

ਜੇਤੂਆਂ ਨੂੰ ਦਿੱਤੇ ਜਾਣਗੇ ਨਕਦ ਇਨਾਮ

ਐਸ.ਏ.ਐਸ.ਨਗਰ 29 ਸਤੰਬਰ ( ਰਣਜੀਤ ਧਾਲੀਵਾਲ ) : ਗੁਰਮਤਿ ਸੰਗੀਤ ਦੀ ਪ੍ਰਾਚੀਨ ਪਰੰਪਰਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰਮਤਿ ਸੰਗੀਤ ਵਿਭਾਗ, ਪ੍ਰਾਚੀਨ ਕਲਾ ਕੇਂਦਰ, ਚੰਡੀਗੜ੍ਹ ਅਤੇ ਗੁਰਮਤਿ ਸੰਗੀਤ ਸੁਸਾਇਟੀ, ਚੰਡੀਗੜ੍ਹ ਵੱਲੋਂ 14ਵਾਂ ਆਲ ਇੰਡੀਆ ਸ਼ਬਦ ਗਾਇਨ ਮੁਕਾਬਲਾ ਅਤੇ ਰਾਗਮਈ ਕੀਰਤਨ ਦਰਬਾਰ 2 ਤੇ 3 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ-34, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਮੋਹਾਲੀ ਪ੍ਰੈਸ ਕਲੱਬ ਵਿਖੇ ਕਰਵਾਈ ਪ੍ਰੈਸ ਕਾਨਫਰੰਸ ਦੌਰਾਨ ਪ੍ਰਾਚੀਨ ਕਲਾ ਕੇਂਦਰ ਦੇ ਗੁਰਮਤਿ ਸੰਗੀਤ ਵਿਭਾਗ ਦੇ ਐਚ.ਓ.ਡੀ. ਐਡਵੋਕੇਟ (ਪ੍ਰਧਾਨ) ਡਾ. ਮਲਕੀਤ ਸਿੰਘ ਜੰਡਿਆਲਾ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ 2 ਅਕਤੂਬਰ ਨੂੰ ਸਵੇਰੇ 9:00 ਵਜੇ ਹੋਵੇਗੀ, ਜਿਸ ਦੌਰਾਨ ਵਿਅਕਤੀਗਤ ਸ਼ਬਦ ਗਾਇਨ ਅਤੇ ਤਬਲਾ/ਜੋੜੀ ਮੁਕਾਬਲੇ ਹੋਣਗੇ, ਜਦਕਿ 3 ਅਕਤੂਬਰ 2026 ਨੂੰ ਸਮੂਹ ਸ਼ਬਦ ਗਾਇਨ ਅਤੇ ਤੰਤੀ ਸਾਜ਼ ਮੁਕਾਬਲੇ ਕਰਵਾਏ ਜਾਣਗੇ। ਪ੍ਰਬੰਧਕਾਂ ਨੇ ਦੱਸਿਆ ਕਿ ਮੁਕਾਬਲੇ ਦਾ ਮਕਸਦ ਨੌਜਵਾਨਾਂ ਅਤੇ ਸੰਗੀਤ ਪ੍ਰੇਮੀਆਂ ਨੂੰ ਗੁਰਮਤਿ ਸੰਗੀਤ ਦੀ ਵਿਰਾਸਤ ਨਾਲ ਜੋੜਨਾ ਹੈ।

ਇਸ ਦੌਰਾਨ ਬੱਚਿਆਂ ਨੂੰ ਗੁਰਮਤਿ ਸੰਗੀਤ ਦੀ ਸਹੀ ਮਰਿਆਦਾ ਅਤੇ ਪਰੰਪਰਾ ਨੂੰ ਜਾਣੂੰ ਕਰਵਾਉਣ ਲਈ 2 ਅਕਤੂਬਰ ਨੂੰ ਸ਼ਾਮੀ 7:00 ਵਜੇ ਤੋਂ ਭਾਈ ਸਤਨਿੰਦਰ ਸਿੰਘ ਜੀ ਬੋਦਲ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਗੁਰਮੀਤ ਸਿੰਘ ਸ਼ਾਂਤ, ਸ਼ਬਦ ਗਾਇਨ ਤੇ ਰਾਗਮਈ ਕੀਰਤਨ ਦਰਬਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਡਾ. ਮਲਕੀਤ ਸਿੰਘ ਜੰਡਿਆਲਾ ਦੱਸਿਆ ਕਿ ਇਹ ਮੁਕਾਬਲਾ ਜੂਨੀਅਰ (6 ਤੋਂ 14 ਸਾਲ) ਤੇ ਸੀਨੀਅਰ (15 ਤੋਂ 24 ਸਾਲ) ਗਰੁੱਪ ਸ਼ਬਦ ਗਾਇਨ ਵਰਗ ਲਈ ਹੋਵੇਗਾ। ਕੇਵਲ ਸੀਨੀਅਰ ਵਰਗ ਮੁਕਾਬਲੇ ਦੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀ ਨੂੰ 21 ਹਜ਼ਾਰ ਰੁਪਏ, ਦੂਜੇ ਨੂੰ 11 ਹਜ਼ਾਰ ਰੁਪਏ ਅਤੇ ਤੀਜੇ ਸਥਾਨ ਦੇ ਜੇਤੂ ਨੂੰ 5,100 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਜੇਤੂਆਂ ਨੂੰ ਇਨਾਮਾਂ ਦੀ ਵੰਡ ਸ਼ਾਮੀਂ 7.30 ਵਜੇ ਕੀਤੀ ਜਾਵੇਗੀ। ਡਾ. ਜੰਡਿਆਲਾ ਨੇ ਅੱਗੇ ਦੱਸਿਆ ਕਿ ਇਸ ਵਾਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਦੇ ਪ੍ਰੋਫੈਸਰ, ਡਾ. ਜਤਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ਉਤੇ “ਰਾਗ ਰਤਨ ਸ਼ਬਦ ਗਾਵਣ ਯੁਵਾ ਕੀਰਤਨੀਆ ਐਵਾਰਡ 2026“ ਨਾਲ ਸਨਮਾਨਤ ਕੀਤਾ ਜਾਵੇਗਾ।

ਪ੍ਰਤੀਯੋਗੀ ਰਜਿਸਟ੍ਰੇਸ਼ਨ ਅਤੇ ਹੋਰ ਜਾਣਕਾਰੀ ਲਈ ਮੋਬਾਈਲ ਨੰਬਰ: 93161-14764 ’ਤੇ ਸੰਪਰਕ ਕਰ ਸਕਦੇ ਹਨ। ਇਸ ਦੌਰਾਨ ਲੰਗਰ ਅਤੇ ਰਹਿਣ ਦਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਅਤੇ ਸਮੂਹ ਸੰਗਤ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ