Skip to main content

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ  ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ...

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ 

ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ ਸਿੰਘ, ਰਾਧੇ ਸ਼ਾਮ, ਜਸਵੀਰ ਸਿੰਘ ਤਲਵਾੜਾ, ਕਰਮਜੀਤ ਸਿੰਘ ਬੀਹਲਾ ਅਤੇ ਬੋਬਿੰਦਰ ਸਿੰਘ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੀਤਾ।

 ਬੀਤੇ ਕੱਲ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਵੱਲੋਂ ਕੈਬਨਟ ਸਬ ਕਮੇਟੀ ਵੱਲੋਂ ਲਏ ਫੈਸਲੇ ਤਹਿਤ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਉਹਨਾਂ ਆਖਿਆ ਕਿ 17 ਜੁਲਾਈ 2020 ਤੋਂ ਭਰਤੀ ਹੋਏ ਮੁਲਾਜ਼ਮਾਂ ਨੂੰ 60 ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਸਬੰਧੀ ਸਿਫਾਰਿਸ਼ ਮੁੱਖ ਮੰਤਰੀ ਨੂੰ ਕੀਤੀ ਜਾਵੇਗੀ, ਜਿਸ ਤੇ ਆਪਣਾ ਪ੍ਰਤੀਕਰਮ ਕਰਦਿਆਂ ਸਾਂਝੀ ਤਾਲਮੇਲ ਕਮੇਟੀ ਦੇ ਉਕਤ ਆਗੂਆਂ ਆਖਿਆ ਕਿ ਇਹਨਾਂ ਮੁਲਾਜ਼ਮਾਂ ਦੀ ਮੁੱਖ ਮੰਗ 17.07.2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਕੇ ਪੰਜਾਬ ਸਕੇਲ ਕਰਨ ਦੀ ਹੈ ਨਾ ਕਿ ਮਹਿੰਗਾਈ ਭੱਤਾ। ਇਸ ਸਬੰਧੀ ਆਗੂਆਂ ਆਖਿਆ ਕਿ ਪੰਜਾਬ ਸਰਕਾਰ ਜਵਾਬ ਦੇਵੇ ਕਿ ਤਨਖਾਹ ਸਕੇਲ ਅਤੇ ਡੀਏ ਦੋ ਵੱਖਰੀਆਂ - ਵਖਰੀਆਂ ਸਰਵਿਸ ਸ਼ਰਤਾਂ ਹਨ ਕਿ ਨਹੀਂ ? ਆਗੂਆਂ ਅੱਗੇ ਆਖਿਆ ਕਿ 1966 ਵਿੱਚ ਪੰਜਾਬ ਗਠਨ ਤੋਂ ਬਾਅਦ ਪੇ ਸਕੇਲ ਹਰ ਦੱਸ ਸਾਲ ਬਾਅਦ ਪੰਜਾਬ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਆਧਾਰ ਤੇ ਸਰਕਾਰ ਫੈਸਲਾ ਲੈ ਕੇ ਗਵਰਨਰ ਦੀ ਸਹਿਮਤੀ ਨਾਲ ਗਜਿਟ ਨੋਟੀਫ਼ਿਕੇਸ਼ਨ ਕਰਦੀਆਂ ਹਨ, ਜਦੋਂਕਿ ਡੀਏ ਹਰ ਛੇ ਮਹੀਨੇ ਬਾਅਦ ਸੈਂਟਰ ਸਰਕਾਰ ਵੱਲੋਂ ਮਹਿੰਗਾਈ ਦੀ ਭਰਪਾਈ ਲਈ ਤਹਿ ਡੀਏ ਦਰਾਂ ਦੇ ਆਧਾਰ ਤੇ ਰਾਜ ਸਰਕਾਰਾਂ ਦਿੰਦੀਆਂ ਹਨ ।

ਪੇ ਸਕੇਲ ਹਰ ਸਟੇਟ ਵਿੱਚ ਵੱਖਰੇ ਵੱਖਰੇ ਹਨ ਅਤੇ ਸਰਵਿਸ ਸ਼ਰਤਾਂ, ਕੁਆਲ਼ੀਫਿਕੇਸਨ ਅਤੇ ਹੋਰ ਭੱਤੇ ਵੀ ਬਹੁਤ ਸਾਰੇ ਰਾਜਾਂ ਅੰਦਰ ਵੱਖਰੇ ਵੱਖਰੇ ਹਨ , ਪਰ ਮਹਿੰਗਾਈ ਭੱਤੇ ਦੀ ਦਰ ਹਰ ਸਟੇਟ ਵਿੱਚ ਸੈਂਟਰ ਦੇ ਬਰਾਬਰ ਹੁੰਦੀ, ਕਿਉਂਕਿ ਮਹਿੰਗਾਈ ਭੱਤਾ ਮਹਿਗਾਈ ਸੂਚਕ ਅੰਕ ਨਾਲ ਜੋੜ ਕੇ ਤੈਅ ਕੀਤਾ ਜਾਂਦਾ ਹੈ, ਇਹ ਭੱਤਾ ਮਹਿੰਗਾਈ ਵਧਣ ਨਾਲ ਮੁਲਾਜ਼ਮ ਦੀ ਤਨਖਾਹ ਅਤੇ ਪੈਨਸ਼ਨਰ ਦੀ ਪੈਨਸ਼ਨ ਨੂੰ ਲੱਗੇ ਖੋਰੇ ਦੀ ਪੂਰਤੀ ਕਰਨ ਵਾਸਤੇ ਦਿੱਤਾ ਜਾਂਦਾ ਹੈ। ਇਹ ਗੱਲ ਵੱਖਰੀ ਹੈ ਕਿ ਮਹਿਗਾਈ ਭੱਤੇ ਦੀ ਦਰ ਨਿਸ਼ਚਿਤ ਕਰਨ ਸਮੇਂ ਵੀ ਕਈ ਸਾਰੀਆਂ ਚੀਜ਼ਾਂ ਨੂੰ ਲੁਕਾ ਕੇ ਰੱਖਿਆ ਜਾਂਦਾ ਹੈ ਅਤੇ ਇਹ ਪਿਛਲੀ ਮਹਿਗਾਈ ਦੇ ਆਧਾਰ ਤੇ ਕੱਢਿਆ ਜਾਂਦਾ ਹੈ ਅਤੇ ਦਿੰਦੇ ਅੱਗੋ ਹਨ ਉਦੋਂ ਤੱਕ ਮਹਿਗਾਈ ਹੋਰ ਵਧ ਚੁੱਕੀ ਹੁੰਦੀ ਹੈ । ਪੰਜਾਬ ਦੇ ਮੁਲਾਜ਼ਮ-ਪੈਨਸ਼ਨਰ ਪੰਜਾਬ ਦੇ IAS,IPS,IFS, IRS ਅਤੇ ਜੁਡੀਸ਼ਰੀ ਆਦਿ ਦੇ ਬਰਾਬਰ ਡੀਏ ਦੀ ਮੰਗ ਕਰ ਰਹੇ।

ਆਗੂਆਂ ਆਖਿਆ ਕਿ ਇੱਥੇ ਇਹ ਵੀ ਦੱਸਣ ਯੋਗ ਹੈ ਕਿ ਸਰਕਾਰ ਜੋ 17.7.2020 ਤੋਂ ਬਾਅਦ ਵਾਲਿਆ ਨੂੰ ਡੀਏ ਦੇਣ ਦਾ 85 ਹਜਾਰ ਮੁਲਾਜ਼ਮਾਂ ਦਾ ਅੰਕੜਾ ਦੱਸ ਰਹੀ ਹੈ ਉਹ ਬਿਲਕੁਲ ਹੀ ਤਥਾਂ ਤੋਂ ਕੋਹਾਂ ਦੂਰ ਹੈ ਕਿਉਂਕਿ ਇਸ ਭਰਤੀ ਵਾਲੇ ਮੁਲਾਜ਼ਮਾਂ ਤੇ ਵੀ ਪਹਿਲੇ ਮੁਲਾਜਮਾਂ ਵਾਂਗ ਤਿੰਨ ਸਾਲ ਦੇ ਪ੍ਰਵੇਸ਼ਨਲ ਪੀਰੀਅਡ ਦੀ ਸ਼ਰਤ ਲੱਗੀ ਹੋਈ ਹੈ, ਜਿਸ ਕਰਕੇ ਇਹਨਾਂ ਮੁਲਾਜ਼ਮਾਂ ਨੂੰ ਭਰਤੀ ਉਪਰੰਤ ਪਹਿਲੇ ਤਿੰਨ ਸਾਲ ਸਿਰਫ ਤੇ ਸਿਰਫ ਮੁਢਲਾ ਤਨਖਾਹ ਸਕੇਲ ਹੀ ਮਿਲਣਾ ਹੈ ਭਾਵ ਕਲਰਕ ਨੂੰ ਪਹਿਲੇ ਤਿੰਨ ਸਾਲ 19900 ਰੁਪਏ ਪ੍ਰਤੀ ਮਹੀਨਾ ਹੀ ਮਿਲਣਾ ਹੈ, ਇਸ ਤੋਂ ਇਲਾਵਾ ਇਸ ਨੂੰ ਹੋਰ ਕੋਈ ਵੀ ਭੱਤਾ ਜਾਂ ਲਾਭ ਨਹੀਂ ਮਿਲਣਾ ਅਤੇ ਨਾ ਹੀ ਇਕ ਸਾਲ ਬਾਅਦ ਸਲਾਨਾ ਤਰੱਕੀ ਦਾ ਲਾਭ ਮਿਲਣਾ ਹੈ। ਇਸ ਕਰਕੇ 85 ਹਜਾਰ ਦਾ ਅੰਕੜਾ ਬੇਬੁਨਿਆਦ ਹੈ ਕਿਉਂਕਿ ਬਹੁਤ ਸਾਰੇ ਮੁਲਾਜ਼ਮ ਅਜੇ ਪ੍ਰਵੇਸ਼ਨਲ ਪੀਰੀਅਡ ਵਿੱਚ ਹੀ ਹਨ। ਇਸ ਤੋਂ ਇਲਾਵਾ ਪੱਕੇ ਕਰਨ ਸਬੰਧੀ ਜਿਹੜੇ ਮੁਲਾਜ਼ਮ ਪੰਜਾਬ ਸਰਕਾਰ ਦੀ 16.50.2023 ਨੂੰ ਜਾਰੀ ਕੀਤੀ ਨੀਤੀ ਤਹਿਤ ਪੱਕੇ ਕੀਤੇ ਗਏ ਹਨ, ਉਹਨਾਂ ਨੂੰ ਵੀ ਬੱਝਵੀਂ ਤਨਖਾਹ ਹੀ ਮਿਲਦੀ ਹੈ, ਉਹਨਾਂ ਨੂੰ ਕੋਈ ਵੀ ਹੋਰ ਭੱਤਾ ਜਾਂ ਸਹੂਲਤ ਵੀ ਨਹੀਂ ਮਿਲਦੀ ਜਿਸ ਨੂੰ ਪਲੇਸਮੈਂਟ ਦਾ ਨਾ ਹੀ ਦਿੱਤਾ ਗਿਆ ਹੈ। ਆਗੂਆਂ ਆਖਿਆ ਕਿ ਪੰਜਾਬ ਸਰਕਾਰ ਦੀ ਇਹ ਨੀਤੀ ਮੁਲਾਜ਼ਮਾਂ ਅੰਦਰ ਵਖਰੇਵਾਂ ਖੜੇ ਕਰਨ ਦੀ ਹੈ ਜਿਸ ਵਿੱਚ ਉਹ ਕਦੇ ਵੀ ਕਾਮਯਾਬ ਨਹੀਂ ਹੋਣਗੇ।

ਉਕਤ ਆਗੂਆਂ ਆਖਿਆ ਕਿ ਇਸ ਤੋਂ ਪਹਿਲਾਂ ਪਿਛਲੇ ਦਿਨੀ ਕੈਬਨਟ ਸਬ ਕਮੇਟੀ ਦੇ ਤਿੰਨਾਂ ਮੈਂਬਰਾਂ ਸ੍ਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬੀਬੀ ਬਲਜੀਤ ਕੌਰ ਵੱਲੋਂ ਮੁਲਾਜ਼ਮਾਂ ਨੂੰ ਬਦਨਾਮ ਕਰਨ ਲਈ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਇਹ ਆਖਿਆ ਗਿਆ ਸੀ ਕਿ ਪੰਜਾਬ ਦੀ ਸਲਾਨਾ ਆਮਦਨ ਦਾ 51% ਮੁਲਾਜ਼ਮਾ ਤੇ ਪੈਨਸ਼ਨਰਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾ ਤੇ ਖਰਚ ਕੀਤਾ ਜਾਂਦਾ ਹੈ ਉਹ ਵੀ ਕੋਰਾ ਝੂਠ ਸੀ, ਇਹਨਾਂ ਮੰਤਰੀਆਂ ਵੱਲੋਂ ਇਹ ਨਹੀਂ ਦੱਸਿਆ ਗਿਆ ਕਿ ਇਸ ਦਾ ਵੱਡਾ ਹਿੱਸਾ ਵੱਖ-ਵੱਖ ਅਦਾਰਿਆਂ ਅੰਦਰ ਕੰਮ ਕਰਦੇ ਵੱਡੇ ਅਧਿਕਾਰੀਆਂ ਦੀ ਖੜੀ ਕੀਤੀ ਫੌਜ, ਮੰਤਰੀਆਂ, ਵਿਧਾਇਕਾਂ, ਵੱਖ ਵੱਖ ਸੈਂਕੜੇ ਤਰਾਂ ਦੇ ਬੋਰਡ,ਕਾਰਪੋਰੇਸ਼ਨਾ, ਸਹਿਕਾਰੀ ਅਦਾਰੇ ਅਤੇ ਵੱਖ-ਵੱਖ ਜਾਤੀਆਂ ਨਾਲ ਸੰਬੰਧਿਤ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ, ਦਿੱਲੀ ਤੋਂ ਲਿਆ ਕੇ ਬਿਠਾਈ ਫੌਜ ਆਦਿ ਨੂੰ ਦਿੱਤੀਆਂ ਜਾਂਦੀਆਂ ਤਨਖਾਹਾਂ, ਭੱਤੇ, ਰਿਹਾਇਸ਼ਾਂ ਗੱਡੀਆਂ, ਸਿਕਿਉਰਟੀ ਅਤੇ ਹੋਰ ਬਹੁਤ ਸਾਰੀਆਂ ਤਰ੍ਹਾਂ ਤਰ੍ਹਾਂ ਦੀਆਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਹੁੰਦਾ ਹੈ । ਆਗੂਆਂ ਆਖਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਖਜ਼ਾਨੇ ਦੀ ਇਸ਼ਤਿਹਾਰਾਂ ਤੇ ਕੀਤੀ ਜਾ ਰਹੀ ਅੰਨੀ ਲੁੱਟ ਨੂੰ ਲੁਕੋਇਆ ਜਾ ਰਿਹਾ ਹੈ। 

ਉਕਤ ਆਗੂਆਂ ਆਖਿਆ ਕਿ ਪੰਜਾਬ ਸਰਕਾਰ ਗੱਲ ਬਾਤ ਲਈ ਸੁਖਾਵਾਂ ਮਾਹੌਲ ਬਣਾਉਣ ਲਈ ਬਦਲਾ ਲੋਕ ਭਾਵਨਾ ਨਾਲ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਕੀਤੀ ਬਦਲੀ ਰੱਦ ਕਰੇ ਅਤੇ ਸਮੂਹਿਕ ਛੁੱਟੀ ਤੇ ਗਏ ਮੁਲਾਜ਼ਮਾਂ ਸਬੰਧੀ ਕੱਢੇ ਪੱਤਰ ਵਾਪਸ ਲਵੇ ਅਤੇ ਸਰਕਾਰ ਟਕਰਾਅ ਦੀ ਨੀਤੀ ਛੱਡ ਕੇ ਮੁਲਾਜ਼ਮਾ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰੇ, ਜਿਸ ਦੇ ਤਹਿਤ ਮਹਿੰਗਾਈ ਭੱਤੇ ਅਤੇ ਤਨਖਾਹ ਕਮਿਸ਼ਨ ਦੇ ਬਕਾਇਆ ਸਬੰਧੀ ਪੰਜਾਬ ਸਰਕਾਰ ਮਾਨਯੋਗ ਹਾਈ ਕੋਰਟ ਦੇ ਫੈਸਲੇ ਦਾ ਸਤਿਕਾਰ ਕਰਦਿਆਂ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭੁਗਤਾਨ ਕਰੇ , ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਬਿਨਾਂ ਸ਼ਰਤ ਪੂਰੀਆਂ ਤਨਖਾਹਾਂ ਵਿੱਚ ਪੱਕੇ ਕੀਤੇ ਜਾਣ, ਆਪਣੇ ਵਾਅਦੇ ਅਨੁਸਾਰ ਮਿਡ ਡੇ ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਆਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ/ ਇਨਸੈਂਟਿਵ ਦੁਗਣੇ ਕੀਤੇ ਜਾਣ, ਆਪਣੇ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਦੋਹਰਾਈ 2.59 ਗੁਣਾਕ ਨਾਲ ਕੀਤੀ ਜਾਵੇ, ਪ੍ਰੋਵੇਸ਼ਨਲ ਪੀਰੀਅਡ ਸਬੰਧੀ 15.01.2015 ਦਾ ਅਤੇ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲਾਂ ਸਬੰਧੀ 17.7.2020 ਦਾ ਪੱਤਰ ਵਾਪਸ ਲਿਆ ਜਾਵੇ, ਸਮੁੱਚੇ ਅਦਾਰਿਆਂ ਅੰਦਰ ਖਾਲੀ ਪਈਆਂ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰੀਆਂ ਜਾਣ, ਏਸੀਪੀ ਸਕੀਮ ਮੁੜ ਚਾਲੂ ਕੀਤੀ ਜਾਵੇ, ਸੋਧਣ ਦੇ ਨਾਮ ਤੇ ਬੰਦ ਕੀਤੇ ਭੱਤੇ ਸੋਧ ਕੇ ਲਾਗੂ ਕੀਤੇ ਜਾਣ, ਡਿਵੈਲਪਮੈਂਟ ਦੇ ਨਾਂ ਤੇ ਲਿਆ ਜਾ ਰਿਹਾ 200 ਰੁਪਏ ਪ੍ਰਤੀ ਮਹੀਨਾ ਜਜੀਆ ਬੰਦ ਕੀਤਾ ਜਾਵੇ, ਮਾਨਯੋਗ ਅਦਾਲਤਾਂ ਦੇ ਫੈਸਲੇ ਜਨਰਲਲਾਈਜ਼ ਕੀਤੇ ਜਾਣ। ਨਹੀਂ ਤਾਂ ਸਾਂਝੀ ਤਾਲਮੇਲ ਕਮੇਟੀ ਅਗਲੇ ਤਿਖੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ਜਿਸ ਦੇ ਤਹਿਤ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ 8 ਸਤੰਬਰ ਨੂੰ ਕੰਮ ਠੱਪ ਰੱਖਿਆ ਜਾਵੇਗਾ ਅਤੇ ਜਿਲਾ ਕੇਂਦਰਾਂ ਤੇ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਸਾਂਝੀ ਤਾਲਮੇਲ ਕਮੇਟੀ ਨਾਲ ਸਬੰਧਤ ਸਮੂਚੀਆਂ ਧਿਰਾਂ ਸ਼ਾਮਿਲ ਹੋਣਗੀਆਂ, 12-13 ਸਤੰਬਰ ਨੂੰ 07 ਮੰਤਰੀਆਂ ਦੀਆਂ ਕੋਠੀਆਂ ਦੇ ਘਰਾਓ ਕੀਤੇ ਜਾਣਗੇ ਅਤੇ 19-20 ਸਤੰਬਰ ਨੂੰ ਰਹਿੰਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਰਾਓ ਕੀਤਾ ਜਾਵੇਗਾ , 10 ਅਕਤੂਬਰ ਨੂੰ ਸੰਗਰੂਰ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ ਅਤੇ ਇਸ ਉਪਰੰਤ 21 ਤੇ 22 ਅਕਤੂਬਰ ਨੂੰ ਪੰਜਾਬ ਦੇ ਸਮੁੱਚੇ ਮੁਲਾਜ਼ਮ ਸਮੂਹਿਕ ਛੁੱਟੀ ਤੇ ਜਾਣਗੇ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ