Skip to main content

Congress stages massive protest demanding removal of Gyanesh Kumar

Congress stages massive protest demanding removal of Gyanesh Kumar Under Kumar, ECI has been reduced to BJP’s extension counter : Warring Chandigarh 25 September ( Ranjeet Singh Dhaliwal ) : Thousands of Congress workers staged a massive protest here today demanding removal of the Chief Election Commissioner Gyanesh Kumar for subverting and sabotaging the electoral process in the country. The protestors were raising slogans against Kumar and the Prime Minister Narendra Modi and union Home Minister Amit Shah, saying all of them were in collusion to subvert the electoral process and steal elections. Addressing the demonstration, PCC president Amarinder Singh Raja Warring said that day by day more evidence was cropping up as to how much the CEC was compromised and how much he was colluding with the BJP to help it steal the elections. He said, this has never happened in the history of the country. “What is seen to be an electoral victory, is actually the theft of the elections (vote-chori)...

ਪੰਜਾਬ ਸਕਤਰੇਤ ਰਿਟਾਇਰਡ ਅਫਸਰ ਐਸੋਸੀਏਸ਼ਨ ਦੀ ਮੀਟਿੰਗ 27 ਨੂੰ

ਪੰਜਾਬ ਸਕਤਰੇਤ ਰਿਟਾਇਰਡ ਅਫਸਰ ਐਸੋਸੀਏਸ਼ਨ ਦੀ ਮੀਟਿੰਗ 27 ਨੂੰ

ਐਸ ਏ ਐਸ ਨਗਰ 24 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸੈਕਰੀਟੇਰੀਅਟ ਸਰਵਿਸਿਜ਼ (ਰਿਟਾਇਰਡ ਆਫਿਸਰਜ਼) ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡੀ. ਏ. ਸੰਬੰਧੀ ਡਿਵੀਜ਼ਨਲ ਬੈਂਚ ਵੱਲੋਂ ਦਿੱਤੇ ਗਏ ਫੈਸਲੇ ਅਨੁਸਾਰ 18 ਫੀਸਦੀ ਡੀ ਏ ਅਤੇ ਬਣਦੇ ਸਾਰੇ ਬਕਾਏ 6 ਫੀਸਦੀ ਵਿਆਜ ਸਮੇਤ ਦਿੱਤੇ ਜਾਣ। ਪੈਨਸ਼ਨਰਾਂ ਦੀ ਪੈਨਸ਼ਨ 2.59 ਫਾਰਮੂਲੇ ਅਨੁਸਾਰ ਸੋਧੀ ਜਾਵੇ। ਪੈਨਸ਼ਨਰਜ਼ ਅਤੇ ਕਰਮਚਾਰੀਆਂ ਤੇ ਜੋ 200 ਰੁਪਏ ਪ੍ਰਤੀ ਮਹੀਨਾ ਡਿਵੈਲਪਮੈਂਟ ਚਾਰਜ ਫਸੂਲ ਕੀਤਾ ਜਾ ਰਿਹਾ ਹੈ, ਉਹ ਵਾਪਸ ਲਿਆ ਜਾਵੇ। ਬੱਧਵਾਂ ਮੈਡੀਕਲ ਅਲਾਉਂਸ 1000 ਰੁਪਏ ਤੋਂ ਵਧਾ ਕੇ 3000 ਪ੍ਰਤੀ ਮਹੀਨਾ ਕੀਤਾ ਜਾਵੇ। ਮੈਡੀਕਲ ਇਲਾਜ ਸਬੰਧੀ ਪੈਨਸ਼ਨਰਾਂ ਵੱਲੋਂ ਖਰਚੇ ਦੀ ਪ੍ਰਤੀ ਪੂਰਤੀ ਲਈ ਜੋ ਬਿਲ ਪੇਸ਼ ਕੀਤੇ ਜਾਂਦੇ ਹਨ ਉਹਨਾਂ ਦੀ ਪ੍ਰਤੀ ਪੂਰਤੀ ਬਿਨਾਂ ਕਿਸੇ ਦੇਰੀ ਤੋਂ ਕੀਤੀ ਜਾਵੇ ਤਾਂ ਜੋ ਪੈਨਸ਼ਨਰਜ਼/ ਸੀਨੀਅਰ ਸਿਟੀਜਨਜ਼ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾ ਸਕੇ।

ਉਹਨਾਂ ਕਿਹਾ ਕਿ ਮਾਨਯੋਗ ਹਾਈਕੋਰਟ ਵੱਲੋਂ ਆਪਣੇ ਫੈਸਲੇ ਵਿੱਚ ਮਿਤੀ 3 ਅਗਸਤ 2026 ਵਿੱਚ 14 ਦਿਨਾਂ ਦੇ ਅੰਦਰ-ਅੰਦਰ ਅਦਾਇਗੀ ਕਰਨ ਲਈ ਕਿਹਾ ਗਿਆ ਸੀ ਅਤੇ ਇਹ ਸਮਾਂ 17 ਅਗਸਤ ਨੂੰ ਪੂਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਸਿੰਗਲ ਬੈਂਚ ਵੱਲੋਂ 8 ਅਪ੍ਰੈਲ 2026 ਨੂੰ ਦਿੱਤੇ ਆਪਣੇ ਫੈਸਲੇ ਰਾਹੀਂ 30 ਜੂਨ 2026 ਤੱਕ ਅਦਾਇਗੀ ਕਰਨ ਲਈ ਕਿਹਾ ਗਿਆ ਸੀ। ਉਹਨਾਂ ਕਿਹਾ ਕਿ ਸਰਕਾਰ ਨੂੰ ਮਾਨਯੋਗ ਸੁਪਰੀਮ ਕੋਰਟ ਤੋਂ ਵੀ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਸਰਕਾਰ ਵੱਲੋਂ ਦਾਇਰ ਕੀਤੀ ਗਈ ਐਸ ਐਲ ਪੀ ਪੈਡਿੰਗ ਪਈ ਹੈ, ਜਿਸ ਵਿੱਚ ਕੁੱਝ ਤਰੁੱਟੀਆਂ ਹਨ। ਇਸ ਲਈ ਮਾਣਯੋਗ ਹਾਈਕੋਰਟ ਦਾ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ ਅਤੇ ਜੇਕਰ ਸਰਕਾਰ ਸ਼ਰਤ ਲਗਾਉਣਾ ਚਾਹੁੰਦੀ ਹੈ ਤਾਂ ਫੈਸਲਾ ਲਾਗੂ ਕਰਦੇ ਹੋਏ ਲਿਖ ਸਕਦੀ ਹੈ ਕਿ ਇਹ ਫੈਸਲਾ ਮਾਨਯੋਗ ਸੁਪਰੀਮ ਕੋਰਟ ਵੱਲੋਂ ਕੀਤੇ ਜਾਣ ਵਾਲੇ ਫੈਸਲੇ ਤੇ ਨਿਰਭਰ ਹੋਵੇਗਾ। ਇਸ ਮੌਕੇ ਮਨੋਹਰ ਸਿੰਘ ਮੱਕੜ, ਉਮਾਕਾਂਤ ਤਿਵਾਰੀ, ਬੀ ਐਸ ਸੋਢੀ, ਅਮਰਜੀਤ ਸਿੰਘ ਵਾਲੀਆ, ਸੁਰਜੀਤ ਸਿੰਘ ਸ਼ੀਤਲ, ਧੰਨਾ ਸਿੰਘ, ਕਰਨੈਲ ਸਿੰਘ ਸੈਣੀ, ਚੰਦਰ ਸੁਰੇਖਾ, ਸਤਨਾਮ ਕੌਰ, ਆਸ਼ਾ ਸੂਦ, ਜਸਵਿੰਦਰ ਕੌਰ ਬਤਰਾ ਹਾਜ਼ਰ ਸਨ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ